Facebook-f Youtube X-twitter

ਚੇਅਰਮੈਨ ਤੇਜਿੰਦਰ ਮਹਿਤਾ ਨੇ ਮੱਛੀ ਮਾਰਕੀਟਾਂ ਦੇ ਮਾਮਲੇ ਵਿੱਚ ਦਿੱਤਾ ਦਖ਼ਲ

ਪਟਿਆਲਾ, 22 ਜੁਲਾਈ:
ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਪਟਿਆਲਾ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਚੱਲ ਰਹੀਆਂ ਮੱਛੀ ਮਾਰਕੀਟਾਂ ਦੇ ਮਾਮਲੇ ਵਿੱਚ ਦਖ਼ਲ ਦਿੰਦਿਆਂ ਕਮਿਸ਼ਨਰ, ਨਗਰ ਨਿਗਮ ਅਤੇ ਡਿਪਟੀ ਕਮਿਸ਼ਨਰ, ਪਟਿਆਲਾ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਪੱਤਰ ਰਾਹੀਂ ਸ਼ਹਿਰ ਵਿਚਲੀਆਂ ਮੱਛੀ ਮਾਰਕੀਟਾਂ ਨੂੰ ਸਰਕਾਰ ਵੱਲੋਂ ਪਿੰਡ ਘਲੋੜੀ ਵਿਖੇ ਸਥਾਪਿਤ ਨਵੀਂ ਮੱਛੀ ਮੰਡੀ ਵਿੱਚ ਤਬਦੀਲ ਕਰਨ ਲਈ ਲੋੜੀਂਦੀ ਕਾਨੂੰਨੀ ਅਤੇ ਪ੍ਰਸ਼ਾਸਨਿਕ ਕਾਰਵਾਈ ਅਮਲ ਵਿੱਚ ਲਿਆਉਣ ਲਈ ਲਿਖਿਆ ਹੈ। ਉਨ੍ਹਾਂ ਕਿਹਾ ਹੈ ਕਿ ਇਸ ਨਾਲ ਨਵੀਂ ਮੱਛੀ ਮੰਡੀ ਆਪਣੇ ਅਸਲ ਮੰਤਵ ਅਨੁਸਾਰ ਕਾਰਜਸ਼ੀਲ ਹੋਣ ਦੇ ਨਾਲ-ਨਾਲ ਸ਼ਹਿਰ ਵਿੱਚ ਸਫ਼ਾਈ, ਜਨ ਸਿਹਤ, ਆਵਾਜਾਈ ਪ੍ਰਬੰਧਨ ਅਤੇ ਸ਼ਹਿਰੀ ਵਿਵਸਥਾ ਵਿੱਚ ਵੀ ਸੁਧਾਰ ਆਵੇਗਾ।
ਪੱਤਰ ਵਿੱਚ ਮਹਿਤਾ ਨੇ ਕਿਹਾ ਹੈ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਦੀਆਂ ਕਾਰਵਾਈਆਂ, ਜਾਰੀ ਹਦਾਇਤਾਂ ਅਤੇ ਦੁਕਾਨ ਅਲਾਟੀਆਂ ਨਾਲ ਹੋਏ ਸੰਪਰਕ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਸਥਾਪਿਤ ਨਵੀਂ ਮੱਛੀ ਮੰਡੀ ਅਜੇ ਤੱਕ ਪੂਰੀ ਤਰ੍ਹਾਂ ਕਾਰਜਸ਼ੀਲ ਨਹੀਂ ਹੋ ਸਕੀ। ਉਨ੍ਹਾਂ ਧਿਆਨ ਦਿਵਾਇਆ ਕਿ ਨਵੀਂ ਮੰਡੀ ਵਿੱਚ ਦੁਕਾਨਾਂ ਖਰੀਦਣ ਵਾਲੇ ਲਾਇਸੈਂਸੀ ਵੀ ਲੰਬੇ ਸਮੇਂ ਤੋਂ ਇਹ ਮਸਲਾ ਉਠਾ ਰਹੇ ਹਨ ਕਿ ਜਦੋਂ ਤੱਕ ਸ਼ਹਿਰ ਦੀਆਂ ਸਾਰੀਆਂ ਮੱਛੀ ਮਾਰਕੀਟਾਂ ਨੂੰ ਨਵੀਂ ਮੰਡੀ ਵਿੱਚ ਤਬਦੀਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉੱਥੇ ਗਾਹਕਾਂ ਦੀ ਆਵਾਜਾਈ ਸੁਭਾਵਿਕ ਤੌਰ ‘ਤੇ ਵਿਕਸਿਤ ਨਹੀਂ ਹੋ ਸਕੇਗੀ ਅਤੇ ਉਨ੍ਹਾਂ ਦੇ ਨਿਵੇਸ਼ ਨੂੰ ਵੀ ਉਚਿਤ ਲਾਭ ਨਹੀਂ ਮਿਲੇਗਾ।
