Facebook-f Youtube X-twitter

ਕਰੀਬ 50 ਕਰੋੜ ਰੁਪਏ ਨਾਲ ਮਾਧੋਪੁਰ ਹੈੱਡਵਰਕਸ ਦੇ 54 ਗੇਟਾਂ ਦਾ ਮਜ਼ਬੂਤੀਕਰਨ ਕਰਕੇ ਬਿਜਲਈ ਮੋਟਰਾਂ ਨਾਲ ਚਲਾਉਣਯੋਗ ਬਣਾਇਆ ਗਿਆ: ਬਰਿੰਦਰ ਕੁਮਾਰ ਗੋਇਲ

ਕਿਹਾ, ਗੇਟਾਂ ਦਾ ਪਹਿਲਾਂ ਨਾਲੋਂ ਜ਼ਿਆਦਾ ਸੁਰੱਖਿਅਤ ਡਿਜ਼ਾਈਨ ਕੀਤਾ ਗਿਆ ਤਿਆਰ

ਹੜ੍ਹਾਂ ਤੋਂ ਬਚਾਅ ਲਈ ਸਾਰੇ ਪ੍ਰਬੰਧ ਮੁਕੰਮਲ

ਜਲ ਸਰੋਤ ਮੰਤਰੀ ਵੱਲੋਂ ਮਾਨਸੂਨ ਤੋਂ ਪਹਿਲਾਂ ਵਿਭਾਗੀ ਪ੍ਰਾਜੈਕਟਾਂ ਅਤੇ ਕਾਰਜਾਂ ਦਾ ਲੈ ਰਹੇ ਹਨ ਜਾਇਜ਼ਾ

ਚੰਡੀਗੜ੍ਹ/ਪਠਾਨਕੋਟ

ਮਾਧੋਪੁਰ ਹੈੱਡਵਰਕਸ ਦੇ 54 ਗੇਟਾਂ ਦਾ ਆਧੁਨਿਕੀਕਰਨ ਅਤੇ ਮਜ਼ਬੂਤੀਕਰਨ ਕਰਕੇ ਉਨ੍ਹਾਂ ਨੂੰ ਬਿਜਲਈ ਮੋਟਰਾਂ ਨਾਲ ਚਲਾਉਣਯੋਗ ਬਣਾਇਆ ਗਿਆ ਅਤੇ ਨੁਕਸਾਨੇ ਗਏ ਤਿੰਨ ਗੇਟਾਂ ਦੀ ਨਵੇਂ ਡਿਜ਼ਾਇਨ ਅਨੁਸਾਰ ਰਿਕਾਰਡ ਸਮੇਂ ਵਿੱਚ ਮੁੜ ਉਸਾਰੀ ਕੀਤੀ ਗਈ। ਇਨ੍ਹਾਂ ਸਾਰੇ ਕੰਮਾਂ ‘ਤੇ ਕਰੀਬ 50 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਹ ਪ੍ਰਗਟਾਵਾ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਾਧੋਪੁਰ ਹੈੱਡਵਰਕਸ ਦੇ ਬਣਾਏ ਗਏ ਗੇਟਾਂ ਦਾ ਨਿਰੀਖਣ ਕਰਨ ਮਗਰੋਂ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਪਿਛਲੇ ਕੱਲ੍ਹ ਤੋਂ ਜ਼ਿਲ੍ਹਾ ਪਠਾਨਕੋਟ ਦੇ ਅੰਦਰ ਉਨ੍ਹਾਂ ਖੇਤਰਾਂ ਦਾ ਜਾਇਜ਼ਾ ਲੈ ਰਹੇ ਹਨ, ਜਿਥੇ ਪਿਛਲੇ ਸਾਲ ਹੜ੍ਹਾਂ ਕਾਰਨ ਨੁਕਸਾਨ ਹੋਇਆ ਸੀ ਅਤੇ ਜਿਥੇ ਵਿਭਾਗ ਵੱਲੋਂ ਬਰਸਾਤੀ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਵੱਲੋਂ ਅੱਜ ਲਗਾਤਾਰ ਦੂਜੇ ਦਿਨ ਸ਼ਾਹਪੁਰਕੰਢੀ ਰੋਡ ਸਥਿਤ ਓਸ਼ੋ ਆਸ਼ਰਮ ਦੇ ਨਜ਼ਦੀਕ ਰਾਵੀ ਦੇ ਨਾਲ ਲੱਗਦੇ ਅਜਿਹੇ ਖੇਤਰਾਂ ਦਾ ਦੌਰਾ ਕੀਤਾ ਗਿਆ।

