Facebook-f Youtube X-twitter

ਭਾਈ ਖਾਲੜਾ ਦੇ ਜੀਵਨ ਅਤੇ ਸਿੱਖ ਨੌਜਵਾਨਾਂ ਨਾਲ ਹੋਈਆਂ ਵਧੀਕੀਆਂ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ ਤੇ ਪਾਬੰਦੀ ਲਗਾਉਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾਸਿੱਖਾਂ ‘ਤੇ ਹੋਏ ਸਰਕਾਰੀ ਅਤਿਆਚਾਰ ਦੀ ਸਚਾਈ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ –

ਐਡਵੋਕੇਟ ਧਾਮੀਅੰਮ੍ਰਿਤਸਰ, 6 ਜੁਲਾਈ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਜਸਵੰਤ ਸਿੰਘ ਜੀ ਖਾਲੜਾ ਦੇ ਜੀਵਨ, ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਵੱਲੋਂ ਕੀਤੇ ਅਦੁੱਤੀ ਕਾਰਜਾਂ ਅਤੇ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਵਧੀਕੀਆਂ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ ਨੂੰ ਜਾਰੀ ਹੋਣ ਤੋਂ ਕੁਝ ਸਮਾਂ ਬਾਅਦ ਹੀ ਭਾਰਤ ਵਿੱਚ ਜੀ ਨੈਟਵਰਕ ਤੋਂ ਮਨਮਾਨੇ ਢੰਗ ਨਾਲ ਹਟਾਏ ਜਾਣ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ 1984 ਤੋਂ ਬਾਅਦ ਪੁਲਿਸ ਨੇ ਹਜ਼ਾਰਾਂ ਬੇਗੁਨਾਹ ਨੌਜਵਾਨਾਂ ਨੂੰ ਤਸੀਹੇ ਦੇ ਕੇ ਸ਼ਹੀਦ ਕੀਤਾ ਅਤੇ ਲਾਵਾਰਸ ਕਹਿ ਕੇ ਲਾਸਾ਼ ਨੂੰ ਸਾੜ ਦਿੱਤਾ ਗਿਆ। ਭਾਈ ਜਸਵੰਤ ਸਿੰਘ ਖਾਲੜਾ ਨੇ ਪੰਜਾਬ ਦੇ ਇਤਿਹਾਸ ਦੇ ਉਸ ਦਰਦਨਾਕ ਦੌਰ ਨੂੰ ਦੁਨੀਆ ਸਾਹਮਣੇ ਲਿਆਉਣ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਉਨ੍ਹਾਂ ਵੱਲੋਂ ਕੀਤੇ ਯਤਨਾਂ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਇਨਸਾਫ਼ ਦੀ ਆਸ ਬੱਝੀ ਸੀ ਜਿਨ੍ਹਾਂ ਦੇ ਨੌਜਵਾਨ ਪੁੱਤਰ ਲਾਪਤਾ ਕਰ ਦਿੱਤੇ ਗਏ ਸਨ। ਦੁਖਦਾਈ ਪਹਿਲੂ ਇਹ ਹੈ ਕਿ ਲੋਕਾਂ ਦੀ ਆਸ ਬਣੇ ਭਾਈ ਖਾਲੜਾ ਨੂੰ ਵੀ ਪੁਲਿਸ ਨੇ ਸ਼ਹੀਦ ਕਰ ਦਿੱਤਾ।ਉਨ੍ਹਾਂ ਕਿਹਾ ਕਿ ਭਾਈ ਖਾਲੜਾ ਦੇ ਜੀਵਨ ਤੇ ਬਣੀ ਇਸ ਫਿਲਮ ਵਿਚ ਇਤਿਹਾਸ ਦੇ ਤੱਥਾਂ, ਮਨੁੱਖੀ ਅਧਿਕਾਰਾਂ ਅਤੇ ਸਮਾਜਕ ਸੱਚਾਈ ਨੂੰ ਸਾਹਮਣੇ ਲਿਆਂਦਾ ਗਿਆ ਹੈ, ਜਿਸ ਨੂੰ ਰੋਕਣ ਦੀ ਬਜਾਏ ਖੁੱਲ੍ਹੇ ਮਨ ਨਾਲ ਦੇਖਿਆ ਅਤੇ ਵਿਚਾਰਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਤੇ ਹੋਏ ਸਰਕਾਰੀ ਅਤਿਆਚਾਰ ਨੂੰ ਲੁਕਾਉਣ ਦੇ ਯਤਨ ਕਦੇ ਵੀ ਸਫਲ ਨਹੀਂ ਹੋ ਸਕਦੇ। ਜਿਨ੍ਹਾਂ ਨੌਜਵਾਨਾਂ ਨੂੰ ਸ਼ਹੀਦ ਕਰਨ ਮਗਰੋਂ ਲਾਵਾਰਸ ਕਹਿ ਕੇ ਸਾੜ ਦਿੱਤਾ ਗਿਆ ਸੀ ਉਨ੍ਹਾਂ ਕੇਸਾਂ ਵਿੱਚ ਅੱਜ ਮਾਨਯੋਗ ਅਦਾਲਤਾਂ ਵੱਲੋਂ ਉਸ ਵੇਲੇ ਦੇ ਪੁਲਿਸ ਅਧਿਕਾਰੀਆਂ ਨੂੰ ਸਜਾਵਾਂ ਦਿੱਤੀਆਂ ਜਾ ਰਹੀਆਂ ਹਨ। ਅਦਾਲਤਾਂ ਦੇ ਇਨ੍ਹਾਂ ਫੈਸਲਿਆਂ ਤੋਂ ਕਿਵੇਂ ਮੂੰਹ ਮੋੜ ਲਵੋਗੇ।ਉਨ੍ਹਾਂ ਕਿਹਾ ਕਿ ਨਾਂ ਤਾਂ ਇਤਿਹਾਸ ਦੇ ਇਨ੍ਹਾਂ ਪੰਨਿਆਂ ਨੂੰ ਮਿਟਾਇਆ ਜਾ ਸਕਦਾ ਹੈ ਅਤੇ ਨਾ ਹੀ ਕਿਸੇ ਪਾਬੰਦੀ ਰਾਹੀਂ ਸੱਚ ਨੂੰ ਦਬਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਮੇਤ ਦੁਨੀਆ ਭਰ ਦੇ ਇਨਸਾਫ਼ ਪਸੰਦ ਲੋਕਾਂ ਨੂੰ ਆਪਣੇ ਇਤਿਹਾਸ ਨੂੰ ਜਾਣਨ, ਸਮਝਣ ਅਤੇ ਉਸ ਤੋਂ ਸਿੱਖਣ ਦਾ ਪੂਰਾ ਅਧਿਕਾਰ ਹੈ। ਲੋਕਤੰਤਰ ਵਿੱਚ ਵਿਚਾਰਾਂ ਦੀ ਵਿਭਿੰਨਤਾ ਅਤੇ ਇਤਿਹਾਸਕ ਸੱਚਾਈ ਨੂੰ ਸਾਹਮਣੇ ਰੱਖਣ ਵਾਲੀਆਂ ਰਚਨਾਵਾਂ ‘ਤੇ ਰੋਕ ਲਗਾਉਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਇਹ ਕਦਮ ਸੱਚਾਈ ਸਾਹਮਣੇ ਲਿਆਉਣ ਵਾਲੀਆਂ ਆਵਾਜ਼ਾਂ ਨੂੰ ਚੁੱਪ ਕਰਵਾਉਣ ਦੀ ਕੋਸ਼ਿਸ਼ ਘਿਨਾਉਣੀ ਹਰਕਤ ਵਜੋਂ ਦੇਖਿਆ ਜਾਵੇਗਾ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੰਗ ਕੀਤੀ ਕਿ ਫ਼ਿਲਮ ‘ਸਤਲੁਜ’ ‘ਤੇ ਲਗਾਈ ਗਈ ਹਰ ਕਿਸਮ ਦੀ ਰੋਕ ਤੁਰੰਤ ਹਟਾਈ ਜਾਵੇ ਤਾਂ ਜੋ ਲੋਕ ਖੁਦ ਇਤਿਹਾਸ ਦੇ ਇਸ ਮਹੱਤਵਪੂਰਨ ਅਧਿਆਇ ਨੂੰ ਸਮਝ ਸਕਣ।ਉਨ੍ਹਾਂ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਦੀ ਕੁਰਬਾਨੀ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਸੱਚ ਦੀ ਜਿੱਤ ਲਈ ਸਦਾ ਪ੍ਰੇਰਣਾ ਸਰੋਤ ਰਹੇਗੀ ਅਤੇ ਇਤਿਹਾਸ ਦੇ ਪੰਨਿਆਂ ‘ਤੇ ਦਰਜ ਸੱਚ ਨੂੰ ਦਬਾਉਣ ਦੇ ਯਤਨ ਕਦੇ ਵੀ ਕਾਮਯਾਬ ਨਹੀਂ ਹੋ ਸਕਦੇ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ ਟ੍ਰੇਨਿੰਗ ਸਫ਼ਲਤਾਪੂਰਵਕ ਮੁਕੰਮਲ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ 3 ਦਿਨਾਂ ਟ੍ਰੇਨਿੰਗ ਵਰਕਸ਼ਾਪ ਅੱਜ ਸਫ਼ਲਤਾਪੂਰਵਕ ਮੁਕੰਮਲ ਹੋ ਗਈ ਹੈ। ਇਹ ਸਿਖਲਾਈ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਦਫ਼ਤਰ ਨਗਰ ਨਿਗਮ...

