Facebook-f Youtube X-twitter

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮੋਗਾ ਦੇ ਸਮੂਹ ਕੈਮਿਸਟਾਂ ਲਈ ਅਹਿਮ ਆਦੇਸ਼ ਜਾਰੀ

ਦਵਾਈਆਂ ਵੇਚਣ ਵਾਲੀ ਦੁਕਾਨ/ਕੈਮਿਸਟ ਸ਼ਾਪ ਵਿਖੇ ਕਾਰਜਸ਼ੀਲ ਸੀ.ਸੀ.ਟੀ.ਵੀ. ਕੈਮਰੇ ਲਾਜਮੀ

ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਹੇਠ ਹੀ ਕੀਤੀ ਜਾ ਸਕੇਗੀ ਦਵਾਈਆਂ ਦੀ ਵਿਕਰੀ

ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ, ਦੁਰਵਰਤੋਂ ਨੂੰ ਰੋਕਣ ਲਈ ਕੀਤੇ ਪਾਬੰਦੀ ਆਦੇਸ਼ ਜਾਰੀ-ਡੀ.ਸੀ. ਸਾਗਰ ਸੇਤੀਆ

ਮੋਗਾ, 20 ਜੁਲਾਈ,
ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਕੁਝ ਦਵਾਈਆਂ ਵੇਚਣ ਵਾਲੀਆਂ ਦੁਕਾਨਾਂ/ਕੈਮਿਸਟਾਂ ਦੀਆਂ ਦੁਕਾਨਾਂ ਵਿਖੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਉਚਿਤ ਵਿਵਸਥਾ ਨਾ ਹੋਣ ਜਾਂ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਤੋਂ ਬਾਹਰ ਦਵਾਈਆਂ ਦੀ ਵਿਕਰੀ ਕੀਤੇ ਜਾਣ ਕਾਰਨ ਨਸ਼ੀਲੀਆਂ, ਮਨੋ-ਪ੍ਰਭਾਵੀ ਅਤੇ ਹੋਰ ਨਿਯੰਤਰਿਤ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਅਤੇ ਦੁਰਵਰਤੋਂ ਨੂੰ ਰੋਕਣ ਵਿੱਚ ਮੁਸ਼ਕਲ ਪੈਦਾ ਹੋ ਸਕਦੀ ਹੈ ਅਤੇ ਇਸ ਨਾਲ ਕਾਨੂੰਨ ਅਤੇ ਅਮਨ-ਸ਼ਾਂਤੀ ਦੀ ਸਥਿਤੀ ਪ੍ਰਭਾਵਿਤ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ।

ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਨਤਕ ਹਿੱਤ, ਕਾਨੂੰਨ ਅਤੇ ਅਮਨ-ਸ਼ਾਂਤੀ ਨੂੰ ਬਣਾਈ ਰੱਖਣ ਅਤੇ ਨਸ਼ੀਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਤੇ ਪ੍ਰਭਾਵਸ਼ਾਲੀ ਨਿਯੰਤਰਣ ਲਈ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਸਥਿਤ ਸਮੂਹ ਦੁਕਾਨਾਂ/ਕੈਮਿਸਟਾਂ ਦੀਆਂ ਦੁਕਾਨਾਂ ਲਈ ਕੁਝ ਅਹਿਮ ਹੁਕਮ ਜਾਰੀ ਕੀਤੇ ਹਨ। 

ਇਹਨਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਹਰ ਦਵਾਈਆਂ ਵੇਚਣ ਵਾਲੀ ਦੁਕਾਨ/ਕੈਮਿਸਟ ਸ਼ਾਪ ਵਿਖੇ ਕਾਰਜਸ਼ੀਲ ਸੀ.ਸੀ.ਟੀ.ਵੀ. ਕੈਮਰੇ ਲੱਗੇ ਹੋਣੇ ਲਾਜਮੀ ਹਨ। ਦਵਾਈਆਂ ਦੀ ਵਿਕਰੀ ਕੇਵਲ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਹੇਠ ਹੀ ਕੀਤੀ ਜਾਵੇਗੀ। ਵਿਕਰੀ ਕਾਊਂਟਰ, ਨਸ਼ੀਲੀਆਂ ਅਤੇ ਨਿਯੰਤਰਿਤ ਦਵਾਈਆਂ ਦਾ ਸਟੋਰੇਜ ਏਰੀਆ ਅਤੇ ਦੁਕਾਨ ਦੇ ਪ੍ਰਵੇਸ਼/ਨਿਕਾਸ ਦੁਆਰ ਸੀ.ਸੀ.ਟੀ.ਵੀ. ਕੈਮਰਿਆਂ ਦੀ ਕਵਰੇਜ ਹੇਠ ਹੋਣੇ ਲਾਜ਼ਮੀ ਹੋਣਗੇ। ਸੀ.ਸੀ.ਟੀ.ਵੀ. ਕੈਮਰਿਆਂ ਦੀ ਰਿਕਾਰਡਿੰਗ ਘੱਟੋ-ਘੱਟ 90 ਦਿਨਾਂ ਤੱਕ ਸੁਰੱਖਿਅਤ ਰੱਖੀ ਜਾਵੇਗੀ ਅਤੇ ਮੰਗੇ ਜਾਣ ਤੇ ਡਰੱਗ ਕੰਟਰੋਲ ਵਿਭਾਗ ਦੇ ਅਧਿਕਾਰੀਆਂ ਨੂੰ ਉਪਲਬਧ ਕਰਵਾਈ ਜਾਵੇਗੀ।
ਹੁਕਮਾਂ ਵਿੱਚ ਅੱਗੇ ਲਿਖਿਆ ਗਿਆ ਹੈ ਕਿ ਜੇਕਰ ਕਿਸੇ ਸਮੇਂ ਸੀ.ਸੀ.ਟੀ.ਵੀ. ਸਿਸਟਮ ਖਰਾਬ ਜਾਂ ਗੈਰ-ਕਾਰਜਸ਼ੀਲ ਹੋ ਜਾਂਦਾ ਹੈ ਤਾਂ ਉਸ ਸਮੇਂ ਦੌਰਾਨ ਦਵਾਈਆਂ ਦੀ ਵਿਕਰੀ ਨਹੀਂ ਕੀਤੀ ਜਾਵੇਗੀ। ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਤੋਂ ਬਿਨਾਂ ਕਿਸੇ ਵੀ ਤਰ੍ਹਾਂ ਦੀ ਦਵਾਈ ਦੀ ਵਿਕਰੀ ਕਰਨੀ ਪੂਰਨ ਤੌਰ 'ਤੇ ਮਨਾਹੀ ਹੋਵੇਗੀ।

