Facebook-f Youtube X-twitter

ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ ‘ਤੇ ਜਾਰੀ

ਬਰਿੰਦਰ ਕੁਮਾਰ ਗੋਇਲ ਵੱਲੋਂ ਨਿਹਾਲ ਸਿੰਘ ਵਾਲਾ ਦੇ ਵੱਖ-ਵੱਖ ਪਿੰਡਾਂ ਵਿੱਚ ਨਹਿਰੀ ਪਾਣੀ ਦੇ 83.64 ਕਰੋੜ ਦੇ ਪ੍ਰਾਜੈਕਟਾਂ ਦਾ ਉਦਘਾਟਨ

ਪ੍ਰਾਜੈਕਟ ਤਹਿਤ 316 ਕਿਲੋਮੀਟਰ ਲੰਬੇ ਖਾਲਿਆਂ ਅਤੇ ਪਾਈਪਲਾਈਨਾਂ ਦਾ ਹੋ ਰਿਹੈ ਨਿਰਮਾਣ, 25872 ਏਕੜ ਰਕਬੇ ਨੂੰ ਮਿਲੇਗਾ ਨਹਿਰੀ ਸਿੰਚਾਈ ਦਾ ਲਾਭ

ਚੰਡੀਗੜ੍ਹ/ਮੋਗਾ, 23 ਜੁਲਾਈ:

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਜ਼ਮੀਨਾਂ ਨੂੰ ਨਹਿਰੀ ਪਾਣੀ ਨਾਲ ਜੋੜਨ ਲਈ ਇਤਿਹਾਸਕ ਉਪਰਾਲੇ ਕਰ ਰਹੀ ਹੈ। ਇਸ ਮੁਹਿੰਮ ਤਹਿਤ ਸੂਬੇ ਭਰ ਵਿੱਚ ਨਹਿਰਾਂ, ਖਾਲਿਆਂ ਅਤੇ ਪਾਈਪਲਾਈਨ ਨੈੱਟਵਰਕ ਦਾ ਵਿਸਥਾਰ ਕੀਤਾ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਖੇਤੀਯੋਗ ਰਕਬੇ ਨੂੰ ਨਹਿਰੀ ਸਿੰਚਾਈ ਹੇਠ ਲਿਆਂਦਾ ਜਾ ਸਕੇ ਅਤੇ ਕਿਸਾਨਾਂ ਦੀ ਟਿਊਬਵੈੱਲਾਂ ਉੱਤੇ ਨਿਰਭਰਤਾ ਘਟਾਈ ਜਾ ਸਕੇ। ਇਸੇ ਕੜੀ ਤਹਿਤ ਪੂਰੇ ਪੰਜਾਬ ਸਮੇਤ ਮੋਗਾ ਜ਼ਿਲ੍ਹੇ ਦੇ ਹਲਕਾ ਨਿਹਾਲ ਸਿੰਘ ਵਾਲਾ ਅਧੀਨ ਵੱਖ-ਵੱਖ ਪਿੰਡਾਂ ਵਿੱਚ ਨਹਿਰੀ ਪਾਣੀ ਪਹੁੰਚਾਉਣ ਲਈ ਖਾਲਿਆਂ ਦੀ ਉਸਾਰੀ ਅਤੇ ਪਾਈਪਲਾਈਨ ਵਿਛਾਉਣ ਦੇ ਕੰਮ ਤੇਜ਼ੀ ਨਾਲ ਜਾਰੀ ਹਨ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਵੱਲੋਂ ਅੱਜ ਨਿਹਾਲ ਸਿੰਘ ਵਾਲਾ ਦੇ ਵੱਖ ਵੱਖ ਪਿੰਡਾਂ ਵਿੱਚ ਨਹਿਰੀ ਪਾਣੀ ਦੇ 83.64 ਕਰੋੜ ਦੀ ਲਾਗਤ ਵਾਲੇ ਪ੍ਰਜੋਕੈਟਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਉਹਨਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਲਗਭਗ 316 ਕਿਲੋਮੀਟਰ ਲੰਬੇ ਖਾਲਿਆਂ ਅਤੇ ਪਾਈਪਲਾਈਨਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਿਸ ਨਾਲ 56 ਪਿੰਡਾਂ ਦੀਆਂ ਖੇਤੀਯੋਗ ਜ਼ਮੀਨਾਂ ਨੂੰ ਸਿੱਧਾ ਨਹਿਰੀ ਪਾਣੀ ਮੁਹੱਈਆ ਹੋਵੇਗਾ।ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਉਪਰੰਤ ਨਹਿਰੀ ਸਿੰਚਾਈ ਹੇਠ ਆਉਣ ਵਾਲਾ ਰਕਬਾ ਕਰੀਬ 25872 ਏਕੜ ਵਧੇਗਾ। ਇਸ ਨਾਲ ਕਿਸਾਨਾਂ ਨੂੰ ਸਸਤੀ, ਭਰੋਸੇਯੋਗ ਅਤੇ ਸਮੇਂ ਸਿਰ ਸਿੰਚਾਈ ਦੀ ਸਹੂਲਤ ਮਿਲੇਗੀ, ਜਦਕਿ ਧਰਤੀ ਹੇਠਲੇ ਪਾਣੀ ਦੀ ਬੇਲੋੜੀ ਵਰਤੋਂ ਵਿੱਚ ਵੀ ਕਮੀ ਆਵੇਗੀ।

ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਦੇ ਹਰ ਸੰਭਵ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣਾ ਹੈ ਤਾਂ ਜੋ ਖੇਤੀ ਨੂੰ ਹੋਰ ਲਾਭਕਾਰੀ, ਟਿਕਾਊ ਅਤੇ ਵਾਤਾਵਰਣ ਪੱਖੋਂ ਅਨੁਕੂਲ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਖੇਤਰ ਦੇ ਸਰਵਪੱਖੀ ਵਿਕਾਸ ਲਈ ਸਰਕਾਰ ਪੂਰੀ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਨਹਿਰੀ ਸਿੰਚਾਈ ਦੇ ਵਿਸਥਾਰ ਨਾਲ ਕਿਸਾਨਾਂ ਦੇ ਸਿੰਚਾਈ ਖਰਚੇ ਘਟਣਗੇ, ਬਿਜਲੀ ਦੀ ਬਚਤ ਹੋਵੇਗੀ ਅਤੇ ਭੂ-ਜਲ ਪੱਧਰ ਨੂੰ ਸੰਭਾਲਣ ਵਿੱਚ ਵੀ ਮਹੱਤਵਪੂਰਨ ਮਦਦ ਮਿਲੇਗੀ। ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਲੋਕ-ਹਿੱਤ ਪ੍ਰੋਜੈਕਟਾਂ ਨੂੰ ਤਰਜੀਹ ਦਿੰਦੀ ਰਹੇਗੀ ਤਾਂ ਜੋ ਖੇਤੀਬਾੜੀ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ।