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਨੁਕਸਾਨ ਬਾਰੇ ਜਾਗਰੂਕਤਾ ਲਈ 3 ਵੈਨਾਂ ਰਵਾਨਾ ਕੀਤੀਆਂ

-ਕਿਸਾਨ ਵਾਤਾਵਰਣ ਤੇ ਆਪਣੀ ਜਮੀਨ ਦੀ ਸੰਭਾਲ ਲਈ ਖੇਤਾਂ ‘ਚ ਕਦੇ ਵੀ ਅੱਗ ਨਾ ਲਗਾਉਣ ਪ੍ਰਣ ਕਰਨ-ਡਾ. ਹਿਮਾਂਸ਼ੂ ਅਗਰਵਾਲ -ਅਗਲੇ 40 ਦਿਨਾਂ ਲਈ 934 ਪਿੰਡਾਂ ‘ਚ ਲੋਕਾਂ ਨੂੰ ਝੋਨੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਜਾਗਰੂਕ ਕਰਨਗੀਆਂ ਖੇਤੀਬਾੜੀ ਵਿਭਾਗ ਦੀਆਂ ਵੈਨਾਂ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਤੇ ਹੋਰ ਰਹਿੰਦ-ਖੂੰਹਦ...

ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਝੋਨੇ ਦੀ ਖਰੀਦ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਅਗਾਊਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਝੋਨੇ ਦੀ ਆਗਾਮੀ ਖਰੀਦ ਦੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਖਰੀਦ ਏਜੰਸੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ...

ਜਿ਼ਲ੍ਹਾ ਪੱਧਰੀ ਪੈਨਸ਼ਨ ਅਦਾਲਤ ਆਯੋਜਿਤ

ਸ੍ਰੀ ਮੁਕਤਸਰ ਸਾਹਿਬ:- ਮਹਾਂ ਲੇਖਾਕਾਰ (ਲੇਖਾ ਤੇ ਹੱਕਦਾਰੀ ) ਪੰਜਾਬ ਅਤੇ ਯੂ.ਟੀ. ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ  ਅੱਜ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਪੈਨਸ਼ਨ ਅਦਾਲਤ ਦੌਰਾਨ ਪੈਨਸ਼ਨਰਾਂ ਵੱਲੋਂ ਕੁੱਲ 36 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਹਨਾਂ ਦਾ ਏ.ਜੀ. ਦਫਤਰ ਦੀ ਟੀਮ ਵਲੋਂ 33 ਸਿ਼ਕਾਇਤਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਅਤੇ 3...

ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬਲਾਕ ਗਿੱਦੜਬਾਹਾ ਵਿਖੇ ਲਗਾਇਆ ਕੈਂਪ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ:- ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ, ਅਟਾਰੀ ਜ਼ੋਨ-1, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਗਿੱਦੜਬਾਹਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਲਗਭਗ 120 ਸੂਝਵਾਨ ਕਿਸਾਨ ਵੀਰਾਂ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.