Facebook-f Youtube X-twitter

12 ਸਤੰਬਰ ਨੂੰ ਹੋਣ ਵਾਲੀ ਰਾਸ਼ਟਰੀ ਲੋਕ ਅਦਾਲਤ ਸਬੰਧੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਾਗਰੂਕਤਾ ਅਤੇ ਪ੍ਰਚਾਰ ਮੁਹਿੰਮ ਤੇਜ਼

ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਵੱਲੋਂ ਡਿਪਟੀ ਕਮਿਸ਼ਨਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਤਾਲਮੇਲ ਨਾਲ ਡੀ ਐਲ ਐਸ ਏ ਅਤੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਕੀਤਾ ਵਿਚਾਰ ਵਟਾਂਦਰਾ

ਮੋਗਾ, 28 ਜੁਲਾਈ:

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ (ਨਾਲਸਾ) ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ 12 ਸਤੰਬਰ, 2026 ਨੂੰ ਆਯੋਜਿਤ ਕੀਤੀ ਜਾਣ ਵਾਲੀ ਰਾਸ਼ਟਰੀ ਲੋਕ ਅਦਾਲਤ ਸਬੰਧੀ ਵਿਸ਼ਾਲ ਪੱਧਰ ‘ਤੇ ਜਾਗਰੂਕਤਾ ਅਤੇ ਪ੍ਰਚਾਰ ਮੁਹਿੰਮ ਚਲਾਈ ਜਾ ਰਹੀ ਹੈ।

ਇਸ ਲੋਕ ਅਦਾਲਤ ਅਤੇ ਹੋਰ ਨਿਆਇੰਕ ਸੇਵਾਵਾਂ ਦਾ ਵੱਧ ਤੋਂ ਵੱਧ ਲੋਕਾਂ ਤੱਕ ਲਾਭ ਪਹੁੰਚਾਉਣ ਲਈ ਅੱਜ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਨੂੰਨੀ ਸੇਵਾਵਾਂ ਅਥਾਰਟੀ ਮੋਗਾ ਨੀਲਮ ਅਰੋੜਾ ਵੱਲੋਂ ਵੱਖ ਵੱਖ ਵਿਭਾਗਾਂ ਨਾਲ ਵਿਸ਼ੇਸ ਮੀਟਿੰਗ ਦਾ ਆਯੋਜਨ ਕੀਤਾ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ, ਐਸ ਐਸ ਪੀ ਸ੍ਰ ਸਰਤਾਜ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ ਸ੍ਰ ਜਸਪਿੰਦਰ ਸਿੰਘ, ਸ਼੍ਰੀ ਸਿਮਰਨ ਸਿੰਘ, ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਤੋਂ ਇਲਾਵਾ ਹੋਰ ਵੀ ਅਧਿਕਾਰੀ ਮੌਜੂਦ ਸਨ।

ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਨੂੰਨੀ ਸੇਵਾਵਾਂ ਅਥਾਰਟੀ ਮੋਗਾ ਨੀਲਮ ਅਰੋੜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਸ਼ਟਰੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਮੁਕੱਦਮੇਬਾਜ਼ ਇਸ ਤੇਜ਼, ਸਸਤੀ ਅਤੇ ਆਪਸੀ ਸਹਿਮਤੀ ਨਾਲ ਵਿਵਾਦਾਂ ਦੇ ਨਿਪਟਾਰੇ ਦੇ ਪ੍ਰਭਾਵਸ਼ਾਲੀ ਮੰਚ ਦਾ ਲਾਭ ਉਠਾ ਸਕਣ। ਉਨ੍ਹਾਂ ਕਿਹਾ ਕਿ ਸਿਵਲ ਕੇਸਾਂ, ਵਿਆਹੁਤਾ ਵਿਵਾਦਾਂ, ਚੈੱਕ ਬਾਊਂਸ ਮਾਮਲਿਆਂ, ਮੋਟਰ ਹਾਦਸਾ ਕਲੇਮਾਂ, ਮਜ਼ਦੂਰੀ ਵਿਵਾਦਾਂ, ਬੈਂਕ ਰਿਕਵਰੀ ਕੇਸਾਂ, ਲੋਕ ਉਪਯੋਗੀ ਸੇਵਾਵਾਂ ਨਾਲ ਸੰਬੰਧਿਤ ਮਾਮਲਿਆਂ ਅਤੇ ਹੋਰ ਸਮਝੌਤਾਯੋਗ ਕੇਸਾਂ ਦਾ ਨਿਪਟਾਰਾ ਰਾਸ਼ਟਰੀ ਲੋਕ ਅਦਾਲਤ ਰਾਹੀਂ ਕਰਵਾਇਆ ਜਾ ਸਕਦਾ ਹੈ।

