ਜੰਡਿਆਲਾ ਗੁਰੂ
10 ਜੁਲਾਈ
ਜੰਡਿਆਲਾ ਗੁਰੂ ਦੇ ਸ਼ੇਖੂਪੁਰਾ ਮੁਹੱਲੇ ਵਿੱਚ ਹੋਈ ਫਾਇਰਿੰਗ ਦੇ ਮਾਮਲੇ ਨੂੰ ਪੁਲਿਸ ਨੇ 36 ਘੰਟਿਆਂ ਵਿੱਚ ਸੁਲਝਾ ਲਿਆ ਹੈ।ਡੀਐਸਪੀ ਬਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨਾਕੇ ਦੌਰਾਨ ਲਵਪ੍ਰੀਤ ਸਿੰਘ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੇ ਪੁਲਿਸ ਪਾਰਟੀ ‘ਤੇ ਗੋਲੀ ਚਲਾ ਦਿੱਤੀ। ਜਵਾਬੀ ਕਾਰਵਾਈ ਵਿੱਚ ਉਸ ਦੀ ਲੱਤ ‘ਤੇ ਗੋਲੀ ਲੱਗੀ, ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ।ਪੁਲਿਸ ਨੇ ਮੁਲਜ਼ਮ ਕੋਲੋਂ ਇੱਕ ਪਿਸਤੌਲ, ਮੈਗਜ਼ੀਨ, ਤਿੰਨ ਜ਼ਿੰਦਾ ਕਾਰਤੂਸ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲਿਸ ਮੁਤਾਬਕ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ 9 ਮਾਮਲੇ ਦਰਜ ਹਨ।