Facebook-f Youtube X-twitter

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਕੈਨੇਡਾ ਭੇਜਣ ਸਬੰਧੀ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਸੰਗਤਾਂ- ਸ. ਕਾਹਲਵਾਂ

ਅੰਮ੍ਰਿਤਸਰ, 12 ਜੁਲਾਈ-
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਕੈਨੇਡਾ ਭੇਜਣ ਸਬੰਧੀ ਸੋਸ਼ਲ ਮੀਡੀਆ ਅਤੇ ਹੋਰ ਮਾਧਿਅਮਾਂ ਰਾਹੀਂ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਕੁਝ ਲੋਕ ਜਾਣਬੁੱਝ ਕੇ ਸੰਗਤਾਂ ਅੰਦਰ ਭਰਮ ਅਤੇ ਦੁਚਿੱਤੀ ਪੈਦਾ ਕਰਨ ਦੇ ਨਾਲ-ਨਾਲ ਸਿੱਖ ਸੰਸਥਾ ਦੇ ਅਕਸ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜੋ ਮੰਦਭਾਗਾ ਅਤੇ ਨਿੰਦਣਯੋਗ ਹੈ। ਸ. ਕਾਹਲਵਾਂ ਨੇ ਸਪੱਸ਼ਟ ਕੀਤਾ ਕਿ ਕੈਨੇਡਾ ਦੀਆਂ ਸੰਗਤਾਂ ਅਤੇ ਉਥੋਂ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਲੰਮੇ ਸਮੇਂ ਤੋਂ ਪ੍ਰਗਟਾਈ ਜਾ ਰਹੀ ਧਾਰਮਿਕ ਲੋੜ ਅਤੇ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਪੂਰਨ ਮਰਿਆਦਾ ਅਨੁਸਾਰ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕਰਕੇ ਕੈਨੇਡਾ ਭੇਜੀਆਂ ਗਈਆਂ ਹਨ। ਇਸ ਸਮੁੱਚੀ ਪ੍ਰਕਿਰਿਆ ਦੌਰਾਨ ਗੁਰਮਰਿਆਦਾ, ਸਤਿਕਾਰ ਅਤੇ ਪੰਥਕ ਪਰੰਪਰਾਵਾਂ ਦਾ ਪੂਰੀ ਤਰ੍ਹਾਂ ਧਿਆਨ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇੰਗਲੈਂਡ, ਆਸਟਰੇਲੀਆ, ਬੈਂਕਾਕ ਸਮੇਤ ਹੋਰ ਵੱਖ ਵੱਖ ਦੇਸ਼ਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲੈਣ ਦੀਆਂ ਪੁੱਜੀਆਂ ਮੰਗਾਂ ਪੁਰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਿਚ ਪ੍ਰਵਾਨਗੀ ਹੋਣ ਮਗਰੋਂ ਹੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਮਿਤੀ 19 ਸਤੰਬਰ 2009 ਵਿਚ ਪ੍ਰਵਾਨ ਹੋਏ ਮਤਾ ਨੰਬਰ 2 ਦੀ ਰੋਸ਼ਨੀ ਵਿਚ ਮਰਯਾਦਾ ਅਨੁਸਾਰ ਪਾਵਨ ਸਰੂਪ ਪਹਿਲਾਂ ਵੀ ਵਿਦੇਸ਼ ਭੇਜੇ ਗਏ ਹਨ। ਹੁਣ ਵੀ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਐਸੋਸੀਏਸ਼ਨ, ਸਰੀ, ਬੀ.ਸੀ, ਕੈਨੇਡਾ ਵੱਲੋਂ ਪੁੱਜੀ ਮੰਗ ਪੁਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮਿਤੀ 28 ਜੁਲਾਈ 2025 ਦੀ ਇਕੱਤਰਤਾ ਦੇ ਮਤਾ ਨੰਬਰ 798 ਰਾਹੀਂ ਹੋਈ ਪ੍ਰਵਾਨਗੀ ਉਪਰੰਤ ਹੀ ਪਾਵਨ ਸਰੂਪ ਸਤਿਕਾਰ ਤੇ ਮਰਯਾਦਾ ਸਹਿਤ ਉਕਤ ਗੁਰਦੁਆਰਾ ਸਾਹਿਬ ਵਿਖੇ ਭੇਜੇ ਗਏ ਹਨ। ਸ. ਕਾਹਲਵਾਂ ਨੇ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ੰਕਾ ਦੀ ਕੋਈ ਗੁੰਜਾਇਸ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਵਨ ਬੀੜਾਂ ਭੇਜਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਵੱਲੋਂ ਕੈਨੇਡਾ ਜਾ ਕੇ ਉਥੇ ਕੀਤੇ ਗਏ ਸਮੁੱਚੇ ਪ੍ਰਬੰਧਾਂ ਦਾ ਨਿਰੀਖਣ ਕੀਤਾ ਗਿਆ ਸੀ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ ਨੇ ਵੀ ਸਬੰਧਤ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਪਾਵਨ ਬੀੜਾਂ ਦੇ ਦਰਸ਼ਨ ਕੀਤੇ ਅਤੇ ਉਥੇ ਮਰਿਆਦਾ ਅਨੁਸਾਰ ਕੀਤੇ ਪ੍ਰਬੰਧਾਂਤੇ ਤਸੱਲੀ ਪ੍ਰਗਟਾਈ ਹੈ।
ਸ਼੍ਰੋਮਣੀ ਕਮੇਟੀ ਸਕੱਤਰ ਨੇ ਇਸ ਗੱਲ ਨੂੰ ਵੀ ਪੂਰੀ ਤਰ੍ਹਾਂ ਰੱਦ ਕੀਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਦੇ ਸਬੰਧ ਵਿੱਚ ਕਿਸੇ ਕਿਸਮ ਦਾ ਵਪਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਪ੍ਰਚਾਰ ਸਰਾਸਰ ਝੂਠਾ, ਬੇਬੁਨਿਆਦ ਅਤੇ ਸੰਗਤਾਂ ਨੂੰ ਗੁੰਮਰਾਹ ਕਰਨ ਵਾਲਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਬੰਧਤ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੀ ਲੋੜ ਅਤੇ ਮੰਗ ਦੇ ਆਧਾਰ `ਤੇ ਪੂਰੀ ਪੜਤਾਲ ਉਪਰੰਤ ਪਾਵਨ ਸਰੂਪ ਭੇਟਾ ਰਹਿਤ ਸੰਗਤਾਂ ਨੂੰ ਦਿੱਤੇ ਜਾ ਰਹੇ ਹਨ। ਇਸ ਲਈ ਵਪਾਰ ਜਾਂ ਆਰਥਿਕ ਲਾਭ ਦੇ ਦੋਸ਼ਾਂ ਦਾ ਹਕੀਕਤ ਨਾਲ ਕੋਈ ਸਬੰਧ ਨਹੀਂ ਹੈ।
ਸ. ਕਾਹਲਵਾਂ ਨੇ ਸਮੂਹ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ਜਾਂ ਹੋਰ ਮਾਧਿਅਮਾਂ ਰਾਹੀਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਅਤੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਅਤੇ ਕਿਸੇ ਵੀ ਜਾਣਕਾਰੀ ਨੂੰ ਸੱਚ ਮੰਨਣ ਤੋਂ ਪਹਿਲਾਂ ਉਸ ਦੀ ਪੜਤਾਲ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ, ਗੁਰਮਰਿਆਦਾ ਅਤੇ ਪੰਥਕ ਪਰੰਪਰਾਵਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਸਮਝੌਤੇ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਸ. ਕਾਹਲਵਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਵਿਸ਼ਵ ਭਰ ਦੀਆਂ ਸਿੱਖ ਸੰਗਤਾਂ ਦੀਆਂ ਧਾਰਮਿਕ ਲੋੜਾਂ ਅਤੇ ਭਾਵਨਾਵਾਂ ਦਾ ਸਨਮਾਨ ਕਰਦਿਆਂ ਗੁਰਮਰਿਆਦਾ ਅਨੁਸਾਰ ਆਪਣੀਆਂ ਸੇਵਾਵਾਂ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਸਤਿਕਾਰ ਲਈ ਸੰਗਤਾਂ ਤੋਂ ਮਿਲੇ ਸੁਝਾਵਾਂ ਦਾ ਹਮੇਸ਼ਾ ਸਤਿਕਾਰ ਕੀਤਾ ਜਾਵੇਗਾ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ ਟ੍ਰੇਨਿੰਗ ਸਫ਼ਲਤਾਪੂਰਵਕ ਮੁਕੰਮਲ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ 3 ਦਿਨਾਂ ਟ੍ਰੇਨਿੰਗ ਵਰਕਸ਼ਾਪ ਅੱਜ ਸਫ਼ਲਤਾਪੂਰਵਕ ਮੁਕੰਮਲ ਹੋ ਗਈ ਹੈ। ਇਹ ਸਿਖਲਾਈ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਦਫ਼ਤਰ ਨਗਰ ਨਿਗਮ...

