Facebook-f Youtube X-twitter

ਖੇਡ ਗਤੀਵਿਧੀਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਸਸ਼ਕਤ ਸਾਧਨ: ਭਾਜਪਾ ਆਗੂ ਅਕਸ਼ੈ ਸ਼ਰਮਾ

ਅੰਮ੍ਰਿਤਸਰ: ਬ੍ਰਹਮਲੀਨ ਧੰਨ-ਧੰਨ ਬਾਬਾ ਦਿਆਲ ਸ਼ਾਹ ਜੀ ਤਪ ਅਸਥਾਨ ਵਿਖੇ ਆਯੋਜਿਤ ਸਾਲਾਨਾ ਜੋੜ ਮੇਲੇ ਦੌਰਾਨ ਕਰਵਾਏ ਗਏ 5ਵੇਂ ਕਬੱਡੀ ਟੂਰਨਾਮੈਂਟ ਵਿੱਚ ਹਲਕਾ ਉੱਤਰੀ ਤੋਂ ਭਾਜਪਾ ਆਗੂ ਅਕਸ਼ੈ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਟੂਰਨਾਮੈਂਟ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ।

ਸਮਾਗਮ ਦਾ ਆਯੋਜਨ ਮੁੱਖ ਸੇਵਾਦਾਰ ਬਚਿੱਤਰ ਸਿੰਘ ਜੀ ਸਹਿਣਵਾਲੀ ਦੀ ਅਗਵਾਈ ਹੇਠ ਜੇ.ਪੀ. ਸਰਪੰਚ, ਗ੍ਰਾਮ ਪੰਚਾਇਤ ਅਤੇ ਸਥਾਨਕ ਸੰਗਤ ਦੇ ਸਹਿਯੋਗ ਨਾਲ ਕੀਤਾ ਗਿਆ। ਵੱਡੀ ਗਿਣਤੀ ਵਿੱਚ ਸ਼ਰਧਾਲੂਆਂ, ਖੇਡ ਪ੍ਰੇਮੀਆਂ ਅਤੇ ਇਲਾਕਾ ਵਾਸੀਆਂ ਨੇ ਮੇਲੇ ਅਤੇ ਖੇਡ ਮੁਕਾਬਲਿਆਂ ਵਿੱਚ ਸ਼ਮੂਲੀਅਤ ਕੀਤੀ।

ਇਸ ਮੌਕੇ ਅਕਸ਼ੈ ਸ਼ਰਮਾ ਨੇ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਦਾ ਸਾਧਨ ਹੀ ਨਹੀਂ, ਸਗੋਂ ਨੌਜਵਾਨਾਂ ਨੂੰ ਅਨੁਸ਼ਾਸਨ, ਸਮਰਪਣ ਅਤੇ ਸਕਾਰਾਤਮਕ ਸੋਚ ਵੱਲ ਪ੍ਰੇਰਿਤ ਕਰਨ ਦਾ ਪ੍ਰਭਾਵਸ਼ਾਲੀ ਮਾਧਿਅਮ ਵੀ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਜਦੋਂ ਨਸ਼ਿਆਂ ਦੀ ਸਮੱਸਿਆ ਸਮਾਜ ਸਾਹਮਣੇ ਇੱਕ ਵੱਡੀ ਚੁਣੌਤੀ ਬਣ ਕੇ ਖੜ੍ਹੀ ਹੈ, ਤਾਂ ਕਬੱਡੀ, ਹਾਕੀ, ਕ੍ਰਿਕਟ ਅਤੇ ਹੋਰ ਖੇਡਾਂ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਅੱਗੇ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ। ਭਾਜਪਾ ਦਾ ਮੰਨਣਾ ਹੈ ਕਿ ਤੰਦਰੁਸਤ ਅਤੇ ਸਸ਼ਕਤ ਨੌਜਵਾਨ ਹੀ ਦੇਸ਼ ਦੇ ਉਜਲੇ ਭਵਿੱਖ ਦੀ ਮਜ਼ਬੂਤ ਨੀਂਹ ਹਨ। ਇਸ ਲਈ ਪਿੰਡ-ਪਿੰਡ ਵਿੱਚ ਖੇਡ ਮੁਕਾਬਲਿਆਂ ਅਤੇ ਖੇਡ ਮੈਦਾਨਾਂ ਨੂੰ ਪ੍ਰੋਤਸਾਹਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ।

ਅਕਸ਼ੈ ਸ਼ਰਮਾ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਖੇਡਾਂ ਨੂੰ ਆਪਣੇ ਜੀਵਨ ਦਾ ਅਟੁੱਟ ਹਿੱਸਾ ਬਣਾਉਣ ਅਤੇ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ। ਉਨ੍ਹਾਂ ਕਿਹਾ ਕਿ ਮੈਦਾਨ ਵਿੱਚ ਪਸੀਨਾ ਵਹਾਉਣ ਵਾਲਾ ਨੌਜਵਾਨ ਕਦੇ ਵੀ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਨਹੀਂ ਆਉਂਦਾ ਅਤੇ ਖੇਡਾਂ ਦੇ ਜ਼ਰੀਏ ਹੀ ਪੰਜਾਬ ਨੂੰ ਨਸ਼ਾ-ਮੁਕਤ ਅਤੇ ਤਰੱਕੀ ਦੇ ਰਾਹ ‘ਤੇ ਅੱਗੇ ਲਿਆਂਦਾ ਜਾ ਸਕਦਾ ਹੈ।

