Facebook-f Youtube X-twitter

6 ਜ਼ਿਲ੍ਹਿਆਂ ਦੇ ਨੌਜਵਾਨਾਂ ਲਈ ਅਗਨੀਵੀਰ ਭਰਤੀ ਰੈਲੀ 30 ਜੁਲਾਈ ਤੋਂ 10 ਅਗਸਤ ਤੱਕ*

ਪਟਿਆਲਾ, 6 ਜੁਲਾਈ:

ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਨੁਪ੍ਰਿਤਾ ਜੌਹਲ ਨੇ ਡਾਇਰੈਕਟਰ ਭਰਤੀ, ਆਰਮੀ ਭਰਤੀ ਦਫ਼ਤਰ, ਪਟਿਆਲਾ ਨਾਲ ਮਿਲ ਕੇ 30 ਜੁਲਾਈ ਤੋਂ 10 ਅਗਸਤ 2026 ਤੱਕ ਹੋਣ ਵਾਲੀ ਆਗਾਮੀ ਏਆਰਓ ਪਟਿਆਲਾ ਅਗਨੀਵੀਰ ਭਰਤੀ ਰੈਲੀ 2026 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਫੌਜੀ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਜਾਲੰਧਰ ਸਥਿਤ ਜੋਨਲ ਭਰਤੀ ਦਫ਼ਤਰ ਦੇ ਅਧੀਨ ਆਰਮੀ ਭਰਤੀ ਦਫ਼ਤਰ, ਪਟਿਆਲਾ ਵੱਲੋਂ 30 ਜੁਲਾਈ ਤੋਂ 10 ਅਗਸਤ 2026 ਤੱਕ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ, ਪੋਲੋ ਗਰਾਊਂਡ ਵਿਖੇ ਭਾਰਤੀ ਫੌਜ ਵਿੱਚ ਵੱਖ-ਵੱਖ ਵਰਗਾਂ ਦੀ ਭਰਤੀ ਲਈ ਅਗਨੀਵੀਰ ਭਰਤੀ ਰੈਲੀ ਕਰਵਾਈ ਜਾਵੇਗੀ। ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ, ਮਾਲੇਰਕੋਟਲਾ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਉਹ ਯੋਗ ਨੌਜਵਾਨ, ਜਿਨ੍ਹਾਂ ਨੇ ਸੀਈਈ ਪ੍ਰੀਖਿਆ ਪਾਸ ਕੀਤੀ ਹੈ (ਜਿਸ ਦਾ ਨਤੀਜਾ ਬਹੁਤ ਜਲਦੀ ਐਲਾਨਿਆ ਜਾਵੇਗਾ), ਇਸ ਰੈਲੀ ਵਿੱਚ ਹਿੱਸਾ ਲੈ ਸਕਣਗੇ।

ਇਸ ਸਬੰਧੀ ਡਾਇਰੈਕਟਰ ਭਰਤੀ, ਆਰਮੀ ਭਰਤੀ ਦਫ਼ਤਰ, ਪਟਿਆਲਾ ਨੇ ਕਿਹਾ ਕਿ ਪੰਜਾਬ ਦੀ ਪਹਿਲੀ ਅਤੇ ਸਭ ਤੋਂ ਵੱਡੀ ਭਰਤੀ ਰੈਲੀ ਹੋਣ ਦੇ ਕਾਰਨ ਭਰਤੀ ਪ੍ਰਕਿਰਿਆ ਨੂੰ ਸਭ ਤੋਂ ਵੱਧ ਪਾਰਦਰਸ਼ੀ, ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਰੈਲੀ ਵਿੱਚ 12,000 ਤੋਂ ਵੱਧ ਉਮੀਦਵਾਰਾਂ ਦੇ ਪਹੁੰਚਣ ਦੀ ਸੰਭਾਵਨਾ ਹੈ। ਏਆਰਓ ਪਟਿਆਲਾ ਭਰਤੀ ਰੈਲੀ ਸਿਵਲ-ਮਿਲਟਰੀ ਤਾਲਮੇਲ ਦੀ ਇੱਕ ਸ਼ਾਨਦਾਰ ਮਿਸਾਲ ਹੈ, ਜਿਸ ਦਾ ਨਤੀਜਾ ਸਾਲ 2024 ਅਤੇ 2025 ਦੀਆਂ ਅਗਨੀਵੀਰ ਭਰਤੀ ਰੈਲੀਆਂ ਵਿੱਚ ਵੇਖਣ ਨੂੰ ਮਿਲਿਆ, ਜਿਨ੍ਹਾਂ ਨੂੰ ਉਮੀਦਵਾਰਾਂ ਅਤੇ ਵੱਖ-ਵੱਖ ਸਿਵਲ ਅਤੇ ਮਿਲਟਰੀ ਮਾਣਯੋਗ ਸ਼ਖਸੀਅਤਾਂ ਵੱਲੋਂ ਬਹੁਤ ਸਰਾਹਿਆ ਅਤੇ ਪਸੰਦ ਕੀਤਾ ਗਿਆ।

