ਜ਼ਿਲ੍ਹਾ ਪਠਾਨਕੋਟ ਦੇ ਹਲਕਾ ਭੋਆ ਦੇ ਪਿੰਡ ਰਾਏਪੁਰ ਦੇ ਕਿਸਾਨ ਦੇ ਖੇਤ ’ਚ ਪੁਰਾਣਾ ਬੰਬ ਮਿਲਣ ਨਾਲ ਲੋਕਾਂ ਵਿੱਚ ਭਾਰੀ ਦਹਿਸ਼ਤ ਫੈਲ ਗਈ । ਜ਼ਮੀਨ ਦੇ ਮਾਲਕ ਬਲਦੇਵ ਸਿੰਘ ਨੇ ਅਹਿਮ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖੇਤ ਵਿੱਚ ਕੰਮ ਕਰਦੇ ਸਮੇਂ ਮਜ਼ਦੂਰਾਂ ਨੂੰ ਇਹ ਸ਼ੱਕੀ ਚੀਜ਼ ਮਿਲੀ । ਉਨ੍ਹਾਂ ਨੇ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ । ਖ਼ਬਰ ਮਿਲਦਿਆਂ ਹੀ ਸਥਾਨਕ ਪੁਲਿਸ ਅਤੇ ਬੰਬ ਨਿਰੋਧਕ ਦਸਤਾ ਮੌਕੇ ‘ਤੇ ਪਹੁੰਚ ਗਏ। ਸੁਰੱਖਿਆ ਦੇ ਲਿਹਾਜ਼ ਨਾਲ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਅਤੇ ਖੁਫੀਆ ਏਜੰਸੀਆਂ ਮਾਮਲੇ ਦੀ ਜਾਂਚ ਕਰ ਰਹੀਆਂ ਹਨ ਕਿ ਇਹ ਬੰਬ ਕਿੰਨਾ ਪੁਰਾਣਾ ਹੈ ਅਤੇ ਇੱਥੇ ਕਿਵੇਂ ਆਇਆ।
ਜ਼ਿਕਰਯੋਗ ਹੈ ਕਿ ਇਸ ਪਿੰਡ ਤੋਂ ਕੁੱਝ ਹੀ ਦੂਰੀ ‘ਤੇ ਭਾਰਤ-ਪਾਕਿਸਤਾਨ ਸਰਹੱਦ ਲਗਦੀ ਹੈ, ਜਿਸ ਕਾਰਨ ਮਾਮਲਾ ਬੇਹੱਦ ਸੰਵੇਦਨਸ਼ੀਲ ਬਣ ਗਿਆ ਹੈ । ਖ਼ਬਰ ਮਿਲਦਿਆਂ ਹੀ ਸਥਾਨਕ ਪੁਲਿਸ ਅਤੇ ਬੰਬ ਨਿਰੋਧਕ ਦਸਤਾ ਮੌਕੇ ‘ਤੇ ਪਹੁੰਚ ਗਏ । ਸੁਰੱਖਿਆ ਦੇ ਲਿਹਾਜ਼ ਨਾਲ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ । ਫਿਲਹਾਲ ਪੁਲਿਸ ਅਤੇ ਖੁਫੀਆ ਏਜੰਸੀਆਂ ਮਾਮਲੇ ਦੀ ਜਾਂਚ ਕਰ ਰਹੀਆਂ ਹਨ