ਸਮਾਗਮ ਦੇ ਅੰਤ ਵਿੱਚ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਆਯੋਜਨ ਕਮੇਟੀ ਵੱਲੋਂ ਮੁੱਖ ਮਹਿਮਾਨ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਦੌਰਾਨ ਇਲਾਕੇ ਦੀ ਖੁਸ਼ਹਾਲੀ, ਨੌਜਵਾਨਾਂ ਦੇ ਉਜਲੇ ਭਵਿੱਖ ਅਤੇ ਸਮਾਜ ਵਿੱਚ ਆਪਸੀ ਭਾਈਚਾਰੇ ਦੀ ਮਜ਼ਬੂਤੀ ਲਈ ਅਰਦਾਸ ਕੀਤੀ ਗਈ।

ਇਸ ਮੌਕੇ ਭਾਜਪਾ ਆਗੂ ਪੱਪੂ ਮਹਾਜਨ, ਵਿਕਰਾਂਤ ਸ਼ੋਰੀ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਰਾਂਚੀ ਵਿੱਚ ਨਵਾਂ ਕੌਮੀ ਰਿਕਾਰਡ ਬਣਾਉਣ ਵਾਲੀਆਂ ਪੰਜਾਬ ਦੀਆਂ ਸਾਈਕਲਿਸਟ ਧੀਆਂ, ਤਗਮਾ ਜੇਤੂ ਲੜਕਿਆਂ ਅਤੇ ਕੋਚਾਂ ਦਾ ਸਨਮਾਨ

ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ ਦਰਸ਼ਨ ਸਿੰਘ ਧਾਲੀਵਾਲ ਨੇ ਸਨਮਾਨਿਤ ਖਿਡਾਰੀਆਂ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਿੱਤੇ; ਐਸੋਸੀਏਸ਼ਨ ਨੂੰ 04 ਲੱਖ ਰੁਪਏ ਦੇਣ ਦਾ ਐਲਾਨ  2027 ਦੀ ਕੌਮੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਪੰਜਾਬ ਨੂੰ ਮਿਲੀ, ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੂੰ ਸੌਂਪਿਆ ਫੈਡਰੇਸ਼ਨ ਦਾ ਝੰਡਾ ਪੰਜਾਬ ਦੇ ਰਜਿਸਟਰਡ ਸਾਈਕਲਿਸਟਾਂ ਅਤੇ ਕੋਚਾਂ ਦਾ ਸਮੂਹਿਕ ਬੀਮਾ...

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ 

-ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲਾ ਸ਼ਲਾਘਾਯੋਗ- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ  ਪਟਿਆਲਾ:- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ।  ਸਾਬਕਾ ਡੀਆਈਜੀ ਸਿੱਧੂ ਨੇ ਅੱਜ ਸ. ਹਰਸਨਦੀਪ...

2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

-ਮੰਡੀਆਂ ਵਿੱਚ ਕਿਸਾਨਾਂ ਦੀ ਵਿਕਣ ਲਈ ਆਈ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾਵੇਗੀ : ਹਿਮਾਂਸ਼ੂ ਜੈਨ -ਕਿਹਾ, ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਨੂੰ ਬਰਕਰਾਰ ਰੱਖਣ ਅਤੇ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ ਪਟਿਆਲਾ:- 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ...

ਪਟਿਆਲਾ ਵਿਖੇ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਪਟਿਆਲਾ:- ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ (ਰਜਿ.) ਵੱਲੋਂ ਸਪੋਰਟਸ ਕਲੱਬ, ਸਾਹਿਬ ਨਗਰ ਥੇੜੀ, ਅਰਬਨ ਅਸਟੇਟ, ਫੇਜ਼ 1, ਪਟਿਆਲਾ ਵਿਖੇ ਦੋ-ਰੋਜ਼ਾ ‘ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ 2026’ ਦਾ ਬਹੁਤ ਹੀ ਸ਼ਾਨਦਾਰ ਆਯੋਜਨ ਕੀਤਾ ਗਿਆ। ਇਹ ਚੈਂਪੀਅਨਸ਼ਿਪ 10 ਅਤੇ 11 ਨਵੰਬਰ ਨੂੰ ਕਰਵਾਈ ਗਈ। ਇਹ ਟੂਰਨਾਮੈਂਟ ਸ. ਜਗਜੀਤ ਸਿੰਘ ਗਿੱਲ (ਰਿਟਾਇਰਡ ਐੱਸ.ਪੀ.) ਜੀ ਦੇ...

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਾਦਸਾਗ੍ਰਸਤ ਪੀਆਰਟੀਸੀ ਬੱਸ ਦੀਆਂ ਜ਼ਖ਼ਮੀ ਸਵਾਰੀਆਂ ਦਾ ਰਾਜਿੰਦਰਾ ਹਸਪਤਾਲ ਵਿਖੇ ਦਾ ਹਾਲ-ਚਾਲ ਜਾਣਿਆ

ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਦੇਵੇਗੀ-ਬਰਿੰਦਰ ਗੋਇਲ ਪਟਿਆਲਾ:- ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਸ੍ਰੀ ਬਰਿੰਦਰ ਗੋਇਲ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਸੰਗਰੂਰ ਨੇੜੇ ਵਾਪਰੇ ਪੀਆਰਟੀਸੀ ਬੱਸ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਜ਼ਖ਼ਮੀਆਂ ਦੇ ਇਲਾਜ ਸਬੰਧੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.