Facebook-f Youtube X-twitter

ਅਮਨ ਅਰੋੜਾ ਵੱਲੋਂ ਸਟਾਰਟਅੱਪ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਨਿਵੇਸ਼ਕ ਸਰਕਲ ਅਤੇ ਨਿਊਰੋਨ 2.0 ਲਾਂਚ

•ਨਵੀਨਤਾ-ਸੰਚਾਲਿਤ ਉੱਦਮਾਂ ਲਈ ਪੰਜਾਬ ਨੂੰ ਭਾਰਤ ਦੀ ਸਭ ਤੋਂ ਪਸੰਦੀਦਾ ਥਾਂ ਵਜੋਂ ਸਥਾਪਤ ਕਰਨ ਲਈ ਦੋ ਪ੍ਰਾਜੈਕਟਾਂ ਦੀ ਸ਼ੁਰੂਆਤ: ਅਮਨ ਅਰੋੜਾ

•ਨਵੀਨਤਾ ਅਤੇ ਨਿਵੇਸ਼ ਵਿਚਲੇ ਪਾੜੇ ਨੂੰ ਪੂਰੇਗਾ ‘ਨਿਵੇਸ਼ਕ ਸਰਕਲ’ ; ਨਿਊਰੋਨ 2.0 ਉੱਨਤ ਹੁਨਰ ਅਤੇ ਸਾਈਬਰ ਸੁਰੱਖਿਆ ’ਤੇ ਕੇਂਦਰਿਤ : ਉਦਯੋਗ ਮੰਤਰੀ

•ਪੰਜਾਬ ਵਿੱਚ 2500 ਤੋਂ ਵੱਧ ਡੀ ਪੀ ਆਈ ਆਈ ਟੀ-ਮਾਨਤਾ ਪ੍ਰਾਪਤ ਸਟਾਰਟਅੱਪਸ; 6.8 ਕਰੋੜ ਰੁਪਏ ਦੀ ਸੀਡ ਫੰਡਿੰਗ ਵੰਡੀ: ਅਮਨ ਅਰੋੜਾ

•ਲਾਂਚ ਸਮਾਗਮ ਮੌਕੇ ਫੰਡਿੰਗ, ਰਣਨੀਤਕ ਮਾਰਗਦਰਸ਼ਨ ਅਤੇ ਲੰਬੇ ਸਮੇਂ ਦੀ ਭਾਈਵਾਲੀ ਲਈ ਨਿਵੇਸ਼ਕਾਂ ਅੱਗੇ 14 ਸਟਾਰਟਅੱਪਸ ਵੱਲੋਂ ਪਿੱਚਿੰਗ

ਚੰਡੀਗੜ੍ਹ/ਐਸ ਏ ਐਸ ਨਗਰ:

ਸੂਬੇ ਨੂੰ ਤਕਨੀਕ ਦੇ ਨਵੇਂ ਯੁੱਗ ਵਜੋਂ ਸਥਾਪਤ ਕਰਨ ਲਈ ਵੱਡਾ ਹੰਭਲਾ ਮਾਰਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੋ ਅਹਿਮ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਇਸ ਲੜੀ ਤਹਿਤ ਪਹਿਲਾ ਵੱਡਾ ਉਪਰਾਲਾ ‘ਪੰਜਾਬ ਨਿਵੇਸ਼ਕ ਸਰਕਲ’ ਹੈ, ਜੋ ਉੱਚ-ਸੰਭਾਵੀ ਸਟਾਰਟਅੱਪਾਂ ਨੂੰ ਉੱਦਮ ਪੂੰਜੀਪਤੀਆਂ, ਵੱਡੇ ਉਦਯੋਗ ਆਗੂਆਂ ਅਤੇ ਈਕੋਸਿਸਟਮ ਸਮਰਥਕਾਂ ਨਾਲ ਜੋੜਨ ਲਈ ਇੱਕ ਸਮਰਪਿਤ ਮੰਚ ਪ੍ਰਦਾਨ ਕਰਦਾ ਹੈ ਅਤੇ ਦੂਜੀ ਅਹਿਮ ਪੇਸ਼ਕਦਮੀ ਹੈ ‘ਸਟਾਰਟਅੱਪ ਪੰਜਾਬ ਹੱਬ – ਨਿਊਰੋਨ 2.0’, ਜੋ ਡੂੰਘੀ-ਤਕਨੀਕੀ ਇਨਕਿਊਬੇਸ਼ਨ ਅਤੇ ਉੱਨਤ ਹੁਨਰ ਨੂੰ ਉਤਸ਼ਾਹਿਤ ਕਰਨ ਤੇ ਕੇਂਦਰਿਤ ਹੈ। ਇਨ੍ਹਾਂ ਦੋਵਾਂ ਪਹਿਲਕਦਮੀਆਂ ਦਾ ਉਦੇਸ਼ ਨਵੀਨਤਾ-ਸੰਚਾਲਿਤ ਉੱਦਮਾਂ ਲਈ ਪੰਜਾਬ ਨੂੰ ਭਾਰਤ ਦੇ ਸਭ ਤੋਂ ਪਸੰਦੀਦਾ ਸਥਾਨਾਂ ਵਜੋਂ ਸਥਾਪਿਤ ਕਰਨਾ ਹੈ।