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਨੁਕਸਾਨ ਬਾਰੇ ਜਾਗਰੂਕਤਾ ਲਈ 3 ਵੈਨਾਂ ਰਵਾਨਾ ਕੀਤੀਆਂ

-ਕਿਸਾਨ ਵਾਤਾਵਰਣ ਤੇ ਆਪਣੀ ਜਮੀਨ ਦੀ ਸੰਭਾਲ ਲਈ ਖੇਤਾਂ ‘ਚ ਕਦੇ ਵੀ ਅੱਗ ਨਾ ਲਗਾਉਣ ਪ੍ਰਣ ਕਰਨ-ਡਾ. ਹਿਮਾਂਸ਼ੂ ਅਗਰਵਾਲ -ਅਗਲੇ 40 ਦਿਨਾਂ ਲਈ 934 ਪਿੰਡਾਂ ‘ਚ ਲੋਕਾਂ ਨੂੰ ਝੋਨੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਜਾਗਰੂਕ ਕਰਨਗੀਆਂ ਖੇਤੀਬਾੜੀ ਵਿਭਾਗ ਦੀਆਂ ਵੈਨਾਂ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਤੇ ਹੋਰ ਰਹਿੰਦ-ਖੂੰਹਦ...

ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਝੋਨੇ ਦੀ ਖਰੀਦ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਅਗਾਊਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਝੋਨੇ ਦੀ ਆਗਾਮੀ ਖਰੀਦ ਦੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਖਰੀਦ ਏਜੰਸੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ...

ਜਿ਼ਲ੍ਹਾ ਪੱਧਰੀ ਪੈਨਸ਼ਨ ਅਦਾਲਤ ਆਯੋਜਿਤ

ਸ੍ਰੀ ਮੁਕਤਸਰ ਸਾਹਿਬ:- ਮਹਾਂ ਲੇਖਾਕਾਰ (ਲੇਖਾ ਤੇ ਹੱਕਦਾਰੀ ) ਪੰਜਾਬ ਅਤੇ ਯੂ.ਟੀ. ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ  ਅੱਜ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਪੈਨਸ਼ਨ ਅਦਾਲਤ ਦੌਰਾਨ ਪੈਨਸ਼ਨਰਾਂ ਵੱਲੋਂ ਕੁੱਲ 36 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਹਨਾਂ ਦਾ ਏ.ਜੀ. ਦਫਤਰ ਦੀ ਟੀਮ ਵਲੋਂ 33 ਸਿ਼ਕਾਇਤਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਅਤੇ 3...

ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬਲਾਕ ਗਿੱਦੜਬਾਹਾ ਵਿਖੇ ਲਗਾਇਆ ਕੈਂਪ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ:- ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ, ਅਟਾਰੀ ਜ਼ੋਨ-1, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਗਿੱਦੜਬਾਹਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਲਗਭਗ 120 ਸੂਝਵਾਨ ਕਿਸਾਨ ਵੀਰਾਂ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.