Facebook-f Youtube X-twitter

ਮੇਅਰ ਭੁਪਿੰਦਰ ਸਿੰਘ ਬਾਜਵਾ ਨੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਸਕੂਲ ਬੈਗ ਵੰਡੇ

ਬਟਾਲਾ, 28 ਜੁਲਾਈ (   ) ਨਗਰ ਨਿਗਮ ਬਟਾਲਾ ਦੇ ਮੇਅਰ ਭੁਪਿੰਦਰ ਸਿੰਘ ਬਾਜਵਾ ਨੇ ਸਕੂਲ ਆਫ਼ ਐਮੀਨੈਂਸ, ਧਰਮਪੁਰਾ ਕਲੋਨੀ, ਬਟਾਲਾ ਵਿਖੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ। ਇਸ ਮੌਕੇ ਬੱਚਿਆਂ ਨੂੰ ਮਨ ਲਾ ਕੇ ਪੜ੍ਹਾਈ ਕਰਨ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਇਸ ਮੌਕੇ ਡਿਪਟੀ ਡੀ.ਈ.ਓ. ਅਨਿਲ ਸ਼ਰਮਾ ਜੀ, ਯੂਥ ਵਿੰਗ ਹਲਕਾ ਇੰਚਾਰਜ ਵੀਨੂ ਕਾਹਲੋਂ , ਕੌਂਸਲਰ ਬੰਟੀ , ਲੰਬਰਦਾਰ ਅਮਰੀਕ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਰਹੇ।

ਮੇਅਰ ਭੁਪਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਅੱਜ ਸਾਡੇ ਸਰਕਾਰੀ ਸਕੂਲਾਂ ਦੇ ਬੱਚੇ ਹਰ ਖੇਤਰ ਵਿੱਚ ਵੱਡੀਆਂ ਮੱਲਾਂ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬਦਲਾਅ ਦੀ ਇੱਕ ਨਵੀਂ ਸਵੇਰ ਆਈ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਕਲਾਸ ਰੂਮ ਵਿਦਿਆਰਥੀਆਂ ਨੂੰ ਡਿਜ਼ੀਟਲ ਅਤੇ ਇੰਟਰਐਕਟਿਵ ਢੰਗ ਨਾਲ ਪੜ੍ਹਾਈ ਕਰਨ ਵਿੱਚ ਮਦਦਗਾਰ ਸਾਬਤ ਹੋ ਰਹੇ ਹਨ।

ਉਨ੍ਹਾਂ ਨੇ ਬੱਚਿਆਂ ਨੂੰ ਪੜ੍ਹਾਈ ਵੱਲ ਧਿਆਨ ਦੇਣ ਅਤੇ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਹੀ ਸਮਾਜ ਦੀ ਤਰੱਕੀ ਦੀ ਕੁੰਜੀ ਹੈ ਅਤੇ ਸਰਕਾਰ ਹਮੇਸ਼ਾ ਵਿਦਿਆਰਥੀਆਂ ਦੀ ਮਦਦ ਲਈ ਵਚਨਬੱਧ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮਹੀਨਾਵਾਰ ਸਮੀਖਿਆ ਮੀਟਿੰਗ

ਪੈਂਡਿੰਗ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਨ ਦੇ ਜਾਰੀ ਕੀਤੇ ਆਦੇਸ਼ ਸ੍ਰੀ ਮੁਕਤਸਰ ਸਾਹਿਬ:- ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਪੰਚਾਲ ਨੇ ਮਾਲ ਵਿਭਾਗ ਦੇ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਮਹੀਨਾਵਾਰ ਸਮਿਖਿਆ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਮਾਲ ਵਿਭਾਗ ਦੇ ਚੱਲ ਰਹੇ ਕੰਮਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਪੈਂਡਿੰਗ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ...

