Facebook-f Youtube X-twitter

ਧੀਆਂ ਦੇ ਵਿਆਹ ਲਈ ਮਾਨ ਸਰਕਾਰ ਦਾ ਵੱਡਾ ਉਪਰਾਲਾ: ‘ਅਸ਼ੀਰਵਾਦ ਸਕੀਮ’ ਤਹਿਤ ₹28.01 ਕਰੋੜ ਦੀ ਰਾਸ਼ੀ ਜਾਰੀ

ਸੂਬੇ ਦੇ 19 ਜ਼ਿਲ੍ਹਿਆਂ ਦੇ 5,492 ਅਨੁਸੂਚਿਤ ਜਾਤੀ ਪਰਿਵਾਰਾਂ ਨੂੰ ਮਿਲੇਗਾ ਸਿੱਧਾ ਆਰਥਿਕ ਲਾਭ: ਡਾ. ਬਲਜੀਤ ਕੌਰ

ਡੀ.ਬੀ.ਟੀ. (DBT) ਪ੍ਰਣਾਲੀ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ‘ਚ ਸਿੱਧੀ ਟ੍ਰਾਂਸਫਰ ਹੋਵੇਗੀ ₹51,000 ਦੀ ਅਸ਼ੀਰਵਾਦ ਰਾਸ਼ੀ

ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੇ ਸਰਵਪੱਖੀ ਵਿਕਾਸ ਅਤੇ ਸ਼ਕਤੀਕਰਨ ਲਈ ਪੰਜਾਬ ਸਰਕਾਰ ਵਚਨਬੱਧ

ਚੰਡੀਗੜ੍ਹ, 26 ਜੁਲਾਈ:

ਲੋੜਵੰਦ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੇ ਸਤਿਕਾਰ ਅਤੇ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਸਾਲ 2026-27 ਦੌਰਾਨ ‘ਅਸ਼ੀਰਵਾਦ ਸਕੀਮ’ ਅਧੀਨ ਅਨੁਸੂਚਿਤ ਜਾਤੀਆਂ ਦੇ 5,492 ਲਾਭਪਾਤਰੀਆਂ ਲਈ ₹28.01 ਕਰੋੜ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ 19 ਜ਼ਿਲ੍ਹਿਆਂ ਦੇ ਯੋਗ ਲਾਭਪਾਤਰੀਆਂ ਲਈ ਇਹ ਵਿੱਤੀ ਸਹਾਇਤਾ ਪ੍ਰਵਾਨ ਕੀਤੀ ਗਈ ਹੈ, ਤਾਂ ਜੋ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰ ਆਪਣੀਆਂ ਧੀਆਂ ਦੇ ਵਿਆਹ ਦੇ ਖਰਚੇ ਪੂਰੇ ਸਤਿਕਾਰ ਅਤੇ ਆਤਮ-ਵਿਸ਼ਵਾਸ ਨਾਲ ਕਰ ਸਕਣ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਪੋਰਟਲ ‘ਤੇ ਪ੍ਰਾਪਤ ਹੋਈਆਂ ਦਰਖਾਸਤਾਂ ਦੇ ਆਧਾਰ ‘ਤੇ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਫਤਹਿਗੜ੍ਹ ਸਾਹਿਬ, ਫਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਨਗਰ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਦੇ ਲਾਭਪਾਤਰੀਆਂ ਨੂੰ ਇਸ ਤਾਜ਼ਾ ਜਾਰੀ ਹੋਈ ਗ੍ਰਾਂਟ/ਸਹਾਇਤਾ ਹੇਠ ਕਵਰ ਕੀਤਾ ਗਿਆ ਹੈ।

