Facebook-f Youtube X-twitter

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਲਈ ਤਜਵੀਜ਼ਾਂ ਲਈਆਂ

ਮੋਗਾ, 08 ਜੁਲਾਈ
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ) ਦੌਰਾਨ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜਿਲ੍ਹਾ ਚੋਣ ਅਫਸਰ ਮੋਗਾ ਸ੍ਰ. ਜਸਪਿੰਦਰ ਸਿੰਘ ਵੱਲੋਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਅਨਿਲ ਸ਼ਰਮਾ ਆਮ ਆਦਮੀ ਪਾਰਟੀ, ਮਨਪ੍ਰੀਤ ਸਿੰਘ ਭਾਰਤੀ ਜਨਤਾ ਪਾਰਟੀ, ਕੁਲਦੀਪ ਸਿੰਘ ਜੋਗੇਵਾਲ ਸ਼੍ਰੋਮਣੀ ਅਕਾਲੀ ਦਲ ਤੇ ਹੋਰ ਵੀ ਹਾਜ਼ਰ ਸਨ।

ਵਧੀਕ ਜਿਲ੍ਹਾ ਚੋਣ ਅਫਸਰ ਮੋਗਾ ਸ੍ਰ. ਜਸਪਿੰਦਰ ਸਿੰਘ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਕੀਤੀ ਜਾਣੀ ਹੈ। ਪੋਲਿੰਗ ਸਟੇਸ਼ਨਾਂ ਦੀ ਲਿਮਟ 1200 ਵੋਟਰ (ਪੇਂਡੂ ਅਤੇ ਸ਼ਹਿਰੀ ਦੋਵਾਂ ਲਈ) ਰੱਖੀ ਗਈ ਹੈ। ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਵੱਲੋਂ ਰੈਸ਼ਨੇਲਾਈਜੇਸ਼ਨ ਕਰਨ ਉਪਰੰਤ ਤਜਵੀਜਾ ਪ੍ਰਾਪਤ ਹੋਈਆਂ ਹਨ।ਉਹਨਾਂ ਦੱਸਿਆ ਕਿ ਜਿਨ੍ਹਾਂ ਬੂਥਾਂ ਵਿੱਚ ਵੋਟਾਂ ਦੀ ਗਿਣਤੀ 1200 ਤੋਂ ਜਿਆਦਾ ਸੀ ਉਹਨਾਂ ਬੂਥਾਂ ਦੀਆਂ ਕੁੱਝ ਵੋਟਾਂ ਨੂੰ ਨਾਲ ਦੇ ਬੂਥਾਂ ਵਿੱਚ ਐਡਜਸਟ  ਕਰਨ ਦੀ ਤਜਵੀਜ ਹੈ।

ਜਿਲ੍ਹਾ ਮੋਗਾ ਵਿੱਚ ਕੁੱਝ ਪੋਲਿੰਗ ਸਟੇਸ਼ਨਾਂ ਦੇ ਸਕੂਲਾਂ ਦੀਆਂ ਬਿਲਡਿੰਗਾਂ ਦੀ ਤਬਦੀਲੀ ਅਤੇ ਕੁੱਝ ਪੋਲਿੰਗ ਸਟੇਸ਼ਨਾਂ ਦੀਆਂ ਬਿਲਡਿੰਗਾਂ ਦੇ ਸਕੂਲਾਂ ਦੇ ਨਾਮ ਦੀ ਤਬਦੀਲੀ ਲਈ ਵੀ ਤਜਵੀਜਾਂ ਪ੍ਰਾਪਤ ਹੋਈਆਂ ਹਨ। ਪ੍ਰਾਪਤ ਤਜਵੀਜਾਂ ਜੇਕਰ ਸਵੀਕਾਰ ਹੋਣਗੀਆਂ ਤਾਂ ਇਸ ਅਨੁਸਾਰ ਜਿਲ੍ਹਾ ਮੋਗਾ ਵਿੱਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 804 ਤੋਂ ਵੱਧ ਕੇ 840 ਹੋ ਜਾਵੇਗੀ।

ਜ਼ਿਕਰਯੋਗ ਹੈ ਕਿ ਘਰ-ਘਰ  ਫਾਰਮ ਵੰਡਣ ਦੀ ਇਹ ਮੁਹਿੰਮ 24 ਜੁਲਾਈ  2026 ਤੱਕ ਚੱਲੇਗੀ। ਪੋਲਿੰਗ ਸਟੇਸ਼ਨਾਂ ਦੀ ਰੇਸ਼ਨਲਾਜੀਏਸ਼ਨ 24 ਜੁਲਾਈ 2026 ਤੱਕ ਕੀਤੀ ਜਾਵੇਗੀ। ਵੋਟਰ ਸੂਚੀ ਦਾ ਖਰੜਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 03 ਅਗਸਤ 2026 ਤੋਂ 02 ਸਤੰਬਰ 2026 ਤੱਕ ਲਏ ਜਾਣਗੇ।ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 03 ਅਗਸਤ 2026 ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ।ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 01-10-2026 ਨੂੰ ਕੀਤੀ ਜਾਵੇਗੀ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਦਾ ਪਿੰਡ ਕਿੰਗਰਾ ’ਚ ਪ੍ਰਦਰਸ਼ਨ

ਮਲੋਟ/ਸ੍ਰੀ ਮੁਕਤਸਰ ਸਾਹਿਬ, 09 ਅਗਸਤ  : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਮਰਪਿਤ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਸ਼ੇਸ਼ ਡਾਕੂਮੈਂਟਰੀ ਦਿਖਾਈ ਜਾ ਰਹੀ ਹੈ। ਇਸੇ ਲੜੀ ਤਹਿਤ ਬੀਤੀ ਸ਼ਾਮ ਜ਼ਿਲ੍ਹੇ ਦੇ ਹਲਕਾ ਮਲੋਟ ਦੇ ਪਿੰਡ ਕਿੰਗਰਾ ਵਿਖੇ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਫ਼ਿਲਮ ਦਿਖਾਈ ਗਈ। ਪੰਜਾਬ ਸਰਕਾਰ ਦੇ ਇਸ ਉਪਰਾਲੇ ਤਹਿਤ ਜ਼ਿਲੇ ਵਿੱਚ ਰੋਜਾਨਾਂ...

