Facebook-f Youtube X-twitter

ਭਾਰਤ ਦੇ ਆਰਥਿਕ ਵਿਕਾਸ ਵਿੱਚ ਐੱਮ.ਐੱਸ.ਐੱਮ.ਈ. ਮਹੱਤਵਪੂਰਨ ਭੂਮਿਕਾ : ਜੈਦੀਪ ਸਿੰਘ

ਅੰਮ੍ਰਿਤਸਰ। ਪੀ.ਐੱਚ.ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਪੰਜਾਬ ਚੈਪਟਰ ਵੱਲੋਂ ਅੰਮ੍ਰਿਤਸਰ ਜ਼ੋਨ ਨੇ ਪੈਨਸ਼ਨ ਫੰਡ ਰੈਗੂਲੇਟਰੀ ਐਂਡ ਡਿਵੈਲਪਮੈਂਟ ਅਥਾਰਟੀ ਅਤੇ ਲਘੂ ਉਦਯੋਗ ਭਾਰਤੀ, ਅੰਮ੍ਰਿਤਸਰ ਦੇ ਸਹਿਯੋਗ ਨਾਲ ਨੈਸ਼ਨਲ ਪੈਨਸ਼ਨ ਸਿਸਟਮ – ਐੱਮ.ਐੱਸ.ਐੱਮ.ਈ. ਵਰਕਫੋਰਸ ਲਈ ਸੁਰੱਖਿਅਤ ਭਵਿੱਖ ਦੀ ਸਿਰਜਣਾ ਬਾਰੇ ਇੱਕ ਜਾਗਰੂਕਤਾ ਸੈਸ਼ਨ ਦਾ ਆਯੋਜਨ ਕੀਤਾ।
ਇਸ ਪ੍ਰੋਗਰਾਮ ਦਾ ਉਦੇਸ਼ ਐੱਮ.ਐੱਸ.ਐੱਮ.ਈ. ਵਿੱਚ ਰਿਟਾਇਰਮੈਂਟ ਪਲਾਨਿੰਗ, ਫਾਇਨੈਂਸ਼ੀਅਲ ਸਕਿਓਰਿਟੀ ਅਤੇ ਇੰਪਲਾਇਪਰ (ਮਾਲਕ) ਅਤੇ ਇੰਪਲਾਈ (ਕਰਮਚਾਰੀ)ਦੋਵਾਂ ਲਈ ਨੈਸ਼ਨਲ ਪੈਨਸ਼ਨ ਸਿਸਟਮ ਦੇ ਲਾਭਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ।
ਇਸ ਮੌਕੇ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ, ਪੀ.ਐੱਚ.ਡੀ.ਸੀ.ਸੀ.ਆਈ. ਅੰਮ੍ਰਿਤਸਰ ਜ਼ੋਨ ਦੇ ਕਨਵੀਨਰ ਜੈਦੀਪ ਸਿੰਘ ਨੇ ਭਾਰਤ ਦੇ ਆਰਥਿਕ ਵਿਕਾਸ ਵਿੱਚ ਐੱਮ.ਐੱਸ.ਐੱਮ.ਈ. ਦੀ ਮਹੱਤਵਪੂਰਨ ਭੂਮਿਕਾ ‘ਤੇ ਚਾਨਣਾ ਪਾਇਆ ਅਤੇ ਇਸ ਸੈਕਟਰ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਲਈ ਫਾਇਨੈਂਸ਼ੀਅਲ ਇਨਕਲੂਜ਼ਨ (ਵਿੱਤੀ ਸਮਾਵੇਸ਼) ਅਤੇ ਲੌਂਗ ਟਰਮ ਸਕਿਓਰਿਟੀ ਨੂੰ ਉਤਸ਼ਾਹਿਤ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਲਘੂ ਉਦਯੋਗ ਭਾਰਤੀ ਅੰਮ੍ਰਿਤਸਰ ਦੇ ਪ੍ਰਧਾਨ ਅਮਿਤ ਕਪੂਰ ਨੇ ਕਿਹਾ ਕਿ ਕਰਮਚਾਰੀਆਂ ਦੀ ਭਲਾਈ ਅਤੇ ਵਿੱਤੀ ਸੁਰੱਖਿਆ ਟਿਕਾਊ ਬਿਜ਼ਨਸ ਗ੍ਰੋਥ ਲਈ ਜ਼ਰੂਰੀ ਹੈ।
ਪੀ.ਐੱਫ.ਆਰ.ਡੀ.ਏ. ਦੇ ਸਹਾਇਕ ਮੈਨੇਜਰ ਅਭਿਸ਼ੇਕ ਧੀਮਾਨ ਨੇ ਐੱਮ.ਐੱਸ.ਐੱਮ.ਈ. ਲਈ ਐੱਨ.ਪੀ.ਐੱਸ. ਦੇ ਲਾਭਾਂ, ਇਨਰੋਲਮੈਂਟ ਪ੍ਰੋਸੈਸ ਅਤੇ ਟੈਕਸ ਲਾਭਾਂ ਬਾਰੇ ਵਿਸਤ੍ਰਿਤ ਪੇਸ਼ਕਾਰੀ ਦਿੱਤੀ। ਉਨ੍ਹਾਂ ਨੇ ਐੱਨ.ਪੀ.ਐੱਸ. ਦੀਆਂ ਵਿਸ਼ੇਸ਼ਤਾਵਾਂ, ਇੰਪਲਾਇਰ ਅਤੇ ਇੰਪਲਾਈ ਦੇ ਲਾਭਾ, ਟੈਕਸ ਇੰਸੈਂਟਿਵ, ਇਨਵੈਸਟਮੈਂਟ ਫਲੈਕਸੀਬਿਲਟੀ ਅਤੇ ਇਨਰੋਲਮੈਂਟ ਪ੍ਰੋਸੈਸ ਬਾਰੇ ਵਿਸਥਾਰ ਵਿੱਚ ਦੱਸਿਆ।
ਇਸ ਮੌਕੇ ਬੋਲਦਿਆਂ, ਪੰਜਾਬ ਟ੍ਰੇਡ ਕਮਿਸ਼ਨ ਮੈਂਬਰ ਸ਼ੀਤਲ ਜੁਨੇਜਾ ਨੇ ਐੱਮ.ਐੱਸ.ਐੱਮ.ਈ. ਵਰਕਫੋਰਸ ਲਈ ਸੋਸ਼ਲ ਸਕਿਓਰਿਟੀ ਅਤੇ ਫਾਇਨੈਂਸ਼ੀਅਲ ਇਨਕਲੂਜ਼ਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਸੈਸ਼ਨ ਦਾ ਸੰਚਾਲਨ ਕਰਦੇ ਹੋਏ, ਸ਼੍ਰੀਮਤੀ ਪ੍ਰਿਯੰਕਾ ਗੋਇਲ, ਉਪ ਪ੍ਰਧਾਨ, ਲਘੂ ਉਦਯੋਗ ਭਾਰਤੀ, ਅੰਮ੍ਰਿਤਸਰ ਨੇ ਅੱਜ ਦੇ ਬਦਲਦੇ ਆਰਥਿਕ ਮਾਹੌਲ ਵਿੱਚ ਵਿੱਤੀ ਸੁਰੱਖਿਆ ਦੇ ਵਧਦੇ ਮਹੱਤਵ ‘ਤੇ ਚਾਨਣਾ ਪਾਇਆ।
ਪੀ.ਐੱਚ.ਡੀ.ਸੀ.ਸੀ.ਆਈ. ਅੰਮ੍ਰਿਤਸਰ ਜ਼ੋਨ ਦੇ ਸਹਿ-ਕਨਵੀਨਰ ਨਿਪੁਣ ਅਗਰਵਾਲ ਨੇ ਰਸਮੀ ਧੰਨਵਾਦ ਮਤਾ ਪੇਸ਼ ਕਦਰਦੇ ਹੋਏ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਐੱਨ.ਪੀ.ਐੱਸ. ਐੱਮ.ਐੱਸ.ਐੱਮ.ਈ. ਸੈਕਟਰ ਲਈ ਇੱਕ ਪ੍ਰਭਾਵਸ਼ਾਲੀ ਅਤੇ ਕਿਫ਼ਾਇਤੀ ਸੋਸ਼ਲ ਸਕਿਓਰਿਟੀ ਹੱਲ ਹੈ, ਜੋ ਕਰਮਚਾਰੀਆਂ ਦੀ ਤੰਦਰੁਸਤੀ ਨੂੰ ਵਧਾ ਸਕਦਾ ਹੈ, ਵਰਕਫੋਸ ਰਿਟੇਂਸ਼ਨ ਨੂੰ ਬਿਹਤਰ ਬਣਾ ਸਕਦਾ ਹੈ, ਅਤੇ ਟਿਕਾਊ ਬਿਜ਼ਨਸ ਗ੍ਰੋਥ ਵਿੱਚ ਯੋਗਦਾਨ ਪਾ ਸਕਦਾ ਹੈ। ਪੀ.ਐੱਚ.ਡੀ.ਸੀ.ਸੀ.ਆਈ. ਦੇ ਸਹਾਇਕ ਸਕੱਤਰ ਸੁਮਿਤ ਕੁਮਾਰ ਨੇ ਓਪਨ ਹਾਊਸ ਸੈਸ਼ਨ ਦਾ ਸੰਚਾਲਨ ਕੀਤਾ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਗੁਰਦਾਸਪੁਰ ਪਿੰਡ ਘਣੀਏ-ਕੇ-ਬਾਂਗਰ ਪਹੁੰਚੇ, ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਪਿੰਡ ਵਾਸੀਆਂ ਨੂੰ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਪੁਜਦਾ ਕਰਨ ਲਈ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ ਫਤਹਿਗੜ੍ਹ ਚੂੜੀਆਂ : ਡਿਪਟੀ ਕਮਿਸ਼ਨਰ ਸ਼੍ਰੀ ਆਦਿਤਿਆ ਉੱਪਲ ਵਲੋਂ ਪਿੰਡ ਘਣੀਕੇ ਕੇ-ਬਾਂਗਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਪਿੰਡ ਵਿੱਚ ਵੱਖ ਵੱਖ ਵਿਕਾਸ ਕਾਰਜ ਕਰਵਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪਲਾਨਿੰਗ...

70ਵੀਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਕਰਵਾਏ ਗਏ 

ਪਟਿਆਲਾ:- ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਟੀਪਰਪਜ਼ ਪਾਸੀ ਰੋਡ ਪਟਿਆਲਾ...

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਕੀਤੀ ਮੀਟਿੰਗ

ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਉੱਚਿਤ ਲੋੜੀਂਦੇ ਪ੍ਰਬੰਧ ਕਰਨ ਲਈ ਦਿੱਤੇ ਦਿਸ਼ਾ-ਨਿਰਦੇਸ਼ ਸੁਚੱਜੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਡਰੋਨ ਸਰਵੇਲੈਂਸ ਟੀਮਾਂ ਰੱਖਣਗੀਆਂ ਬਾਜ਼ ਅੱਖ- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਅੱਜ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...

ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ’ ਤਹਿਤ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ

ਘੱਗਾ:- ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ 2026’ ਮੁਹਿੰਮ ਤਹਿਤ ਪ੍ਰਧਾਨ ਮਿੱਠੂ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਦੌਰਾਨ ਨਗਰ ਪੰਚਾਇਤ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਅਲੱਗ-ਅਲੱਗ ਰੱਖਣ ਅਤੇ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਦੇਣ...

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਸਬੰਧੀ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਵਰਕਸ਼ਾਪ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ 2027 ਸਬੰਧੀ ਜ਼ਿਲ੍ਹਾ ਫੀਲਡ ਟ੍ਰੇਨਰਾਂ ਦੀ 6 ਦਿਨਾਂ ਦੀ ਟ੍ਰੇਨਿੰਗ ਵਰਕਸ਼ਾਮ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਡਾ. ਹਿਮਾਂਸ਼ੂ ਅਗਰਵਾਲ  ਅਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਸ਼ੁਰੂ ਹੋਈ ਹੈ। ਇਸ ਟ੍ਰੇਨਿੰਗ ਵਿੱਚ ਜਨਗਣਨਾ ਵਿਭਾਗ ਵੱਲੋਂ ਜ਼ਿਲ੍ਹਾ ਪਟਿਆਲਾ ਵਿਖੇ ਰੱਖ ਗਏ 2 ਮਾਸਟਰ ਟ੍ਰੇਨਰ ਨਿਸ਼ੂ ਸ਼ਰਮਾ, ਸੀਨੀਅਰ ਸਿਸਟਮ ਐਨਾਲਿਸਟ,...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.