Facebook-f Youtube X-twitter

ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਬਾਣੀ ਤੋਂ ਪ੍ਰੇਰਣਾ ਲੈਣ ਦਾ ਦਿੱਤਾ ਸੱਦਾ

ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਬਾਣੀ ਤੋਂ ਪ੍ਰੇਰਣਾ ਲੈਣ ਦਾ ਦਿੱਤਾ ਸੱਦਾ
ਡਾਕੂਮੈਂਟਰੀ ਸ਼ੋਅ ਰਾਹੀਂ ਦਰਸ਼ਕਾਂ ਤੱਕ ਪਹੁੰਚਾਇਆ ਗਿਆ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼
ਦੋਦਾ / ਗਿੱਦੜਬਾਹਾ/ ਸ੍ਰੀ ਮੁਕਤਸਰ ਸਾਹਿਬ 24 ਜੁਲਾਈ
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਗਿੱਦੜਬਾਹਾ ਵਿਧਾਨ ਸਭਾ ਹਲਕੇ ਦੇ ਪਿੰਡ ਕੋਠੇ ਸੁਰਗਾਪੁਰੀ,ਗਿੱਲਜੇਵਾਲਾ ਅਤੇ ਲੁੰਡੇਵਾਲਾ ਵਿਖੇ ਬੀਤੇ ਦਿਨੀ ਪ੍ਰਚਾਰ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ, ਫ਼ਲਸਫ਼ੇ ਅਤੇ ਮਨੁੱਖਤਾ ਲਈ ਦਿੱਤੇ ਮਹਾਨ ਸੰਦੇਸ਼ ਨੂੰ ਉਜਾਗਰ ਕਰਦੀ ਦਸਤਾਵੇਜ਼ੀ ਫਿਲਮ ਦਾ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਦਸਤਾਵੇਜ਼ੀ ਫਿਲਮ ਨੂੰ ਬੜੀ ਦਿਲਚਸਪੀ ਅਤੇ ਗੰਭੀਰਤਾ ਨਾਲ ਦੇਖਿਆ। ਡਾਕੂਮੈਂਟਰੀ ਸ਼ੋਅ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਮਨੁੱਖੀ ਬਰਾਬਰੀ, ਸਮਾਜਿਕ ਨਿਆਂ, ਭਾਈਚਾਰਾ, ਸੇਵਾ, ਸਦਭਾਵਨਾ ਅਤੇ ਜਾਤ—ਪਾਤ ਤੋਂ ਉੱਪਰ ਉੱਠ ਕੇ ਸਮਾਨਤਾ ਵਾਲੇ ਸਮਾਜ ਦੀ ਸਿਰਜਣਾ ਲਈ ਦਿੱਤੇ ਗਏ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ।
ਇਸ ਦੌਰਾਨ ਦਰਸ਼ਕਾਂ ਨੂੰ ਗੁਰੂ ਸਾਹਿਬ ਦੇ ਜੀਵਨ ਦਰਸ਼ਨ, ਸਮਾਜ ਸੁਧਾਰਕ ਵਿਚਾਰਾਂ ਅਤੇ ਮਨੁੱਖਤਾ ਦੀ ਭਲਾਈ ਲਈ ਉਹਨਾਂ ਦੇ ਅਮੁੱਲੇ ਯੋਗਦਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਵਿਸ਼ੇਸ਼ ਤੌਰ ਤੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀ ਵਿਚਾਰਧਾਰਾ ਨਾਲ ਜੋੜਨ ਅਤੇ ਉਹਨਾਂ ਦੇ ਉੱਚੇ ਆਦਰਸ਼ਾਂ ਤੋਂ ਪ੍ਰੇਰਣਾ ਲੈਣ ਲਈ ਇਹ ਦਸਤਾਵੇਜ਼ੀ ਫਿਲਮ ਇੱਕ ਪ੍ਰਭਾਵਸ਼ਾਲੀ ਉਪਰਾਲਾ ਸਾਬਤ ਹੋ ਰਹੀ ਹੈ।
ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅੱਜ ਵੀ ਸਮਾਜ ਨੂੰ ਸੱਚ, ਸਮਾਨਤਾ, ਆਪਸੀ ਸਤਿਕਾਰ ਅਤੇ ਮਨੁੱਖੀ ਏਕਤਾ ਦਾ ਰਾਹ ਦਿਖਾਉਂਦੀ ਹੈ। ਉਹਨਾਂ ਵਿਸ਼ਵਾਸ ਪ੍ਰਗਟਾਇਆ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਅਤੇ ਦਸਤਾਵੇਜ਼ੀ ਫਿਲਮ ਰਾਹੀਂ ਗੁਰੂ ਸਾਹਿਬ ਦੇ ਉੱਚੇ ਆਦਰਸ਼ਾਂ ਨੂੰ ਘਰ—ਘਰ ਤੱਕ ਪਹੁੰਚਾਇਆ ਜਾ ਸਕੇਗਾ, ਜਿਸ ਨਾਲ ਸਮਾਜ ਵਿੱਚ ਭਾਈਚਾਰਾ, ਸਦਭਾਵਨਾ ਅਤੇ ਸਮਾਜਿਕ ਏਕਤਾ ਨੂੰ ਹੋਰ ਮਜ਼ਬੂਤੀ ਮਿਲੇਗੀ

