Facebook-f Youtube X-twitter

ਪਲਾਸਟਿਕ ਲਿਫਾਫਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਤੇ ਵਰਤੋਂ ਤੇ ਪੂਰਨ ਪਾਬੰਦੀ

ਸਮੂਹ ਪਬਲਿਕ ਪ੍ਰਾਪਰਟੀਜ ਅਤੇ ਸਰਕਾਰੀ ਇਮਾਰਤਾਂ ਉਪਰ ਪੋਸਟਰ, ਹੱਥ ਲਿਖਤ ਆਦਿ ਲਗਾਉਣ ਤੇ ਪਾਬੰਦੀ

ਮੋਗਾ, 9 ਜੁਲਾਈ
ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ-2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮੈਨੂਫੈਕਟਰਿੰਗ, ਯੂਜਿਜ ਐਂਡ ਡਿਸਪੋਜਲ ਕੰਟਰੋਲ ਐਕਟ-2005 ਮੁਤਾਬਿਕ ਜ਼ਿਲ੍ਹਾ ਮੋਗਾ ਵਿੱਚ 30 ਮਾਈਕਰੋਨ ਤੋਂ ਘੱਟ ਮੋਟਾਈ, 8 ਬਾਏ 12 ਆਕਾਰ ਤੋਂ ਘੱਟ ਦੇ ਅਣਲੱਗ ਪਲਾਸਟਿਕ ਲਿਫਾਫਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਅਤੇ ਵਰਤੋਂ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਪਲਾਸਟਿਕ ਲਿਫਾਫਿਆਂ ਦੀ ਸ਼ਰੇਆਮ ਵਰਤੋਂ ਕੀਤੀ ਜਾ ਰਹੀ ਹੈ। ਤਕਨਾਲੋਜੀ ਦਬਾਅ ਅਤੇ ਮੰਡੀਕਰਨ ਦੀਆਂ ਨਵੀਆਂ ਜੁਗਤਾਂ ਕਰਕੇ, ਵਰਤ ਕੇ ਸੁੱਟਣ ਵਾਲੀਆਂ, ਪੈਕ ਕਰਨ ਲਈ ਅਤੇ ਪਲਾਸਟਿਕ ਦੇ ਲਿਫਾਫਿਆਂ ਦੀ ਉਪਭੋਗੀ ਵਸਤੂਆਂ ਲਈ ਵਧ ਰਹੀ ਖਪਤ ਕਾਰਨ ਬਹੁਤ ਜਿਆਦਾ ਪਲਾਸਟਿਕ ਦੀ ਰੱਦੀ ਕੂੜਾ ਕਰਕਟ ਸੁੱਟਣ ਵਾਲੀਆਂ ਥਾਵਾਂ ਅਤੇ ਖੁੱਲੀਆਂ ਥਾਵਾਂ ਤੇ ਥਾਂ ਮੱਲ ਰਹੀ ਹੈ ਜਿਸਦੇ ਸਿੱਟੇ ਵਜੋਂ ਵਾਤਾਵਰਨ ਅਤੇ ਸਿਹਤ ਸਬੰਧੀ ਖਤਰਨਾਕ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਪਲਾਸਟਿਕ ਲਿਫਾਫੇ ਸੀਵਰੇਜ ਪ੍ਰਣਾਲੀ ਨੂੰ ਖਾਸ ਤੌਰ ਤੇ ਨੁਕਸਾਨ ਪਹੁੰਚਾਉਂਦੇ ਹਨ, ਕਿਉਂਕਿ ਇਹ ਨਾਲੀਆਂ ਅਤੇ ਖੁੱਲ੍ਹੇ ਨਾਲਿਆਂ ਵਿੱਚ ਰੁਕਾਵਟ ਦਾ ਕਾਰਨ ਬਣਦੇ ਹਨ। ਪਲਾਸਟਿਕ ਵਿੱਚ ਰੰਗਣ ਪਦਾਰਥ ਤੇ ਜਹਿਰੀਲਾਪਨ ਕਈ ਬਿਮਾਰੀਆਂ ਪੈਦਾ ਕਰਦਾ ਹੈ।

