Facebook-f Youtube X-twitter

ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ- ਡਿਪਟੀ ਕਮਿਸ਼ਨਰ ਸਾਗਰ ਸੇਤੀਆਐਨ.ਡੀ.ਆਰ.ਐਫ. ਵੱਲੋਂ ਆਪਦਾ ਮਿੱਤਰਾ, ਕਮਿਊਨਿਟੀ ਵਲੰਟੀਅਰਾਂ ਅਤੇ ਪਟਵਾਰੀਆਂ ਨੂੰ ਦਿੱਤੀ ਗਈ ਵਿਸ਼ੇਸ਼ ਸਿਖਲਾਈਮੋਗਾ

22 ਜੁਲਾਈ : ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਦੀ ਅਗਵਾਈ ਵਿੱਚ ਅੱਜ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਐਨ.ਡੀ.ਆਰ.ਐਫ. (ਰਾਸ਼ਟਰੀ ਆਫ਼ਤ ਪ੍ਰਬੰਧਨ ਬਲ) ਦੇ ਸਹਿਯੋਗ ਨਾਲ ਆਪਦਾ ਮਿੱਤਰਾ, ਕਮਿਊਨਿਟੀ ਵਲੰਟੀਅਰਾਂ ਅਤੇ ਪਟਵਾਰੀਆਂ ਲਈ ਆਫ਼ਤ ਪ੍ਰਬੰਧਨ ਸਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਸਿਖਲਾਈ ਦਾ ਉਦੇਸ਼ ਕੁਦਰਤੀ ਅਤੇ ਹੋਰ ਆਫ਼ਤਾਂ ਦੌਰਾਨ ਸਥਾਨਕ ਪੱਧਰ 'ਤੇ ਤੁਰੰਤ ਅਤੇ ਪ੍ਰਭਾਵਸ਼ਾਲੀ ਬਚਾਅ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਭਾਗੀਦਾਰਾਂ ਦੀ ਸਮਰੱਥਾ ਵਿੱਚ ਵਾਧਾ ਕਰਨਾ ਸੀ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਕਿਹਾ ਕਿ ਆਫ਼ਤਾਂ ਦੇ ਸਮੇਂ ਸਰਕਾਰੀ ਵਿਭਾਗਾਂ ਦੇ ਨਾਲ-ਨਾਲ ਸਥਾਨਕ ਭਾਈਚਾਰੇ ਦੀ ਭੂਮਿਕਾ ਵੀ ਬਹੁਤ ਮਹੱਤਵਪੂਰਨ ਹੁੰਦੀ ਹੈ। ਆਪਦਾ ਮਿੱਤਰ, ਕਮਿਊਨਿਟੀ ਵਲੰਟੀਅਰ ਅਤੇ ਪਟਵਾਰੀ ਅਜਿਹੇ ਸਮੇਂ ਲੋਕਾਂ ਦੀ ਸੁਰੱਖਿਆ, ਰਾਹਤ ਅਤੇ ਬਚਾਅ ਕਾਰਜਾਂ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਹੀ ਸਿਖਲਾਈ ਅਤੇ ਆਪਸੀ ਤਾਲਮੇਲ ਨਾਲ ਕਿਸੇ ਵੀ ਆਫ਼ਤ ਦੌਰਾਨ ਜਾਨ-ਮਾਲ ਦੇ ਨੁਕਸਾਨ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਹੈ।ਡਿਪਟੀ ਕਮਿਸ਼ਨਰ ਨੇ ਭਾਗੀਦਾਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਿਖਲਾਈ ਤੋਂ ਪ੍ਰਾਪਤ ਗਿਆਨ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਵਰਤਣ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਆਫ਼ਤਾਂ ਤੋਂ ਬਚਾਅ ਸਬੰਧੀ ਜਾਗਰੂਕ ਕਰਨ, ਤਾਂ ਜੋ ਐਮਰਜੈਂਸੀ ਦੀ ਸਥਿਤੀ ਵਿੱਚ ਹਰ ਨਾਗਰਿਕ ਆਪਣੀ ਅਤੇ ਦੂਜਿਆਂ ਦੀ ਸੁਰੱਖਿਆ ਲਈ ਪ੍ਰਭਾਵਸ਼ਾਲੀ ਢੰਗ ਨਾਲ ਯੋਗਦਾਨ ਪਾ ਸਕੇ।

