Facebook-f Youtube X-twitter

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਸੂਬੇ ਭਰ ਦੇ 35.90 ਲੱਖ ਲਾਭਪਾਤਰੀਆਂ ਨੂੰ ਮਿਲ ਰਹੀ ਹੈ ਸਮੇਂ ਸਿਰ ਵਿੱਤੀ ਸਹਾਇਤਾ

ਸਾਲ 2026-27 ਲਈ 6,131.91 ਕਰੋੜ ਰੁਪਏ ਦੇ ਬਜਟ ਨਾਲ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੀ ਨਿਰਵਿਘਨ ਵੰਡ ਯਕੀਨੀ

ਮੁੱਖ ਮੰਤਰੀ ਦੀ ਜਨ-ਹਿੱਤੂ ਸੋਚ ‘ਰੰਗਲੇ ਪੰਜਾਬ’ ਦੇ ਸੁਪਨੇ ਨੂੰ ਕਰ ਰਹੀ ਹੈ ਸਾਕਾਰ

ਚੰਡੀਗੜ੍ਹ, 23 ਜੁਲਾਈ:

ਸੂਬੇ ਦੇ ਆਰਥਿਕ ਅਤੇ ਸਮਾਜਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸਰਕਾਰ ਨੇ ਚਾਲੂ ਵਿੱਤੀ ਸਾਲ ਦੌਰਾਨ ਜੂਨ 2026 ਤੱਕ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 2,150.73 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਇਹ ਯਕੀਨੀ ਬਣਾ ਰਹੀਆਂ ਹਨ ਕਿ ਹਰ ਯੋਗ ਲਾਭਪਾਤਰੀ ਤੱਕ ਵਿੱਤੀ ਸਹਾਇਤਾ ਸਮੇਂ ਸਿਰ ਪਹੁੰਚੇ, ਤਾਂ ਜੋ ਉਹ ਸਨਮਾਨਜਨਕ ਜੀਵਨ ਬਤੀਤ ਕਰ ਸਕਣ।

ਹੋਰ ਜਾਣਕਾਰੀ ਸਾਂਝੀ ਕਰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ 35.90 ਲੱਖ ਲਾਭਪਾਤਰੀ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਲੈ ਰਹੇ ਹਨ। ਵਿੱਤੀ ਸਾਲ 2026-27 ਦੌਰਾਨ ਇਹ ਵਿੱਤੀ ਸਹਾਇਤਾ ਬਿਨਾਂ ਕਿਸੇ ਰੁਕਾਵਟ ਦੇ ਲਗਾਤਾਰ ਜਾਰੀ ਰੱਖਣ ਲਈ ਸਰਕਾਰ ਨੇ 6,131.91 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਹੈ, ਜੋ ਸਰਬਪੱਖੀ ਵਿਕਾਸ ਅਤੇ ਸਮਾਜਿਕ ਇਨਸਾਫ਼ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਜੂਨ 2026 ਤੱਕ ਬੁਢਾਪਾ ਪੈਨਸ਼ਨ ਸਕੀਮ ਤਹਿਤ 1,423.33 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਜਿਸ ਨਾਲ ਸੂਬੇ ਦੇ ਲਗਭਗ 23.77 ਲੱਖ ਬਜ਼ੁਰਗਾਂ ਨੂੰ ਲਾਭ ਮਿਲਿਆ ਹੈ। ਇਸ ਤੋਂ ਇਲਾਵਾ, ਹੋਰ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 727.40 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ ਦਾ ਲਾਭ ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਹੋਰ ਲੋੜਵੰਦ ਵਰਗਾਂ ਦੇ ਲਗਭਗ 12.13 ਲੱਖ ਲਾਭਪਾਤਰੀਆਂ ਨੂੰ ਪਹੁੰਚਿਆ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੈਨਸ਼ਨਾਂ ਅਤੇ ਹੋਰ ਵਿੱਤੀ ਲਾਭਾਂ ਦੀ ਸਮੇਂ ਸਿਰ ਵੰਡ ਬਜ਼ੁਰਗਾਂ ਅਤੇ ਲੋੜਵੰਦਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਇਹ ਉਪਰਾਲੇ ਲੱਖਾਂ ਪਰਿਵਾਰਾਂ ਲਈ ਵੱਡਾ ਸਹਾਰਾ ਬਣ ਰਹੇ ਹਨ ਅਤੇ ਸੂਬੇ ਦੇ ਸਮਾਜਿਕ ਸੁਰੱਖਿਆ ਢਾਂਚੇ ਨੂੰ ਮਜ਼ਬੂਤ ਕਰ ਰਹੇ ਹਨ।