ਪਲਾਸਟਿਕ ਦੀ ਨਾ ਗਲਣਯੋਗ ਪ੍ਰਵਿਰਤੀ ਇਸਦੇ ਬੁਰੇ ਪ੍ਰਭਾਵਾਂ ਨੂੰ ਹੋਰ ਕਈ ਗੁਣਾ ਵਧਾ ਦਿੰਦੀ ਹੈ ਇਸ ਤੋਂ ਇਲਾਵਾ ਪਸ਼ੂਆਂ ਵੱਲੋਂ ਪਲਾਸਟਿਕ ਲਿਫਾਫਿਆਂ ਦੀ ਰਹਿੰਦ ਖੂੰਹਦ ਖਾਧੇ ਜਾਣ ਕਾਰਨ ਗੰਭੀਰ ਸਮੱਸਿਆਵਾਂ ਪੈਦਾ ਹੁੰਦੀਆਂ ਹਨ ਅਤੇ ਉਹਨਾਂ ਦੀ ਮੌਤ ਵੀ ਹੋ ਜਾਂਦੀ ਹੈ ਜਿਸ ਨਾਲ ਆਮ ਜਨ ਜੀਵਨ ਵਿੱਚ ਭਾਰੀ ਵਿਘਨ ਪੈਂਦਾ ਹੈ। ਇਹ ਮਨੁੱਖੀ ਸਿਹਤ ਲਈ ਵੀ ਹਾਨੀਕਾਰਕ ਹੈ। ਦੀ ਪੰਜਾਬ ਪਲਾਸਟਿਕ ਅਤੇ ਕੈਰੀ ਬੈਗਜ (ਮੈਨੂਪੈਕਟਰਿੰਗ, ਯੂਜਿਜ ਐਂਡ ਡਿਸਪੋਜਲ) ਕੰਟਰੋਲ ਐਕਟ, 2005 ਅਨੁਸਾਰ ਪਲਾਸਟਿਕ ਲਿਫਾਫਿਆਂ ਦੀ ਵਰਤੋਂ ਤੇ ਪਾਬੰਦੀ ਲਗਾਉਣੀ ਲੋਕ ਹਿੱਤ ਵਿੱਚ ਜ਼ਰੂਰੀ ਹੈ ।

ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਤਹਿਤ ਮੋਗਾ ਅੰਦਰ ਸਥਿਤ ਸਮੂਹ ਪਬਲਿਕ ਪ੍ਰਾਪਰਟੀਜ  ਅਤੇ ਸਰਕਾਰੀ ਇਮਾਰਤਾਂ/ਥਾਵਾਂ ਤੇ ਕਿਸੇ ਵੀ ਕਿਸਮ ਦੇ ਪੋਸਟਰ, ਫੋਟੋਆਂ ਜਾਂ ਹੱਥ ਨਾਲ ਲਿਖਣ ਜਾਂ ਹੋਰ ਕਿਸੇ ਵੀ ਪ੍ਰਕਾਰ ਦੇ ਕਾਗਜਾਤ ਆਦਿ ਲਗਾਉਣ ਤੇ ਪਾਬੰਦੀ ਲਗਾਈ ਗਈ ਹੈ। ਉਹਨਾਂ ਦੱਸਿਆ ਕਿ ਪਬਲਿਕ ਪ੍ਰਾਪਰਟੀਜ/ ਸਰਕਾਰੀ ਇਮਾਰਤਾਂ ਉਪਰ ਆਮ ਜਨਤਾ ਵੱਲੋਂ ਹੱਥ ਨਾਲ ਲਿਖ ਕੇ ਜਾਂ ਪੋਸਟਰ, ਫੋਟੋਆਂ ਅਤੇ ਹੋਰ ਕਈ ਪ੍ਰਕਾਰ ਦੇ ਕਾਗਜਾਤ ਮਸ਼ਹੂਰੀ ਹਿੱਤਾਂ ਲਈ ਲਗਾ ਦਿੱਤੇ ਜਾਂਦੇ ਹਨ ਜੋ ਕਿ ਇਹਨਾਂ ਇਮਾਰਤਾਂ ਦੀ ਸੁੰਦਰਤਾ ਨੂੰ ਖਤਮ ਕਰਕੇ ਇਹਨਾਂ ਨੂੰ ਭੱਦਾ ਬਣਾ ਦਿੰਦੇ ਹਨ, ਜਿਹੜਾ ਕਿ ਲੋਕ ਹਿੱਤਾਂ ਦੇ ਵਿਰੁੱਧ ਹੈ। ਇਹ ਦੋਵੇਂ ਹੁਕਮ 31 ਅਗਸਤ, 2026 ਤੱਕ ਲਾਗੂ ਰਹਿਣਗੇ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਦਾ ਪਿੰਡ ਕਿੰਗਰਾ ’ਚ ਪ੍ਰਦਰਸ਼ਨ

ਮਲੋਟ/ਸ੍ਰੀ ਮੁਕਤਸਰ ਸਾਹਿਬ, 09 ਅਗਸਤ  : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਮਰਪਿਤ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਸ਼ੇਸ਼ ਡਾਕੂਮੈਂਟਰੀ ਦਿਖਾਈ ਜਾ ਰਹੀ ਹੈ। ਇਸੇ ਲੜੀ ਤਹਿਤ ਬੀਤੀ ਸ਼ਾਮ ਜ਼ਿਲ੍ਹੇ ਦੇ ਹਲਕਾ ਮਲੋਟ ਦੇ ਪਿੰਡ ਕਿੰਗਰਾ ਵਿਖੇ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਫ਼ਿਲਮ ਦਿਖਾਈ ਗਈ। ਪੰਜਾਬ ਸਰਕਾਰ ਦੇ ਇਸ ਉਪਰਾਲੇ ਤਹਿਤ ਜ਼ਿਲੇ ਵਿੱਚ ਰੋਜਾਨਾਂ...

