Facebook-f Youtube X-twitter

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼

ਮੁਲਾਜ਼ਮਾਂ ਦੀਆਂ ਜ਼ਿਆਦਾਤਰ ਮੰਗਾਂ ਦੇ ਹੱਲ ਲਈ ਜ਼ਰੂਰੀ ਢਾਂਚਾ ਪਹਿਲਾਂ ਹੀ ਪ੍ਰਸ਼ਾਸਨਿਕ ਪ੍ਰਕਿਰਿਆ ਅਧੀਨ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਮੁਲਾਜ਼ਮਾਂ ਲਈ ਸਕਾਰਾਤਮਕ ਨਤੀਜੇ ਦੇਣ ਲਈ ਸਰਗਰਮੀ ਨਾਲ ਕਾਰਜ਼ਸ਼ੀਲ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਸਿੱਖਿਆ, ਆਂਗਣਵਾੜੀ ਅਤੇ ਆਊਟਸੋਰਸ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ ਦੌਰਾਨ ਆਪਣੀ ਮੁਲਾਜ਼ਮ-ਪੱਖੀ ਵਚਨਬੱਧਤਾ ਦੁਹਰਾਈ, ਜਲਦ ਹੱਲ ਦਾ ਦਿੱਤਾ ਭਰੋਸਾ

ਚੰਡੀਗੜ੍ਹ, 23 ਜੁਲਾਈ 2026

ਸੂਬੇ ਦੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਸਿੱਖਿਆ ਵਿਭਾਗ ਦੀਆਂ ਪੰਜ ਯੂਨੀਅਨਾਂ, ਦੋ ਆਂਗਣਵਾੜੀ ਯੂਨੀਅਨਾਂ ਅਤੇ ਇੱਕ ਆਊਟਸੋਰਸਡ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗਾਂ ਕੀਤੀਆਂ।

ਇਨ੍ਹਾਂ ਸੈਸ਼ਨਾਂ ਦੌਰਾਨ ਵਿੱਤ ਮੰਤਰੀ ਨੇ ਸਮਾਜਿਕ ਸੁਰੱਖਿਆ ਵਿਭਾਗ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਕਿ ਉਹ ਤਨਖਾਹ ਦੇਣ ਵਾਲੇ ਬੈਂਕਾਂ ਨਾਲ ਤਾਲਮੇਲ ਕਰਕੇ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ। ਇਹ ਵਿਸਤ੍ਰਿਤ ਮੀਟਿੰਗਾਂ ਸੂਬਾ ਸਰਕਾਰ ਦੀ ਆਪਣੇ ਮੁਲਾਜ਼ਮਾਂ ਨਾਲ ਸਿੱਧੇ ਤੌਰ ‘ਤੇ ਜੁੜਨ ਅਤੇ ਉਨ੍ਹਾਂ ਦੀਆਂ ਪ੍ਰਸ਼ਾਸਨਿਕ ਅਤੇ ਵਿੱਤੀ ਸ਼ਿਕਾਇਤਾਂ ਦੇ ਜਲਦੀ ਤੇ ਸੁਖਾਵੇਂ ਹੱਲ ਲੱਭਣ ਦੀ ਸਮਰਪਣ ਭਾਵਨਾ ਨੂੰ ਉਜਾਗਰ ਕਰਦੀਆਂ ਹਨ।

ਇਨ੍ਹਾਂ ਸਾਰਥਕ ਮੀਟਿੰਗਾਂ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਵੱਲੋਂ ਉਠਾਈਆਂ ਗਈਆਂ ਵੱਖ-ਵੱਖ ਚਿੰਤਾਵਾਂ ਨੂੰ ਹਮਦਰਦੀ ਨਾਲ ਸੁਣਿਆ ਅਤੇ ਸੂਬਾ ਸਰਕਾਰ ਦੇ ਮੁਲਾਜ਼ਮ-ਪੱਖੀ ਰੁਖ ਦੀ ਮੁੜ ਪੁਸ਼ਟੀ ਕੀਤੀ। ਉਨ੍ਹਾਂ ਨੇ ਵਫ਼ਦਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ, “ਅਸੀਂ ਤੁਹਾਡੀਆਂ ਮੁਸ਼ਕਲਾਂ ਤੋਂ ਪੂਰੀ ਤਰ੍ਹਾਂ ਜਾਣੂ ਹਾਂ। ਮੈਂ ਇਹ ਪੁਸ਼ਟੀ ਕਰਨਾ ਚਾਹੁੰਦਾ ਹਾਂ ਕਿ ਤੁਹਾਡੀਆਂ ਜ਼ਿਆਦਾਤਰ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਜ਼ਰੂਰੀ ਢਾਂਚਾ ਪਹਿਲਾਂ ਹੀ ਪ੍ਰਸ਼ਾਸਕੀ ਪ੍ਰਕਿਰਿਆ ਅਧੀਨ ਹੈ।”