ਸਮਾਜਿਕ ਨਿਆਂ ਮੰਤਰੀ ਨੇ ਜ਼ਿਲ੍ਹਾ-ਵਾਰ ਆਂਕੜੇ ਸਾਂਝੇ ਕਰਦਿਆਂ ਦੱਸਿਆ ਕਿ ਇਸ ਜਾਰੀ ਕੀਤੀ ਗਈ ਰਾਸ਼ੀ ਨਾਲ ਜ਼ਿਲ੍ਹਾ ਫਾਜ਼ਿਲਕਾ ਦੇ 882, ਪਟਿਆਲਾ ਦੇ 611, ਫਿਰੋਜ਼ਪੁਰ ਦੇ 604, ਲੁਧਿਆਣਾ ਦੇ 403, ਮੋਗਾ ਦੇ 400, ਸ੍ਰੀ ਮੁਕਤਸਰ ਸਾਹਿਬ ਦੇ 384, ਹੁਸ਼ਿਆਰਪੁਰ ਦੇ 333, ਗੁਰਦਾਸਪੁਰ ਦੇ 297, ਬਰਨਾਲਾ ਦੇ 288 ਅਤੇ ਐਸ.ਬੀ.ਐਸ. ਨਗਰ ਦੇ 219 ਲਾਭਪਾਤਰੀਆਂ ਨੂੰ ਵਿੱਤੀ ਰਾਹਤ ਪ੍ਰਦਾਨ ਕੀਤੀ ਗਈ ਹੈ।

ਇਸੇ ਤਰ੍ਹਾਂ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਦੇ 163, ਫਤਹਿਗੜ੍ਹ ਸਾਹਿਬ ਦੇ 160, ਸੰਗਰੂਰ ਦੇ 160, ਐਸ.ਏ.ਐਸ. ਨਗਰ ਦੇ 114, ਜਲੰਧਰ ਦੇ 114, ਰੂਪਨਗਰ ਦੇ 104, ਫਰੀਦਕੋਟ ਦੇ 103, ਮਾਲੇਰਕੋਟਲਾ ਦੇ 95 ਅਤੇ ਪਠਾਨਕੋਟ ਜ਼ਿਲ੍ਹੇ ਦੇ 58 ਅਨੁਸੂਚਿਤ ਜਾਤੀ ਲਾਭਪਾਤਰੀਆਂ ਨੂੰ ਵੀ ਇਸ ਸਕੀਮ ਦਾ ਲਾਭ ਦਿੱਤਾ ਗਿਆ ਹੈ।

ਸਕੀਮ ਦੀਆਂ ਵਿਸ਼ੇਸ਼ਤਾਵਾਂ ਬਾਰੇ ਚਾਨਣਾ ਪਾਉਂਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਯੋਗ ਪਰਿਵਾਰਾਂ ਨੂੰ ਧੀਆਂ ਦੇ ਵਿਆਹ ਲਈ ₹51,000 ਦੀ ਆਰਥਿਕ ਮਦਦ ਦਿੱਤੀ ਜਾਂਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਬਿਨੈਕਾਰ ਪੰਜਾਬ ਦਾ ਸਥਾਈ ਨਿਵਾਸੀ ਹੋਵੇ, ਗਰੀਬੀ ਰੇਖਾ ਤੋਂ ਹੇਠਾਂ (BPL) ਰਹਿ ਰਿਹਾ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾਂ ਤੋਂ ਕੁੱਲ ਸਾਲਾਨਾ ਆਮਦਨ ₹32,790 ਤੋਂ ਘੱਟ ਹੋਵੇ। ਇੱਕ ਪਰਿਵਾਰ ਦੀਆਂ ਵੱਧ ਤੋਂ ਵੱਧ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਲਈ ਯੋਗ ਹਨ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੂਰੀ ਪਾਰਦਰਸ਼ਤਾ ਅਤੇ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਲਈ ਇਹ ਸਹਾਇਤਾ ਰਾਸ਼ੀ ਡੀ.ਬੀ.ਟੀ. (Direct Benefit Transfer) ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ। ਉਨ੍ਹਾਂ ਦੋਹਰਾਇਆ ਕਿ ਭਗਵੰਤ ਸਿੰਘ ਮਾਨ ਸਰਕਾਰ ਪਾਰਦਰਸ਼ੀ ਅਤੇ ਲੋਕ-ਹਿਤੈਸ਼ੀ ਪਹਿਲਕਦਮੀਆਂ ਰਾਹੀਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ, ਤਾਂ ਜੋ ਸੂਬੇ ਵਿੱਚ ਸਮਾਜਿਕ ਨਿਆਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਵਿਧਾਇਕ ਸ਼ੈਰੀ ਕਲਸੀ ਨੇ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਬੱਸ ਰਵਾਨਾ ਕੀਤੀ

