Facebook-f Youtube X-twitter

ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

ਐਕਸਪੋਰਟਰਾਂ ਨੂੰ 8.35 ਕਰੋੜ ਰੁਪਏ ਦਾ ਗ਼ਲਤ ਇਨਪੁਟ ਟੈਕਸ ਕ੍ਰੈਡਿਟ ਪਾਸ ਕੀਤਾ: ਹਰਪਾਲ ਸਿੰਘ ਚੀਮਾ

ਮਾਮਲੇ ਵਿੱਚ ਸ਼ਾਮਿਲ ਹੋਰ ਵਿਅਕਤੀਆਂ ਦੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ: ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰ ਚੋਰੀ ਵਿਰੁੱਧ ਜ਼ੀਰੋ-ਟੋਲਰੈਂਸ ਨੀਤੀ ਨੂੰ ਮੁੜ ਦੁਹਰਾਇਆ

ਚੰਡੀਗੜ੍ਹ, 9 ਜੁਲਾਈ 2026

ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਰਾਜ ਕਰ ਵਿਭਾਗ ਨੇ ਜਲੰਧਰ ਸਥਿਤ ਇੱਕ ਫਰਮ ਦੇ ਮਾਲਕ ਨੂੰ 55.35 ਕਰੋੜ ਰੁਪਏ ਦੇ ਫਰਜ਼ੀ ਬਿਲਿੰਗ ਘੁਟਾਲੇ ਨੂੰ ਅੰਜਾਮ ਦੇਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ, “ਇਸ ਅਹਿਮ ਕਾਰਵਾਈ ਨੇ ਲਗਭਗ 8.35 ਕਰੋੜ ਰੁਪਏ ਦੇ ਇਨਪੁਟ ਟੈਕਸ ਕ੍ਰੈਡਿਟ ਦੇ ਫਰਜ਼ੀ ਲੈਣ-ਦੇਣ ਨੂੰ ਸਫਲਤਾਪੂਰਵਕ ਰੋਕਿਆ ਹੈ, ਜੋ ਕਿ ਗਲਤ ਇੰਟੀਗ੍ਰੇਟਿਡ ਜੀ.ਐਸ.ਟੀ. ਰਿਫੰਡ ਦਾਅਵਿਆਂ ਰਾਹੀਂ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾ ਰਿਹਾ ਸੀ।”

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਖੁਫੀਆ ਜਾਣਕਾਰੀ ‘ਤੇ ਆਧਾਰਿਤ ਇਸ ਕਾਰਵਾਈ ਦਾ ਵੇਰਵਾ ਦਿੰਦਿਆਂ ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਰਾਜ ਜੀ.ਐਸ.ਟੀ. ਵਿਭਾਗ ਨੇ ਪੰਜਾਬ ਜੀ.ਐਸ.ਟੀ. ਐਕਟ, 2017 ਦੀ ਧਾਰਾ 69 ਦੇ ਤਹਿਤ ਜਲੰਧਰ ਦੀ ਮੈਸਰਜ਼ ਰੈਮਸਨਜ਼ ਕਾਰਪੋਰੇਸ਼ਨ (GSTIN 03BFDPB3574F1ZZ) ਦੇ ਮਾਲਕ ਭੁਪਿੰਦਰ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਹੈ। ਸਾਡੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਫਰਮ ਮਾਲ ਦੀ ਅਸਲ ਸਪਲਾਈ ਕੀਤੇ ਬਿਨਾਂ ਜੀ.ਐਸ.ਟੀ. ਇਨਵੌਇਸ ਜਾਰੀ ਕਰਕੇ ਵੱਡੇ ਪੱਧਰ ‘ਤੇ ਫਰਜ਼ੀ ਬਿਲਿੰਗ ਅਤੇ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ ਘੁਟਾਲੇ ਵਿੱਚ ਸ਼ਾਮਲ ਸੀ।”

ਘੁਟਾਲੇ ਦੇ ਵਿੱਤੀ ਪੈਮਾਨੇ ‘ਤੇ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, “ਇਸ ਫਰਮ ਨੇ ਲਗਭਗ 55.35 ਕਰੋੜ ਰੁਪਏ ਦੀ ਜਾਅਲੀ ਬਿਲਿੰਗ ਕੀਤੀ, ਜਿਸ ਦੇ ਸਿੱਟੇ ਵਜੋਂ ਲਗਭਗ 8.35 ਕਰੋੜ ਰੁਪਏ ਦਾ ਫਰਜ਼ੀ ਆਈ.ਟੀ.ਸੀ ਗਲਤ ਤਰੀਕੇ ਨਾਲ ਪ੍ਰਾਪਤ ਕੀਤਾ ਗਿਆ ਅਤੇ ਅੱਗੇ ਪਾਸ ਕੀਤਾ ਗਿਆ। ਇਸ ਫਰਜ਼ੀ ਆਈ.ਟੀ.ਸੀ ਦੀ ਵਰਤੋਂ ਕੁਝ ਨਿਰਮਾਣ ਫਰਮਾਂ ਦੁਆਰਾ ਨਿਰਯਾਤ ‘ਤੇ ਭੁਗਤਾਨ ਕੀਤੇ ਗਏ ਆਈ.ਜੀ.ਐਸ.ਟੀ ਦੇ ਰਿਫੰਡ ਦਾਅਵੇ ਕਰਨ ਲਈ ਕੀਤੀ ਗਈ ਸੀ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਸਿੱਧਾ ਅਤੇ ਭਾਰੀ ਨੁਕਸਾਨ ਹੋਇਆ ਹੈ।”