ਕੈਬਨਿਟ ਮੰਤਰੀ ਨੇ ਕਿਹਾ, “ਮੈਂ ਉਨ੍ਹਾਂ ਸਾਰੇ ਖੇਤਰਾਂ ਵਿੱਚ ਜਾ ਰਿਹਾ ਹਾਂ, ਜੋ ਪਿਛਲੇ ਸਾਲ ਹੜ੍ਹਾਂ ਦੀ ਮਾਰ ਕਾਰਨ ਪ੍ਰਭਾਵਿਤ ਹੋਏ ਸਨ। ਇਸ ਵਾਰ ਸੂਬੇ ਨੂੰ ਪਹਿਲਾਂ ਵਾਲੀ ਸਥਿਤੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਵਿਭਾਗ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਅਗਾਊਂ ਜਾਇਜ਼ਾ ਲਿਆ ਜਾ ਰਿਹਾ ਹੈ।”

ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ 27 ਅਗਸਤ, 2025 ਨੂੰ ਆਏ ਭਿਆਨਕ ਹੜ੍ਹਾਂ ਦੌਰਾਨ ਹੋਏ ਨੁਕਸਾਨ ਤੋਂ ਬਾਅਦ ਵਿਭਾਗ ਨੇ ਜੰਗੀ ਪੱਧਰ ‘ਤੇ ਕੰਮ ਕਰਦਿਆਂ ਦੋਵਾਂ ਪਾਸਿਆਂ ਕਰੀਬ 500 ਮੀਟਰ ਲੰਬੇ ਸੁਰੱਖਿਆ ਬੰਨ੍ਹਾਂ ਦੀ ਉਸਾਰੀ ਕੀਤੀ। ਅਸਥਾਈ ਰਿੰਗ ਬੰਨ੍ਹ ਬਣਾ ਕੇ 1 ਅਕਤੂਬਰ 2025 ਤੋਂ ਪੰਜਾਬ ਅਤੇ ਜੰਮੂ-ਕਸ਼ਮੀਰ ਦੀਆਂ ਨਹਿਰਾਂ ਵਿੱਚ ਮੁੜ ਪੂਰੀ ਸਮਰੱਥਾ ਨਾਲ ਪਾਣੀ ਦੀ ਸਪਲਾਈ ਸ਼ੁਰੂ ਕਰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ 54 ਗੇਟਾਂ ਦਾ ਆਧੁਨਿਕੀਕਰਨ ਕਰਕੇ ਉਨ੍ਹਾਂ ਨੂੰ ਬਿਜਲਈ ਮੋਟਰਾਂ ਨਾਲ ਚਲਾਉਣਯੋਗ ਬਣਾਇਆ ਗਿਆ ਅਤੇ ਨੁਕਸਾਨੇ ਗਏ ਤਿੰਨ ਗੇਟਾਂ ਦੀ ਨਵੇਂ ਡਿਜ਼ਾਈਨ ਅਨੁਸਾਰ ਰਿਕਾਰਡ ਸਮੇਂ ਵਿੱਚ ਮੁੜ ਉਸਾਰੀ ਕੀਤੀ ਗਈ। ਇਨ੍ਹਾਂ ਸਾਰੇ ਕੰਮਾਂ ‘ਤੇ ਕਰੀਬ 50 ਕਰੋੜ ਰੁਪਏ ਖਰਚ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਪਿਛਲੇ ਸਾਲ ਹੜ੍ਹਾਂ ਦੌਰਾਨ ਜਿੱਥੇ-ਜਿੱਥੇ ਕਮਜ਼ੋਰ ਅਤੇ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਹੋਈ ਸੀ, ਉੱਥੇ ਮਜ਼ਬੂਤੀਕਰਨ ਅਤੇ ਮੁਰੰਮਤ ਦੇ ਸਾਰੇ ਕੰਮ ਪਹਿਲਾਂ ਹੀ ਮੁਕੰਮਲ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਚਿੰਤਾ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਾਰੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਗਏ ਹਨ ਤਾਂ ਜੋ ਬਰਸਾਤ ਦੇ ਮੌਸਮ ਦੌਰਾਨ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ ਟ੍ਰੇਨਿੰਗ ਸਫ਼ਲਤਾਪੂਰਵਕ ਮੁਕੰਮਲ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ 3 ਦਿਨਾਂ ਟ੍ਰੇਨਿੰਗ ਵਰਕਸ਼ਾਪ ਅੱਜ ਸਫ਼ਲਤਾਪੂਰਵਕ ਮੁਕੰਮਲ ਹੋ ਗਈ ਹੈ। ਇਹ ਸਿਖਲਾਈ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਦਫ਼ਤਰ ਨਗਰ ਨਿਗਮ...