ਆਗਾਮੀ ਕਾਰਵਾਈ ਦੀ ਮਜ਼ਬੂਤ ਗਾਰੰਟੀ ਦਿੰਦੇ ਹੋਏ ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਭਗਵੰਤ ਮਾਨ ਸਰਕਾਰ ਇਨ੍ਹਾਂ ਪ੍ਰਕਿਰਿਆਵਾਂ ਵਿੱਚ ਤੇਜ਼ੀ ਲਿਆਉਣ ਅਤੇ ਜਲਦ ਹੀ ਸਾਰੇ ਪ੍ਰਭਾਵਿਤ ਮੁਲਾਜ਼ਮਾਂ ਲਈ ਸਕਾਰਾਤਮਕ ਨਤੀਜੇ ਦੇਣ ਲਈ ਲਗਨ ਨਾਲ ਕੰਮ ਕਰ ਰਹੀ ਹੈ।”

ਵਿਚਾਰ-ਵਟਾਂਦਰੇ ਦੌਰਾਨ ਸਿੱਖਿਆ ਖੇਤਰ ਦੀਆਂ ਪੰਜ ਜਥੇਬੰਦੀਆਂ ਜਿਨ੍ਹਾਂ ਵਿੱਚ ਬੇਰੁਜ਼ਗਾਰ ਬੀ.ਐੱਡ. ਟੈੱਟ ਪਾਸ ਅਧਿਆਪਕ ਯੂਨੀਅਨ, ਬੇਰੁਜ਼ਗਾਰ ਪੀ.ਐਸ.ਟੀ.ਈ.ਟੀ ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ, ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ, ਐਸ.ਐਸ.ਏ./ਐਮ.ਡੀ.ਐਮ. ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਪੰਜਾਬ, ਅਤੇ ਅਨਏਡਿਡ ਸਟਾਫ ਆਫ ਏਡਿਡ ਸਕੂਲਜ਼ ਫਰੰਟ ਸ਼ਾਮਲ ਸਨ, ਨੇ ਸੇਵਾਂਵਾਂ ਦੀ ਸੁਰੱਖਿਆ ‘ਤੇ ਕੇਂਦਰਿਤ ਮੰਗ ਪੱਤਰ ਸੌਂਪੇ। ਜ਼ਮੀਨੀ ਪੱਧਰ ਦੇ ਵਰਕਰਾਂ ਦੀ ਨੁਮਾਇੰਦਗੀ ਕਰਦਿਆਂ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਅਤੇ ਜੁਝਾਰੂ ਆਂਗਣਵਾੜੀ ਵਰਕਰ/ਹੈਲਪਰ ਯੂਨੀਅਨ ਪੰਜਾਬ ਨੇ ਤਨਖਾਹਾਂ ਵਧਾਉਣ ਦੀ ਮੰਗ ਰੱਖੀ।

ਇਸ ਤੋਂ ਇਲਾਵਾ, ਇਨਲਿਸਟਮੈਂਟ-ਆਊਟਸੋਰਸ ਕੋਆਰਡੀਨੇਸ਼ਨ ਕਮੇਟੀ ਨੇ ਆਗਾਮੀ 2026 ਕਰਮਚਾਰੀ ਬਿੱਲਾਂ ਅਧੀਨ ਰਸਮੀ ਸ਼ਮੂਲੀਅਤ ਦੇ ਨਾਲ-ਨਾਲ ਸੇਵਾ-ਮੁਕਤੀ ਤੋਂ ਬਾਅਦ ਦੇ ਲਾਭਾਂ ਦੀ ਗਾਰੰਟੀ ਅਤੇ ਨਿਸ਼ਚਿਤ ਘੱਟੋ-ਘੱਟ ਉਜਰਤਾਂ ਦੀ ਮੰਗ ਕੀਤੀ।

