ਜਲੰਧਰ 8 ਜੁਲਾਈ :
ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚੇ, ਜਿੱਥੇ ਉਹ ਰੇਲਵੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਅਹਿਮ ਮੀਟਿੰਗ ਕਰਨਗੇ। ਇਸ ਦੌਰਾਨ ਉਨ੍ਹਾਂ ਨੇ ਰੇਲਵੇ ਦੇ ਚੱਲ ਰਹੇ ਨਵੀਨੀਕਰਨ ਪ੍ਰੋਜੈਕਟਾਂ ਅਤੇ ਪ੍ਰਧਾਨ ਮੰਤਰੀ ਦੇ ਸੰਭਾਵਿਤ ਦੌਰੇ ਬਾਰੇ ਵੀ ਗੱਲ ਕੀਤੀ।ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚੇ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਦੇਸ਼ ਭਰ ਵਿੱਚ ਕਰੀਬ 1500 ਰੇਲਵੇ ਸਟੇਸ਼ਨਾਂ ਦਾ ਨਵੀਨੀਕਰਨ ਅਤੇ ਵਿਕਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ 100 ਸਾਲ ਤੋਂ ਵੀ ਪੁਰਾਣੇ ਰੇਲਵੇ ਸਟੇਸ਼ਨਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ 17 ਤਰੀਕ ਤੱਕ ਜਿਹੜੇ ਰੇਲਵੇ ਸਟੇਸ਼ਨ ਤਿਆਰ ਹੋ ਜਾਣਗੇ, ਉਨ੍ਹਾਂ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ।ਬਿੱਟੂ ਨੇ ਕਿਹਾ ਕਿ ਜਲੰਧਰ ਕੈਂਟ ਰੇਲਵੇ ਸਟੇਸ਼ਨ ਨੂੰ 98 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਆਧੁਨਿਕ ਰੂਪ ਦਿੱਤਾ ਗਿਆ ਹੈ, ਜਿਸ ਨਾਲ ਯਾਤਰੀਆਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ।ਇਸ ਦੌਰਾਨ ਫਿਲਮ ‘ਸਤਲੁਜ’ ਬਾਰੇ ਪੁੱਛੇ ਗਏ ਸਵਾਲ ‘ਤੇ ਉਨ੍ਹਾਂ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਉੱਧਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਭਾਵਿਤ ਜਲੰਧਰ ਦੌਰੇ ਬਾਰੇ ਉਨ੍ਹਾਂ ਕਿਹਾ ਕਿ ਫਿਲਹਾਲ ਦੌਰੇ ਦਾ ਰੋਡਮੈਪ ਤਿਆਰ ਨਹੀਂ ਹੋਇਆ ਹੈ