Facebook-f Youtube X-twitter

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਚੰਡੀਗੜ੍ਹ/ਗੜ੍ਹਸ਼ੰਕਰ (ਹੁਸ਼ਿਆਰਪੁਰ):

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਿੰਡ ਸੋਲੀ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ।

ਲੋਕਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਮਕਸਦ ਲੋਕਾਂ ਦੀਆਂ ਮੁਸ਼ਕਲਾਂ ਨੂੰ ਮੌਕੇ ‘ਤੇ ਸੁਣ ਕੇ ਉਨ੍ਹਾਂ ਦਾ ਤੁਰੰਤ ਹੱਲ ਕਰਨਾ ਹੈ, ਤਾਂ ਜੋ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਲਗਾਉਣ ਪੈਣ।

ਇਸ ਮੌਕੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਿੰਡ ਦੀਆਂ ਸੜਕਾਂ ਦੇ ਨਿਰਮਾਣ ਅਤੇ ਸੁਧਾਰ ਲਈ 60 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ। ਉਨ੍ਹਾਂ ਕਿਹਾ ਕਿ ਇਸ ਗ੍ਰਾਂਟ ਨਾਲ ਪਿੰਡ ਦੀਆਂ ਸੜਕਾਂ ਨੂੰ ਮਜ਼ਬੂਤ ਅਤੇ ਸੁਵਿਧਾਜਨਕ ਬਣਾਇਆ ਜਾਵੇਗਾ, ਜਿਸ ਨਾਲ ਪਿੰਡ ਵਾਸੀਆਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ।

ਸ. ਜੈ ਕ੍ਰਿਸ਼ਨ ਸਿੰਘ ਰੋੜੀ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਨੂੰ ਉੱਚ ਗੁਣਵੱਤਾ ਅਤੇ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਪਿੰਡ ਵਿੱਚ ਵਿਕਾਸ ਕਾਰਜ ਬਿਨਾਂ ਕਿਸੇ ਭੇਦਭਾਵ ਦੇ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਦੀ ਹਰ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ।

ਪਿੰਡ ਵਾਸੀਆਂ ਨੇ ਡਿਪਟੀ ਸਪੀਕਰ ਰੋੜੀ ਦਾ ਨਿੱਘਾ ਸਵਾਗਤ ਕਰਦਿਆਂ ਸੜਕਾਂ ਲਈ 60 ਲੱਖ ਰੁਪਏ ਦੀ ਗ੍ਰਾਂਟ ਦੇਣ ‘ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਪਿੰਡ ਦੀਆਂ ਲੰਬੇ ਸਮੇਂ ਤੋਂ ਲੰਬਿਤ ਵਿਕਾਸ ਲੋੜਾਂ ਪੂਰੀਆਂ ਹੋਣਗੀਆਂ ਅਤੇ ਆਉਣ ਵਾਲੇ ਸਮੇਂ ਵਿੱਚ ਲੋਕਾਂ ਨੂੰ ਇਸ ਦਾ ਸਿੱਧਾ ਲਾਭ ਮਿਲੇਗਾ। ਇਸ ਮੌਕੇ ਲੋਕ ਮਿਲਣੀ ਦੌਰਾਨ ਹੋਰ ਵੀ ਕਈ ਵਿਕਾਸ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਡਿਪਟੀ ਸਪੀਕਰ ਨੇ ਲੋਕਾਂ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।
ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਪੰਚਾਇਤ ਮੈਂਬਰਾਂ, ਸਮਾਜ ਸੇਵੀਆਂ ਅਤੇ ਇਲਾਕੇ ਦੇ ਪਤਵੰਤੇ ਹਾਜ਼ਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਦਾ ਪਿੰਡ ਕਿੰਗਰਾ ’ਚ ਪ੍ਰਦਰਸ਼ਨ

ਮਲੋਟ/ਸ੍ਰੀ ਮੁਕਤਸਰ ਸਾਹਿਬ, 09 ਅਗਸਤ  : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਮਰਪਿਤ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਸ਼ੇਸ਼ ਡਾਕੂਮੈਂਟਰੀ ਦਿਖਾਈ ਜਾ ਰਹੀ ਹੈ। ਇਸੇ ਲੜੀ ਤਹਿਤ ਬੀਤੀ ਸ਼ਾਮ ਜ਼ਿਲ੍ਹੇ ਦੇ ਹਲਕਾ ਮਲੋਟ ਦੇ ਪਿੰਡ ਕਿੰਗਰਾ ਵਿਖੇ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਫ਼ਿਲਮ ਦਿਖਾਈ ਗਈ। ਪੰਜਾਬ ਸਰਕਾਰ ਦੇ ਇਸ ਉਪਰਾਲੇ ਤਹਿਤ ਜ਼ਿਲੇ ਵਿੱਚ ਰੋਜਾਨਾਂ...