ਅੱਜ ਦੇ ਉਦਘਾਟਨੀ ਪ੍ਰਜੋਕੈਟਾਂ ਬਾਰੇ ਜਿਆਦਾ ਜਾਣਕਾਰੀ ਦਿੰਦਿਆਂ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਵੱਲੋਂ ਨਿਹਾਲ ਸਿੰਘ ਵਾਲਾ ਨੇ ਦੱਸਿਆ ਕਿ ਪਿੰਡ ਰਾਊਕੇ ਕਲਾਂ ਵਿਖੇ 20 ਖਾਲੀਆਂ ਅਤੇ ਪਾਇਪਲਾਈਨ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ। ਪਾਈਪਲਾਈਨ ਦੀ ਲੰਬਾਈ 42.27 ਕਿਲੋਮੀਟਰ ਅਤੇ ਖਾਲਿਆਂ ਦੀ ਲੰਬਾਈ 95.85 ਕਿਲੋਮੀਟਰ ਹੈ। ਜਿਸ ਉਪਰ ਲਗਭਗ 36.84 ਕਰੋੜ ਰੁਪਏ ਲਗਾਏ ਗਏ ਹਨ। ਇਸ ਨਾਲ 22 ਪਿੰਡਾਂ ਨੂੰ ਲਾਭ ਪ੍ਰਾਪਤ ਹੋਵੇਗਾ ਅਤੇ 10340 ਏਕੜ ਰਕਬਾ ਨਹਿਰੀ ਸਿੰਚਾਈ ਅਧੀਨ ਆ ਜਾਵੇਗਾ। ਇਸ ਨਾਲ ਰਾਊਕੇ ਕਲਾਂ, ਬੀੜ ਰਾਊਕੇ, ਬੱਧਨੀਂ ਕਲਾਂ, ਬੀੜ ਬੱਧਨੀਂ,, ਕੋਕਰੀ ਕਲਾਂ, ਨੱਥੂਵਾਲਾ ਜਦੀਦ, ਝੰਡੇਵਾਲਾ ਸ਼ਰਕੀ, ਪੱਤੋ ਜਵਾਹਰ ਸਿੰਘ ਵਾਲਾ, ਅਜੀਤਵਾਲ, ਕੋਕਰੀ ਫੂਲਾ ਸਿੰਘ, ਬੁੱਟਰ, ਧੂੜਕੋਟ ਕਲਾਂ, ਧੂੜਕੋਟ ਟਾਹਲੀ, ਰਣੀਆਂ, ਰੌਂਤਾ, ਪੁਰਾਣੇਵਾਲਾ, ਕਿਸ਼ਨਗੜ੍ਹ, ਚੋਗਾਵਾਂ, ਨੰਗਲ, ਬੌਡੇ, ਰਾਮੂੰਵਾਲਾ ਕਲਾਂ ਨੂੰ ਲਾਭ ਮਿਲੇਗਾ।

ਇਸ ਤੋਂ ਇਲਾਵਾ ਨਿਹਾਲ ਸਿੰਘ ਵਾਲਾ ਦੇ ਬਿਲਾਸਪੁਰ ਮਾਈਨਰ ਨੂੰ 2.2 ਕਰੋੜ ਦੀ ਲਾਗਤ ਨਾਲ ਪੱਕੇ ਕਰਨ ਦੇ ਕੰਮ ਦਾ ਉਦਘਾਟਨ ਕੀਤਾ ਗਿਆ, ਜਿਸਦੀ ਲੰਬਾਈ 9.70 ਕਿਲੋਮੀਟਰ ਬਣਦੀ ਹੈ। ਇਸ ਨਾਲ 7 ਪਿੰਡਾਂ ਜਿਹਨਾਂ ਵਿੱਚ ਬਿਲਾਸਪੁਰ, ਲੋਹਾਰਾ, ਤਖਤੂਪੁਰਾ, ਧੂੜਕੋਟ ਰਣਸੀਂਹ, ਰਣਸੀਂਹ ਕਲਾਂ, ਰਣਸੀਂਹ ਖੁਰਦ, ਨਿਹਾਲ ਸਿੰਘ ਵਾਲਾ ਸ਼ਾਮਿਲ ਹਨ ਵਿੱਚ 2320 ਏਕੜ ਰਕਬੇ ਨੂੰ ਨਹਿਰੀ ਸਿੰਚਾਈ ਦਾ ਲਾਭ ਮਿਲੇਗਾ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 44.64 ਕਰੋੜ ਦੀ ਲਾਗਤ ਨਾਲ 168.12 ਕਿਲੋਮੀਟਰ 5 ਨੰਬਰ ਖਾਲਿਆਂ ਦਾ ਨਵੀਨੀਕਰਨ ਵੀ ਕੀਤਾ ਜਾਵੇਗਾ, ਜਿਸ ਦਾ ਲਾਭ 27 ਪਿੰਡਾਂ ਨੂੰ ਮਿਲੇਗਾ। ਇਸ ਨਾਲ 13212 ਏਕੜ ਰਕਬੇ ਨੂੰ ਨਹਿਰੀ ਸਿੰਚਾਈ ਨਾਲ ਜੋੜਿਆ ਜਾਵੇਗਾ।