ਐਨ.ਡੀ.ਆਰ.ਐਫ. ਦੇ ਮਾਹਿਰਾਂ ਨੇ ਸਿਖਲਾਈ ਦੌਰਾਨ ਹੜ੍ਹ, ਭੂਚਾਲ, ਅੱਗ, ਇਮਾਰਤ ਡਿੱਗਣ, ਸੜਕ ਹਾਦਸਿਆਂ ਅਤੇ ਹੋਰ ਐਮਰਜੈਂਸੀ ਸਥਿਤੀਆਂ ਦੌਰਾਨ ਖੋਜ ਅਤੇ ਬਚਾਅ ਕਾਰਜ, ਮੁੱਢਲੀ ਸਹਾਇਤਾ, ਸੀ.ਪੀ.ਆਰ. ਸੁਰੱਖਿਅਤ ਨਿਕਾਸੀ , ਰੱਸੀ ਰਾਹੀਂ ਬਚਾਅ ਤਕਨੀਕਾਂ, ਐਮਰਜੈਂਸੀ ਸੰਚਾਰ ਪ੍ਰਬੰਧਨ ਅਤੇ ਰਾਹਤ ਕਾਰਜਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਟੀਮ ਵੱਲੋਂ ਵੱਖ-ਵੱਖ ਬਚਾਅ ਉਪਕਰਨਾਂ ਦੀ ਵਰਤੋਂ ਸਬੰਧੀ ਪ੍ਰਯੋਗਾਤਮਕ ਡੈਮੋ ਵੀ ਦਿੱਤੇ ਗਏ, ਜਿਸ ਵਿੱਚ ਭਾਗੀਦਾਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।
ਐਨ.ਡੀ.ਆਰ.ਐਫ. ਦੇ ਅਧਿਕਾਰੀਆਂ ਨੇ ਕਿਹਾ ਕਿ ਆਫ਼ਤ ਦੇ ਸਮੇਂ ਪਹਿਲੇ ਕੁਝ ਮਿੰਟ ਅਤੇ ਘੰਟੇ ਬਹੁਤ ਮਹੱਤਵਪੂਰਨ ਹੁੰਦੇ ਹਨ। ਜੇਕਰ ਸਥਾਨਕ ਪੱਧਰ 'ਤੇ ਸਿਖਲਾਈ ਪ੍ਰਾਪਤ ਟੀਮਾਂ ਤੁਰੰਤ ਕਾਰਵਾਈ ਕਰਨ ਤਾਂ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ ਅਤੇ ਰਾਹਤ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਆਫ਼ਤ ਪ੍ਰਬੰਧਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਭਵਿੱਖ ਵਿੱਚ ਵੀ ਅਜਿਹੇ ਸਿਖਲਾਈ ਪ੍ਰੋਗਰਾਮ ਲਗਾਤਾਰ ਕਰਵਾਉਂਦਾ ਰਹੇਗਾ, ਤਾਂ ਜੋ ਜ਼ਿਲ੍ਹੇ ਵਿੱਚ ਇੱਕ ਸਮਰੱਥ ਅਤੇ ਤਿਆਰ ਆਫ਼ਤ ਪ੍ਰਤੀਕਿਰਿਆ ਪ੍ਰਣਾਲੀ ਵਿਕਸਿਤ ਕੀਤੀ ਜਾ ਸਕੇ। ਇਸ ਮੌਕੇ ਐਨ.ਡੀ.ਆਰ.ਐਫ. ਦੇ ਅਧਿਕਾਰੀ, ਮਾਲ ਵਿਭਾਗ ਦੇ ਅਧਿਕਾਰੀ, ਆਪਦਾ ਮਿੱਤਰ, ਕਮਿਊਨਿਟੀ ਵਲੰਟੀਅਰ, ਪਟਵਾਰੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਜਿਕਰਯੋਗ ਹੈ ਕਿ ਐਨ.ਡੀ.ਆਰ.ਐਫ. ਵੱਲੋਂ 23 ਜੁਲਾਈ ਨੂੰ ਧਰਮਕੋਟ ਹਲਕੇ ਵਿੱਚ ਧੁੱਸੀ ਬੰਨ੍ਹ ਉੇਪਰ ਆਫਤ ਪ੍ਰਬੰਧਨ ਸਬੰਧੀ ਸਿਖਲਾਈ ਦਿੱਤੀ ਜਾਵੇਗੀ ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ ਟ੍ਰੇਨਿੰਗ ਸਫ਼ਲਤਾਪੂਰਵਕ ਮੁਕੰਮਲ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ 3 ਦਿਨਾਂ ਟ੍ਰੇਨਿੰਗ ਵਰਕਸ਼ਾਪ ਅੱਜ ਸਫ਼ਲਤਾਪੂਰਵਕ ਮੁਕੰਮਲ ਹੋ ਗਈ ਹੈ। ਇਹ ਸਿਖਲਾਈ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਦਫ਼ਤਰ ਨਗਰ ਨਿਗਮ...