ਕਾਰਵਾਈ ਦਾ ਵੇਰਵਾ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ, “ਜਾਂਚ ਦੌਰਾਨ ਇਕੱਠੇ ਕੀਤੇ ਗਏ ਠੋਸ ਸਬੂਤਾਂ ਦੇ ਆਧਾਰ ‘ਤੇ, ਜਲੰਧਰ ਵਿੱਚ ਰਾਜ ਕਰ ਵਿਭਾਗ ਦੀ ਇੱਕ ਵਿਸ਼ੇਸ਼ ਟੀਮ ਨੇ 9 ਜੁਲਾਈ, 2026 ਨੂੰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਘੁਟਾਲੇ ਵਿੱਚ ਸ਼ਾਮਲ ਅਪਰਾਧ ਪੰਜਾਬ ਜੀ.ਐਸ.ਟੀ. ਐਕਟ, 2017 ਦੀਆਂ ਸਖ਼ਤ ਧਾਰਾਵਾਂ ਤਹਿਤ ਗੈਰ-ਜ਼ਮਾਨਤੀ ਹਨ।”

ਜਾਂਚ ਦੇ ਅਗਲੇ ਪੜਾਅ ਬਾਰੇ ਦੱਸਦਿਆਂ ਚੀਮਾ ਨੇ ਕਿਹਾ, “ਇਸ ਮਾਮਲੇ ਵਿੱਚ ਸ਼ਾਮਿਲ ਹੋਰ ਵਿਅਕਤੀਆਂ ਦੇ ਪੂਰੇ ਨੈੱਟਵਰਕ ਦੀ ਪਛਾਣ ਕਰਨ, ਇਸ ਫਰਜ਼ੀ ਆਈ.ਟੀ.ਸੀ ਦੇ ਸਹੀ ਪ੍ਰਵਾਹ ਦਾ ਪਤਾ ਲਗਾਉਣ ਅਤੇ ਟੈਕਸ ਚੋਰੀ ਦੀ ਕੁੱਲ ਰਕਮ ਦਾ ਪਤਾ ਲਗਾਉਣ ਲਈ ਜਾਂਚ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹੈ। ਇਸ ਘੁਟਾਲੇ ਵਿੱਚ ਸ਼ਾਮਲ ਪਾਏ ਗਏ ਸਾਰੇ ਵਿਅਕਤੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।”

ਟੈਕਸ ਧੋਖਾਧੜੀ ਪ੍ਰਤੀ ਪੰਜਾਬ ਸਰਕਾਰ ਦੇ ਸਖ਼ਤ ਰੁਖ਼ ਨੂੰ ਦੁਹਰਾਉਂਦਿਆਂ ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਰਾਜ ਸਰਕਾਰ ਪਾਰਦਰਸ਼ਤਾ ਯਕੀਨੀ ਬਣਾਉਣ ਅਤੇ ਸਰਕਾਰੀ ਮਾਲੀਏ ਦੀ ਰਾਖੀ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਫਰਜ਼ੀ ਇਨਵੌਇਸਿੰਗ, ਬੋਗਸ ਇਨਪੁਟ ਟੈਕਸ ਕ੍ਰੈਡਿਟ ਅਤੇ ਟੈਕਸ ਧੋਖਾਧੜੀ ਵਿੱਚ ਸ਼ਾਮਲ ਹਰ ਵਿਅਕਤੀ ਜਾਂ ਇਕਾਈ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ। ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨਾ ਸਿਰਫ਼ ਮਾਲੀਏ ਦਾ ਨੁਕਸਾਨ ਕਰਦੀਆਂ ਹਨ, ਸਗੋਂ ਇਮਾਨਦਾਰ ਟੈਕਸਦਾਤਾਵਾਂ ਲਈ ਇੱਕ ਗੈਰ-ਸਿਹਤਮੰਦ ਕਾਰੋਬਾਰੀ ਮਾਹੌਲ ਵੀ ਪੈਦਾ ਕਰਦੀਆਂ ਹਨ।”
ਵਿੱਤ ਮੰਤਰੀ ਨੇ ਵਿਭਾਗ ਦੀ ਆਧੁਨਿਕ ਪਹੁੰਚ ‘ਤੇ ਜ਼ੋਰ ਦਿੰਦਿਆਂ ਕਿਹਾ, “ਕਰ ਵਿਭਾਗ ਨੂੰ ਸਖ਼ਤੀ ਨਾਲ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੀ ਚੌਕਸੀ ਵਧਾਉਣ ਅਤੇ ਟੈਕਸ ਚੋਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨ। ਅਸੀਂ ਖੁਫੀਆ ਜਾਣਕਾਰੀ-ਆਧਾਰਿਤ ਇਨਫੋਰਸਮੈਂਟ, ਉੱਨਤ ਡਾਟਾ ਵਿਸ਼ਲੇਸ਼ਣ ਅਤੇ ਟੈਕਸ ਚੋਰੀ ਦੇ ਸਾਰੇ ਨੈੱਟਵਰਕਾਂ ਵਿਰੁੱਧ ਤਾਲਮੇਲ ਬਣਾਉਂਦਿਆ ਜਾਂਚ ਰਾਹੀਂ ਸਰਕਾਰੀ ਮਾਲੀਏ ਦੀ ਰਾਖੀ ਲਈ ਵਚਨਬੱਧ ਹਾਂ।”

