Facebook-f Youtube X-twitter

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ

ਸਾਬਕਾ ਸੈਨਿਕਾਂ ਲਈ ਰੋਜ਼ਗਾਰ ਦੇ ਹੋਰ ਮੌਕੇ ਸਿਰਜਣ ‘ਤੇ ਦਿੱਤਾ ਜ਼ੋਰ

ਚੰਡੀਗੜ੍ਹ, 21 ਜੁਲਾਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਅੱਜ ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਅਤੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਮੰਤਰੀ ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਪ੍ਰਭਾਵਸ਼ਾਲੀ ਵਿਵਸਥਾ ਬਣਾਈ ਜਾਵੇ।

ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਸੁਮੇਰ ਸਿੰਘ ਗੁਰਜਰ ਅਤੇ ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਨੇ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਅਤੇ ਉਨ੍ਹਾਂ ਦੀ ਪ੍ਰਗਤੀ ਬਾਰੇ ਮੰਤਰੀ ਨੂੰ ਵਿਸਥਾਰਪੂਰਵਕ ਜਾਣੂ ਕਰਵਾਇਆ। ਇਸ ਮੌਕੇ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ, ਲੋੜੀਂਦੇ ਬਜਟ, ਕਰਮਚਾਰੀਆਂ ਦੀਆਂ ਤਰੱਕੀਆਂ, ਭਰਤੀ ਪ੍ਰਕਿਰਿਆ ਅਤੇ ਸੈਨਿਕ ਸਕੂਲਾਂ ਦੇ ਵਿਕਾਸ ਨਾਲ ਸਬੰਧਤ ਮਾਮਲਿਆਂ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਗਈ।

ਇਸ ਮੌਕੇ ਭਗਤ ਨੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕੰਮਕਾਜ ਦੀ ਵੀ ਸਮੀਖਿਆ ਕੀਤੀ। ਮੈਨੇਜਿੰਗ ਡਾਇਰੈਕਟਰ ਪੈਸਕੋ ਮੇਜਰ ਜਨਰਲ ਹਰਮਨਦੀਪ ਸਿੰਘ ਨੇ ਸਾਬਕਾ ਸੈਨਿਕਾਂ ਨੂੰ ਕਾਰਪੋਰੇਸ਼ਨ ਵੱਲੋਂ ਦਿੱਤੀਆਂ ਨੌਕਰੀਆਂ ਅਤੇ ਕਾਰਪੋਰੇਸ਼ਨ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਮੰਤਰੀ ਨੇ ਸਾਬਕਾ ਸੈਨਿਕਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਉਪਲਬਧ ਕਰਵਾਉਣ ਅਤੇ ਪੈਸਕੋ ਦੀ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨਿਰਦੇਸ਼ ਦਿੱਤੇ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਦਾ ਪਿੰਡ ਕਿੰਗਰਾ ’ਚ ਪ੍ਰਦਰਸ਼ਨ

ਮਲੋਟ/ਸ੍ਰੀ ਮੁਕਤਸਰ ਸਾਹਿਬ, 09 ਅਗਸਤ  : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਮਰਪਿਤ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਸ਼ੇਸ਼ ਡਾਕੂਮੈਂਟਰੀ ਦਿਖਾਈ ਜਾ ਰਹੀ ਹੈ। ਇਸੇ ਲੜੀ ਤਹਿਤ ਬੀਤੀ ਸ਼ਾਮ ਜ਼ਿਲ੍ਹੇ ਦੇ ਹਲਕਾ ਮਲੋਟ ਦੇ ਪਿੰਡ ਕਿੰਗਰਾ ਵਿਖੇ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਫ਼ਿਲਮ ਦਿਖਾਈ ਗਈ। ਪੰਜਾਬ ਸਰਕਾਰ ਦੇ ਇਸ ਉਪਰਾਲੇ ਤਹਿਤ ਜ਼ਿਲੇ ਵਿੱਚ ਰੋਜਾਨਾਂ...