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਨੁਕਸਾਨ ਬਾਰੇ ਜਾਗਰੂਕਤਾ ਲਈ 3 ਵੈਨਾਂ ਰਵਾਨਾ ਕੀਤੀਆਂ

-ਕਿਸਾਨ ਵਾਤਾਵਰਣ ਤੇ ਆਪਣੀ ਜਮੀਨ ਦੀ ਸੰਭਾਲ ਲਈ ਖੇਤਾਂ ‘ਚ ਕਦੇ ਵੀ ਅੱਗ ਨਾ ਲਗਾਉਣ ਪ੍ਰਣ ਕਰਨ-ਡਾ. ਹਿਮਾਂਸ਼ੂ ਅਗਰਵਾਲ -ਅਗਲੇ 40 ਦਿਨਾਂ ਲਈ 934 ਪਿੰਡਾਂ ‘ਚ ਲੋਕਾਂ ਨੂੰ ਝੋਨੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਜਾਗਰੂਕ ਕਰਨਗੀਆਂ ਖੇਤੀਬਾੜੀ ਵਿਭਾਗ ਦੀਆਂ ਵੈਨਾਂ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਤੇ ਹੋਰ ਰਹਿੰਦ-ਖੂੰਹਦ...

ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਝੋਨੇ ਦੀ ਖਰੀਦ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਅਗਾਊਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਝੋਨੇ ਦੀ ਆਗਾਮੀ ਖਰੀਦ ਦੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਖਰੀਦ ਏਜੰਸੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ...

ਜਿ਼ਲ੍ਹਾ ਪੱਧਰੀ ਪੈਨਸ਼ਨ ਅਦਾਲਤ ਆਯੋਜਿਤ

ਸ੍ਰੀ ਮੁਕਤਸਰ ਸਾਹਿਬ:- ਮਹਾਂ ਲੇਖਾਕਾਰ (ਲੇਖਾ ਤੇ ਹੱਕਦਾਰੀ ) ਪੰਜਾਬ ਅਤੇ ਯੂ.ਟੀ. ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ  ਅੱਜ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਪੈਨਸ਼ਨ ਅਦਾਲਤ ਦੌਰਾਨ ਪੈਨਸ਼ਨਰਾਂ ਵੱਲੋਂ ਕੁੱਲ 36 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਹਨਾਂ ਦਾ ਏ.ਜੀ. ਦਫਤਰ ਦੀ ਟੀਮ ਵਲੋਂ 33 ਸਿ਼ਕਾਇਤਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਅਤੇ 3...

ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬਲਾਕ ਗਿੱਦੜਬਾਹਾ ਵਿਖੇ ਲਗਾਇਆ ਕੈਂਪ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ:- ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ, ਅਟਾਰੀ ਜ਼ੋਨ-1, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਗਿੱਦੜਬਾਹਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਲਗਭਗ 120 ਸੂਝਵਾਨ ਕਿਸਾਨ ਵੀਰਾਂ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.