Facebook-f Youtube X-twitter

ਸੰਪੂਰਨ ਯੁਵਾ ਨਸ਼ਾ-ਮੁਕਤੀ ਅਤੇ ਪੁਨਰਵਾਸ ਮੁਹਿੰਮ ਤਹਿਤ ਬਣਾਈ ਗਈ ਜ਼ਿਲ੍ਹਾ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ ਆਯੋਜਿਤ

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਮੁਹਿੰਮ ਨੂੰ ਸਫਲ ਬਣਾਉਣ ਲਈ ਕੀਤੀ ਵਿਚਾਰ ਚਰਚਾ
ਮੋਗਾ, 29 ਜੁਲਾਈ,
ਸ਼੍ਰੀਮਤੀ ਨੀਲਮ ਅਰੋੜਾ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਦੀ ਪ੍ਰਧਾਨਗੀ ਹੇਠ ਪੰਜਾਬ ਲੀਗਲ ਸਰਵਿਸਜ਼ ਅਥਾਰਟੀ, ਐੱਸ.ਏ.ਐੱਸ ਨਗਰ ਵੱਲੋਂ ਸੂਬੇ ਭਰ ਵਿੱਚ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਸੰਪੂਰਨ ਯੁਵਾ ਨਸ਼ਾ-ਮੁਕਤੀ ਅਤੇ ਪੁਨਰਵਾਸ ਮੁਹਿੰਮ” ਦੇ ਸਬੰਧ ਵਿੱਚ ਬਣਾਈ ਗਈ ਜ਼ਿਲ੍ਹਾ ਤਾਲਮੇਲ ਕਮੇਟੀ ਦੀ ਇੱਕ ਉੱਚ ਪੱਧਰੀ ਮੀਟਿੰਗ ਹੋਈ।

ਸ਼੍ਰੀਮਤੀ ਨੀਲਮ ਅਰੋੜਾ,ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਨੇ ਮੀਟਿੰਗ ਵਿੱਚ ਸ਼ਾਮਲ ਸ਼੍ਰੀ ਸਾਗਰ ਸੇਤੀਆ ਡਿਪਟੀ ਕਮਿਸ਼ਨਰ ਮੋਗਾ, ਸ਼੍ਰੀ ਸਰਤਾਜ ਸਿੰਘ ਚਾਹਲ  ਸੀਨੀਅਰ ਸੁਪਰਡੈਂਟ ਆਫ ਪੁਲਿਸ ਮੋਗਾ, ਸ਼੍ਰੀ ਸਿਮਰਨ ਸਿੰਘ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰ. ਸੁਬੇਗ ਸਿੰਘ ਅਤੇ ਜ਼ਿਲ੍ਹਾ ਤਾਲਮੇਲ ਕਮੇਟੀ ਦੇ ਬਾਕੀ ਦੇ ਮੈਂਬਰਾਨ/ ਸਰਕਾਰੀ ਅਧਿਕਾਰੀਆਂ ਨੂੰ ਦੱਸਿਆ ਕਿ ਇਹ ਰਾਜ ਵਿਆਪੀ ਮੁਹਿੰਮ “ਸੰਪੂਰਨ ਯੁਵਾ ਨਸ਼ਾ-ਮੁਕਤੀ ਅਤੇ ਪੁਨਰਵਾਸ ਮੁਹਿੰਮ”  ਜੋ ਕਿ 18 ਜੁਲਾਈ 2026 ਤੋਂ 31 ਅਕਤੂਬਰ 2026 ਤੱਕ ਚਲਾਈ ਜਾ ਰਹੀ ਹੈ।