ਸਟਾਰਟਅੱਪ ਪੰਜਾਬ ਵੱਲੋਂ ਮੋਹਾਲੀ ਵਿਖੇ ਇੰਸਟੀਚਿਊਟ ਆਫ਼ ਨੈਨੋ ਸਾਇੰਸ ਐਂਡ ਟੈਕਨਾਲੋਜੀ ਵਿਖੇ ਕਰਵਾਏ ਉਦਘਾਟਨੀ ਸਮਾਗਮ ਵਿੱਚ ਸੂਚਨਾ ਤਕਨਾਲੋਜੀ, ਸਿਹਤ ਸੰਭਾਲ, ਖੇਤੀਬਾੜੀ, ਨਿਰਮਾਣ ਅਤੇ ਡੂੰਘੀ ਤਕਨਾਲੋਜੀ ਸਮੇਤ ਖੇਤਰਾਂ ਦੇ 14 ਨਵੀਨਤਾਕਾਰੀ ਉੱਦਮਾਂ ਵੱਲੋਂ ਪਿੱਚਿੰਗ ਸੈਸ਼ਨ ਪੇਸ਼ ਕੀਤੇ ਗਏ। ਇਸ ਸਮਾਗਮ ਨੇ ਉੱਦਮੀਆਂ, ਨਿਵੇਸ਼ਕਾਂ ਅਤੇ ਸਲਾਹਕਾਰਾਂ ਨੂੰ ਇੱਕ ਛਤ ਥੱਲੇ ਇਕੱਠੇ ਹੋ ਕੇ ਸਟਾਰਟਅੱਪਸ ਸਬੰਧੀ ਆਪਣੀਆਂ ਵਿਕਾਸ ਯੋਜਨਾਵਾਂ ਪੇਸ਼ ਕਰਨ ਦੇ ਨਾਲ-ਨਾਲ ਫੰਡਿੰਗ, ਰਣਨੀਤਕ ਮਾਰਗਦਰਸ਼ਨ ਅਤੇ ਲੰਬੇ ਸਮੇਂ ਦੀ ਭਾਈਵਾਲੀ ਸਬੰਧੀ ਮੌਕਿਆਂ ਦੀ ਪੜਚੋਲ ਲਈ ਵੀ ਢੁਕਵਾਂ ਮੰਚ ਪ੍ਰਦਾਨ ਕੀਤਾ ।

ਇਕੱਠ ਨੂੰ ਸੰਬੋਧਨ ਕਰਦਿਆਂ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਮਲੀ, ਨਵੀਨਤਾਕਾਰੀ ਤੇ ਨਰੋਈ ਅਰਥਵਿਵਸਥਾ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ, “ਸਟਾਰਟਅੱਪ ਪੰਜਾਬ ਨੇ ਨੀਤੀਗਤ ਪ੍ਰੋਤਸਾਹਨ, ਸੀਡ ਫੰਡਿੰਗ ਅਤੇ ਇਨਕਿਊਬੇਸ਼ਨ ਸਹਾਇਤਾ ਪ੍ਰਦਾਨ ਕੀਤੀ ਹੈ। ਪੰਜਾਬ ਇਨਵੈਸਟਰ ਸਰਕਲ ਨਾਲ, ਅਸੀਂ ਹੁਣ ਨਵੀਨਤਾ ਅਤੇ ਨਿਵੇਸ਼ ਵਿਚਕਾਰਲੇ ਮਹੱਤਵਪੂਰਨ ਪਾੜੇ ਨੂੰ ਪੂਰਨ ਲਈ ਲੰਬੇ ਸਮੇਂ ਦਾ ਸੰਸਥਾਗਤ ਮੰਚ ਤਿਆਰ ਕਰ ਰਹੇ ਹਾਂ। ਸਰਕਾਰ ਇੱਕ ਸਮਰੱਥ ਈਕੋਸਿਸਟਮ ਤਿਆਰ ਕਰ ਸਕਦੀ ਹੈ, ਪਰ ਟਿਕਾਊ ਵਿਕਾਸ ਲਈ ਨਿਵੇਸ਼ਕਾਂ ਨਾਲ ਮਜ਼ਬੂਤ ਭਾਈਵਾਲੀ ਦੀ ਲੋੜ ਹੁੰਦੀ ਹੈ।”