ਉਨ੍ਹਾਂ ਮੀਟਿੰਗ ਵਿੱਚ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਤਾਲਮੇਲ ਨਾਲ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ (ਨਾਲਸਾ) ਦੀਆਂ ਵੱਖ-ਵੱਖ ਸਕੀਮਾਂ ਅਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵੀ ਵਿਚਾਰ ਵਟਾਂਦਰਾ ਕੀਤਾ।

ਉਨ੍ਹਾਂ ਕਿਹਾ ਕਿ ਸਮਾਜ ਦੇ ਕਮਜ਼ੋਰ ਅਤੇ ਵਾਂਝੇ ਵਰਗਾਂ ਨੂੰ ਅਦਾਲਤ ਆਧਾਰਿਤ ਮੁਫ਼ਤ ਕਾਨੂੰਨੀ ਸਹਾਇਤਾ ਦੇ ਅਧਿਕਾਰਾਂ ਬਾਰੇ ਜਾਗਰੂਕ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਮਹਿਲਾਵਾਂ, ਬੱਚਿਆਂ, ਸੀਨੀਅਰ ਨਾਗਰਿਕਾਂ, ਦਿਵਿਆਂਗ ਵਿਅਕਤੀਆਂ, ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ ਦੇ ਮੈਂਬਰਾਂ, ਉਦਯੋਗਿਕ ਮਜ਼ਦੂਰਾਂ ਅਤੇ ਹੋਰ ਯੋਗ ਵਿਅਕਤੀਆਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਹੀਂ ਉਪਲਬਧ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।

ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ ਕਾਨੂੰਨੀ ਸਾਖਰਤਾ ਕੈਂਪ, ਜਾਗਰੂਕਤਾ ਸੈਮੀਨਾਰ ਅਤੇ ਆਊਟਰੀਚ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। ਇਨ੍ਹਾਂ ਪ੍ਰੋਗਰਾਮਾਂ ਰਾਹੀਂ ਨਾਲਸਾ ਅਤੇ ਪੁਲਸਾ ਦੀਆਂ ਵੱਖ-ਵੱਖ ਸਕੀਮਾਂ, ਕਾਨੂੰਨੀ ਸੇਵਾਵਾਂ ਅਤੇ ਲੋਕਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾ ਰਹੀ ਹੈ।

ਇਸ ਦੇ ਨਾਲ ਹੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਕਲਪਕ ਵਿਵਾਦ ਨਿਪਟਾਰਾ ਪ੍ਰਣਾਲੀ (ਏ.ਡੀ.ਆਰ.) ਦੇ ਲਾਭਾਂ ਦਾ ਵੀ ਵਿਆਪਕ ਪ੍ਰਚਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਰਾਸ਼ਟਰੀ ਲੋਕ ਅਦਾਲਤਾਂ, ਮੈਡੀਏਸ਼ਨ ਅਤੇ ਸੁਲ੍ਹਾ ਕੇਂਦਰਾਂ ਅਤੇ ਸਥਾਈ ਲੋਕ ਅਦਾਲਤਾਂ ਦੀ ਭੂਮਿਕਾ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਇਹ ਪ੍ਰਣਾਲੀਆਂ ਘੱਟ ਖਰਚੇ, ਘੱਟ ਸਮੇਂ ਅਤੇ ਆਪਸੀ ਸਹਿਮਤੀ ਨਾਲ ਵਿਵਾਦਾਂ ਦੇ ਨਿਪਟਾਰੇ ਲਈ ਇੱਕ ਪ੍ਰਭਾਵਸ਼ਾਲੀ ਮੰਚ ਪ੍ਰਦਾਨ ਕਰਦੀਆਂ ਹਨ ਅਤੇ ਅਦਾਲਤਾਂ ਉੱਤੇ ਪੈਂਦੇ ਬੋਝ ਨੂੰ ਵੀ ਘਟਾਉਂਦੀਆਂ ਹਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮਹੀਨਾਵਾਰ ਸਮੀਖਿਆ ਮੀਟਿੰਗ

ਪੈਂਡਿੰਗ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਨ ਦੇ ਜਾਰੀ ਕੀਤੇ ਆਦੇਸ਼ ਸ੍ਰੀ ਮੁਕਤਸਰ ਸਾਹਿਬ:- ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਪੰਚਾਲ ਨੇ ਮਾਲ ਵਿਭਾਗ ਦੇ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਮਹੀਨਾਵਾਰ ਸਮਿਖਿਆ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਮਾਲ ਵਿਭਾਗ ਦੇ ਚੱਲ ਰਹੇ ਕੰਮਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਪੈਂਡਿੰਗ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ...

