Facebook-f Youtube X-twitter

ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਦਾ ਨਵੀਨੀਕਰਨ ਲਈ ਨਿਰਮਾਣ ਕਾਰਜ ਹੋਣਗੇ ਜਲਦ ਸੁਰੂ- ਚੇਅਰਮੈਨ ਹਰਪਾਲ ਜੁਨੇਜਾ

ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਦਾ  ਨਵੀਨੀਕਰਨ ਲਈ  ਨਿਰਮਾਣ ਕਾਰਜ ਹੋਣਗੇ ਜਲਦ ਸੁਰੂ- ਚੇਅਰਮੈਨ ਹਰਪਾਲ ਜੁਨੇਜਾ 

-ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੋਰਡ ਆਫ਼ ਡਾਇਰੈਕਟਰਜ਼ ਦੀ 247ਵੀਂ ਬੈਠਕ 

-ਪੀ.ਆਰ.ਟੀ.ਸੀ. ਦੇ ਬੇੜੇ ਵਿੱਚ ਨਵੀਆਂ ਸਾਧਾਰਨ ਬੱਸਾਂ ਨੂੰ ਸ਼ਾਮਲ ਕਰਨ ਦੀ ਪ੍ਰਕਿਰਿਆ ਤੇਜ਼

ਪਟਿਆਲਾ 22 ਜੁਲਾਈ:

ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ 247ਵੀਂ ਬੋਰਡ ਆਫ਼ ਡਾਇਰੈਕਟਰਜ਼ ਦੀ ਅਹਿਮ ਮੀਟਿੰਗ ਅੱਜ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ, ਪਟਿਆਲਾ ਵਿਖੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਦੀ ਪ੍ਰਧਾਨਗੀ ਹੇਠ  ਹੋਈ। ਮੀਟਿੰਗ ਵਿੱਚ ਕਾਰਪੋਰੇਸ਼ਨ ਦੇ ਸਰਵਪੱਖੀ ਵਿਕਾਸ, ਕਰਮਚਾਰੀਆਂ ਦੀ ਭਲਾਈ, ਵਿੱਤੀ ਮਜ਼ਬੂਤੀ ਅਤੇ ਯਾਤਰੀਆਂ ਨੂੰ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਲਈ ਕਈ ਮਹੱਤਵਪੂਰਨ ਫ਼ੈਸਲਿਆਂ ‘ਤੇ ਮੋਹਰ ਲਗਾਈ ਗਈ।

ਚੇਅਰਮੈਨ ਜੁਨੇਜਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਬੋਰਡ ਨੇ ਘੱਟ ਤਨਖ਼ਾਹ ਪ੍ਰਾਪਤ ਕਰ ਰਹੇ ਕਰਮਚਾਰੀਆਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਕਰਨ ਦੀ ਮਨਜ਼ੂਰੀ ਨੂੰ ਵਿਚਾਰ ਅਧੀਨ ਲਿਆਂਦਾ, ਜਿਸ ਨਾਲ ਵੱਡੀ ਗਿਣਤੀ ਵਿੱਚ ਸਟਾਫ਼ ਨੂੰ ਸਿੱਧਾ ਲਾਭ ਮਿਲੇਗਾ। ਇਸ ਦੇ ਨਾਲ ਹੀ ਕਰਮਚਾਰੀਆਂ  ਲਈ  ਨੈਸ਼ਨਲ ਪੈਨਸ਼ਨ ਸਿਸਟਮ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਣ ‘ਤੇ ਵੀ ਸਹਿਮਤੀ ਬਣੀ।

ਚੇਅਰਮੈਨ ਹਰਪਾਲ ਜੁਨੇਜਾ ਨੇ ਅੱਗੇ ਦੱਸਿਆ ਕਿ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ ਨਵੀਆਂ ਸਾਧਾਰਨ ਬੱਸਾਂ ਨੂੰ ਸ਼ਾਮਲ ਕਰਨ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮੀਟਿੰਗ ਦੋਰਾਨ ਪਟਿਆਲਾ ਸਥਿਤ ਪੁਰਾਣੇ ਬੱਸ ਸਟੈਂਡ ਦਾ ਨਵੀਨੀਕਰਨ ਕਰਨ ਅਤੇ ਬੁਢਲਾਡਾ ਬੱਸ ਸਟੈਂਡ ਤੇ ਵਰਕਸ਼ਾਪ ਦੇ  ਨਿਰਮਾਣ ਕਾਰਜਾਂ ਨੂੰ ਜਲਦ ਸੁਰੂ ਕਰਨ ਲਈ ਆਏ ਤਖਮੀਨਿਆ ‘ਤੇ ਵਿਚਾਰ ਵਿਟਾਦਰਾ ਕੀਤਾ ਗਿਆ।

