Facebook-f Youtube X-twitter

ਡਾਕੂਮੈਂਟਰੀ ਸ਼ੋਅ ਰਾਹੀਂ ਪਿੰਡ ਉਮਰੀਆਣਾ ਤੇ ਚੂਹੜਚੱਕ ਦੇ ਨਾਗਰਿਕਾਂ ਤੱਕ ਪਹੁੰਚਾਇਆ ਸ਼੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼ਪੰਜਾਬ ਸਰਕਾਰ ਦੀ ਵਿਲੱਖਣ ਪਹਿਲ: ਪਿੰਡਾਂ ਵਿੱਚ ਗੁਰੂ ਰਵਿਦਾਸ ਜੀ ਦੇ ਜੀਵਨ ਦਰਸ਼ਨ ਦੀ ਪੇਸ਼ਕਾਰੀਮੋਗਾ

    22 ਜੁਲਾਈ,ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਬੀਤੀ ਸ਼ਾਮ ਧਰਮਕੋਟ ਦੇ ਪਿੰਡ ਉਮਰੀਆਣਾ ਤੇ ਚੂਹੜਚੱਕ ਵਿਖੇ ਪਹੁੰਚੀ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕਰਦਿਆਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਉਪਦੇਸ਼ਾਂ ਬਾਰੇ ਜਾਣਕਾਰੀ ਹਾਸਲ ਕੀਤੀ  ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ  ਪ੍ਰਚਾਰ ਵੈਨ ਰਾਹੀਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਉਹਨਾਂ ਵੱਲੋਂ ਦਿੱਤੇ ਮਨੁੱਖਤਾ, ਸਮਾਨਤਾ, ਸਮਾਜਿਕ ਨਿਆਂ, ਸੇਵਾ, ਭਾਈਚਾਰੇ ਅਤੇ ਸਦਭਾਵਨਾ ਦੇ ਸਰਬਵਿਆਪੀ ਸੰਦੇਸ਼ ਨੂੰ ਦਰਸਾਉਂਦੀ ਕਰੀਬ 30 ਮਿੰਟ ਦੀ ਪ੍ਰਭਾਵਸ਼ਾਲੀ ਡਾਕੂਮੈਂਟਰੀ ਸ਼ੋਅ ਦਾ ਪ੍ਰਦਰਸ਼ਨ ਕੀਤਾ ਗਿਆ। ਡਾਕੂਮੈਂਟਰੀ ਨੇ ਹਾਜ਼ਰ ਦਰਸ਼ਕਾਂ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ ਦਰਸ਼ਨ, ਸਮਾਜ ਸੁਧਾਰਕ ਵਿਚਾਰਾਂ ਅਤੇ ਸਮਾਜ ਵਿੱਚ ਬਰਾਬਰੀ ਤੇ ਮਨੁੱਖੀ ਅਧਿਕਾਰਾਂ ਲਈ ਉਹਨਾਂ ਦੇ ਯੋਗਦਾਨ ਨਾਲ ਨੇੜਿਓਂ ਜਾਣੂ ਕਰਵਾਇਆ।

       ਇਸ ਮੌਕੇ ਪਿੰਡ  ਉਮਰੀਆਣਾ ਤੇ ਚੂਹੜਚੱਕ ਦੇ ਨਾਗਰਿਕਾਂ ਨੇ ਪੰਜਾਬ ਸਰਕਾਰ ਦੇ ਇਸ ਵਿਲੱਖਣ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਰਾਹੀਂ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਆਮ ਲੋਕਾਂ, ਵਿਸ਼ੇਸ਼ ਤੌਰ ਤੇ ਨੌਜਵਾਨ ਪੀੜ੍ਹੀ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਬਾਣੀ ਅੱਜ ਵੀ ਸਮਾਜ ਨੂੰ ਸੱਚ, ਸਮਾਨਤਾ ਅਤੇ ਆਪਸੀ ਸਤਿਕਾਰ ਦਾ ਰਾਹ ਦਿਖਾਉਂਦੀ ਹੈ, ਜਿਸ ਨਾਲ ਸਮਾਜ ਵਿੱਚ ਭਾਈਚਾਰਾ ਅਤੇ ਸਦਭਾਵਨਾ ਹੋਰ ਮਜ਼ਬੂਤ ਹੋਵੇਗੀ।

ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਇਹ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਮੋਗਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਤਾਰ ਜਾਰੀ ਰਹੇਗੀ ਤਾਂ ਜੋ ਵੱਧ ਤੋਂ ਵੱਧ ਲੋਕ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਪਦੇਸ਼ਾਂ ਅਤੇ ਸਮਾਜ ਨੂੰ ਦਿੱਤੇ ਅਮੁੱਲੇ ਯੋਗਦਾਨ ਤੋਂ ਜਾਣੂ ਹੋ ਸਕਣ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ ਟ੍ਰੇਨਿੰਗ ਸਫ਼ਲਤਾਪੂਰਵਕ ਮੁਕੰਮਲ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ 3 ਦਿਨਾਂ ਟ੍ਰੇਨਿੰਗ ਵਰਕਸ਼ਾਪ ਅੱਜ ਸਫ਼ਲਤਾਪੂਰਵਕ ਮੁਕੰਮਲ ਹੋ ਗਈ ਹੈ। ਇਹ ਸਿਖਲਾਈ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਦਫ਼ਤਰ ਨਗਰ ਨਿਗਮ...

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਨੁਕਸਾਨ ਬਾਰੇ ਜਾਗਰੂਕਤਾ ਲਈ 3 ਵੈਨਾਂ ਰਵਾਨਾ ਕੀਤੀਆਂ

-ਕਿਸਾਨ ਵਾਤਾਵਰਣ ਤੇ ਆਪਣੀ ਜਮੀਨ ਦੀ ਸੰਭਾਲ ਲਈ ਖੇਤਾਂ ‘ਚ ਕਦੇ ਵੀ ਅੱਗ ਨਾ ਲਗਾਉਣ ਪ੍ਰਣ ਕਰਨ-ਡਾ. ਹਿਮਾਂਸ਼ੂ ਅਗਰਵਾਲ -ਅਗਲੇ 40 ਦਿਨਾਂ ਲਈ 934 ਪਿੰਡਾਂ ‘ਚ ਲੋਕਾਂ ਨੂੰ ਝੋਨੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਜਾਗਰੂਕ ਕਰਨਗੀਆਂ ਖੇਤੀਬਾੜੀ ਵਿਭਾਗ ਦੀਆਂ ਵੈਨਾਂ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਤੇ ਹੋਰ ਰਹਿੰਦ-ਖੂੰਹਦ...

ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਝੋਨੇ ਦੀ ਖਰੀਦ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਅਗਾਊਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਝੋਨੇ ਦੀ ਆਗਾਮੀ ਖਰੀਦ ਦੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਖਰੀਦ ਏਜੰਸੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ...

ਜਿ਼ਲ੍ਹਾ ਪੱਧਰੀ ਪੈਨਸ਼ਨ ਅਦਾਲਤ ਆਯੋਜਿਤ

ਸ੍ਰੀ ਮੁਕਤਸਰ ਸਾਹਿਬ:- ਮਹਾਂ ਲੇਖਾਕਾਰ (ਲੇਖਾ ਤੇ ਹੱਕਦਾਰੀ ) ਪੰਜਾਬ ਅਤੇ ਯੂ.ਟੀ. ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ  ਅੱਜ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਪੈਨਸ਼ਨ ਅਦਾਲਤ ਦੌਰਾਨ ਪੈਨਸ਼ਨਰਾਂ ਵੱਲੋਂ ਕੁੱਲ 36 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਹਨਾਂ ਦਾ ਏ.ਜੀ. ਦਫਤਰ ਦੀ ਟੀਮ ਵਲੋਂ 33 ਸਿ਼ਕਾਇਤਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਅਤੇ 3...

ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬਲਾਕ ਗਿੱਦੜਬਾਹਾ ਵਿਖੇ ਲਗਾਇਆ ਕੈਂਪ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ:- ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ, ਅਟਾਰੀ ਜ਼ੋਨ-1, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਗਿੱਦੜਬਾਹਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਲਗਭਗ 120 ਸੂਝਵਾਨ ਕਿਸਾਨ ਵੀਰਾਂ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.