Facebook-f Youtube X-twitter

ਡਿਪਟੀ ਕਮਿਸ਼ਨਰ ਮੋਗਾ ਦੀ ਪ੍ਰੇਰਣਾ ਅਤੇ ਅਗਵਾਈ ਹੇਠ ਆਫ਼ਤ ਮਿੱਤਰਾਂ ਲਈ ਦੋ ਰੋਜ਼ਾ ਆਫ਼ਤ ਪ੍ਰਬੰਧਨ ਸਿਖਲਾਈ ਪ੍ਰੋਗਰਾਮ ਕਰਵਾਇਆ

ਸਿੱਧਵਾਂ ਨਹਿਰ ਵਿਖੇ ਬੋਟਮੈਨ ਟ੍ਰੇਨਿੰਗ ਦਾ ਪ੍ਰੈਕਟੀਕਲ ਸੈਸ਼ਨ ਵੀ ਕਰਵਾਇਆ

ਮੋਗਾ 23 ਜੁਲਾਈ

ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਦੀ ਪ੍ਰੇਰਣਾ ਅਤੇ ਮਾਰਗਦਰਸ਼ਨ ਹੇਠ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ (ਡੀ.ਡੀ.ਐੱਮ.ਏ.), ਮੋਗਾ ਵੱਲੋਂ ਐਨ.ਡੀ.ਆਰ.ਐਫ. ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਆਪਦਾ ਮਿੱਤਰ/ਕਮਿਊਨਿਟੀ ਵਲੰਟੀਅਰਾਂ ਲਈ ਆਫ਼ਤ ਪ੍ਰਬੰਧਨ, ਖ਼ਾਸ ਕਰਕੇ ਹੜ੍ਹ ਤੋਂ ਬਚਾਅ ਸਬੰਧੀ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ।

ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਆਪਦਾ ਮਿੱਤਰਾ ਦੀ ਭੂਮਿਕਾ ਅਤੇ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਭਵਿੱਖ ਵਿੱਚ ਕਿਸੇ ਵੀ ਐਮਰਜੈਂਸੀ ਜਾਂ ਆਫ਼ਤ ਦੀ ਸਥਿਤੀ ਦੌਰਾਨ ਤੁਰੰਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਦੀ ਮਦਦ ਕਰਨ ਅਤੇ ਆਪਣੇ-ਆਪਣੇ ਇਲਾਕਿਆਂ ਦੇ ਪਰਿਵਾਰਾਂ ਅਤੇ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਇਸ ਸਿਖਲਾਈ ਪ੍ਰੋਗਰਾਮ ਦਾ ਮੁੱਖ ਉਦੇਸ਼ ਲੋਕਾਂ ਨੂੰ ਕਿਸੇ ਵੀ ਆਫ਼ਤ ਦੀ ਸਥਿਤੀ ਵਿੱਚ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਤਿਆਰ ਕਰਨਾ ਹੈ।

ਜ਼ਿਲ੍ਹਾ ਮਾਲ ਅਫ਼ਸਰ (ਡੀ.ਆਰ.ਓ.) ਮੋਗਾ ਸ੍ਰੀ ਮਨਿੰਦਰ ਸਿੰਘ ਨੇ ਭਾਗੀਦਾਰਾਂ ਨੂੰ ਕੁਦਰਤੀ ਅਤੇ ਮਨੁੱਖੀ ਆਫ਼ਤਾਂ ਦੇ ਖ਼ਤਰੇ ਨੂੰ ਘਟਾਉਣ ਲਈ ਸਾਰੇ ਸੁਰੱਖਿਆ ਉਪਾਵਾਂ ਦੀ ਪਾਲਣਾ ਕਰਨ ਅਤੇ ਰੋਜ਼ਾਨਾ ਜੀਵਨ ਵਿੱਚ ਸੁਰੱਖਿਅਤ ਤਰੀਕਿਆਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਪੰਜਾਬ ਵਿੱਚ ਆਏ ਹੜ੍ਹਾਂ ਦੌਰਾਨ ਆਪਣੇ ਤਜਰਬੇ ਵੀ ਸਾਂਝੇ ਕੀਤੇ।