 ਉਹਨਾਂ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮੁਹਿੰਮ ਦੇ ਤਿੰਨ ਪੜਾਅ ਹਨ, ਪਹਿਲਾ ਪੜਾਅ ਮਿਤੀ 31.07.2026 ਤੱਕ ਚੱਲੇਗਾ ਜਿਸ ਵਿੱਚ ਸੰਸਥਾਗਤ ਤਿਆਰੀ ਕਰਨਾ, ਸਥਾਨਕ ਲੋੜਾਂ ਦੇ ਆਧਾਰ 'ਤੇ ਜ਼ਿਲ੍ਹਾ-ਵਿਸ਼ੇਸ਼ ਕਾਰਜ-ਯੋਜਨਾ ਤਿਆਰ ਕਰਨਾ, ਨਸ਼ੇ ਦੀ ਲਤ ਤੋਂ ਪੀੜਤ ਕੈਦ ਵਿੱਚ ਬੰਦ ਵਿਅਕਤੀਆਂ ਦੀ ਪਛਾਣ ਕਰਨਾ ਅਤੇ ਉਨ੍ਹਾਂ ਦੇ ਮੁੜ-ਵਸੇਬੇ ਦੀਆਂ ਲੋੜਾਂ ਦਾ ਮੁਲਾਂਕਣ ਕਰਨਾ, ਅਜਿਹੇ ਪਿੰਡਾਂ, ਸ਼ਹਿਰੀ ਇਲਾਕਿਆਂ, ਵਿਦਿਅਕ ਸੰਸਥਾਵਾਂ ਅਤੇ ਅਜਿਹੇ ਖੇਤਰਾਂ (ਹਾਟ-ਸਪਾਟਸ) ਦੀ ਪਛਾਣ ਕਰਨਾ ਜਿੱਥੇ ਨਸ਼ਿਆਂ ਦੀ ਸਮੱਸਿਆ ਵੱਧ ਹੈ ਅਤੇ ਜਿਥੇ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ, ਪਛਾਣੇ ਗਏ ਵਿਅਕਤੀਆਂ ਦੀ ਸੂਚੀ ਤਿਆਰ ਕਰਨਾ,  ਮੁਹਿੰਮ ਤਹਿਤ ਪੈਨਲ ਵਕੀਲਾਂ, ਪੈਰਾ-ਲੀਗਲ ਵਲੰਟੀਅਰਾਂ ਅਤੇ ਹੋਰ ਵਲੰਟੀਅਰਾਂ ਨੂੰ ਉਨ੍ਹਾਂ ਦੀਆਂ ਭੂਮਿਕਾਵਾਂ ਬਾਰੇ ਜਾਣੂ ਕਰਵਾਉਣਾ/ਸਿਖਲਾਈ ਦੇਣਾ; ਪ੍ਰਚਾਰ-ਪਸਾਰ ਲਈ ਸਥਾਨਕ ਭਾਸ਼ਾ ਵਿੱਚ  (ਜਾਣਕਾਰੀ, ਸਿੱਖਿਆ ਅਤੇ ਸੰਚਾਰ) ਸਮੱਗਰੀ ਤਿਆਰ ਕਰਨਾ ਆਦਿ ਸ਼ਾਮਲ ਹੈ। 
ਮੀਟਿੰਗ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਨੇ ਮੀਟਿੰਗ ਵਿੱਚ ਸ਼ਾਮਲ ਕਮੇਟੀ ਸਾਰੇ ਮੈਂਬਰਾਨ ਸਾਹਿਬਾਨ ਨੂੰ ਮੁਹਿੰਮ ਦੇ ਉਦੇਸ਼ਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਪ੍ਰਭਾਵਿਤ ਵਿਅਕਤੀਆਂ ਦੀ ਪਛਾਣ, ਉਨ੍ਹਾਂ ਦਾ ਇਲਾਜ, ਕਾਊਂਸਲਿੰਗ ਅਤੇ ਪੁਨਰਵਾਸ ਯਕੀਨੀ ਬਨਾਉਣ ਲਈ ਸਾਰੇ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਪਹਿਲੇ ਪੜਾਅ ਵਿੱਚ ਪੂਰੇ ਕੀਤੇ ਜਾਣ ਵਾਲੇ ਕੰਮਾਂ ਨੂੰ ਮਿਤੀ 31.07.2026 ਤੱਕ ਨੇਪਰੇ ਚਾੜਨ ਲਈ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ। ਮੀਟਿੰਗ ਵਿੱਚ ਨਸ਼ਿਆਂ ਦੀ ਲਤ ਨਾਲ ਪੀੜਤ ਵਿਅਕਤੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਕਾਊਂਸਲਿੰਗ ਕਰਕੇ ਸਮੇਂ ਸਿਰ ਡੀ-ਐਡੀਕਸ਼ਨ ਇਲਾਜ ਅਤੇ ਪੁਨਰਵਾਸ ਸੇਵਾਵਾਂ ਨਾਲ ਜੋੜਨ ਲਈ ਪ੍ਰਭਾਵਸ਼ਾਲੀ ਕਾਰਜ-ਯੋਜਨਾ ਬਾਰੇ ਵਿਚਾਰ –ਵਟਾਂਦਰਾ ਵੀ ਕੀਤਾ ਗਿਆ।