ਸ੍ਰੀਮਤੀ ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਉਪਲਬਧ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭਰਤੀ ਰੈਲੀ ਨੂੰ ਸਫਲਤਾਪੂਰਵਕ ਕਰਵਾਉਣ ਲਈ ਭਾਰਤੀ ਫੌਜ ਨੂੰ ਹਰ ਤਰ੍ਹਾਂ ਦਾ ਲੋੜੀਂਦਾ ਪ੍ਰਸ਼ਾਸਨਿਕ ਅਤੇ ਬੁਨਿਆਦੀ ਸਹਿਯੋਗ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਵੱਖ-ਵੱਖ ਵਿਭਾਗਾਂ ਨੂੰ ਰੈਲੀ ਦੌਰਾਨ ਸੁਚੱਜੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਸਾਰੇ ਯੋਗ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਭਰਤੀ ਨਾਲ ਸਬੰਧਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਨਿਰਧਾਰਤ ਮਿਤੀਆਂ ਅਨੁਸਾਰ ਰੈਲੀ ਵਿੱਚ ਸ਼ਾਮਲ ਹੋਣ ਅਤੇ ਆਪਣੇ ਨਾਲ ਸਾਰੇ ਲੋੜੀਂਦੇ ਦਸਤਾਵੇਜ਼ ਲੈ ਕੇ ਆਉਣ

Gursharan Singh

garry6110@gmail.com

Leave a Reply

Your email address will not be published. Required fields are marked *

Trending

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਦਾ ਪਿੰਡ ਕਿੰਗਰਾ ’ਚ ਪ੍ਰਦਰਸ਼ਨ

ਮਲੋਟ/ਸ੍ਰੀ ਮੁਕਤਸਰ ਸਾਹਿਬ, 09 ਅਗਸਤ  : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਮਰਪਿਤ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਸ਼ੇਸ਼ ਡਾਕੂਮੈਂਟਰੀ ਦਿਖਾਈ ਜਾ ਰਹੀ ਹੈ। ਇਸੇ ਲੜੀ ਤਹਿਤ ਬੀਤੀ ਸ਼ਾਮ ਜ਼ਿਲ੍ਹੇ ਦੇ ਹਲਕਾ ਮਲੋਟ ਦੇ ਪਿੰਡ ਕਿੰਗਰਾ ਵਿਖੇ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਫ਼ਿਲਮ ਦਿਖਾਈ ਗਈ। ਪੰਜਾਬ ਸਰਕਾਰ ਦੇ ਇਸ ਉਪਰਾਲੇ ਤਹਿਤ ਜ਼ਿਲੇ ਵਿੱਚ ਰੋਜਾਨਾਂ...

ਸ੍ਰੀਮਤੀ ਰਾਜਬੀਰ ਕੌਰ ਕਲਸੀ ਵਲੋਂ ਲਗਾਤਾਰ ਚੌਥੀ ਵਾਰ ਬਟਾਲੇ ਦੀਆਂ ਭੈਣਾਂ, ਧੀਆਂ ਤੇ ਮਾਵਾਂ ਨਾਲ ਮਿਲ ਕੇ ਮਨਾਇਆ ਗਿਆ ‘ਤੀਆਂ ਦਾ ਤਿਉਹਾਰ’

