Facebook-f Youtube X-twitter

ਨਾਭਾ ਦੇ ਪਿੰਡਾਂ ‘ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ‘ਤੇ ਆਧਾਰਿਤ ਦਸਤਾਵੇਜ਼ੀ ਦਾ ਪ੍ਰਦਰਸ਼ਨ ਜਾਰੀ

ਨਾਭਾ ਦੇ ਪਿੰਡਾਂ ‘ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ‘ਤੇ ਆਧਾਰਿਤ ਦਸਤਾਵੇਜ਼ੀ ਦਾ ਪ੍ਰਦਰਸ਼ਨ ਜਾਰੀ
ਨਾਭਾ , 22 ਜੁਲਾਈ:

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਨਾਭਾ ਬਲਾਕ ਦੇ ਪਿੰਡ ਸਾਧੋਹੇੜੀ ਅਤੇ ਲੱਧਾਹੇੜੀ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਇਹ ਦਸਤਾਵੇਜ਼ੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਉਪਰਾਲਾ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਹਰੇਕ ਪਿੰਡ ਵਿੱਚ ਇਹ ਦਸਤਾਵੇਜ਼ੀ ਦਿਖਾਈ ਜਾ ਰਹੀ ਹੈ ਤਾਂ ਜੋ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਜਾਣੂ ਹੋ ਸਕੇ।

ਦਸਤਾਵੇਜ਼ੀ ਦੇਖਣ ਉਪਰੰਤ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸੱਚੀ ਸ਼ਰਧਾਂਜਲੀ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਗੁਰੂ ਸਾਹਿਬ ਦਾ ਸਮਾਨਤਾ, ਭਾਈਚਾਰੇ ਅਤੇ ਭੇਦਭਾਵ ਰਹਿਤ ਸਮਾਜ ਦਾ ਸੰਦੇਸ਼ ਅੱਜ ਵੀ ਉਤਨਾ ਹੀ ਪ੍ਰਸੰਗਿਕ ਹੈ ਅਤੇ ਅਜਿਹੀਆਂ ਪਹਿਲਕਦਮੀਆਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

ਡੱਬੀ ਲਈ ਪ੍ਰਸਤਾਵਿਤ

ਮਿਤੀ 23 ਜੁਲਾਈ ਨੂੰ ਸ਼ਾਮ 6 ਵਜੇ ਤੇ 7 ਵਜੇ ਨਾਭਾ ਬਲਾਕ ‘ਚ ਪਿੰਡ ਤੁੰਗਾਂ ਅਤੇ ਹਸਨਪੁਰ ਵਿਖੇ ਦਿਖਾਈ ਜਾਵੇਗੀ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ ਟ੍ਰੇਨਿੰਗ ਸਫ਼ਲਤਾਪੂਰਵਕ ਮੁਕੰਮਲ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ 3 ਦਿਨਾਂ ਟ੍ਰੇਨਿੰਗ ਵਰਕਸ਼ਾਪ ਅੱਜ ਸਫ਼ਲਤਾਪੂਰਵਕ ਮੁਕੰਮਲ ਹੋ ਗਈ ਹੈ। ਇਹ ਸਿਖਲਾਈ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਦਫ਼ਤਰ ਨਗਰ ਨਿਗਮ...

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਨੁਕਸਾਨ ਬਾਰੇ ਜਾਗਰੂਕਤਾ ਲਈ 3 ਵੈਨਾਂ ਰਵਾਨਾ ਕੀਤੀਆਂ

-ਕਿਸਾਨ ਵਾਤਾਵਰਣ ਤੇ ਆਪਣੀ ਜਮੀਨ ਦੀ ਸੰਭਾਲ ਲਈ ਖੇਤਾਂ ‘ਚ ਕਦੇ ਵੀ ਅੱਗ ਨਾ ਲਗਾਉਣ ਪ੍ਰਣ ਕਰਨ-ਡਾ. ਹਿਮਾਂਸ਼ੂ ਅਗਰਵਾਲ -ਅਗਲੇ 40 ਦਿਨਾਂ ਲਈ 934 ਪਿੰਡਾਂ ‘ਚ ਲੋਕਾਂ ਨੂੰ ਝੋਨੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਜਾਗਰੂਕ ਕਰਨਗੀਆਂ ਖੇਤੀਬਾੜੀ ਵਿਭਾਗ ਦੀਆਂ ਵੈਨਾਂ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਤੇ ਹੋਰ ਰਹਿੰਦ-ਖੂੰਹਦ...

ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਝੋਨੇ ਦੀ ਖਰੀਦ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਅਗਾਊਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਝੋਨੇ ਦੀ ਆਗਾਮੀ ਖਰੀਦ ਦੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਖਰੀਦ ਏਜੰਸੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ...

ਜਿ਼ਲ੍ਹਾ ਪੱਧਰੀ ਪੈਨਸ਼ਨ ਅਦਾਲਤ ਆਯੋਜਿਤ

ਸ੍ਰੀ ਮੁਕਤਸਰ ਸਾਹਿਬ:- ਮਹਾਂ ਲੇਖਾਕਾਰ (ਲੇਖਾ ਤੇ ਹੱਕਦਾਰੀ ) ਪੰਜਾਬ ਅਤੇ ਯੂ.ਟੀ. ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ  ਅੱਜ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਪੈਨਸ਼ਨ ਅਦਾਲਤ ਦੌਰਾਨ ਪੈਨਸ਼ਨਰਾਂ ਵੱਲੋਂ ਕੁੱਲ 36 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਹਨਾਂ ਦਾ ਏ.ਜੀ. ਦਫਤਰ ਦੀ ਟੀਮ ਵਲੋਂ 33 ਸਿ਼ਕਾਇਤਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਅਤੇ 3...

ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬਲਾਕ ਗਿੱਦੜਬਾਹਾ ਵਿਖੇ ਲਗਾਇਆ ਕੈਂਪ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ:- ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ, ਅਟਾਰੀ ਜ਼ੋਨ-1, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਗਿੱਦੜਬਾਹਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਲਗਭਗ 120 ਸੂਝਵਾਨ ਕਿਸਾਨ ਵੀਰਾਂ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.