ਸ੍ਰੀਮਤੀ ਰਾਜਬੀਰ ਕੌਰ ਕਲਸੀ ਵਲੋਂ ਲਗਾਤਾਰ ਚੌਥੀ ਵਾਰ ਬਟਾਲੇ ਦੀਆਂ ਭੈਣਾਂ, ਧੀਆਂ ਤੇ ਮਾਵਾਂ ਨਾਲ ਮਿਲ ਕੇ ਮਨਾਇਆ ਗਿਆ ‘ਤੀਆਂ ਦਾ ਤਿਉਹਾਰ’

‘ਤੀਆਂ ਦਾ ਤਿਉਹਾਰ’ ਪੰਜਾਬੀ ਸੱਭਿਆਚਾਰ, ਲੋਕ ਰੀਤਾਂ ਅਤੇ ਪਰੰਪਰਾਵਾਂ ਦੀ ਜੀਵੰਤ ਤਸਵੀਰ ਪੇਸ਼ ਕਰਦਾ ਹੈ- ਸ੍ਰੀਮਤੀ ਰਾਜਬੀਰ ਕੌਰ ਕਲਸੀ ‘ਤੀਆਂ’ ਦੀਆਂ ਖੁਸ਼ੀਆਂ ਮੌਕੇ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਦਾ ਵਿਹੜਾ ਸ਼ਗਨਾਂ ਦੇ ਗੀਤਾਂ ਨਾਲ ਗੂੰਜ ਉੱਠਿਆ ਉੱਘੀ ਗਾਇਕਾਵਾਂ ਬਾਣੀ ਸੰਧੂ, ਚੰਨ ਕੌਰ, ਕੰਚਨ ਸ਼ਰਮਾ ਅਤੇ ਇਲਾਹੀ ਸੋਹਲ ਆਪਣੀ ਗਾਇਕੀ ਰਾਹੀਂ ਪੰਜਾਬੀ ਸੱਭਿਆਚਾਰ ਨੂੰ ਕੀਤਾ ਰੂਪਮਾਨ  ...

ਮਾਣਯੋਗ ਸੁਪਰੀਮ ਕੋਰਟ ਵੱਲੋਂ 21, 22 ਅਤੇ 23 ਅਗਸਤ ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ- ਮਾਣਯੋਗ ਜਿਲ੍ਹਾ ਅਤੇ ਸੈਸ਼ਨ ਗੁਰਦਾਸਪੁਰ

ਮਾਣਯੋਗ ਸੁਪਰੀਮ ਕੋਰਟ ਵੱਲੋਂ 21, 22 ਅਤੇ 23 ਅਗਸਤ ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ- ਮਾਣਯੋਗ ਜਿਲ੍ਹਾ ਅਤੇ ਸੈਸ਼ਨ ਗੁਰਦਾਸਪੁਰ ਬਟਾਲਾ, 9 ਅਗਸਤ   ਭਾਰਤ ਦੀ ਮਾਣਯੋਗ ਸੁਪਰੀਮ ਕੋਰਟ, 21, 22 ਅਤੇ 23 ਅਗਸਤ 2026 ਨੂੰ ਵਿਸ਼ੇਸ਼ ਲੋਕ ਅਦਾਲਤ ਲਗਾ ਰਹੀ ਹੈ, ਜਿਸਦਾ ਉਦੇਸ਼ ਅਦਾਲਤ ਦੇ ਸਾਹਮਣੇ ਕਾਫ਼ੀ ਸਮੇਂ ਤੋਂ ਲੰਬਿਤ ਪਏ ਮਾਮਲਿਆਂ ਦੇ ਸੁਹਿਰਦ...

ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਖਵਾਈ ਜਾਵੇਗੀ ਅਲਬੈਂਡਾਜੋਲ ਦੀ ਗੋਲੀ : ਸਿਵਲ ਸਰਜਨ ਡਾ. ਲਖਬੀਰ ਕੌਰ ਸਿੱਧੂ

•             ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਸਿੱਖਿਆ ਵਿਭਾਗ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਾਂਝੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ ਮੁਹਿੰਮ •             ਸਰਕਾਰੀ, ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਦਵਾਈ ਬਿਲਕੁਲ ਮੁਫ਼ਤ ਮਿਲੇਗੀ ਸ੍ਰੀ ਮੁਕਤਸਰ ਸਾਹਿਬ,  9 ਅਗਸਤ 2026: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਨੈਸ਼ਨਲ ਡੀਵਰਮਿੰਗ ਡੇ ਯਾਨੀ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਿਤੀ 10 ਅਗਸਤ 2026 ਨੂੰ ਵੱਡੇ ਪੱਧਰ ‘ਤੇ ਮਨਾਇਆ...

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਝੰਡਾ

13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਸ੍ਰੀ ਮੁਕਤਸਰ ਸਾਹਿਬ, 07 ਅਗਸਤ: 15 ਅਗਸਤ 2026 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.