ਮਿੱਟੀ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦੀ ਮੁਹਿੰਮ ਵਿੱਚ ਸਾਥ ਦੇਣ ਕਿਸਾਨ ਵੀਰ, ਪਿੰਡ ਗੰਡੇ ਵਿਖੇ ਪਰਾਲੀ ਦੀ ਸਾਂਭ ਸੰਭਾਲ ਲਈ ਜਾਗਰੂਕਤਾ ਕੈਂਪ

ਸ਼੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ਤੇ ਉਪ ਮੰਡਲ ਮੈਜਿਸਟਰੇਟ ਬਟਾਲਾ ਸਾਰੰਗਪ੍ਰੀਤ ਔਜਲਾ ਦੇ ਹੁਕਮਾਂ ਤਹਿਤ ਅਤੇ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾ. ਸ਼ਾਹਬਾਜ਼ ਸਿੰਘ ਚੀਮਾ ਦੀ ਰਹਿਨੁਮਾਈ ਹੇਠ ਅਤੇ ਬਲਾਕ ਇੰਚਾਰਜ ਰਜਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਦੇ ਯਤਨ ਸਦਕਾ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਗੰਡੇ ਕੇ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ...

ਪ੍ਰਸ਼ਾਸਨ ਨਾਲ ਇੰਟਰਨਜ ਵਜੋਂ ਕੰਮ ਕਰਕੇ ਹਾਸਲ ਕੀਤਾ ਤਜਰਬਾ ਵਿਦਿਆਰਥੀਆਂ ਦੇ ਕਰੀਅਰ ‘ਚ ਮੀਲ ਪੱਥਰ ਸਾਬਤ ਹੋਵੇਗਾ- ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਨੇ ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ ਦੇ ਪਹਿਲੇ ਬੈਚ ਦੇ ਇੰਟਰਨਜ ਨੂੰ ਸਰਟੀਫਿਕੇਟ ਤੇ ਵਧੀਆ ਕਾਰਗੁਜ਼ਾਰੀ ਲਈ ਦਿੱਤਾ ਨਗਦ ਇਨਾਮ ਪਟਿਆਲਾ:- ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਰਹਿਨੁਮਾਈ ਹੇਠ ਚਲਾਇਆ ਗਿਆ 3 ਮਹੀਨਿਆਂ ਦਾ ਪਹਿਲਾ “ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ 2026” ਸਫ਼ਲਤਾ ਪੂਰਵਕ ਸਮਾਪਤ ਹੋ ਗਿਆ। ਚੁਣੇ ਗਏ ਇੰਟਰਨਜ ਨੂੰ “ਇੰਟਰਨਸ਼ਿਪ ਕੰਪਲੀਸ਼ਨ...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਫੁਲਕੇ ਵਿਖੇ ‘ਮੇਰੀ ਰਸੋਈ ਯੋਜਨਾ’ ਤਹਿਤ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਮਾਨ ਸਰਾਕਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ- ਬਲਵਿੰਦਰ ਸਿੰਘ ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਫੁਲਕੇ ਵਿਖੇ “ਮੁੱਖ ਮੰਤਰੀ ਮੇਰੀ ਰਸੋਈ ਯੋਜਨਾਂ ਤਹਿਤ ਰਾਸ਼ਨ “ ਦੀਆ ਕਿੱਟਾਂ ਵੰਡੀਆਂ। ਇਸ ਮੌਕੇ ਹਰਜੀਤ...

ਪਰਾਲੀ ਸਾੜਨ ਵਾਲੇ ਹੌਟ-ਸਪੌਟ ਪਿੰਡਾਂ ਵੱਲ ਵਿਸ਼ੇਸ਼ ਧਿਆਨ ਦੇਣ ਨੋਡਲ ਅਧਿਕਾਰੀ: ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ -ਕਿਹਾ, ਪਿਛਲੇ ਸਾਲਾਂ ਦੌਰਾਨ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦਾ ਕੀਤਾ ਜਾਵੇਗਾ ਸਨਮਾਨ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਾਰੇ ਨੋਡਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.