ਸ੍ਰੀਮਤੀ ਰਾਜਬੀਰ ਕੌਰ ਕਲਸੀ ਵਲੋਂ ਲਗਾਤਾਰ ਚੌਥੀ ਵਾਰ ਬਟਾਲੇ ਦੀਆਂ ਭੈਣਾਂ, ਧੀਆਂ ਤੇ ਮਾਵਾਂ ਨਾਲ ਮਿਲ ਕੇ ਮਨਾਇਆ ਗਿਆ ‘ਤੀਆਂ ਦਾ ਤਿਉਹਾਰ’

‘ਤੀਆਂ ਦਾ ਤਿਉਹਾਰ’ ਪੰਜਾਬੀ ਸੱਭਿਆਚਾਰ, ਲੋਕ ਰੀਤਾਂ ਅਤੇ ਪਰੰਪਰਾਵਾਂ ਦੀ ਜੀਵੰਤ ਤਸਵੀਰ ਪੇਸ਼ ਕਰਦਾ ਹੈ- ਸ੍ਰੀਮਤੀ ਰਾਜਬੀਰ ਕੌਰ ਕਲਸੀ ‘ਤੀਆਂ’ ਦੀਆਂ ਖੁਸ਼ੀਆਂ ਮੌਕੇ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਦਾ ਵਿਹੜਾ ਸ਼ਗਨਾਂ ਦੇ ਗੀਤਾਂ ਨਾਲ ਗੂੰਜ ਉੱਠਿਆ ਉੱਘੀ ਗਾਇਕਾਵਾਂ ਬਾਣੀ ਸੰਧੂ, ਚੰਨ ਕੌਰ, ਕੰਚਨ ਸ਼ਰਮਾ ਅਤੇ ਇਲਾਹੀ ਸੋਹਲ ਆਪਣੀ ਗਾਇਕੀ ਰਾਹੀਂ ਪੰਜਾਬੀ ਸੱਭਿਆਚਾਰ ਨੂੰ ਕੀਤਾ ਰੂਪਮਾਨ  ...

ਮਾਣਯੋਗ ਸੁਪਰੀਮ ਕੋਰਟ ਵੱਲੋਂ 21, 22 ਅਤੇ 23 ਅਗਸਤ ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ- ਮਾਣਯੋਗ ਜਿਲ੍ਹਾ ਅਤੇ ਸੈਸ਼ਨ ਗੁਰਦਾਸਪੁਰ

ਮਾਣਯੋਗ ਸੁਪਰੀਮ ਕੋਰਟ ਵੱਲੋਂ 21, 22 ਅਤੇ 23 ਅਗਸਤ ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ- ਮਾਣਯੋਗ ਜਿਲ੍ਹਾ ਅਤੇ ਸੈਸ਼ਨ ਗੁਰਦਾਸਪੁਰ ਬਟਾਲਾ, 9 ਅਗਸਤ   ਭਾਰਤ ਦੀ ਮਾਣਯੋਗ ਸੁਪਰੀਮ ਕੋਰਟ, 21, 22 ਅਤੇ 23 ਅਗਸਤ 2026 ਨੂੰ ਵਿਸ਼ੇਸ਼ ਲੋਕ ਅਦਾਲਤ ਲਗਾ ਰਹੀ ਹੈ, ਜਿਸਦਾ ਉਦੇਸ਼ ਅਦਾਲਤ ਦੇ ਸਾਹਮਣੇ ਕਾਫ਼ੀ ਸਮੇਂ ਤੋਂ ਲੰਬਿਤ ਪਏ ਮਾਮਲਿਆਂ ਦੇ ਸੁਹਿਰਦ...

ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਖਵਾਈ ਜਾਵੇਗੀ ਅਲਬੈਂਡਾਜੋਲ ਦੀ ਗੋਲੀ : ਸਿਵਲ ਸਰਜਨ ਡਾ. ਲਖਬੀਰ ਕੌਰ ਸਿੱਧੂ

•             ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਸਿੱਖਿਆ ਵਿਭਾਗ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਾਂਝੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ ਮੁਹਿੰਮ •             ਸਰਕਾਰੀ, ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਦਵਾਈ ਬਿਲਕੁਲ ਮੁਫ਼ਤ ਮਿਲੇਗੀ ਸ੍ਰੀ ਮੁਕਤਸਰ ਸਾਹਿਬ,  9 ਅਗਸਤ 2026: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਨੈਸ਼ਨਲ ਡੀਵਰਮਿੰਗ ਡੇ ਯਾਨੀ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਿਤੀ 10 ਅਗਸਤ 2026 ਨੂੰ ਵੱਡੇ ਪੱਧਰ ‘ਤੇ ਮਨਾਇਆ...

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਝੰਡਾ

13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਸ੍ਰੀ ਮੁਕਤਸਰ ਸਾਹਿਬ, 07 ਅਗਸਤ: 15 ਅਗਸਤ 2026 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.