‘ਤੀਆਂ ਦਾ ਤਿਉਹਾਰ’ ਪੰਜਾਬੀ ਸੱਭਿਆਚਾਰ, ਲੋਕ ਰੀਤਾਂ ਅਤੇ ਪਰੰਪਰਾਵਾਂ ਦੀ ਜੀਵੰਤ ਤਸਵੀਰ ਪੇਸ਼ ਕਰਦਾ ਹੈ- ਸ੍ਰੀਮਤੀ ਰਾਜਬੀਰ ਕੌਰ ਕਲਸੀ ‘ਤੀਆਂ’ ਦੀਆਂ ਖੁਸ਼ੀਆਂ ਮੌਕੇ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਦਾ ਵਿਹੜਾ ਸ਼ਗਨਾਂ ਦੇ ਗੀਤਾਂ ਨਾਲ ਗੂੰਜ ਉੱਠਿਆ ਉੱਘੀ ਗਾਇਕਾਵਾਂ ਬਾਣੀ ਸੰਧੂ, ਚੰਨ ਕੌਰ, ਕੰਚਨ ਸ਼ਰਮਾ ਅਤੇ ਇਲਾਹੀ ਸੋਹਲ ਆਪਣੀ ਗਾਇਕੀ ਰਾਹੀਂ ਪੰਜਾਬੀ ਸੱਭਿਆਚਾਰ ਨੂੰ ਕੀਤਾ ਰੂਪਮਾਨ  ...

ਮਾਣਯੋਗ ਸੁਪਰੀਮ ਕੋਰਟ ਵੱਲੋਂ 21, 22 ਅਤੇ 23 ਅਗਸਤ ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ- ਮਾਣਯੋਗ ਜਿਲ੍ਹਾ ਅਤੇ ਸੈਸ਼ਨ ਗੁਰਦਾਸਪੁਰ

ਮਾਣਯੋਗ ਸੁਪਰੀਮ ਕੋਰਟ ਵੱਲੋਂ 21, 22 ਅਤੇ 23 ਅਗਸਤ ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ- ਮਾਣਯੋਗ ਜਿਲ੍ਹਾ ਅਤੇ ਸੈਸ਼ਨ ਗੁਰਦਾਸਪੁਰ ਬਟਾਲਾ, 9 ਅਗਸਤ   ਭਾਰਤ ਦੀ ਮਾਣਯੋਗ ਸੁਪਰੀਮ ਕੋਰਟ, 21, 22 ਅਤੇ 23 ਅਗਸਤ 2026 ਨੂੰ ਵਿਸ਼ੇਸ਼ ਲੋਕ ਅਦਾਲਤ ਲਗਾ ਰਹੀ ਹੈ, ਜਿਸਦਾ ਉਦੇਸ਼ ਅਦਾਲਤ ਦੇ ਸਾਹਮਣੇ ਕਾਫ਼ੀ ਸਮੇਂ ਤੋਂ ਲੰਬਿਤ ਪਏ ਮਾਮਲਿਆਂ ਦੇ ਸੁਹਿਰਦ...

ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਖਵਾਈ ਜਾਵੇਗੀ ਅਲਬੈਂਡਾਜੋਲ ਦੀ ਗੋਲੀ : ਸਿਵਲ ਸਰਜਨ ਡਾ. ਲਖਬੀਰ ਕੌਰ ਸਿੱਧੂ

•             ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਸਿੱਖਿਆ ਵਿਭਾਗ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਾਂਝੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ ਮੁਹਿੰਮ •             ਸਰਕਾਰੀ, ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਦਵਾਈ ਬਿਲਕੁਲ ਮੁਫ਼ਤ ਮਿਲੇਗੀ ਸ੍ਰੀ ਮੁਕਤਸਰ ਸਾਹਿਬ,  9 ਅਗਸਤ 2026: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਨੈਸ਼ਨਲ ਡੀਵਰਮਿੰਗ ਡੇ ਯਾਨੀ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਿਤੀ 10 ਅਗਸਤ 2026 ਨੂੰ ਵੱਡੇ ਪੱਧਰ ‘ਤੇ ਮਨਾਇਆ...

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਝੰਡਾ

13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਸ੍ਰੀ ਮੁਕਤਸਰ ਸਾਹਿਬ, 07 ਅਗਸਤ: 15 ਅਗਸਤ 2026 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.