ਇਸ ਮੌਕੇ ਕੈਬਨਿਟ ਮੰਤਰੀ ਨਾਲ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ. ਮਨਜੀਤ ਸਿੰਘ ਬਿਲਾਸਪੁਰ, ਬਰਿੰਦਰ ਕੁਮਾਰ ਮਧੇਕੇ ਚੇਅਰਮੈਨ ਪਲੈਨਿੰਗ ਬੋਰਡ ਅਤੇ ਜਿਲ੍ਹਾ ਪ੍ਰਧਾਨ ਮੋਗਾ, ਅੰਮ੍ਰਿਤਪਾਲ ਸਿੰਘ ਖਾਲਸਾ ਚੇਅਰਮੈਨ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ, ਪਰਮਜੀਤ ਸਿੰਘ ਭੁੱਲਰ ਚੇਅਰਮੈਨ ਮਾਰਕੀਟ ਕਮੇਟੀ ਬੱਧਨੀਂ ਕਲਾਂ, ਹਰਜਿੰਦਰ ਸਿੰਘ ਸਿੱਧੂ ਚੇਅਰਮੈਨ ਬਲਾਕ ਸੰਮਤੀ ਨਿਹਾਲ ਸਿੰਘ ਵਾਲਾ, ਵਾਇਸ ਚੇਅਰਮੈਨ ਜਿਲ੍ਹਾ ਪ੍ਰੀਸ਼ਦ ਜਸਦੀਪ ਸਿੰਘ ਗੈਰੀ, ਸੰਗਠਨ ਇੰਚਾਰਜ਼ ਦਵਿੰਦਰ ਸਿੰਘ ਤਖਤੂਪੁਰਾ, ਮਨਦੀਪ ਸਿੰਘ ਮਾਣੂੰਕੇ ਗਿੱਲ ਪ੍ਰਧਾਨ ਟਰੱਕ ਯੂਨੀਅਨ ਨਿਹਾਲ ਸਿੰਘ ਵਾਲਾ, ਸਰਪੰਚ ਦਰਸ਼ਪ੍ਰੀਤ ਸਿੰਘ ਢੁੱਡੀਕੇ, ਪ੍ਰਧਾਨ ਟਰੱਕ ਯੂਨੀਅਨ ਅਜੀਤਵਾਲ, ਵਧੀਕ ਡਿਪਟੀ ਕਮਿਸ਼ਨਰ ਸ੍ਰ. ਜਸਪਿੰਦਰ ਸਿੰਘ ਗਗਨਦੀਪ ਐਸ ਡੀ ਐਮ ਨਿਹਾਲ ਸਿੰਘ ਵਾਲਾ ਆਦਿ ਹਾਜਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ ਵਿੱਚ ਚੱਲਣਗੀਆ ਪੀ. ਆਰ. ਟੀ. ਸੀ ਜੂਨੀਅਰ ਬੱਸਾਂ- ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ

-ਸਮਾਣਾ ਹਲਕੇ ਦੇ ਵੱਖ-ਵੱਖ ਬੰਦ ਪਏ ਬੱਸ ਰੂਟਾਂ ਨੂੰ ਮੁੜ ਚਲਾਉਂਣ ਸਬੰਧੀ ਸਾਬਕਾ ਮੰਤਰੀ ਰੱਖੜਾ ਨਾਲ ਚਰਚਾ  ਪਟਿਆਲਾ, 13 ਨਵੰਬਰ: ਪੀ. ਆਰ. ਟੀ. ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਦਿੱਤੇ ਗਏ ਨਿੱਘੇ ਸੱਦੇ ‘ਤੇ ਅੱਜ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਹਲਕਾ ਇੰਚਾਰਜ ਸਮਾਣਾ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਪਹੁੰਚੇ। ਇਸ ਮੌਕੇ ਚੇਅਰਮੈਨ ਐਡਵੋਕੇਟ...

ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ

ਬਟਾਲਾ:- ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਦਿਆਰਥੀਆਂ ਵਿੱਚ ਵੋਟ ਦੇ ਮਹੱਤਵ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ।  ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਸ਼ਰਮਾ ਸਟੇਟ ਐਵਾਰਡੀ ਨੇ ਕਿਹਾ ਕਿ ਭਾਰਤ ਚੋਣ...

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵਿਸ਼ੇਸ਼ CASO ਸਰਚ ਅਭਿਆਨ

ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਦੇ ਟਿਕਾਣਿਆਂ ’ਤੇ ਪੁਲਿਸ ਲਗਾਤਾਰ ਚੈਕਿੰਗ ਜਾਰੀ ਸ੍ਰੀ ਮੁਕਤਸਰ ਸਾਹਿਬ:- ਮਾਨਯੋਗ ਡੀਜੀਪੀ ਪੰਜਾਬ ਜੀ ਅਤੇ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮਨਯੂ ਰਾਣਾ ਆਈ.ਪੀ.ਐਸ. ਜੀ ਦੀਆਂ ਹਦਾਇਤਾਂ ਤਹਿਤ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ, ਸ਼ਰਾਰਤੀ ਅਨਸਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਲਗਾਤਾਰ ਸਖ਼ਤ...

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

• ਵੈਟਰਨਰੀ ਅਫ਼ਸਰਾਂ ਨੂੰ ਬਿਮਾਰੀਆਂ ਦੀ ਰੋਕਥਾਮ, ਵਿਗਿਆਨਕ ਖੁਰਾਕ ਅਤੇ ਪਸ਼ੂ ਫਾਰਮਾਂ ਦੀ ਸਫ਼ਾਈ ਤੇ ਜੈਵਿਕ ਸੁਰੱਖਿਆ ਨੂੰ ਤਰਜੀਹ ਦੇਣ ਦਾ ਸੱਦਾ • ਸੂਬਾ-ਪੱਧਰੀ ਤਕਨੀਕੀ ਸੈਮੀਨਾਰ ਦੌਰਾਨ ਆਧੁਨਿਕ ਡੇਅਰੀ ਫਾਰਮਿੰਗ, ਬਿਮਾਰੀਆਂ ਦੀ ਰੋਕਥਾਮ ਅਤੇ ਪ੍ਰਜਨਣ ਸਮਰੱਥਾ ‘ਤੇ ਜ਼ੋਰ ਚੰਡੀਗੜ੍ਹ:- ਪੰਜਾਬ ਦੀ ਡੇਅਰੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਅਤੇ ਪਸ਼ੂਆਂ ਦੇ ਵਿਗਿਆਨਕ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਦੀ...

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

62 ਕਥਿਤ ਮਾਮਲਿਆਂ ਦੀ ਨਿਰਪੱਖ ਜਾਂਚ; ਦੋਸ਼ੀਆਂ ਵਿਰੁੱਧ ਕੀਤੀ ਗਈ ਸਖ਼ਤ ਕਾਰਵਾਈ, ਸੂਬੇ ਭਰ ਵਿੱਚ ਪੜਤਾਲ ਦੇ ਨਿਰਦੇਸ਼ ਚੰਡੀਗੜ੍ਹ:- ਡਾ. ਬਲਜੀਤ ਕੌਰ ਨੇ ਕਿਹਾ ਕਿ ਆਸ਼ੀਰਵਾਦ ਸਕੀਮ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਪਰਿਵਾਰਾਂ ਲਈ ਇੱਕ ਮਹੱਤਵਪੂਰਨ ਲੋਕ ਭਲਾਈ ਯੋਜਨਾ ਹੈ, ਜਿਸ ਤਹਿਤ ਯੋਗ ਲਾਭਪਾਤਰੀਆਂ ਨੂੰ ਧੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ।...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.