Facebook-f Youtube X-twitter

ਐਸਸੀ-ਐਸਟੀ ਉੱਦਮੀਆਂ ਨੂੰ ਸਰਕਾਰੀ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ

ਐੱਮਐੱਸਐੱਮਈ ਮੰਤਰਾਲੇ ਅਤੇ ਪੀਐੱਚਡੀ ਚੈਂਬਰ ਨੇ ਕੀਤਾ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
ਪਟਿਆਲਾ। ਭਾਰਤ ਸਰਕਾਰ ਦੇ ਐਮਐਸਐਮਈ ਮੰਤਰਾਲੇ, ਰਾਸ਼ਟਰੀ ਐਸਸੀ/ਐਸਟੀ ਹੱਬ ਲੁਧਿਆਣਾ ਅਤੇ ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਸਾਂਝੇ ਸਹਿਯੋਗ ਹੇਠ ਪਟਿਆਲਾ ਵਿੱਚ ਇੰਟਰਪ੍ਰੀਨਿਓਰ ਅਵੇਅਰਨੈੱਸ ਅਤੇ ਸਪੈਸ਼ਲ ਵੈਂਡਰ ਡਿਵੈਲਪਮੈਂਟ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।
ਇਹ ਸਮਾਗਮ ਮੌਜੂਦਾ ਅਤੇ ਉਭਰਦੇ ਐਸਸੀ/ਐਸਟੀ ਇੰਟਰਪ੍ਰੀਨਿਓਰਜ਼ ਵਿੱਚ ਅਵੇਅਰਨੈੱਸ ਪੈਦਾ ਕਰਨ ਅਤੇ ਐਸਸੀ/ਐਸਟੀ ਮਾਲਕੀ ਵਾਲੇ ਮਾਈਕ੍ਰੋ ਐਂਡ ਸਮਾਲ ਇੰਟਰਪ੍ਰਾਈਜਸ ਨੂੰ ਪਬਲਿਕ ਖਰੀਦ ਵਿੱਚ ਹਿੱਸਾ ਲੈਣ ਵਿੱਚ ਮਦਦ ਕਰਨ ਦੇ ਉਦੇਸ਼ ਨਾਲ ਆਯੋਜਿਤ ਕੀਤਾ ਗਿਆ।
ਇਸ ਮੌਕੇ ਬੋਲਦਿਆਂ, ਪੀਐਚਡੀਸੀਸੀਆਈ ਦੀ ਸੀਨੀਅਰ ਰੀਜਨਲ ਡਾਇਰਕੈਟਰ, ਸ਼੍ਰੀਮਤੀ ਭਾਰਤੀ ਸੂਦ ਨੇ ਜਾਗਰੂਕਤਾ, ਕੈਪੇਸਿਟੀ ਬਿਲਡਿੰਗ ਅਤੇ ਸਰਕਾਰੀ ਸਪੋਰਟ ਸਿਸਟਮ ਤੱਕ ਪਹੁੰਚ ਰਾਹੀਂ ਐੱਸਸੀ/ਐੱਸਟੀ ਇੰਟਰਪ੍ਰੀਨਿਓਰਜ਼ ਨੂੰ ਮਜ਼ਬੂਤ ​​ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।
ਪ੍ਰੋਗਰਾਮ ਵਿੱਚ, ਪੰਕਜ ਝਾਅ, ਸੰਯੁਕਤ ਨਿਰਦੇਸ਼ਕ, ਐਮਐਸਐਮਈ ਡੀਐਫਓ, ਲੁਧਿਆਣਾ ਨੇ ਵੱਖ-ਵੱਖ ਯੋਜਨਾਵਾਂ ਅਤੇ ਉਦਯਮ ਰਜਿਸਟ੍ਰੇਸ਼ਨ ਰਾਹੀਂ ਇੰਟਰਪ੍ਰਾਈਜ਼ ਨੂੰ ਫਾਰਮਲ ਬਣਾਉਣ ਦੇ ਫਾਇਦਿਆਂ ਬਾਰੇ ਦੱਸਿਆ।
ਸੂਰਜ ਭੂਸ਼ਣ, ਬ੍ਰਾਂਚ ਇੰਚਾਰਜ, ਰਾਸ਼ਟਰੀ ਐਸਸੀ-ਐਸਟੀ ਹੱਬ, ਲੁਧਿਆਣਾ ਨੇ ਰਾਸ਼ਟਰੀ ਐਸਸੀ-ਐਸਟੀ ਹੱਬ ਯੋਜਨਾ ਦੇ ਉਦੇਸ਼ਾਂ ਅਤੇ ਭਾਰਤ ਸਰਕਾਰ ਦੀ ਜਨਤਕ ਖਰੀਦ ਨੀਤੀ ਬਾਰੇ ਵਿਸਥਾਰ ਵਿੱਚ ਦੱਸਿਆ। ਇਸ ਮੌਕੇ ਸੰਯੁਕਤ ਡਾਇਰੈਕਟਰ, ਐਮਐਸਐਮਈ ਡੀਐਫਓ, ਲੁਧਿਆਣਾ ਪਿਯੂਸ਼ ਚਤੁਰਵੇਦੀ, ਡਿਪਟੀ ਡਾਇਰੈਕਟਰ/ਪੀ ਐਂਡ ਡੀ (ਪੀਪੀ), ਬੀਬੀਐਮਬੀ ਚੰਡੀਗੜ੍ਹ ਹਰਕਿਰਨਜੀਤ ਕੌਰ, ਡਿਪਟੀ ਡਾਇਰੈਕਟਰ/ਪੀ ਐਂਡ ਡੀ (ਟੀਐਸ), ਬੀਬੀਐਮਬੀ ਚੰਡੀਗੜ੍ਹ ਸੌਰਭ ਅਵਸਥੀ, ਜੂਨੀਅਰ ਸਹਾਇਕ, ਅਲਿਮਕੋ ਕਾਨਪੁਰ, ਮਨੀਸ਼ ਕੁਮਾਰ, ਮੈਨੇਜਰ (ਕੰਟਰੈਕਟਸ), ਆਈਓਸੀਐਲ ਪਾਣੀਪਤ ਰਿਫਾਇਨਰੀ, ਦੀਪਕ ਸ਼ਰਮਾ, ਸੀਨੀਅਰ ਟ੍ਰੇਨਰ, ਜੇਐਮ ਚੰਡੀਗੜ੍ਹ, ਯਸ਼ ਕੁਮਾਰ ਗਰਗ, ਏਜੀਐਮ ਐਸਬੀਆਈ ਐਲਐਚਓ ਪਟਿਆਲਾ, ਅਸ਼ੋਕ ਕੁਮਾਰ ਬਾਂਸਲ, ਚੀਫ਼ ਮੈਨੇਜਰ, ਐਸਬੀਆਈ ਐਲਐਚਓ ਪਟਿਆਲਾ ਸਮੇਤ ਕਈ ਪਤਵੰਤੇ ਮੌਜੂਦ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ ਟ੍ਰੇਨਿੰਗ ਸਫ਼ਲਤਾਪੂਰਵਕ ਮੁਕੰਮਲ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ 3 ਦਿਨਾਂ ਟ੍ਰੇਨਿੰਗ ਵਰਕਸ਼ਾਪ ਅੱਜ ਸਫ਼ਲਤਾਪੂਰਵਕ ਮੁਕੰਮਲ ਹੋ ਗਈ ਹੈ। ਇਹ ਸਿਖਲਾਈ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਦਫ਼ਤਰ ਨਗਰ ਨਿਗਮ...