ਮਿੱਟੀ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦੀ ਮੁਹਿੰਮ ਵਿੱਚ ਸਾਥ ਦੇਣ ਕਿਸਾਨ ਵੀਰ, ਪਿੰਡ ਗੰਡੇ ਵਿਖੇ ਪਰਾਲੀ ਦੀ ਸਾਂਭ ਸੰਭਾਲ ਲਈ ਜਾਗਰੂਕਤਾ ਕੈਂਪ

ਸ਼੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ਤੇ ਉਪ ਮੰਡਲ ਮੈਜਿਸਟਰੇਟ ਬਟਾਲਾ ਸਾਰੰਗਪ੍ਰੀਤ ਔਜਲਾ ਦੇ ਹੁਕਮਾਂ ਤਹਿਤ ਅਤੇ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾ. ਸ਼ਾਹਬਾਜ਼ ਸਿੰਘ ਚੀਮਾ ਦੀ ਰਹਿਨੁਮਾਈ ਹੇਠ ਅਤੇ ਬਲਾਕ ਇੰਚਾਰਜ ਰਜਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਦੇ ਯਤਨ ਸਦਕਾ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਗੰਡੇ ਕੇ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ...

ਪ੍ਰਸ਼ਾਸਨ ਨਾਲ ਇੰਟਰਨਜ ਵਜੋਂ ਕੰਮ ਕਰਕੇ ਹਾਸਲ ਕੀਤਾ ਤਜਰਬਾ ਵਿਦਿਆਰਥੀਆਂ ਦੇ ਕਰੀਅਰ ‘ਚ ਮੀਲ ਪੱਥਰ ਸਾਬਤ ਹੋਵੇਗਾ- ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਨੇ ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ ਦੇ ਪਹਿਲੇ ਬੈਚ ਦੇ ਇੰਟਰਨਜ ਨੂੰ ਸਰਟੀਫਿਕੇਟ ਤੇ ਵਧੀਆ ਕਾਰਗੁਜ਼ਾਰੀ ਲਈ ਦਿੱਤਾ ਨਗਦ ਇਨਾਮ ਪਟਿਆਲਾ:- ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਰਹਿਨੁਮਾਈ ਹੇਠ ਚਲਾਇਆ ਗਿਆ 3 ਮਹੀਨਿਆਂ ਦਾ ਪਹਿਲਾ “ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ 2026” ਸਫ਼ਲਤਾ ਪੂਰਵਕ ਸਮਾਪਤ ਹੋ ਗਿਆ। ਚੁਣੇ ਗਏ ਇੰਟਰਨਜ ਨੂੰ “ਇੰਟਰਨਸ਼ਿਪ ਕੰਪਲੀਸ਼ਨ...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਫੁਲਕੇ ਵਿਖੇ ‘ਮੇਰੀ ਰਸੋਈ ਯੋਜਨਾ’ ਤਹਿਤ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਮਾਨ ਸਰਾਕਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ- ਬਲਵਿੰਦਰ ਸਿੰਘ ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਫੁਲਕੇ ਵਿਖੇ “ਮੁੱਖ ਮੰਤਰੀ ਮੇਰੀ ਰਸੋਈ ਯੋਜਨਾਂ ਤਹਿਤ ਰਾਸ਼ਨ “ ਦੀਆ ਕਿੱਟਾਂ ਵੰਡੀਆਂ। ਇਸ ਮੌਕੇ ਹਰਜੀਤ...

ਪਰਾਲੀ ਸਾੜਨ ਵਾਲੇ ਹੌਟ-ਸਪੌਟ ਪਿੰਡਾਂ ਵੱਲ ਵਿਸ਼ੇਸ਼ ਧਿਆਨ ਦੇਣ ਨੋਡਲ ਅਧਿਕਾਰੀ: ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ -ਕਿਹਾ, ਪਿਛਲੇ ਸਾਲਾਂ ਦੌਰਾਨ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦਾ ਕੀਤਾ ਜਾਵੇਗਾ ਸਨਮਾਨ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਾਰੇ ਨੋਡਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.