Gursharan Singh

garry6110@gmail.com

Leave a Reply

Your email address will not be published. Required fields are marked *

Trending

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਝੰਡਾ

13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਸ੍ਰੀ ਮੁਕਤਸਰ ਸਾਹਿਬ, 07 ਅਗਸਤ: 15 ਅਗਸਤ 2026 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ...

ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ

ਬਟਾਲਾ, 7 ਅਗਸਤ (    ) ਵਿਧਾਨ ਸਭਾ ਵਿਚ ਇੱਕ ਵਾਰ ਫਿਰ ਤੋਂ ਵਿਧਾਇਕ ਸ਼ੈਰੀ ਕਲਸੀ ਵਲੋਂ ਵੱਖ-ਵੱਖ ਮੁੱਦੇ ਉਠਾਏ ਗਏ ਹਨ। ਉਨ੍ਹਾਂ ਵਲੋਂ ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ ਗਏ। ਵਿਧਾਨ ਸਭਾ ਵਿੱਚ ਬਟਾਲਾ ਦੇ ਲੋਕ ਹਿੱਤਾਂ ਦੀ ਆਵਾਜ਼ ਉਠਾਉਂਦਿਆਂ ਵਿਧਾਇਕ ਸ਼ੈਰੀ...

ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਪਟਿਆਲਾ, 07 ਅਗਸਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ।...

ਚੇਅਰਮੈਨ ਮਾਨਿਕ ਮਹਿਤਾ ਨੇ ‘ਮੇਰੀ ਰਸੋਈ’ ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਬਟਾਲਾ, 7 ਅਗਸਤ  ( ) ਮਾਰਕਿਟ ਕਮੇਟੀ ਬਟਾਲਾ ਦੇ ਚੇਅਰਮੈਨ ਮਾਨਿਕ ਮਹਿਤਾ ਵਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ “ਮੇਰੀ ਰਸੋਈ ” ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹੈ...

ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਰਵਾਈ ਜ਼ਿਲ੍ਹਾ ਪੱਧਰੀ ਰੈੱਡ ਰਨ ਮੈਰਾਥਨ

ਸ੍ਰੀ ਮੁਕਤਸਰ ਸਾਹਿਬ, 07 ਅਗਸਤ:           ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅਤੇ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ਼ ਬੀਤੇ ਦਿਨੀਂ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਰੈੱਡ ਰਨ ਮੈਰਾਥਨ ਕਰਵਾਈ ਗਈ। ਇਸ ਮੈਰਾਥਨ ਵਿੱਚ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.