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਨੁਕਸਾਨ ਬਾਰੇ ਜਾਗਰੂਕਤਾ ਲਈ 3 ਵੈਨਾਂ ਰਵਾਨਾ ਕੀਤੀਆਂ

-ਕਿਸਾਨ ਵਾਤਾਵਰਣ ਤੇ ਆਪਣੀ ਜਮੀਨ ਦੀ ਸੰਭਾਲ ਲਈ ਖੇਤਾਂ ‘ਚ ਕਦੇ ਵੀ ਅੱਗ ਨਾ ਲਗਾਉਣ ਪ੍ਰਣ ਕਰਨ-ਡਾ. ਹਿਮਾਂਸ਼ੂ ਅਗਰਵਾਲ -ਅਗਲੇ 40 ਦਿਨਾਂ ਲਈ 934 ਪਿੰਡਾਂ ‘ਚ ਲੋਕਾਂ ਨੂੰ ਝੋਨੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਜਾਗਰੂਕ ਕਰਨਗੀਆਂ ਖੇਤੀਬਾੜੀ ਵਿਭਾਗ ਦੀਆਂ ਵੈਨਾਂ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਤੇ ਹੋਰ ਰਹਿੰਦ-ਖੂੰਹਦ...

ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਝੋਨੇ ਦੀ ਖਰੀਦ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਅਗਾਊਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਝੋਨੇ ਦੀ ਆਗਾਮੀ ਖਰੀਦ ਦੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਖਰੀਦ ਏਜੰਸੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ...

ਜਿ਼ਲ੍ਹਾ ਪੱਧਰੀ ਪੈਨਸ਼ਨ ਅਦਾਲਤ ਆਯੋਜਿਤ

ਸ੍ਰੀ ਮੁਕਤਸਰ ਸਾਹਿਬ:- ਮਹਾਂ ਲੇਖਾਕਾਰ (ਲੇਖਾ ਤੇ ਹੱਕਦਾਰੀ ) ਪੰਜਾਬ ਅਤੇ ਯੂ.ਟੀ. ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ  ਅੱਜ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਪੈਨਸ਼ਨ ਅਦਾਲਤ ਦੌਰਾਨ ਪੈਨਸ਼ਨਰਾਂ ਵੱਲੋਂ ਕੁੱਲ 36 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਹਨਾਂ ਦਾ ਏ.ਜੀ. ਦਫਤਰ ਦੀ ਟੀਮ ਵਲੋਂ 33 ਸਿ਼ਕਾਇਤਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਅਤੇ 3...

ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬਲਾਕ ਗਿੱਦੜਬਾਹਾ ਵਿਖੇ ਲਗਾਇਆ ਕੈਂਪ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ:- ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ, ਅਟਾਰੀ ਜ਼ੋਨ-1, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਗਿੱਦੜਬਾਹਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਲਗਭਗ 120 ਸੂਝਵਾਨ ਕਿਸਾਨ ਵੀਰਾਂ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.