Facebook-f Youtube X-twitter

ਡਾ. ਅਰਸ਼ਦੀਪ ਸਿੰਘ ਵਲੋਂ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਤਹਿਤ ਡੀ.ਐੱਸ.ਪੀ , ਐੱਸ ਐੱਚ ਓਜ਼ ਅਤੇ ਚੌਂਕੀ ਇੰਚਾਰਜਾਂ ਨਾਲ ਮੀਟਿੰਗ

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 28 ਜੁਲਾਈ (   ) ਡਾ. ਅਰਸ਼ਦੀਪ ਸਿੰਘ, ਜ਼ਿਲ੍ਹਾ ਇੰਚਾਰਜ ਨਸ਼ਾ ਮੁਕਤੀ ਮੋਰਚਾ ਗੁਰਦਾਸਪੁਰ ਵਲੋਂ ਹਲਕਾ ਸ੍ਰੀ ਹਰਿਗੋਬਿੰਦਪੁਰ ਸਾਹਿਬ ਦੀ ਨਸ਼ਾ ਮੁਕਤੀ ਟੀਮ ਨਾਲ ਪੁਲਿਸ ਪ੍ਰਸ਼ਾਸ਼ਨ ਦੇ ਸਾਰੇ ਅਧਿਕਾਰੀਆ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਉਨ੍ਹਾਂ ‘ਯੁੱਧ ਨਸ਼ੇ ਵਿਰੁੱਧ’ ਮੁਹਿਮ ਨੂੰ ਹੋਰ ਤੇਜ਼ ਕਰਨ ਲਈ ਡੀ.ਐੱਸ.ਪੀ ,ਸਮੂਹ ਐੱਸ ਐੱਚ ਓਜ਼ ਅਤੇ ਚੌਂਕੀ ਇੰਚਾਰਜਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਮੂਹਿਕ ਯਤਨਾਂ ਨਾਲ ਇਸ ਸਮਾਜਿਕ ਬੁਰਾਈ ਨੂੰ ਜੜੋਂ ਖਤਮ ਕੀਤਾ ਜਾ ਸਕਦਾ ਹੈ।

ਡਾ.ਅਰਸ਼ਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਸੂਬੇ ਨੂੰ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਸਾਨੂੰ ਬਹੁਤ ਮਾਨ ਮਹਿਸੂਸ ਹੋ ਰਿਹਾ ਹੈ ਕਿ ਲੋਕਾਂ ਦੇ ਸਹਿਯੋਗ ਨਾਲ ਪਿੰਡ ਨਸ਼ਾ ਮੁਕਤ ਹੋ ਰਹੇ ਹਨ ਅਤੇ ਆਉਣ ਵਾਲੇ ਦਿਨ੍ਹਾਂ ਵਿੱਚ ਪੂਰੇ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾਵੇਗਾ।

ਉਨ੍ਹਾ ਕਿਹਾ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਮੋਰਚੇ ਦੀ ਟੀਮਾਂ ਵਲੋਂ ਪਿੰਡ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਉਨ੍ਹਾਂ ਨੂੰ ਬਹੁਤ ਪਿਆਰ ਸਤਿਕਾਰ ਮਿਲ ਰਿਹਾ ਹੈ। ਲੋਕ ਬਹੁਤ ਖੁਸ਼ ਹਨ ਕਿ ਪੰਜਾਬ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਨਸ਼ਿਆ ਖਿਲਾਫ ਵੱਡੀਆਂ ਕਾਰਵਾਈਆਂ ਕੀਤੀ ਹਨ।

ਉਨ੍ਹਾ ਅੱਗੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਸਰਕਾਰ ਬਣੀ ਜਿਸ ਵਲੋਂ ਨਿਰੰਤਰ ਲੋਕ ਹਿੱਤ ਦੇ ਕੰਮਾਂ ਨੂੰ ਪਹਿਲ ਦਿੱਤੀ ਹੈ ਅਤੇ ਗਰਾਉਂਡ ਲੈਵਲ ‘ਤੇ ਜਾ ਕੇ ਹਰ ਵਰਗ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਹਨ।

ਇਸ ਮੌਕੇ ਉਨ੍ਹਾਂ ਦੇ ਨਾਲ ਅੰਮ੍ਰਿਤਪਾਲ ਸਿੰਘ ਸੋਹੀ ਹਲਕਾ ਸ਼ੋਸਲ ਮੀਡੀਆ ਵਾਈਸ ਕੋਆਰਡੀਨੇਟਰ, ਸਰਪੰਚ ਮੁਖਤਾਰ ਸਿੰਘ, ਸੁਖਜਿੰਦਰ ਸਿੰਘ ਬਲਾਕ ਪ੍ਰਧਾਨ ਸ੍ਰੀ ਹਰਗੋਬਿੰਦਪੁਰ ਸਾਹਿਬ, ਮਨਦੀਪ ਸਿੰਘ ਵਾਈਸ ਇੰਚਾਰਜ ਯੁੱਧ ਨਸ਼ਿਆਂ ਵਿਰੁੱਧ ਮੌਜੂਦ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮਹੀਨਾਵਾਰ ਸਮੀਖਿਆ ਮੀਟਿੰਗ

