Facebook-f Youtube X-twitter

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 33 ‘ਚ ਹਾਈ ਮਾਸਟ ਲਾਈਟਾਂ ਦਾ ਕੀਤਾ ਉਦਘਾਟਨ

ਕਿਹਾ- ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਕੀਤੇ ਖਾਸ ਉਪਰਾਲੇ

ਵਾਰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਕੀਤਾ ਧੰਨਵਾਦ

ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ, ਸੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਖਾਸ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਵਾਰਡ ਨੰਬਰ 33 ‘ਚ ਹਾਈ ਮਾਸਟ ਲਾਈਟਾਂ ਦਾ ਉਦਘਾਟਨ ਕੀਤਾ ਗਿਆ।

ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਤੇਜਗਤੀ ਨਾਲ ਚੱਲ ਰਹੇ ਹਨ।

ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਗਏ ਹਨ। ਸ਼ਹਿਰ ਅੰਦਰ ਚੌਂਕਾਂ ਨੂੰ ਚੋੜਾ ਕਰਕੇ ਖੂਬਸੂਰਤ ਬਣਾਇਆ ਗਿਆ ਹੈ। ਸ਼ਹੀਦ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਦੀ ਯਾਦ ਵਿੱਚ ਉਸਾਰੇ ਨਵੇਂ ਚੌਂਕ ਦਾ ਉਦਘਾਟਨ ਕਰਕੇ ਲੋਕ ਸਮਰਪਿਤ ਕੀਤਾ ਗਿਆ ਹੈੈ। ਇਸ ਚੌਂਕ ਵਿੱਚ ਸ਼ਾਨਦਾਰ ਲਾਈਟਾਂ ਵੀ ਲਗਾਈਆਂ ਗਈਆਂ ਹਨ। ਇਸ ਤੋਂ ਪਹਿਲਾਂ ਵੀ ਮਾਤਾ ਸੁਲੱਖਣੀ ਜੀ ਯਾਦਗਾਰੀ ਗੇਟ, ਸ਼ਹੀਦ ਭਗਤ ਸਿੰਘ ਚੌਂਕ ਅਤੇ ਅਗਰਸੈਨ ਚੌਂਕ ਆਦਿ ਦੀ ਉਸਾਰੀ ਕੀਤੀ ਜਾ ਚੁੱਕੀ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਬਟਾਲੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਤੇ ਦਹਾਕਿਆਂ ਤੋਂ ਮੁਸ਼ਕਿਲਾਂ ਨਾਲ ਜੂਝ ਰਹੇ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨਾ ਹੈ, ਜਿਸ ਲਈ ਉਹ ਦਿਨ ਰਾਤ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ।

ਇਸ ਮੌਕੇ ਵਾਰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਲਾਈਟਾਂ ਲੱਗਣ ਨਾਲ ਉਨ੍ਹਾਂ ਨੂੰ ਬਹੁਤ ਰਾਹਤ ਮਿਲੀ ਹੈ ਅਤੇ ਸਵੇਰੇ ਤੜਕਸਾਰ ਅਤੇ ਰਾਤ ਸਮੇਂ ਸਟਰੀਟ ਲਾਈਟਾਂ ਲੱਗਣ ਨਾਲ ਬਹੁਤ ਲਾਭ ਮਿਲੇਗਾ। ਉਨ੍ਹਾਂ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਵਿਧਾਇਕ ਸ਼ੈਰੀ ਕਲਸੀ ਵਲੋਂ ਜਿਕਰਯੋਗ ਉਪਰਾਲੇ ਕੀਤੇ ਗਏ ਹਨ ਅਤੇ ਉਨ੍ਹਾਂ ਲੋਕਾਂ ਨੂੰ ਲਗਾਤਾਰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ, ਜੋ ਕਿ ਪਹਿਲਾਂ ਵੇਖਣ ਨੂੰ ਨਹੀਂ ਮਿਲਦਾ ਸੀ।

Gursharan Singh

garry6110@gmail.com

Leave a Reply

Your email address will not be published. Required fields are marked *

Trending

26 ਨਵੰਬਰ ਨੂੰ ਮੋਗਾ ਵਿਖੇ ਮਹਾਂਰੈਲੀ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਚੋਣ ਪ੍ਰਚਾਰ ਮੁਹਿੰਮ ਦਾ ਆਗਾਜ਼ ਹੋਵੇਗਾ- ਵਿਧਾਇਕ ਸ਼ੈਰੀ ਕਲਸੀ

