ਬਠਿੰਡਾ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਵੱਡੀ ਕਾਰਵਾਈ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਵਿਜੀਲੈਂਸ ਟੀਮ ਨੇ ਥਾਣਾ ਤਲਵੰਡੀ ਸਾਬੋ ਵਿੱਚ ਤਾਇਨਾਤ ਇੱਕ ਏਐਸਆਈ ਨੂੰ ਕਥਿਤ ਤੌਰ ‘ਤੇ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।ਜਾਣਕਾਰੀ ਮੁਤਾਬਕ ਥਾਣਾ ਤਲਵੰਡੀ ਸਾਬੋ ਵਿਖੇ ਤਾਇਨਾਤ ਏਐਸਆਈ ਬਲਜੀਤ ਸਿੰਘ ਖ਼ਿਲਾਫ਼ ਰਿਸ਼ਵਤ ਮੰਗਣ ਦੀ ਸ਼ਿਕਾਇਤ ਵਿਜੀਲੈਂਸ ਬਿਊਰੋ ਨੂੰ ਮਿਲੀ ਸੀ। ਇਸ ਤੋਂ ਬਾਅਦ ਡੀਐਸਪੀ ਸੰਦੀਪ ਸਿੰਘ ਦੀ ਅਗਵਾਈ ਹੇਠ ਵਿਜੀਲੈਂਸ ਟੀਮ ਨੇ ਕਾਰਵਾਈ ਕਰਦਿਆਂ ਏਐਸਆਈ ਨੂੰ ਕਥਿਤ ਤੌਰ ‘ਤੇ ਰਿਸ਼ਵਤ ਲੈਂਦੇ ਹੋਏ ਕਾਬੂ ਕਰ ਲਿਆ।ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਥਾਣਾ ਤਲਵੰਡੀ ਸਾਬੋ ਅਧੀਨ ਪੈਂਦੇ ਪਿੰਡ ਬਹਿਮਣ ਜੱਸਾ ਸਿੰਘ ਵਿੱਚ ਦੋ ਧਿਰਾਂ ਵਿਚਕਾਰ ਝਗੜਾ ਹੋਇਆ ਸੀ। ਇਸ ਦੌਰਾਨ ਇੱਕ ਧਿਰ ਦੇ ਲੋਕਾਂ ਨੂੰ ਸੱਟਾਂ ਲੱਗੀਆਂ ਸਨ ਅਤੇ ਉਨ੍ਹਾਂ ਵੱਲੋਂ ਮਾਮਲਾ ਦਰਜ ਕਰਵਾਉਣ ਲਈ ਥਾਣੇ ਵਿੱਚ ਪਹੁੰਚ ਕੀਤੀ ਗਈ ਸੀ।ਇਸੇ ਮਾਮਲੇ ਵਿੱਚ ਕਾਰਵਾਈ ਕਰਨ ਦੇ ਬਦਲੇ ਰਿਸ਼ਵਤ ਮੰਗਣ ਦੇ ਦੋਸ਼ ਲਗਾਏ ਗਏ ਸਨ। ਸ਼ਿਕਾਇਤ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਵੱਲੋਂ ਇਹ ਟਰੈਪ ਲਗਾਇਆ ਗਿਆ।ਫਿਲਹਾਲ ਵਿਜੀਲੈਂਸ ਬਿਊਰੋ ਵੱਲੋਂ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮ ਏਐਸਆਈ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।