ਦੱਸਣਯੋਗ ਹੈ ਕਿ 11 ਜੂਨ 2026 ਨੂੰ ਕਮਿਸ਼ਨਰ, ਨਗਰ ਨਿਗਮ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਨਗਰ ਨਿਗਮ, ਪੰਜਾਬ ਮੰਡੀ ਬੋਰਡ, ਮੱਛੀ ਪਾਲਣ ਵਿਭਾਗ ਅਤੇ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਨੇ ਫ਼ੈਸਲਾ ਲਿਆ ਸੀ ਕਿ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਕਾਰੋਬਾਰ ਕਰ ਰਹੇ ਮੱਛੀ ਵਿਕਰੇਤਾਵਾਂ ਨੂੰ ਅਲਾਟਮੈਂਟ ਦੀਆਂ ਸ਼ਰਤਾਂ ਅਤੇ ਕਾਨੂੰਨੀ ਪ੍ਰਾਵਧਾਨਾਂ ਅਨੁਸਾਰ ਨਵੀਂ ਮੱਛੀ ਮੰਡੀ ਵਿੱਚ ਤਬਦੀਲ ਕਰਵਾਇਆ ਜਾਵੇ। ਕਾਬਿਲੇ ਗੌਰ ਹੈ ਕਿ ਜ਼ਿਲ੍ਹਾ ਮੰਡੀ ਅਫ਼ਸਰ ਵੱਲੋਂ ਇਸ ਸਬੰਧੀ ਹਦਾਇਤਾਂ ਵੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਅਤੇ ਮਾਰਕਿਟ ਕਮੇਟੀ ਦੁਕਾਨ ਅਲਾਟੀਆਂ ਨੂੰ ਵਿਅਕਤੀਗਤ ਨੋਟਿਸ ਵੀ ਜਾਰੀ ਕਰ ਚੁੱਕੀ ਹੈ।
ਚੇਅਰਮੈਨ ਮਹਿਤਾ ਨੇ ਆਪਣੇ ਪੱਤਰ ਵਿੱਚ 11 ਜੂਨ ਦੀ ਮੀਟਿੰਗ ਦੇ ਫ਼ੈਸਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਵਿੱਚ ਲਿਆਉਣ, ਨਗਰ ਨਿਗਮ, ਪੰਜਾਬ ਮੰਡੀ ਬੋਰਡ, ਮਾਰਕਿਟ ਕਮੇਟੀ, ਮੱਛੀ ਪਾਲਣ ਵਿਭਾਗ ਅਤੇ ਹੋਰ ਸੰਬੰਧਿਤ ਵਿਭਾਗਾਂ ਵਿਚਕਾਰ ਤਾਲਮੇਲ ਸਥਾਪਿਤ ਕਰਕੇ ਬਣਦੀ ਕਾਨੂੰਨੀ ਕਾਰਵਾਈ ਕਰਨ ਲਈ ਲਿਖਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਜਿਨ੍ਹਾਂ ਸਰਕਾਰੀ ਵਿਭਾਗਾਂ, ਅਦਾਰਿਆਂ ਜਾਂ ਸੰਸਥਾਵਾਂ ਦੀ ਮਲਕੀਅਤ ਜਾਂ ਪ੍ਰਬੰਧ ਅਧੀਨ ਰਕਬਿਆਂ ‘ਤੇ ਮੱਛੀ ਦਾ ਕਾਰੋਬਾਰ ਚੱਲ ਰਿਹਾ ਹੈ, ਉਨ੍ਹਾਂ ਨੂੰ ਵੀ ਆਪਣੇ ਅਧਿਕਾਰ ਖੇਤਰ ਅੰਦਰ ਕਾਰਵਾਈ ਕਰਕੇ ਨਵੀਂ ਮੱਛੀ ਮੰਡੀ ਤੋਂ ਬਾਹਰ ਚੱਲ ਰਹੇ ਕਾਰੋਬਾਰ ਨੂੰ ਰੋਕਣ ਲਈ ਹਦਾਇਤਾਂ ਜਾਰੀ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਦਾ ਪਿੰਡ ਕਿੰਗਰਾ ’ਚ ਪ੍ਰਦਰਸ਼ਨ