ਕਿਹਾ- ਆਮ ਆਦਮੀ ਪਾਰਟੀ ਨੇ ਕਰੀਬ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸੂਬਾ ਵਾਸੀਆਂ ਦੇ ਹਿੱਤ ਵਿੱਚ ਰਿਕਾਰਡ ਵਿਕਾਸ ਕਾਰਜ ਕੀਤੇ ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ 26 ਨਵੰਬਰ ਨੂੰ ਆਮ ਆਦਮੀ ਪਾਰਟੀ ਵੱਲੋਂ ਮੋਗਾ ਜ਼ਿਲ੍ਹੇ ਦੇ ਪਿੰਡ ਮਟਵਾਣੀ ਵਿਖੇ ਕਰਵਾਈ ਜਾ ਰਹੀ ਰਾਜ ਪੱਧਰੀ ਮਹਾਂਰੈਲੀ, ਸੂਬੇ ਵਿੱਚ ਨਵਾਂ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ; ਵਿਭਾਗਾਂ ਨੂੰ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਅਤੇ ਭਲਾਈ ਲਈ ਵਚਨਬੱਧ: ਹਰਪਾਲ ਸਿੰਘ ਚੀਮਾ ਮੁਲਾਜ਼ਮਾਂ ਦੀਆਂ ਜ਼ਿਆਦਾਤਰ ਵਿਚਾਰ ਅਧੀਨ ਜਾਇਜ਼ ਮੰਗਾਂ ਅੰਤਿਮ ਪੜਾਅ ’ਤੇ: ਹਰਪਾਲ ਸਿੰਘ ਚੀਮਾ ਮੰਤਰੀ ਨੇ ਵਿਭਾਗਾਂ ਨੂੰ ਯੂਨੀਅਨ ਨੁਮਾਇੰਦਿਆਂ ਨਾਲ ਲਗਾਤਾਰ ਰਾਬਤਾ ਬਣਾਈ ਰੱਖਣ ਅਤੇ ਤਾਜ਼ਾ ਜਾਣਕਾਰੀ ਸਾਂਝੀ ਕਰਨ ਦੀਆਂ ਦਿੱਤੀਆਂ ਹਦਾਇਤਾਂ ਚੰਡੀਗੜ੍ਹ:- ਮੁਲਾਜ਼ਮਾਂ ਦੀ ਭਲਾਈ ਪ੍ਰਤੀ ਭਗਵੰਤ ਮਾਨ ਸਰਕਾਰ ਦੀ...

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ

ਅਜਨਾਲਾ ਦੇ ਸਰਹੱਦੀ ਖੇਤਰ ’ਚੋਂ ਡਰੋਨ ਰਾਹੀਂ ਭੇਜੀਆਂ ਨਸ਼ਿਆਂ ਦੀ ਖੇਪਾਂ ਪ੍ਰਾਪਤ ਕਰ ਰਹੇ ਸਨ ਗ੍ਰਿਫਤਾਰ ਕੀਤੇ ਵਿਅਕਤੀ: ਡੀਜੀਪੀ ਗੌਰਵ ਯਾਦਵ ਨੈਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀਚੰਡੀਗੜ੍ਹ/ਅੰਮ੍ਰਿਤਸਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ  ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ-ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ...

’ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ, ਮਹਿਜ਼ 47 ਦਿਨਾਂ ਵਿੱਚ 200 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ

• ਹੁਣ ਤੱਕ 1,700 ਵਿੱਦਿਅਕ ਤੇ ਸਿਖਲਾਈ ਸੰਸਥਾਵਾਂ ਅਤੇ 1,100 ਸਨਅਤਾਂ ਪੋਰਟਲ ਨਾਲ ਜੁੜੀਆਂ: ਅਮਨ ਅਰੋੜਾ •’ਹੁਨਰ’ ਮਹਿਜ਼ ਇੱਕ ਪੋਰਟਲ ਨਹੀਂ, ਸਗੋਂ ਨੌਜਵਾਨਾਂ ਅਤੇ ਉਦਯੋਗਾਂ ਦਰਮਿਆਨ ਪੁਲ ਹੈ: ਅਮਨ ਅਰੋੜਾ ਚੰਡੀਗੜ੍ਹ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕਿਆਂ ਨਾਲ ਜੋੜਨ ਦੀ ਪਹਿਲਕਦਮੀ ਨੂੰ ਵੱਡੀ ਸਫ਼ਲਤਾ...

ਕੋਈ ਵੀ ਨਾਗਰਿਕ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ- ਵਿਨੈ ਬੁਬਲਾਨੀ

-ਡਵੀਜ਼ਨਲ ਕਮਿਸ਼ਨਰ-ਕਮ-ਰੋਲ ਅਬਜ਼ਰਵਰ ਵੱਲੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਤੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਨਾਲ ਸਪੈਸ਼ਲ ਸਮਰੀ ਰਵੀਜ਼ਨ ਸਬੰਧੀ ਬੈਠਕ -ਕਿਹਾ, ਪਟਿਆਲਾ ਦੇ ਸਮੂਹ 1864 ਪੋਲਿੰਗ ਸਟੇਸ਼ਨਾਂ ’ਤੇ ਮਿਤੀ 22 ਨਵੰਬਰ ਅਤੇ 06 ਦਸੰਬਰ ਨੂੰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ ਪਟਿਆਲਾ:- ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ-ਕਮ-ਰੋਲ ਅਬਜ਼ਰਵਰ ਵਿਨੈ ਬੁਬਲਾਨੀ ਨੇ 13-ਪਟਿਆਲਾ ਲੋਕ ਸਭਾ ਹਲਕੇ ਦੇ ਐਮ.ਪੀ., ਜ਼ਿਲ੍ਹੇ ਦੇ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.