Gursharan Singh

garry6110@gmail.com

Leave a Reply

Your email address will not be published. Required fields are marked *

Trending

ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ ਟ੍ਰੇਨਿੰਗ ਸਫ਼ਲਤਾਪੂਰਵਕ ਮੁਕੰਮਲ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ 3 ਦਿਨਾਂ ਟ੍ਰੇਨਿੰਗ ਵਰਕਸ਼ਾਪ ਅੱਜ ਸਫ਼ਲਤਾਪੂਰਵਕ ਮੁਕੰਮਲ ਹੋ ਗਈ ਹੈ। ਇਹ ਸਿਖਲਾਈ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਦਫ਼ਤਰ ਨਗਰ ਨਿਗਮ...

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਨੁਕਸਾਨ ਬਾਰੇ ਜਾਗਰੂਕਤਾ ਲਈ 3 ਵੈਨਾਂ ਰਵਾਨਾ ਕੀਤੀਆਂ

-ਕਿਸਾਨ ਵਾਤਾਵਰਣ ਤੇ ਆਪਣੀ ਜਮੀਨ ਦੀ ਸੰਭਾਲ ਲਈ ਖੇਤਾਂ ‘ਚ ਕਦੇ ਵੀ ਅੱਗ ਨਾ ਲਗਾਉਣ ਪ੍ਰਣ ਕਰਨ-ਡਾ. ਹਿਮਾਂਸ਼ੂ ਅਗਰਵਾਲ -ਅਗਲੇ 40 ਦਿਨਾਂ ਲਈ 934 ਪਿੰਡਾਂ ‘ਚ ਲੋਕਾਂ ਨੂੰ ਝੋਨੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਜਾਗਰੂਕ ਕਰਨਗੀਆਂ ਖੇਤੀਬਾੜੀ ਵਿਭਾਗ ਦੀਆਂ ਵੈਨਾਂ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਤੇ ਹੋਰ ਰਹਿੰਦ-ਖੂੰਹਦ...

ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਝੋਨੇ ਦੀ ਖਰੀਦ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਅਗਾਊਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਝੋਨੇ ਦੀ ਆਗਾਮੀ ਖਰੀਦ ਦੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਖਰੀਦ ਏਜੰਸੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ...

ਜਿ਼ਲ੍ਹਾ ਪੱਧਰੀ ਪੈਨਸ਼ਨ ਅਦਾਲਤ ਆਯੋਜਿਤ

ਸ੍ਰੀ ਮੁਕਤਸਰ ਸਾਹਿਬ:- ਮਹਾਂ ਲੇਖਾਕਾਰ (ਲੇਖਾ ਤੇ ਹੱਕਦਾਰੀ ) ਪੰਜਾਬ ਅਤੇ ਯੂ.ਟੀ. ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ  ਅੱਜ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਪੈਨਸ਼ਨ ਅਦਾਲਤ ਦੌਰਾਨ ਪੈਨਸ਼ਨਰਾਂ ਵੱਲੋਂ ਕੁੱਲ 36 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਹਨਾਂ ਦਾ ਏ.ਜੀ. ਦਫਤਰ ਦੀ ਟੀਮ ਵਲੋਂ 33 ਸਿ਼ਕਾਇਤਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਅਤੇ 3...

ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬਲਾਕ ਗਿੱਦੜਬਾਹਾ ਵਿਖੇ ਲਗਾਇਆ ਕੈਂਪ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ:- ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ, ਅਟਾਰੀ ਜ਼ੋਨ-1, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਗਿੱਦੜਬਾਹਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਲਗਭਗ 120 ਸੂਝਵਾਨ ਕਿਸਾਨ ਵੀਰਾਂ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.