ਸ੍ਰੀ ਅਮਨ ਅਰੋੜਾ ਨੇ ਸੂਬੇ ਵਿੱਚ ਵਧ ਰਹੇ ਸਟਾਰਟਅੱਪਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਜੂਦਾ ਸਮੇਂ ਪੰਜਾਬ ਵਿੱਚ 2500 ਤੋਂ ਵੱਧ ਡੀ.ਪੀ.ਆਈ.ਆਈ.ਟੀ.-ਮਾਨਤਾ ਪ੍ਰਾਪਤ ਸਟਾਰਟਅੱਪ ਹਨ। ਉਨ੍ਹਾਂ ਕਿਹਾ ਕਿ ਸਟਾਰਟਅੱਪ ਪੰਜਾਬ ਨੇ 6.8 ਕਰੋੜ ਰੁਪਏ ਤੋਂ ਵੱਧ ਦੇ ਸੀਡ ਫੰਡਿੰਗ ਰਾਹੀਂ 222 ਤੋਂ ਵੱਧ ਸਟਾਰਟਅੱਪਸ ਦੀ ਸਹਾਇਤਾ ਕੀਤੀ ਹੈ। ਸੂਬੇ ਦੇ ਸਮਾਵੇਸ਼ੀ ਵਿਕਾਸ ਦੇ ਪ੍ਰਮਾਣ ਵਜੋਂ, ਇਨ੍ਹਾਂ ਮਾਨਤਾ ਪ੍ਰਾਪਤ ਸਟਾਰਟਅੱਪਸ ਵਿੱਚੋਂ ਲਗਭਗ ਅੱਧੇ ਸਟਾਰਟਅੱਪਸ ਵਿੱਚ ਘੱਟੋ-ਘੱਟ ਇੱਕ ਮਹਿਲਾ ਨਿਰਦੇਸ਼ਕ ਹੈ, ਜੋ ਕਿ ਪੰਜਾਬ ਦੇ ਆਰਥਿਕ ਖੇਤਰ ਵਿੱਚ ਮਹਿਲਾ ਉੱਦਮੀਆਂ ਦੀ ਵੱਧ ਰਹੀ ਪ੍ਰਮੁੱਖਤਾ ਦਾ ਪ੍ਰਤੱਖ ਪ੍ਰਮਾਣ ਹੈ।

ਉਦਯੋਗ ਮੰਤਰੀ ਨੇ ਸਟਾਰਟਅੱਪ ਪੰਜਾਬ ਹੱਬ – ਨਿਊਰੋਨ 2.0 ਦਾ ਵੀ ਉਦਘਾਟਨ ਕੀਤਾ, ਜੋ ਕਿ ਪਹਿਲਾਂ ਦੇ ਪ੍ਰੋਗਰਾਮ ਦਾ ਅਪਗ੍ਰੇਡਿਡ ਵਰਜ਼ਨ ਹੈ। ਉਨ੍ਹਾਂ ਕਿਹਾ ਕਿ ਨਿਊਰੋਨ ਪਹਿਲਕਦਮੀ ਨੇ 114 ਤਕਨੀਕੀ ਸਟਾਰਟਅੱਪਸ ਨੂੰ ਪ੍ਰਫੁੱਲਿਤ ਕੀਤਾ, 67 ਇੰਟਲੈਕਚੂਆਲ ਪ੍ਰਾਪਰਟੀ ਫਾਈਲਿੰਗ ਦੀ ਸਹੂਲਤ ਦਿੱਤੀ, ਲਗਭਗ 2700 ਨੌਕਰੀਆਂ ਪੈਦਾ ਕੀਤੀਆਂ ਅਤੇ ਸਟਾਰਟਅੱਪਸ ਨੂੰ ਲਗਭਗ 890 ਕਰੋੜ ਰੁਪਏ ਦੇ ਕੁੱਲ ਮੁੱਲਾਂਕਣ ਨੂੰ ਪ੍ਰਾਪਤ ਕਰਨ ਵਿੱਚ ਸਹਾਇਤਾ ਕੀਤੀ। ਨਵੇਂ ਵਰਜ਼ਨ ਨਿਊਰੋਨ 2.0 ਦਾ ਟੀਚਾ ਇੱਕ ਸਮਰਪਿਤ ਸਾਈਬਰ ਸੁਰੱਖਿਆ ਲੈਬ ਅਤੇ ਅਤਿ-ਆਧੁਨਿਕ ਹੁਨਰ ਬੁਨਿਆਦੀ ਢਾਂਚਾ ਸਥਾਪਤ ਕਰਕੇ ਈਕੋਸਿਸਟਮ ਨੂੰ ਹੋਰ ਮਜ਼ਬੂਤ ਕਰਨਾ ਹੈ।