ਯਾਤਰੀਆਂ ਦੇ ਸਫ਼ਰ ਨੂੰ ਹੋਰ ਸੁਵਿਧਾਜਨਕ ਬਣਾਉਣ ਲਈ ਵਾਹਨ ਟ੍ਰੈਕਿੰਗ ਸਿਸਟਮ ਪ੍ਰੋਜੈਕਟ ਦੇ ਟੈਂਡਰਾਂ ਦੀ ਕਾਰਵਾਈ ਨੂੰ ਅੱਗੇ ਵਧਾਉਣ ਅਤੇ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ ਵਿੱਚ ਯੂ.ਪੀ.ਆਈ. ਸਮੇਤ ਹੋਰ ਡਿਜ਼ੀਟਲ ਭੁਗਤਾਨ ਪ੍ਰਣਾਲੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵੀ ਬੋਰਡ ਨੇ ਅਹਿਮ ਪ੍ਰਵਾਨਗੀਆਂ ਦਿੱਤੀਆਂ। ਇਸ ਮੌਕੇ 

ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਵਲੋਂ ਮੀਟਿੰਗ ਦੌਰਾਨ ਪੇਸ਼ ਕੀਤੇ ਵਰਕਿੰਗ ਰਿਜ਼ਲਟਾ ਨੂੰ ਘੋਖਦੇ ਹੋਏ ਕਿਹਾ ਗਿਆ ਕਿ ਭਵਿੱਖ  ਵਿੱਚ ਨਵੀਆ ਬੱਸਾਂ ਦੇ ਆਉਣ ਅਤੇ ਸਟਾਫ ਦੀ ਭਰਤੀ ਨਾਲ ਪੀਆਰਟੀਸੀ ਦੀ ਸਮੁਚੀ ਕਾਰਗੁਜਾਰੀ ਵਿੱਚ ਹੋਰ ਸੁਧਾਰ ਲਿਆਦਾਂ ਜਾਵੇਗਾ ਜਿਸ ਨਾਲ ਮਾਲੀ ਆਮਦਨ ਵਿੱਚ ਵਾਧਾ  ਹੋਵੇਗਾ। 

ਪੀਆਰਟੀਸੀ ਦੇ ਬੋਰਡ ਆਫ ਡਾਇਰੈਕਟਰ ਦੀ ਇਸ ਅਹਿਮ ਮੀਟਿੰਗ ਵਿੱਚ ਪੀ.ਆਰ.ਟੀ.ਸੀ. ਦੀ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ, ਵਾਈਸ ਚੇਅਰਮੈਨ ਬਲਵਿੰਦਰ ਝਾੜਵਾਂ, ਡਾਇਰੈਕਟਰ ਰਜਿੰਦਰ ਸਿੰਘ ਰਿਹਾਲ, ਸਟੇਟ ਟਰਾਂਸਪੋਰਟ ਕਮਿਸ਼ਨਰ ਦੇ ਨੁਮਾਇੰਦੇ ਆਰਟੀਏ ਪੂਨਮਪ੍ਰੀਤ ਕੌਰ, ਵਿੱਤ ਵਿਭਾਗ ਦੇ ਨੁਮਾਇੰਦੇ ਹਰਪ੍ਰੀਤ ਕੌਰ ਡੀਸੀਐਫਏ, ਰੇਲਵੇ ਵਿਭਾਗ ਦੇ ਸੰਜੀਵ ਕੁਮਾਰ ਤੋਂ ਇਲਾਵਾ ਪੀਆਰਟੀਸੀ ਦੇ ਵਧੀਕ ਮੈਨੇਜਿੰਗ ਡਾਇਰੈਕਟਰ ਨਵਦੀਪ ਕੁਮਾਰ, ਚੀਫ਼ ਅਕਾਊਂਟ ਅਫ਼ਸਰ ਰਾਕੇਸ਼ ਗਰਗ, ਕਾਰਜਕਾਰੀ ਇੰਜੀਨੀਅਰ ਜਤਿੰਦਰਪਾਲ ਸਿੰਘ ਗਰੇਵਾਲ, ਸੀਨੀਅਰ ਕਾਨੂੰਨੀ ਸਲਾਹਕਾਰ ਮਨਿੰਦਰਪਾਲ ਸਿੰਘ ਸਿੱਧੂ, ਜਨਰਲ ਮੈਨੇਜਰ (ਪ੍ਰਸ਼ਾਸਨ) ਅਮਨਵੀਰ ਸਿੰਘ ਟਿਵਾਣਾ, ਜਨਰਲ ਮੈਨੇਜਰ (ਕੰਪਿਊਟਰਜ਼) ਰਮਨ ਸ਼ਰਮਾ ਸ਼ਾਮਿਲ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ ਟ੍ਰੇਨਿੰਗ ਸਫ਼ਲਤਾਪੂਰਵਕ ਮੁਕੰਮਲ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ 3 ਦਿਨਾਂ ਟ੍ਰੇਨਿੰਗ ਵਰਕਸ਼ਾਪ ਅੱਜ ਸਫ਼ਲਤਾਪੂਰਵਕ ਮੁਕੰਮਲ ਹੋ ਗਈ ਹੈ। ਇਹ ਸਿਖਲਾਈ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਦਫ਼ਤਰ ਨਗਰ ਨਿਗਮ...