ਇਨ੍ਹਾਂ ਮੀਟਿੰਗਾਂ ਦੌਰਾਨ ਬੇਰੁਜ਼ਗਾਰ ਬੀ.ਐੱਡ. ਟੈੱਟ ਪਾਸ ਅਧਿਆਪਕ ਯੂਨੀਅਨ ਵੱਲੋਂ ਜਸਵੰਤ ਸਿੰਘ, ਹਰਦੀਪ ਸਿੰਘ ਅਤੇ ਅਵਤਾਰ ਸਿੰਘ; ਬੇਰੁਜ਼ਗਾਰ ਪੀ.ਐਸ.ਟੀ.ਈ.ਟੀ ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਵੱਲੋਂ ਰਾਕੇਸ਼ ਕੁਮਾਰ, ਕਿਰਨ ਕੌਰ ਅਤੇ ਹਰਬੰਸ ਸਿੰਘ; ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਵੱਲੋਂ ਵਿਕਾਸ ਸਾਹਨੀ, ਲਖਵਿੰਦਰ ਕੌਰ ਅਤੇ ਗੁਰਪ੍ਰੀਤ ਸਿੰਘ; ਐਸ.ਐਸ.ਏ./ਐਮ.ਡੀ.ਐਮ. ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਕੁਲਦੀਪ ਸਿੰਘ, ਰਾਜਿੰਦਰ ਸਿੰਘ ਸੰਧਾ ਅਤੇ ਜਗਮੋਹਨ ਸਿੰਘ; ਅਨਏਡਿਡ ਸਟਾਫ ਆਫ ਏਡਿਡ ਸਕੂਲਜ਼ ਫਰੰਟ ਵੱਲੋਂ ਨਿਰਭੈ ਸਿੰਘ, ਸੁਖਚੈਨ ਸਿੰਘ ਅਤੇ ਅਮਨਦੀਪ ਕੌਰ; ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਹਰਜੀਤ ਕੌਰ ਪੰਜੋਲਾ, ਅੰਮ੍ਰਿਤਸਰ ਕੌਰ ਅਤੇ ਸੁਭਾਸ਼ ਰਾਣੀ; ਜੁਝਾਰੂ ਆਂਗਣਵਾੜੀ ਵਰਕਰ/ਹੈਲਪਰ ਯੂਨੀਅਨ ਵੱਲੋਂ ਰੀਮਾ ਰਾਣੀ ਅਤੇ ਸ਼ਿੰਦਰਪਾਲ ਕੌਰ; ਅਤੇ ਇਨਲਿਸਟਮੈਂਟ-ਆਊਟਸੋਰਸ ਕੋਆਰਡੀਨੇਸ਼ਨ ਕਮੇਟੀ ਵੱਲੋਂ ਵਰਿੰਦਰ ਸਿੰਘ ਮੋਮੀ, ਰਮਨਦੀਪ ਸਿੰਘ, ਪਵਨਦੀਪ ਸਿੰਘ, ਸ਼ੇਰ ਸਿੰਘ ਖੰਨਾ, ਅਤੇ ਲਕਸ਼ਮਣ ਸਿੰਘ ਨੇ ਆਪਣੇ ਮਸਲੇ ਅਤੇ ਮੰਗਾਂ ਉਠਾਈਆਂ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ ਵਿੱਚ ਚੱਲਣਗੀਆ ਪੀ. ਆਰ. ਟੀ. ਸੀ ਜੂਨੀਅਰ ਬੱਸਾਂ- ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ

-ਸਮਾਣਾ ਹਲਕੇ ਦੇ ਵੱਖ-ਵੱਖ ਬੰਦ ਪਏ ਬੱਸ ਰੂਟਾਂ ਨੂੰ ਮੁੜ ਚਲਾਉਂਣ ਸਬੰਧੀ ਸਾਬਕਾ ਮੰਤਰੀ ਰੱਖੜਾ ਨਾਲ ਚਰਚਾ  ਪਟਿਆਲਾ, 13 ਨਵੰਬਰ: ਪੀ. ਆਰ. ਟੀ. ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਦਿੱਤੇ ਗਏ ਨਿੱਘੇ ਸੱਦੇ ‘ਤੇ ਅੱਜ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਹਲਕਾ ਇੰਚਾਰਜ ਸਮਾਣਾ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਪਹੁੰਚੇ। ਇਸ ਮੌਕੇ ਚੇਅਰਮੈਨ ਐਡਵੋਕੇਟ...

ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ

ਬਟਾਲਾ:- ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਦਿਆਰਥੀਆਂ ਵਿੱਚ ਵੋਟ ਦੇ ਮਹੱਤਵ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ।  ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਸ਼ਰਮਾ ਸਟੇਟ ਐਵਾਰਡੀ ਨੇ ਕਿਹਾ ਕਿ ਭਾਰਤ ਚੋਣ...

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵਿਸ਼ੇਸ਼ CASO ਸਰਚ ਅਭਿਆਨ

ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਦੇ ਟਿਕਾਣਿਆਂ ’ਤੇ ਪੁਲਿਸ ਲਗਾਤਾਰ ਚੈਕਿੰਗ ਜਾਰੀ ਸ੍ਰੀ ਮੁਕਤਸਰ ਸਾਹਿਬ:- ਮਾਨਯੋਗ ਡੀਜੀਪੀ ਪੰਜਾਬ ਜੀ ਅਤੇ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮਨਯੂ ਰਾਣਾ ਆਈ.ਪੀ.ਐਸ. ਜੀ ਦੀਆਂ ਹਦਾਇਤਾਂ ਤਹਿਤ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ, ਸ਼ਰਾਰਤੀ ਅਨਸਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਲਗਾਤਾਰ ਸਖ਼ਤ...

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

• ਵੈਟਰਨਰੀ ਅਫ਼ਸਰਾਂ ਨੂੰ ਬਿਮਾਰੀਆਂ ਦੀ ਰੋਕਥਾਮ, ਵਿਗਿਆਨਕ ਖੁਰਾਕ ਅਤੇ ਪਸ਼ੂ ਫਾਰਮਾਂ ਦੀ ਸਫ਼ਾਈ ਤੇ ਜੈਵਿਕ ਸੁਰੱਖਿਆ ਨੂੰ ਤਰਜੀਹ ਦੇਣ ਦਾ ਸੱਦਾ • ਸੂਬਾ-ਪੱਧਰੀ ਤਕਨੀਕੀ ਸੈਮੀਨਾਰ ਦੌਰਾਨ ਆਧੁਨਿਕ ਡੇਅਰੀ ਫਾਰਮਿੰਗ, ਬਿਮਾਰੀਆਂ ਦੀ ਰੋਕਥਾਮ ਅਤੇ ਪ੍ਰਜਨਣ ਸਮਰੱਥਾ ‘ਤੇ ਜ਼ੋਰ ਚੰਡੀਗੜ੍ਹ:- ਪੰਜਾਬ ਦੀ ਡੇਅਰੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਅਤੇ ਪਸ਼ੂਆਂ ਦੇ ਵਿਗਿਆਨਕ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਦੀ...

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

62 ਕਥਿਤ ਮਾਮਲਿਆਂ ਦੀ ਨਿਰਪੱਖ ਜਾਂਚ; ਦੋਸ਼ੀਆਂ ਵਿਰੁੱਧ ਕੀਤੀ ਗਈ ਸਖ਼ਤ ਕਾਰਵਾਈ, ਸੂਬੇ ਭਰ ਵਿੱਚ ਪੜਤਾਲ ਦੇ ਨਿਰਦੇਸ਼ ਚੰਡੀਗੜ੍ਹ:- ਡਾ. ਬਲਜੀਤ ਕੌਰ ਨੇ ਕਿਹਾ ਕਿ ਆਸ਼ੀਰਵਾਦ ਸਕੀਮ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਪਰਿਵਾਰਾਂ ਲਈ ਇੱਕ ਮਹੱਤਵਪੂਰਨ ਲੋਕ ਭਲਾਈ ਯੋਜਨਾ ਹੈ, ਜਿਸ ਤਹਿਤ ਯੋਗ ਲਾਭਪਾਤਰੀਆਂ ਨੂੰ ਧੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ।...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.