ਇਸ ਸਮਾਗਮ ਵਿੱਚ ਸਟਾਰਟਅੱਪਸ, ਨਿਵੇਸ਼ਕਾਂ ਅਤੇ ਸਲਾਹਕਾਰਾਂ ਵਿਚਕਾਰ ਨੈੱਟਵਰਕਿੰਗ ਸੈਸ਼ਨ ਵੀ ਹੋਏ, ਜਿਸ ਨਾਲ ਭਵਿੱਖੀ ਨਿਵੇਸ਼ਾਂ ਅਤੇ ਰਣਨੀਤਕ ਸਹਿਯੋਗ ਲਈ ਰਾਹ ਪੱਧਰਾ ਹੋਇਆ। ਇਨ੍ਹਾਂ ਦੋ ਪਹਿਲਕਦਮੀਆਂ ਦੀ ਸ਼ੁਰੂਆਤ ਨਾਲ, ਪੰਜਾਬ ਸਰਕਾਰ ਨੇ ਸਟਾਰਟਅੱਪਸ ਅਤੇ ਨਵੀਨਤਾ-ਸੰਚਾਲਿਤ ਉੱਦਮਾਂ ਲਈ ਸੂਬੇ ਨੂੰ ਭਾਰਤ ਦੇ ਸਭ ਤੋਂ ਪਸੰਦੀਦਾ ਸਥਾਨਾਂ ‘ਚੋਂ ਇੱਕ ਵਜੋਂ ਸਥਾਪਿਤ ਕਰਨ ਦੀ ਆਪਣੀ ਵਚਨਬੱਧਤਾ ਦ੍ਰਿੜਾਈ ਹੈ।

ਇਸ ਮੌਕੇ ਉਦਯੋਗ ਤੇ ਵਣਜ ਦੇ ਪ੍ਰਸ਼ਾਸਕੀ ਸਕੱਤਰ ਸ੍ਰੀ ਗੁਰਕਿਰਤ ਕਿਰਪਾਲ ਸਿੰਘ, ਪੰਜਾਬ ਵਿਕਾਸ ਕਮਿਸ਼ਨ ਦੀ ਵਾਈਸ ਚੇਅਰਪਰਸਨ ਸ੍ਰੀਮਤੀ ਸੀਮਾ ਬਾਂਸਲ, ਇਨਵੈਸਟ ਪੰਜਾਬ ਦੇ ਸੀ ਈ ਓ ਸ੍ਰੀ ਅਮਿਤ ਢਾਕਾ, ਡਾਇਰੈਕਟਰ ਸ੍ਰੀ ਜਸਪ੍ਰੀਤ ਸਿੰਘ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਦਾ ਪਿੰਡ ਕਿੰਗਰਾ ’ਚ ਪ੍ਰਦਰਸ਼ਨ

ਮਲੋਟ/ਸ੍ਰੀ ਮੁਕਤਸਰ ਸਾਹਿਬ, 09 ਅਗਸਤ  : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਮਰਪਿਤ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਸ਼ੇਸ਼ ਡਾਕੂਮੈਂਟਰੀ ਦਿਖਾਈ ਜਾ ਰਹੀ ਹੈ। ਇਸੇ ਲੜੀ ਤਹਿਤ ਬੀਤੀ ਸ਼ਾਮ ਜ਼ਿਲ੍ਹੇ ਦੇ ਹਲਕਾ ਮਲੋਟ ਦੇ ਪਿੰਡ ਕਿੰਗਰਾ ਵਿਖੇ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਫ਼ਿਲਮ ਦਿਖਾਈ ਗਈ। ਪੰਜਾਬ ਸਰਕਾਰ ਦੇ ਇਸ ਉਪਰਾਲੇ ਤਹਿਤ ਜ਼ਿਲੇ ਵਿੱਚ ਰੋਜਾਨਾਂ...

