ਅਕਾਲੀ ਦਲ ਵਾਰਿਸ ਪੰਜਾਬ ਅਤੇ ਸਿੱਖ ਜਥੇਬੰਦੀਆਂ ਵੱਲੋਂ ਫਿਲਮ ‘ਸਤਲੁਜ’ ‘ਤੇ ਲੱਗੀ ਪਾਬੰਦੀ ਹਟਾਉਣ ਦੀ ਮੰਗ ਨੂੰ ਲੈ ਕੇ ਹੁਸ਼ਿਆਰਪੁਰ ਵਿੱਚ ਰੋਸ ਮਾਰਚ ਕੱਢਿਆ ਗਿਆ।ਇਹ ਮਾਰਚ ਗੁਰਦੁਆਰਾ ਸਿੰਘ ਸਭਾ, ਰੇਲਵੇ ਰੋਡ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਬੱਸ ਸਟੈਂਡ ਨੇੜੇ ਸਮਾਪਤ ਹੋਇਆ। ਸਿੱਖ ਆਗੂਆਂ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫਿਲਮ ‘ਸਤਲੁਜ’ ‘ਤੇ ਲੱਗੀ ਪਾਬੰਦੀ ਨਾਜਾਇਜ਼ ਹੈ ਅਤੇ ਇਸਨੂੰ ਤੁਰੰਤ ਹਟਾਇਆ ਜਾਣਾ ਚਾਹੀਦਾ ਹੈ।ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਅਤੇ ਸਿੱਖ ਜਥੇਬੰਦੀਆਂ ਦੇ ਮੈਂਬਰ ਮੌਜੂਦ ਰਹੇ।