ਸ੍ਰੀਮਤੀ ਰਾਜਬੀਰ ਕੌਰ ਕਲਸੀ ਵਲੋਂ ਲਗਾਤਾਰ ਚੌਥੀ ਵਾਰ ਬਟਾਲੇ ਦੀਆਂ ਭੈਣਾਂ, ਧੀਆਂ ਤੇ ਮਾਵਾਂ ਨਾਲ ਮਿਲ ਕੇ ਮਨਾਇਆ ਗਿਆ ‘ਤੀਆਂ ਦਾ ਤਿਉਹਾਰ’

‘ਤੀਆਂ ਦਾ ਤਿਉਹਾਰ’ ਪੰਜਾਬੀ ਸੱਭਿਆਚਾਰ, ਲੋਕ ਰੀਤਾਂ ਅਤੇ ਪਰੰਪਰਾਵਾਂ ਦੀ ਜੀਵੰਤ ਤਸਵੀਰ ਪੇਸ਼ ਕਰਦਾ ਹੈ- ਸ੍ਰੀਮਤੀ ਰਾਜਬੀਰ ਕੌਰ ਕਲਸੀ ‘ਤੀਆਂ’ ਦੀਆਂ ਖੁਸ਼ੀਆਂ ਮੌਕੇ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਦਾ ਵਿਹੜਾ ਸ਼ਗਨਾਂ ਦੇ ਗੀਤਾਂ ਨਾਲ ਗੂੰਜ ਉੱਠਿਆ ਉੱਘੀ ਗਾਇਕਾਵਾਂ ਬਾਣੀ ਸੰਧੂ, ਚੰਨ ਕੌਰ, ਕੰਚਨ ਸ਼ਰਮਾ ਅਤੇ ਇਲਾਹੀ ਸੋਹਲ ਆਪਣੀ ਗਾਇਕੀ ਰਾਹੀਂ ਪੰਜਾਬੀ ਸੱਭਿਆਚਾਰ ਨੂੰ ਕੀਤਾ ਰੂਪਮਾਨ  ...

ਮਾਣਯੋਗ ਸੁਪਰੀਮ ਕੋਰਟ ਵੱਲੋਂ 21, 22 ਅਤੇ 23 ਅਗਸਤ ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ- ਮਾਣਯੋਗ ਜਿਲ੍ਹਾ ਅਤੇ ਸੈਸ਼ਨ ਗੁਰਦਾਸਪੁਰ

ਮਾਣਯੋਗ ਸੁਪਰੀਮ ਕੋਰਟ ਵੱਲੋਂ 21, 22 ਅਤੇ 23 ਅਗਸਤ ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ- ਮਾਣਯੋਗ ਜਿਲ੍ਹਾ ਅਤੇ ਸੈਸ਼ਨ ਗੁਰਦਾਸਪੁਰ ਬਟਾਲਾ, 9 ਅਗਸਤ   ਭਾਰਤ ਦੀ ਮਾਣਯੋਗ ਸੁਪਰੀਮ ਕੋਰਟ, 21, 22 ਅਤੇ 23 ਅਗਸਤ 2026 ਨੂੰ ਵਿਸ਼ੇਸ਼ ਲੋਕ ਅਦਾਲਤ ਲਗਾ ਰਹੀ ਹੈ, ਜਿਸਦਾ ਉਦੇਸ਼ ਅਦਾਲਤ ਦੇ ਸਾਹਮਣੇ ਕਾਫ਼ੀ ਸਮੇਂ ਤੋਂ ਲੰਬਿਤ ਪਏ ਮਾਮਲਿਆਂ ਦੇ ਸੁਹਿਰਦ...

ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਖਵਾਈ ਜਾਵੇਗੀ ਅਲਬੈਂਡਾਜੋਲ ਦੀ ਗੋਲੀ : ਸਿਵਲ ਸਰਜਨ ਡਾ. ਲਖਬੀਰ ਕੌਰ ਸਿੱਧੂ

•             ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਸਿੱਖਿਆ ਵਿਭਾਗ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਾਂਝੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ ਮੁਹਿੰਮ •             ਸਰਕਾਰੀ, ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਦਵਾਈ ਬਿਲਕੁਲ ਮੁਫ਼ਤ ਮਿਲੇਗੀ ਸ੍ਰੀ ਮੁਕਤਸਰ ਸਾਹਿਬ,  9 ਅਗਸਤ 2026: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਨੈਸ਼ਨਲ ਡੀਵਰਮਿੰਗ ਡੇ ਯਾਨੀ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਿਤੀ 10 ਅਗਸਤ 2026 ਨੂੰ ਵੱਡੇ ਪੱਧਰ ‘ਤੇ ਮਨਾਇਆ...

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਝੰਡਾ

13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਸ੍ਰੀ ਮੁਕਤਸਰ ਸਾਹਿਬ, 07 ਅਗਸਤ: 15 ਅਗਸਤ 2026 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.