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਨੁਕਸਾਨ ਬਾਰੇ ਜਾਗਰੂਕਤਾ ਲਈ 3 ਵੈਨਾਂ ਰਵਾਨਾ ਕੀਤੀਆਂ

-ਕਿਸਾਨ ਵਾਤਾਵਰਣ ਤੇ ਆਪਣੀ ਜਮੀਨ ਦੀ ਸੰਭਾਲ ਲਈ ਖੇਤਾਂ ‘ਚ ਕਦੇ ਵੀ ਅੱਗ ਨਾ ਲਗਾਉਣ ਪ੍ਰਣ ਕਰਨ-ਡਾ. ਹਿਮਾਂਸ਼ੂ ਅਗਰਵਾਲ -ਅਗਲੇ 40 ਦਿਨਾਂ ਲਈ 934 ਪਿੰਡਾਂ ‘ਚ ਲੋਕਾਂ ਨੂੰ ਝੋਨੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਜਾਗਰੂਕ ਕਰਨਗੀਆਂ ਖੇਤੀਬਾੜੀ ਵਿਭਾਗ ਦੀਆਂ ਵੈਨਾਂ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਤੇ ਹੋਰ ਰਹਿੰਦ-ਖੂੰਹਦ...

ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਝੋਨੇ ਦੀ ਖਰੀਦ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਅਗਾਊਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਝੋਨੇ ਦੀ ਆਗਾਮੀ ਖਰੀਦ ਦੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਖਰੀਦ ਏਜੰਸੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ...

ਜਿ਼ਲ੍ਹਾ ਪੱਧਰੀ ਪੈਨਸ਼ਨ ਅਦਾਲਤ ਆਯੋਜਿਤ

ਸ੍ਰੀ ਮੁਕਤਸਰ ਸਾਹਿਬ:- ਮਹਾਂ ਲੇਖਾਕਾਰ (ਲੇਖਾ ਤੇ ਹੱਕਦਾਰੀ ) ਪੰਜਾਬ ਅਤੇ ਯੂ.ਟੀ. ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ  ਅੱਜ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਪੈਨਸ਼ਨ ਅਦਾਲਤ ਦੌਰਾਨ ਪੈਨਸ਼ਨਰਾਂ ਵੱਲੋਂ ਕੁੱਲ 36 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਹਨਾਂ ਦਾ ਏ.ਜੀ. ਦਫਤਰ ਦੀ ਟੀਮ ਵਲੋਂ 33 ਸਿ਼ਕਾਇਤਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਅਤੇ 3...

ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬਲਾਕ ਗਿੱਦੜਬਾਹਾ ਵਿਖੇ ਲਗਾਇਆ ਕੈਂਪ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ:- ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ, ਅਟਾਰੀ ਜ਼ੋਨ-1, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਗਿੱਦੜਬਾਹਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਲਗਭਗ 120 ਸੂਝਵਾਨ ਕਿਸਾਨ ਵੀਰਾਂ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.