ਕੈਬਨਿਟ ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਸੂਬੇ ਵਿੱਚ ਕੋਈ ਵੀ ਯੋਗ ਲਾਭਪਾਤਰੀ ਸਮਾਜਿਕ ਸੁਰੱਖਿਆ ਸਕੀਮਾਂ ਦੇ ਲਾਭ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਵੇਂ ਆਏ ਬਿਨੈ-ਪੱਤਰਾਂ ਦੀ ਪੜਤਾਲ ਪ੍ਰਕਿਰਿਆ ਨੂੰ ਹੋਰ ਤੇਜ਼ ਅਤੇ ਪਾਰਦਰਸ਼ੀ ਬਣਾਇਆ ਜਾਵੇ, ਤਾਂ ਜੋ ਹਰੇਕ ਲੋੜਵੰਦ ਵਿਅਕਤੀ ਤੱਕ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਬਿਨਾਂ ਕਿਸੇ ਦੇਰੀ ਤੋਂ ਪਹੁੰਚ ਸਕੇ।

ਸਰਕਾਰ ਦੇ ਸੰਕਲਪ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਮਾਜਿਕ ਸੁਰੱਖਿਆ ਦੇ ਘੇਰੇ ਨੂੰ ਹੋਰ ਵਿਸ਼ਾਲ ਕਰਨ ਲਈ ਲਗਾਤਾਰ ਯਤਨਸ਼ੀਲ ਹੈ, ਤਾਂ ਜੋ ਹਰੇਕ ਯੋਗ ਨਾਗਰਿਕ ਨੂੰ ਆਸ ਅਤੇ ਸੁਰੱਖਿਆ ਨਾਲ ਜਿਊਣ ਦਾ ਹੱਕ ਮਿਲ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਪਹੁੰਚ ‘ਰੰਗਲੇ ਪੰਜਾਬ’ ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਹੀ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ ਟ੍ਰੇਨਿੰਗ ਸਫ਼ਲਤਾਪੂਰਵਕ ਮੁਕੰਮਲ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ 3 ਦਿਨਾਂ ਟ੍ਰੇਨਿੰਗ ਵਰਕਸ਼ਾਪ ਅੱਜ ਸਫ਼ਲਤਾਪੂਰਵਕ ਮੁਕੰਮਲ ਹੋ ਗਈ ਹੈ। ਇਹ ਸਿਖਲਾਈ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਦਫ਼ਤਰ ਨਗਰ ਨਿਗਮ...

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਨੁਕਸਾਨ ਬਾਰੇ ਜਾਗਰੂਕਤਾ ਲਈ 3 ਵੈਨਾਂ ਰਵਾਨਾ ਕੀਤੀਆਂ

-ਕਿਸਾਨ ਵਾਤਾਵਰਣ ਤੇ ਆਪਣੀ ਜਮੀਨ ਦੀ ਸੰਭਾਲ ਲਈ ਖੇਤਾਂ ‘ਚ ਕਦੇ ਵੀ ਅੱਗ ਨਾ ਲਗਾਉਣ ਪ੍ਰਣ ਕਰਨ-ਡਾ. ਹਿਮਾਂਸ਼ੂ ਅਗਰਵਾਲ -ਅਗਲੇ 40 ਦਿਨਾਂ ਲਈ 934 ਪਿੰਡਾਂ ‘ਚ ਲੋਕਾਂ ਨੂੰ ਝੋਨੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਜਾਗਰੂਕ ਕਰਨਗੀਆਂ ਖੇਤੀਬਾੜੀ ਵਿਭਾਗ ਦੀਆਂ ਵੈਨਾਂ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਤੇ ਹੋਰ ਰਹਿੰਦ-ਖੂੰਹਦ...

ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਝੋਨੇ ਦੀ ਖਰੀਦ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਅਗਾਊਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਝੋਨੇ ਦੀ ਆਗਾਮੀ ਖਰੀਦ ਦੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਖਰੀਦ ਏਜੰਸੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ...

ਜਿ਼ਲ੍ਹਾ ਪੱਧਰੀ ਪੈਨਸ਼ਨ ਅਦਾਲਤ ਆਯੋਜਿਤ

ਸ੍ਰੀ ਮੁਕਤਸਰ ਸਾਹਿਬ:- ਮਹਾਂ ਲੇਖਾਕਾਰ (ਲੇਖਾ ਤੇ ਹੱਕਦਾਰੀ ) ਪੰਜਾਬ ਅਤੇ ਯੂ.ਟੀ. ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ  ਅੱਜ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਪੈਨਸ਼ਨ ਅਦਾਲਤ ਦੌਰਾਨ ਪੈਨਸ਼ਨਰਾਂ ਵੱਲੋਂ ਕੁੱਲ 36 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਹਨਾਂ ਦਾ ਏ.ਜੀ. ਦਫਤਰ ਦੀ ਟੀਮ ਵਲੋਂ 33 ਸਿ਼ਕਾਇਤਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਅਤੇ 3...

ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬਲਾਕ ਗਿੱਦੜਬਾਹਾ ਵਿਖੇ ਲਗਾਇਆ ਕੈਂਪ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ:- ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ, ਅਟਾਰੀ ਜ਼ੋਨ-1, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਗਿੱਦੜਬਾਹਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਲਗਭਗ 120 ਸੂਝਵਾਨ ਕਿਸਾਨ ਵੀਰਾਂ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.