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਨੁਕਸਾਨ ਬਾਰੇ ਜਾਗਰੂਕਤਾ ਲਈ 3 ਵੈਨਾਂ ਰਵਾਨਾ ਕੀਤੀਆਂ

-ਕਿਸਾਨ ਵਾਤਾਵਰਣ ਤੇ ਆਪਣੀ ਜਮੀਨ ਦੀ ਸੰਭਾਲ ਲਈ ਖੇਤਾਂ ‘ਚ ਕਦੇ ਵੀ ਅੱਗ ਨਾ ਲਗਾਉਣ ਪ੍ਰਣ ਕਰਨ-ਡਾ. ਹਿਮਾਂਸ਼ੂ ਅਗਰਵਾਲ -ਅਗਲੇ 40 ਦਿਨਾਂ ਲਈ 934 ਪਿੰਡਾਂ ‘ਚ ਲੋਕਾਂ ਨੂੰ ਝੋਨੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਜਾਗਰੂਕ ਕਰਨਗੀਆਂ ਖੇਤੀਬਾੜੀ ਵਿਭਾਗ ਦੀਆਂ ਵੈਨਾਂ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਤੇ ਹੋਰ ਰਹਿੰਦ-ਖੂੰਹਦ...

ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਝੋਨੇ ਦੀ ਖਰੀਦ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਅਗਾਊਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਝੋਨੇ ਦੀ ਆਗਾਮੀ ਖਰੀਦ ਦੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਖਰੀਦ ਏਜੰਸੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ...

ਜਿ਼ਲ੍ਹਾ ਪੱਧਰੀ ਪੈਨਸ਼ਨ ਅਦਾਲਤ ਆਯੋਜਿਤ

ਸ੍ਰੀ ਮੁਕਤਸਰ ਸਾਹਿਬ:- ਮਹਾਂ ਲੇਖਾਕਾਰ (ਲੇਖਾ ਤੇ ਹੱਕਦਾਰੀ ) ਪੰਜਾਬ ਅਤੇ ਯੂ.ਟੀ. ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ  ਅੱਜ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਪੈਨਸ਼ਨ ਅਦਾਲਤ ਦੌਰਾਨ ਪੈਨਸ਼ਨਰਾਂ ਵੱਲੋਂ ਕੁੱਲ 36 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਹਨਾਂ ਦਾ ਏ.ਜੀ. ਦਫਤਰ ਦੀ ਟੀਮ ਵਲੋਂ 33 ਸਿ਼ਕਾਇਤਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਅਤੇ 3...

ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬਲਾਕ ਗਿੱਦੜਬਾਹਾ ਵਿਖੇ ਲਗਾਇਆ ਕੈਂਪ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ:- ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ, ਅਟਾਰੀ ਜ਼ੋਨ-1, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਗਿੱਦੜਬਾਹਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਲਗਭਗ 120 ਸੂਝਵਾਨ ਕਿਸਾਨ ਵੀਰਾਂ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.