ਐਨ.ਡੀ.ਆਰ.ਐਫ. ਦੇ ਇੰਸਪੈਕਟਰ ਸ੍ਰੀ ਨਿਤਿਨ ਕੁਮਾਰ ਨੇ ਆਫ਼ਤਾਂ ਦੌਰਾਨ ਅਪਣਾਈਆਂ ਜਾਣ ਵਾਲੀਆਂ ਸੁਰੱਖਿਆ ਸਾਵਧਾਨੀਆਂ ਅਤੇ ਜਨਤਾ ਲਈ ਲੋੜੀਂਦੇ ਸੁਰੱਖਿਆ ਸੁਝਾਅ ਸਾਂਝੇ ਕੀਤੇ। ਐਨ.ਡੀ.ਆਰ.ਐਫ. ਦੀ ਟੀਮ ਵੱਲੋਂ ਸੀ.ਪੀ.ਆਰ. ਅਤੇ ਡਰਾਪ, ਕਵਰ ਐਂਡ ਹੋਲਡ ਡ੍ਰਿਲ ਦਾ ਪ੍ਰੈਕਟੀਕਲ ਡੈਮੋ ਵੀ ਦਿੱਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਘਰੇਲੂ ਬੇਕਾਰ ਸਮੱਗਰੀ ਅਤੇ ਸਥਾਨਕ ਸਰੋਤਾਂ ਦੀ ਵਰਤੋਂ ਕਰਕੇ ਹੜ੍ਹ ਵਰਗੀਆਂ ਸਥਿਤੀਆਂ ਵਿੱਚ ਸੁਰੱਖਿਆ ਲਈ ਲਾਭਦਾਇਕ ਮਾਡਲ ਤਿਆਰ ਕਰਨ ਬਾਰੇ ਵੀ ਜਾਣਕਾਰੀ ਦਿੱਤੀ।

ਸਿਖਲਾਈ ਦੇ ਹਿੱਸੇ ਵਜੋਂ ਧਰਮਕੋਟ ਦੇ ਡੋਲੇਵਾਲਾ ਰੋਡ ਸਥਿਤ ਸਿੱਧਵਾਂ ਨਹਿਰ ਵਿਖੇ ਸਾਰੇ ਭਾਗੀਦਾਰਾਂ ਲਈ ਬੋਟਮੈਨ ਟ੍ਰੇਨਿੰਗ ਦਾ ਪ੍ਰੈਕਟੀਕਲ ਸੈਸ਼ਨ ਵੀ ਕਰਵਾਇਆ ਗਿਆ। ਇਹ ਸੈਸ਼ਨ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਗਿਆਨਵਰਧਕ ਸਾਬਤ ਹੋਇਆ, ਜਿਸ ਰਾਹੀਂ ਵਲੰਟੀਅਰਾਂ ਨੇ ਬਚਾਅ ਕਾਰਜਾਂ ਸਬੰਧੀ ਅਹਿਮ ਜਾਣਕਾਰੀ ਅਤੇ ਵਿਹਾਰਕ ਤਜਰਬਾ ਹਾਸਲ ਕੀਤਾ।

ਇਸ ਮੌਕੇ ਸ੍ਰੀ ਜਸਪਾਲ ਸਿੰਘ, ਐਨ.ਟੀ. ਧਰਮਕੋਟ ਅਤੇ ਉਨ੍ਹਾਂ ਦੀ ਟੀਮ ਨੇ ਵੀ ਬੋਟਮੈਨ ਟ੍ਰੇਨਿੰਗ ਦੇ ਪ੍ਰੈਕਟੀਕਲ ਸੈਸ਼ਨ ਵਿੱਚ ਸ਼ਮੂਲੀਅਤ ਕੀਤੀ ਅਤੇ ਭਾਗੀਦਾਰਾਂ ਲਈ ਚਾਹ, ਪਾਣੀ ਅਤੇ ਰਿਫਰੈਸ਼ਮੈਂਟ ਦਾ ਵੀ ਪ੍ਰਬੰਧ ਕੀਤਾ।

ਸ੍ਰੀ ਐਸ. ਕੇ. ਬਾਂਸਲ ਅਤੇ ਐਨ.ਜੀ.ਓ. ਦੇ ਨੁਮਾਇੰਦਿਆਂ ਨੇ ਭਾਗੀਦਾਰਾਂ ਨੂੰ ਭਵਿੱਖ ਵਿੱਚ ਕਿਸੇ ਵੀ ਆਫ਼ਤ ਦੀ ਚੁਣੌਤੀ ਦਾ ਡਟ ਕੇ ਮੁਕਾਬਲਾ ਕਰਨ ਲਈ ਸਰਗਰਮ ਭਾਗੀਦਾਰੀ ਅਤੇ ਤਿਆਰੀ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ।

ਇਸ ਸਿਖਲਾਈ ਪ੍ਰੋਗਰਾਮ ਦਾ ਸਫ਼ਲ ਆਯੋਜਨ ਵਿੱਚ ਰਾਮ ਚੰਦਰ, ਕਨਸਲਟੈਂਟ, ਡੀ.ਡੀ.ਐੱਮ.ਏ. ਮੋਗਾ ਦੀ ਅਹਿਮ ਭੂਮਿਕਾ ਰਹੀ

Gursharan Singh

garry6110@gmail.com

Leave a Reply

Your email address will not be published. Required fields are marked *

Trending

ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ ਵਿੱਚ ਚੱਲਣਗੀਆ ਪੀ. ਆਰ. ਟੀ. ਸੀ ਜੂਨੀਅਰ ਬੱਸਾਂ- ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ

-ਸਮਾਣਾ ਹਲਕੇ ਦੇ ਵੱਖ-ਵੱਖ ਬੰਦ ਪਏ ਬੱਸ ਰੂਟਾਂ ਨੂੰ ਮੁੜ ਚਲਾਉਂਣ ਸਬੰਧੀ ਸਾਬਕਾ ਮੰਤਰੀ ਰੱਖੜਾ ਨਾਲ ਚਰਚਾ  ਪਟਿਆਲਾ, 13 ਨਵੰਬਰ: ਪੀ. ਆਰ. ਟੀ. ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਦਿੱਤੇ ਗਏ ਨਿੱਘੇ ਸੱਦੇ ‘ਤੇ ਅੱਜ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਹਲਕਾ ਇੰਚਾਰਜ ਸਮਾਣਾ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਪਹੁੰਚੇ। ਇਸ ਮੌਕੇ ਚੇਅਰਮੈਨ ਐਡਵੋਕੇਟ...

ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ

ਬਟਾਲਾ:- ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਦਿਆਰਥੀਆਂ ਵਿੱਚ ਵੋਟ ਦੇ ਮਹੱਤਵ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ।  ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਸ਼ਰਮਾ ਸਟੇਟ ਐਵਾਰਡੀ ਨੇ ਕਿਹਾ ਕਿ ਭਾਰਤ ਚੋਣ...

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵਿਸ਼ੇਸ਼ CASO ਸਰਚ ਅਭਿਆਨ

ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਦੇ ਟਿਕਾਣਿਆਂ ’ਤੇ ਪੁਲਿਸ ਲਗਾਤਾਰ ਚੈਕਿੰਗ ਜਾਰੀ ਸ੍ਰੀ ਮੁਕਤਸਰ ਸਾਹਿਬ:- ਮਾਨਯੋਗ ਡੀਜੀਪੀ ਪੰਜਾਬ ਜੀ ਅਤੇ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮਨਯੂ ਰਾਣਾ ਆਈ.ਪੀ.ਐਸ. ਜੀ ਦੀਆਂ ਹਦਾਇਤਾਂ ਤਹਿਤ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ, ਸ਼ਰਾਰਤੀ ਅਨਸਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਲਗਾਤਾਰ ਸਖ਼ਤ...

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

• ਵੈਟਰਨਰੀ ਅਫ਼ਸਰਾਂ ਨੂੰ ਬਿਮਾਰੀਆਂ ਦੀ ਰੋਕਥਾਮ, ਵਿਗਿਆਨਕ ਖੁਰਾਕ ਅਤੇ ਪਸ਼ੂ ਫਾਰਮਾਂ ਦੀ ਸਫ਼ਾਈ ਤੇ ਜੈਵਿਕ ਸੁਰੱਖਿਆ ਨੂੰ ਤਰਜੀਹ ਦੇਣ ਦਾ ਸੱਦਾ • ਸੂਬਾ-ਪੱਧਰੀ ਤਕਨੀਕੀ ਸੈਮੀਨਾਰ ਦੌਰਾਨ ਆਧੁਨਿਕ ਡੇਅਰੀ ਫਾਰਮਿੰਗ, ਬਿਮਾਰੀਆਂ ਦੀ ਰੋਕਥਾਮ ਅਤੇ ਪ੍ਰਜਨਣ ਸਮਰੱਥਾ ‘ਤੇ ਜ਼ੋਰ ਚੰਡੀਗੜ੍ਹ:- ਪੰਜਾਬ ਦੀ ਡੇਅਰੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਅਤੇ ਪਸ਼ੂਆਂ ਦੇ ਵਿਗਿਆਨਕ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਦੀ...

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

62 ਕਥਿਤ ਮਾਮਲਿਆਂ ਦੀ ਨਿਰਪੱਖ ਜਾਂਚ; ਦੋਸ਼ੀਆਂ ਵਿਰੁੱਧ ਕੀਤੀ ਗਈ ਸਖ਼ਤ ਕਾਰਵਾਈ, ਸੂਬੇ ਭਰ ਵਿੱਚ ਪੜਤਾਲ ਦੇ ਨਿਰਦੇਸ਼ ਚੰਡੀਗੜ੍ਹ:- ਡਾ. ਬਲਜੀਤ ਕੌਰ ਨੇ ਕਿਹਾ ਕਿ ਆਸ਼ੀਰਵਾਦ ਸਕੀਮ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਪਰਿਵਾਰਾਂ ਲਈ ਇੱਕ ਮਹੱਤਵਪੂਰਨ ਲੋਕ ਭਲਾਈ ਯੋਜਨਾ ਹੈ, ਜਿਸ ਤਹਿਤ ਯੋਗ ਲਾਭਪਾਤਰੀਆਂ ਨੂੰ ਧੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ।...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.