ਪੈਂਡਿੰਗ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਨ ਦੇ ਜਾਰੀ ਕੀਤੇ ਆਦੇਸ਼ ਸ੍ਰੀ ਮੁਕਤਸਰ ਸਾਹਿਬ:- ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਪੰਚਾਲ ਨੇ ਮਾਲ ਵਿਭਾਗ ਦੇ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਮਹੀਨਾਵਾਰ ਸਮਿਖਿਆ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਮਾਲ ਵਿਭਾਗ ਦੇ ਚੱਲ ਰਹੇ ਕੰਮਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਪੈਂਡਿੰਗ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ...

ਮਿੱਟੀ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦੀ ਮੁਹਿੰਮ ਵਿੱਚ ਸਾਥ ਦੇਣ ਕਿਸਾਨ ਵੀਰ, ਪਿੰਡ ਗੰਡੇ ਵਿਖੇ ਪਰਾਲੀ ਦੀ ਸਾਂਭ ਸੰਭਾਲ ਲਈ ਜਾਗਰੂਕਤਾ ਕੈਂਪ

ਸ਼੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ਤੇ ਉਪ ਮੰਡਲ ਮੈਜਿਸਟਰੇਟ ਬਟਾਲਾ ਸਾਰੰਗਪ੍ਰੀਤ ਔਜਲਾ ਦੇ ਹੁਕਮਾਂ ਤਹਿਤ ਅਤੇ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾ. ਸ਼ਾਹਬਾਜ਼ ਸਿੰਘ ਚੀਮਾ ਦੀ ਰਹਿਨੁਮਾਈ ਹੇਠ ਅਤੇ ਬਲਾਕ ਇੰਚਾਰਜ ਰਜਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਦੇ ਯਤਨ ਸਦਕਾ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਗੰਡੇ ਕੇ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ...

ਪ੍ਰਸ਼ਾਸਨ ਨਾਲ ਇੰਟਰਨਜ ਵਜੋਂ ਕੰਮ ਕਰਕੇ ਹਾਸਲ ਕੀਤਾ ਤਜਰਬਾ ਵਿਦਿਆਰਥੀਆਂ ਦੇ ਕਰੀਅਰ ‘ਚ ਮੀਲ ਪੱਥਰ ਸਾਬਤ ਹੋਵੇਗਾ- ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਨੇ ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ ਦੇ ਪਹਿਲੇ ਬੈਚ ਦੇ ਇੰਟਰਨਜ ਨੂੰ ਸਰਟੀਫਿਕੇਟ ਤੇ ਵਧੀਆ ਕਾਰਗੁਜ਼ਾਰੀ ਲਈ ਦਿੱਤਾ ਨਗਦ ਇਨਾਮ ਪਟਿਆਲਾ:- ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਰਹਿਨੁਮਾਈ ਹੇਠ ਚਲਾਇਆ ਗਿਆ 3 ਮਹੀਨਿਆਂ ਦਾ ਪਹਿਲਾ “ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ 2026” ਸਫ਼ਲਤਾ ਪੂਰਵਕ ਸਮਾਪਤ ਹੋ ਗਿਆ। ਚੁਣੇ ਗਏ ਇੰਟਰਨਜ ਨੂੰ “ਇੰਟਰਨਸ਼ਿਪ ਕੰਪਲੀਸ਼ਨ...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਫੁਲਕੇ ਵਿਖੇ ‘ਮੇਰੀ ਰਸੋਈ ਯੋਜਨਾ’ ਤਹਿਤ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਮਾਨ ਸਰਾਕਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ- ਬਲਵਿੰਦਰ ਸਿੰਘ ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਫੁਲਕੇ ਵਿਖੇ “ਮੁੱਖ ਮੰਤਰੀ ਮੇਰੀ ਰਸੋਈ ਯੋਜਨਾਂ ਤਹਿਤ ਰਾਸ਼ਨ “ ਦੀਆ ਕਿੱਟਾਂ ਵੰਡੀਆਂ। ਇਸ ਮੌਕੇ ਹਰਜੀਤ...

ਪਰਾਲੀ ਸਾੜਨ ਵਾਲੇ ਹੌਟ-ਸਪੌਟ ਪਿੰਡਾਂ ਵੱਲ ਵਿਸ਼ੇਸ਼ ਧਿਆਨ ਦੇਣ ਨੋਡਲ ਅਧਿਕਾਰੀ: ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ -ਕਿਹਾ, ਪਿਛਲੇ ਸਾਲਾਂ ਦੌਰਾਨ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦਾ ਕੀਤਾ ਜਾਵੇਗਾ ਸਨਮਾਨ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਾਰੇ ਨੋਡਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.