ਸ੍ਰੀਮਤੀ ਰਾਜਬੀਰ ਕੌਰ ਕਲਸੀ ਵਲੋਂ ਲਗਾਤਾਰ ਚੌਥੀ ਵਾਰ ਬਟਾਲੇ ਦੀਆਂ ਭੈਣਾਂ, ਧੀਆਂ ਤੇ ਮਾਵਾਂ ਨਾਲ ਮਿਲ ਕੇ ਮਨਾਇਆ ਗਿਆ ‘ਤੀਆਂ ਦਾ ਤਿਉਹਾਰ’

‘ਤੀਆਂ ਦਾ ਤਿਉਹਾਰ’ ਪੰਜਾਬੀ ਸੱਭਿਆਚਾਰ, ਲੋਕ ਰੀਤਾਂ ਅਤੇ ਪਰੰਪਰਾਵਾਂ ਦੀ ਜੀਵੰਤ ਤਸਵੀਰ ਪੇਸ਼ ਕਰਦਾ ਹੈ- ਸ੍ਰੀਮਤੀ ਰਾਜਬੀਰ ਕੌਰ ਕਲਸੀ ‘ਤੀਆਂ’ ਦੀਆਂ ਖੁਸ਼ੀਆਂ ਮੌਕੇ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਦਾ ਵਿਹੜਾ ਸ਼ਗਨਾਂ ਦੇ ਗੀਤਾਂ ਨਾਲ ਗੂੰਜ ਉੱਠਿਆ ਉੱਘੀ ਗਾਇਕਾਵਾਂ ਬਾਣੀ ਸੰਧੂ, ਚੰਨ ਕੌਰ, ਕੰਚਨ ਸ਼ਰਮਾ ਅਤੇ ਇਲਾਹੀ ਸੋਹਲ ਆਪਣੀ ਗਾਇਕੀ ਰਾਹੀਂ ਪੰਜਾਬੀ ਸੱਭਿਆਚਾਰ ਨੂੰ ਕੀਤਾ ਰੂਪਮਾਨ  ...

ਮਾਣਯੋਗ ਸੁਪਰੀਮ ਕੋਰਟ ਵੱਲੋਂ 21, 22 ਅਤੇ 23 ਅਗਸਤ ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ- ਮਾਣਯੋਗ ਜਿਲ੍ਹਾ ਅਤੇ ਸੈਸ਼ਨ ਗੁਰਦਾਸਪੁਰ

ਮਾਣਯੋਗ ਸੁਪਰੀਮ ਕੋਰਟ ਵੱਲੋਂ 21, 22 ਅਤੇ 23 ਅਗਸਤ ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ- ਮਾਣਯੋਗ ਜਿਲ੍ਹਾ ਅਤੇ ਸੈਸ਼ਨ ਗੁਰਦਾਸਪੁਰ ਬਟਾਲਾ, 9 ਅਗਸਤ   ਭਾਰਤ ਦੀ ਮਾਣਯੋਗ ਸੁਪਰੀਮ ਕੋਰਟ, 21, 22 ਅਤੇ 23 ਅਗਸਤ 2026 ਨੂੰ ਵਿਸ਼ੇਸ਼ ਲੋਕ ਅਦਾਲਤ ਲਗਾ ਰਹੀ ਹੈ, ਜਿਸਦਾ ਉਦੇਸ਼ ਅਦਾਲਤ ਦੇ ਸਾਹਮਣੇ ਕਾਫ਼ੀ ਸਮੇਂ ਤੋਂ ਲੰਬਿਤ ਪਏ ਮਾਮਲਿਆਂ ਦੇ ਸੁਹਿਰਦ...

ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਖਵਾਈ ਜਾਵੇਗੀ ਅਲਬੈਂਡਾਜੋਲ ਦੀ ਗੋਲੀ : ਸਿਵਲ ਸਰਜਨ ਡਾ. ਲਖਬੀਰ ਕੌਰ ਸਿੱਧੂ

•             ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਸਿੱਖਿਆ ਵਿਭਾਗ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਾਂਝੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ ਮੁਹਿੰਮ •             ਸਰਕਾਰੀ, ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਦਵਾਈ ਬਿਲਕੁਲ ਮੁਫ਼ਤ ਮਿਲੇਗੀ ਸ੍ਰੀ ਮੁਕਤਸਰ ਸਾਹਿਬ,  9 ਅਗਸਤ 2026: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਨੈਸ਼ਨਲ ਡੀਵਰਮਿੰਗ ਡੇ ਯਾਨੀ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਿਤੀ 10 ਅਗਸਤ 2026 ਨੂੰ ਵੱਡੇ ਪੱਧਰ ‘ਤੇ ਮਨਾਇਆ...

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਝੰਡਾ

13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਸ੍ਰੀ ਮੁਕਤਸਰ ਸਾਹਿਬ, 07 ਅਗਸਤ: 15 ਅਗਸਤ 2026 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.