ਯਾਤਰਾ ‘ਤੇ ਗਏ ਸ਼ਰਧਾਲੂਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਕੀਤਾ ਧੰਨਵਾਦ ਬਟਾਲਾ : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਕਲੇਰ ਖੁਰਦ ਤੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਨੈਣਾ ਦੇਵੀ ਜੀ ਦੇ ਦਰਸ਼ਨਾਂ ਲਈ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ ਕੀਤੀ। ਇਸ ਬੱਸ ਰਾਹੀਂ ਸ਼ਰਧਾਲੂਆਂ ਨੂੰ ਸ਼੍ਰੀ ਆਨੰਦਪੁਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ...

ਝੋਨੇ ਦੀ ਪਰਾਲੀ ਅਤੇ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਲਗਾਈ ਪਾਬੰਦੀ

ਸ੍ਰੀ ਮੁਕਤਸਰ ਸਾਹਿਬ:-ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਡੈਵੀ ਗੋਇਲ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 (BNSS) ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਝੋਨੇ ਦੀ ਪਰਾਲੀ ਅਤੇ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾ ਦਿੱਤੀ...

ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ ਟ੍ਰੇਨਿੰਗ ਸਫ਼ਲਤਾਪੂਰਵਕ ਮੁਕੰਮਲ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ 3 ਦਿਨਾਂ ਟ੍ਰੇਨਿੰਗ ਵਰਕਸ਼ਾਪ ਅੱਜ ਸਫ਼ਲਤਾਪੂਰਵਕ ਮੁਕੰਮਲ ਹੋ ਗਈ ਹੈ। ਇਹ ਸਿਖਲਾਈ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਦਫ਼ਤਰ ਨਗਰ ਨਿਗਮ...

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਨੁਕਸਾਨ ਬਾਰੇ ਜਾਗਰੂਕਤਾ ਲਈ 3 ਵੈਨਾਂ ਰਵਾਨਾ ਕੀਤੀਆਂ

-ਕਿਸਾਨ ਵਾਤਾਵਰਣ ਤੇ ਆਪਣੀ ਜਮੀਨ ਦੀ ਸੰਭਾਲ ਲਈ ਖੇਤਾਂ ‘ਚ ਕਦੇ ਵੀ ਅੱਗ ਨਾ ਲਗਾਉਣ ਪ੍ਰਣ ਕਰਨ-ਡਾ. ਹਿਮਾਂਸ਼ੂ ਅਗਰਵਾਲ -ਅਗਲੇ 40 ਦਿਨਾਂ ਲਈ 934 ਪਿੰਡਾਂ ‘ਚ ਲੋਕਾਂ ਨੂੰ ਝੋਨੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਜਾਗਰੂਕ ਕਰਨਗੀਆਂ ਖੇਤੀਬਾੜੀ ਵਿਭਾਗ ਦੀਆਂ ਵੈਨਾਂ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਤੇ ਹੋਰ ਰਹਿੰਦ-ਖੂੰਹਦ...

ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਝੋਨੇ ਦੀ ਖਰੀਦ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਅਗਾਊਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਝੋਨੇ ਦੀ ਆਗਾਮੀ ਖਰੀਦ ਦੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਖਰੀਦ ਏਜੰਸੀਆਂ, ਆੜ੍ਹਤੀਆਂ, ਮਿਲਰਜ਼, ਲੇਬਰ ਅਤੇ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.