 ਇਸ ਮੀਟਿੰਗ ਵਿੱਚ ਆਫੀਸ਼ੀਏਟਿੰਗ ਸਿਵਲ ਸਰਜਨ ਮੋਗਾ, ਡਿਪਟੀ ਜਿਲਾ ਸਿੱਖਿਆ ਅਫਸਰ (ਸੈਕੰਡਰੀ) ਮੋਗਾ, ਸੁਪਰਡੈਂਟ ਸਬ ਜੇਲ ਮੋਗਾ, ਜਿਲਾ ਖੇਡ ਅਫਸਰ  ਮੋਗਾ, ਜਿਲਾ ਸਮਾਜਿਕ ਨਿਆਂ ਸਸ਼ਕਤੀਕਰਨ ਅਤੇ ਘੱਟ ਗਿਣਤੀ ਅਫਸਰ ਮੋਗਾ, ਜ਼ਿਲ੍ਹਾ ਰੁਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਮੋਗਾ, ਪ੍ਰੋਜੈਕਟ ਕੁਆਰਡੀਨੇਟਰ ਰੈੱਡ ਕਰਾਸ ਡੀ-ਅਡੀਕਸ਼ਨ –ਕਮ-ਰੀਹੈਬਲੀਟੈਸ਼ਨ ਸੈਂਟਰ ਜਨੇਰ, ਅਤੇ ਚੇਅਰਮੈਨ ਹੈਲਪ ਇੰਡੀਆ, ਐੱਨ.ਜੀ.ਓ. ਸਾਰੇ ਮੈਂਬਰਾਂ ਸਮੇਤ ਜਿਲਾ ਤਾਲਮੇਲ ਕਮੇਟੀ ਵੀ ਸ਼ਾਮਿਲ ਸਨ।

ਫੋਟੋ ਕੈਪਸ਼ਨ- ਸ਼੍ਰੀਮਤੀ ਨੀਲਮ ਅਰੋੜਾ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਸੰਪੂਰਨ ਯੁਵਾ ਨਸ਼ਾ-ਮੁਕਤੀ ਅਤੇ ਪੁਨਰਵਾਸ ਮੁਹਿੰਮ” ਤਹਿਤ ਮੀਟਿੰਗ ਕਰਦੇ ਹੋਏ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਝੰਡਾ

13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਸ੍ਰੀ ਮੁਕਤਸਰ ਸਾਹਿਬ, 07 ਅਗਸਤ: 15 ਅਗਸਤ 2026 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ...

ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ

ਬਟਾਲਾ, 7 ਅਗਸਤ (    ) ਵਿਧਾਨ ਸਭਾ ਵਿਚ ਇੱਕ ਵਾਰ ਫਿਰ ਤੋਂ ਵਿਧਾਇਕ ਸ਼ੈਰੀ ਕਲਸੀ ਵਲੋਂ ਵੱਖ-ਵੱਖ ਮੁੱਦੇ ਉਠਾਏ ਗਏ ਹਨ। ਉਨ੍ਹਾਂ ਵਲੋਂ ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ ਗਏ। ਵਿਧਾਨ ਸਭਾ ਵਿੱਚ ਬਟਾਲਾ ਦੇ ਲੋਕ ਹਿੱਤਾਂ ਦੀ ਆਵਾਜ਼ ਉਠਾਉਂਦਿਆਂ ਵਿਧਾਇਕ ਸ਼ੈਰੀ...

ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਪਟਿਆਲਾ, 07 ਅਗਸਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ।...

ਚੇਅਰਮੈਨ ਮਾਨਿਕ ਮਹਿਤਾ ਨੇ ‘ਮੇਰੀ ਰਸੋਈ’ ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਬਟਾਲਾ, 7 ਅਗਸਤ  ( ) ਮਾਰਕਿਟ ਕਮੇਟੀ ਬਟਾਲਾ ਦੇ ਚੇਅਰਮੈਨ ਮਾਨਿਕ ਮਹਿਤਾ ਵਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ “ਮੇਰੀ ਰਸੋਈ ” ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹੈ...

ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਰਵਾਈ ਜ਼ਿਲ੍ਹਾ ਪੱਧਰੀ ਰੈੱਡ ਰਨ ਮੈਰਾਥਨ

ਸ੍ਰੀ ਮੁਕਤਸਰ ਸਾਹਿਬ, 07 ਅਗਸਤ:           ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅਤੇ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ਼ ਬੀਤੇ ਦਿਨੀਂ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਰੈੱਡ ਰਨ ਮੈਰਾਥਨ ਕਰਵਾਈ ਗਈ। ਇਸ ਮੈਰਾਥਨ ਵਿੱਚ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.