ਸ੍ਰੀਮਤੀ ਰਾਜਬੀਰ ਕੌਰ ਕਲਸੀ ਵਲੋਂ ਲਗਾਤਾਰ ਚੌਥੀ ਵਾਰ ਬਟਾਲੇ ਦੀਆਂ ਭੈਣਾਂ, ਧੀਆਂ ਤੇ ਮਾਵਾਂ ਨਾਲ ਮਿਲ ਕੇ ਮਨਾਇਆ ਗਿਆ ‘ਤੀਆਂ ਦਾ ਤਿਉਹਾਰ’

‘ਤੀਆਂ ਦਾ ਤਿਉਹਾਰ’ ਪੰਜਾਬੀ ਸੱਭਿਆਚਾਰ, ਲੋਕ ਰੀਤਾਂ ਅਤੇ ਪਰੰਪਰਾਵਾਂ ਦੀ ਜੀਵੰਤ ਤਸਵੀਰ ਪੇਸ਼ ਕਰਦਾ ਹੈ- ਸ੍ਰੀਮਤੀ ਰਾਜਬੀਰ ਕੌਰ ਕਲਸੀ ‘ਤੀਆਂ’ ਦੀਆਂ ਖੁਸ਼ੀਆਂ ਮੌਕੇ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਦਾ ਵਿਹੜਾ ਸ਼ਗਨਾਂ ਦੇ ਗੀਤਾਂ ਨਾਲ ਗੂੰਜ ਉੱਠਿਆ ਉੱਘੀ ਗਾਇਕਾਵਾਂ ਬਾਣੀ ਸੰਧੂ, ਚੰਨ ਕੌਰ, ਕੰਚਨ ਸ਼ਰਮਾ ਅਤੇ ਇਲਾਹੀ ਸੋਹਲ ਆਪਣੀ ਗਾਇਕੀ ਰਾਹੀਂ ਪੰਜਾਬੀ ਸੱਭਿਆਚਾਰ ਨੂੰ ਕੀਤਾ ਰੂਪਮਾਨ  ...

ਮਾਣਯੋਗ ਸੁਪਰੀਮ ਕੋਰਟ ਵੱਲੋਂ 21, 22 ਅਤੇ 23 ਅਗਸਤ ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ- ਮਾਣਯੋਗ ਜਿਲ੍ਹਾ ਅਤੇ ਸੈਸ਼ਨ ਗੁਰਦਾਸਪੁਰ

ਮਾਣਯੋਗ ਸੁਪਰੀਮ ਕੋਰਟ ਵੱਲੋਂ 21, 22 ਅਤੇ 23 ਅਗਸਤ ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ- ਮਾਣਯੋਗ ਜਿਲ੍ਹਾ ਅਤੇ ਸੈਸ਼ਨ ਗੁਰਦਾਸਪੁਰ ਬਟਾਲਾ, 9 ਅਗਸਤ   ਭਾਰਤ ਦੀ ਮਾਣਯੋਗ ਸੁਪਰੀਮ ਕੋਰਟ, 21, 22 ਅਤੇ 23 ਅਗਸਤ 2026 ਨੂੰ ਵਿਸ਼ੇਸ਼ ਲੋਕ ਅਦਾਲਤ ਲਗਾ ਰਹੀ ਹੈ, ਜਿਸਦਾ ਉਦੇਸ਼ ਅਦਾਲਤ ਦੇ ਸਾਹਮਣੇ ਕਾਫ਼ੀ ਸਮੇਂ ਤੋਂ ਲੰਬਿਤ ਪਏ ਮਾਮਲਿਆਂ ਦੇ ਸੁਹਿਰਦ...

ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਖਵਾਈ ਜਾਵੇਗੀ ਅਲਬੈਂਡਾਜੋਲ ਦੀ ਗੋਲੀ : ਸਿਵਲ ਸਰਜਨ ਡਾ. ਲਖਬੀਰ ਕੌਰ ਸਿੱਧੂ

•             ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਸਿੱਖਿਆ ਵਿਭਾਗ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਾਂਝੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ ਮੁਹਿੰਮ •             ਸਰਕਾਰੀ, ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਦਵਾਈ ਬਿਲਕੁਲ ਮੁਫ਼ਤ ਮਿਲੇਗੀ ਸ੍ਰੀ ਮੁਕਤਸਰ ਸਾਹਿਬ,  9 ਅਗਸਤ 2026: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਨੈਸ਼ਨਲ ਡੀਵਰਮਿੰਗ ਡੇ ਯਾਨੀ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਿਤੀ 10 ਅਗਸਤ 2026 ਨੂੰ ਵੱਡੇ ਪੱਧਰ ‘ਤੇ ਮਨਾਇਆ...

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਝੰਡਾ

13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਸ੍ਰੀ ਮੁਕਤਸਰ ਸਾਹਿਬ, 07 ਅਗਸਤ: 15 ਅਗਸਤ 2026 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.