ਇਹ ਹੁਕਮ 19 ਸਤੰਬਰ, 2026 ਤੱਕ ਲਾਗੂ ਰਹਿਣਗੇ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ ਟ੍ਰੇਨਿੰਗ ਸਫ਼ਲਤਾਪੂਰਵਕ ਮੁਕੰਮਲ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ 3 ਦਿਨਾਂ ਟ੍ਰੇਨਿੰਗ ਵਰਕਸ਼ਾਪ ਅੱਜ ਸਫ਼ਲਤਾਪੂਰਵਕ ਮੁਕੰਮਲ ਹੋ ਗਈ ਹੈ। ਇਹ ਸਿਖਲਾਈ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਦਫ਼ਤਰ ਨਗਰ ਨਿਗਮ...

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਨੁਕਸਾਨ ਬਾਰੇ ਜਾਗਰੂਕਤਾ ਲਈ 3 ਵੈਨਾਂ ਰਵਾਨਾ ਕੀਤੀਆਂ

-ਕਿਸਾਨ ਵਾਤਾਵਰਣ ਤੇ ਆਪਣੀ ਜਮੀਨ ਦੀ ਸੰਭਾਲ ਲਈ ਖੇਤਾਂ ‘ਚ ਕਦੇ ਵੀ ਅੱਗ ਨਾ ਲਗਾਉਣ ਪ੍ਰਣ ਕਰਨ-ਡਾ. ਹਿਮਾਂਸ਼ੂ ਅਗਰਵਾਲ -ਅਗਲੇ 40 ਦਿਨਾਂ ਲਈ 934 ਪਿੰਡਾਂ ‘ਚ ਲੋਕਾਂ ਨੂੰ ਝੋਨੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਜਾਗਰੂਕ ਕਰਨਗੀਆਂ ਖੇਤੀਬਾੜੀ ਵਿਭਾਗ ਦੀਆਂ ਵੈਨਾਂ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਤੇ ਹੋਰ ਰਹਿੰਦ-ਖੂੰਹਦ...

ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਝੋਨੇ ਦੀ ਖਰੀਦ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਅਗਾਊਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਝੋਨੇ ਦੀ ਆਗਾਮੀ ਖਰੀਦ ਦੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਖਰੀਦ ਏਜੰਸੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ...

ਜਿ਼ਲ੍ਹਾ ਪੱਧਰੀ ਪੈਨਸ਼ਨ ਅਦਾਲਤ ਆਯੋਜਿਤ

ਸ੍ਰੀ ਮੁਕਤਸਰ ਸਾਹਿਬ:- ਮਹਾਂ ਲੇਖਾਕਾਰ (ਲੇਖਾ ਤੇ ਹੱਕਦਾਰੀ ) ਪੰਜਾਬ ਅਤੇ ਯੂ.ਟੀ. ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ  ਅੱਜ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਪੈਨਸ਼ਨ ਅਦਾਲਤ ਦੌਰਾਨ ਪੈਨਸ਼ਨਰਾਂ ਵੱਲੋਂ ਕੁੱਲ 36 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਹਨਾਂ ਦਾ ਏ.ਜੀ. ਦਫਤਰ ਦੀ ਟੀਮ ਵਲੋਂ 33 ਸਿ਼ਕਾਇਤਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਅਤੇ 3...

ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬਲਾਕ ਗਿੱਦੜਬਾਹਾ ਵਿਖੇ ਲਗਾਇਆ ਕੈਂਪ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ:- ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ, ਅਟਾਰੀ ਜ਼ੋਨ-1, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਗਿੱਦੜਬਾਹਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਲਗਭਗ 120 ਸੂਝਵਾਨ ਕਿਸਾਨ ਵੀਰਾਂ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.