ਮਲੋਟ/ਸ੍ਰੀ ਮੁਕਤਸਰ ਸਾਹਿਬ, 09 ਅਗਸਤ  : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਮਰਪਿਤ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਸ਼ੇਸ਼ ਡਾਕੂਮੈਂਟਰੀ ਦਿਖਾਈ ਜਾ ਰਹੀ ਹੈ। ਇਸੇ ਲੜੀ ਤਹਿਤ ਬੀਤੀ ਸ਼ਾਮ ਜ਼ਿਲ੍ਹੇ ਦੇ ਹਲਕਾ ਮਲੋਟ ਦੇ ਪਿੰਡ ਕਿੰਗਰਾ ਵਿਖੇ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਫ਼ਿਲਮ ਦਿਖਾਈ ਗਈ। ਪੰਜਾਬ ਸਰਕਾਰ ਦੇ ਇਸ ਉਪਰਾਲੇ ਤਹਿਤ ਜ਼ਿਲੇ ਵਿੱਚ ਰੋਜਾਨਾਂ...

ਸ੍ਰੀਮਤੀ ਰਾਜਬੀਰ ਕੌਰ ਕਲਸੀ ਵਲੋਂ ਲਗਾਤਾਰ ਚੌਥੀ ਵਾਰ ਬਟਾਲੇ ਦੀਆਂ ਭੈਣਾਂ, ਧੀਆਂ ਤੇ ਮਾਵਾਂ ਨਾਲ ਮਿਲ ਕੇ ਮਨਾਇਆ ਗਿਆ ‘ਤੀਆਂ ਦਾ ਤਿਉਹਾਰ’

‘ਤੀਆਂ ਦਾ ਤਿਉਹਾਰ’ ਪੰਜਾਬੀ ਸੱਭਿਆਚਾਰ, ਲੋਕ ਰੀਤਾਂ ਅਤੇ ਪਰੰਪਰਾਵਾਂ ਦੀ ਜੀਵੰਤ ਤਸਵੀਰ ਪੇਸ਼ ਕਰਦਾ ਹੈ- ਸ੍ਰੀਮਤੀ ਰਾਜਬੀਰ ਕੌਰ ਕਲਸੀ ‘ਤੀਆਂ’ ਦੀਆਂ ਖੁਸ਼ੀਆਂ ਮੌਕੇ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਦਾ ਵਿਹੜਾ ਸ਼ਗਨਾਂ ਦੇ ਗੀਤਾਂ ਨਾਲ ਗੂੰਜ ਉੱਠਿਆ ਉੱਘੀ ਗਾਇਕਾਵਾਂ ਬਾਣੀ ਸੰਧੂ, ਚੰਨ ਕੌਰ, ਕੰਚਨ ਸ਼ਰਮਾ ਅਤੇ ਇਲਾਹੀ ਸੋਹਲ ਆਪਣੀ ਗਾਇਕੀ ਰਾਹੀਂ ਪੰਜਾਬੀ ਸੱਭਿਆਚਾਰ ਨੂੰ ਕੀਤਾ ਰੂਪਮਾਨ  ...

ਮਾਣਯੋਗ ਸੁਪਰੀਮ ਕੋਰਟ ਵੱਲੋਂ 21, 22 ਅਤੇ 23 ਅਗਸਤ ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ- ਮਾਣਯੋਗ ਜਿਲ੍ਹਾ ਅਤੇ ਸੈਸ਼ਨ ਗੁਰਦਾਸਪੁਰ

ਮਾਣਯੋਗ ਸੁਪਰੀਮ ਕੋਰਟ ਵੱਲੋਂ 21, 22 ਅਤੇ 23 ਅਗਸਤ ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ- ਮਾਣਯੋਗ ਜਿਲ੍ਹਾ ਅਤੇ ਸੈਸ਼ਨ ਗੁਰਦਾਸਪੁਰ ਬਟਾਲਾ, 9 ਅਗਸਤ   ਭਾਰਤ ਦੀ ਮਾਣਯੋਗ ਸੁਪਰੀਮ ਕੋਰਟ, 21, 22 ਅਤੇ 23 ਅਗਸਤ 2026 ਨੂੰ ਵਿਸ਼ੇਸ਼ ਲੋਕ ਅਦਾਲਤ ਲਗਾ ਰਹੀ ਹੈ, ਜਿਸਦਾ ਉਦੇਸ਼ ਅਦਾਲਤ ਦੇ ਸਾਹਮਣੇ ਕਾਫ਼ੀ ਸਮੇਂ ਤੋਂ ਲੰਬਿਤ ਪਏ ਮਾਮਲਿਆਂ ਦੇ ਸੁਹਿਰਦ...

ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਖਵਾਈ ਜਾਵੇਗੀ ਅਲਬੈਂਡਾਜੋਲ ਦੀ ਗੋਲੀ : ਸਿਵਲ ਸਰਜਨ ਡਾ. ਲਖਬੀਰ ਕੌਰ ਸਿੱਧੂ

•             ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਸਿੱਖਿਆ ਵਿਭਾਗ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਾਂਝੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ ਮੁਹਿੰਮ •             ਸਰਕਾਰੀ, ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਦਵਾਈ ਬਿਲਕੁਲ ਮੁਫ਼ਤ ਮਿਲੇਗੀ ਸ੍ਰੀ ਮੁਕਤਸਰ ਸਾਹਿਬ,  9 ਅਗਸਤ 2026: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਨੈਸ਼ਨਲ ਡੀਵਰਮਿੰਗ ਡੇ ਯਾਨੀ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਿਤੀ 10 ਅਗਸਤ 2026 ਨੂੰ ਵੱਡੇ ਪੱਧਰ ‘ਤੇ ਮਨਾਇਆ...

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਝੰਡਾ

13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਸ੍ਰੀ ਮੁਕਤਸਰ ਸਾਹਿਬ, 07 ਅਗਸਤ: 15 ਅਗਸਤ 2026 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.