Facebook-f Youtube X-twitter

ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵੱਲੋਂ ਆਰਸੇਟੀ ਦੇ ਮੁਫ਼ਤ ਹੁਨਰ ਸਿਖਲਾਈ ਕੋਰਸਾਂ ਦਾ ਪ੍ਰਚਾਰ ਪੋਸਟਰ ਜਾਰੀ

ਵੱਧ ਤੋਂ ਵੱਧ ਨੌਜਵਾਨ ਮੁਫ਼ਤ ਸਿਖਲਾਈ ਹਾਸਲ ਕਰਕੇ ਸਵੈ-ਰੁਜ਼ਗਾਰ ਅਪਣਾਉਣ-ਡਿਪਟੀ ਕਮਿਸ਼ਨਰ

ਮੋਗਾ, 29 ਜੁਲਾਈ:

ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਅੱਜ ਪੰਜਾਬ ਐਂਡ ਸਿੰਧ ਬੈਂਕ ਵੱਲੋਂ ਸਪਾਂਸਰ ਸਵੈ-ਰੁਜ਼ਗਾਰ ਸਿਖਲਾਈ ਸੰਸਥਾ ਆਰਸੇਟੀ ਮੋਗਾ ਦੇ ਮੁਫ਼ਤ ਹੁਨਰ ਸਿਖਲਾਈ ਕੋਰਸਾਂ ਦੇ ਪ੍ਰਚਾਰ ਲਈ ਵਿਸ਼ੇਸ਼ ਪੋਸਟਰ ਜਾਰੀ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਹੁਨਰ ਵਿਕਾਸ ਮੌਜੂਦਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਲੱਭਣ ਦੀ ਬਜਾਏ ਰੁਜ਼ਗਾਰ ਸਿਰਜਣ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਮੰਗ ਹੈ। ਉਨ੍ਹਾਂ ਕਿਹਾ ਕਿ ਆਰਸੇਟੀ ਮੋਗਾ ਵੱਲੋਂ ਦਿੱਤੀ ਜਾ ਰਹੀ ਮੁਫ਼ਤ ਕਿੱਤਾਮੁਖੀ ਸਿਖਲਾਈ ਨੌਜਵਾਨਾਂ ਨੂੰ ਆਤਮਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਰਸੇਟੀ ਮੋਗਾ ਵੱਲੋਂ 18 ਤੋਂ 50 ਸਾਲ ਦੀ ਉਮਰ ਦੇ ਪੇਂਡੂ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਖ-ਵੱਖ ਕਿੱਤਾਮੁਖੀ ਖੇਤਰਾਂ ਵਿੱਚ ਪੂਰੀ ਤਰ੍ਹਾਂ ਮੁਫ਼ਤ ਸਿਖਲਾਈ ਦਿੱਤੀ ਜਾਂਦੀ ਹੈ। ਇਸ ਸਿਖਲਾਈ ਰਾਹੀਂ ਨੌਜਵਾਨ ਆਪਣੇ ਹੁਨਰ ਨੂੰ ਨਿਖਾਰ ਕੇ ਸਵੈ-ਰੁਜ਼ਗਾਰ ਦੇ ਨਵੇਂ ਮੌਕੇ ਸਿਰਜ ਸਕਦੇ ਹਨ ਅਤੇ ਆਪਣੇ ਨਾਲ-ਨਾਲ ਹੋਰਨਾਂ ਲਈ ਵੀ ਰੁਜ਼ਗਾਰ ਦੇ ਮੌਕੇ ਪੈਦਾ ਕਰ ਸਕਦੇ ਹਨ।

ਉਨ੍ਹਾਂ ਜ਼ਿਲ੍ਹੇ ਦੇ ਸਮੂਹ ਬੈਂਕਾਂ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਆਰਸੇਟੀ ਮੋਗਾ ਵੱਲੋਂ ਤਿਆਰ ਕੀਤੇ ਗਏ ਪ੍ਰਚਾਰ ਪੈਂਫਲੈਟ ਆਪਣੇ ਬੈਂਕਾਂ ਦੀਆਂ ਸ਼ਾਖਾਵਾਂ ਅਤੇ ਏਟੀਐਮਾਂ ਵਿੱਚ ਪ੍ਰਮੁੱਖ ਸਥਾਨਾਂ 'ਤੇ ਲਗਾਏ ਜਾਣ ਤਾਂ ਜੋ ਆਮ ਲੋਕਾਂ, ਖ਼ਾਸ ਕਰਕੇ ਪੇਂਡੂ ਖੇਤਰਾਂ ਦੇ ਨੌਜਵਾਨਾਂ ਤੱਕ ਮੁਫ਼ਤ ਹੁਨਰ ਸਿਖਲਾਈ ਦੀ ਜਾਣਕਾਰੀ ਵੱਧ ਤੋਂ ਵੱਧ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਵੱਡੀ ਗਿਣਤੀ ਵਿੱਚ ਲੋੜਵੰਦ ਨੌਜਵਾਨ ਸੰਸਥਾ ਨਾਲ ਜੁੜ ਕੇ ਆਪਣੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਸਕਣਗੇ।

ਇਸ ਮੌਕੇ ਆਰਸੇਟੀ ਮੋਗਾ ਦੇ ਡਾਇਰੈਕਟਰ ਅਤੇ ਸਹਾਇਕ ਜਨਰਲ ਮੈਨੇਜਰ ਸ੍ਰੀ ਪੰਕਜੇਸ਼ ਕੁਮਾਰ ਗੁਪਤਾ ਨੇ ਦੱਸਿਆ ਕਿ ਪੰਜਾਬ ਐਂਡ ਸਿੰਧ ਬੈਂਕ ਵੱਲੋਂ ਸਪਾਂਸਰ ਕੀਤੀ ਇਹ ਸੰਸਥਾ ਮੋਗਾ ਦੇ ਦੁਨੇਕੇ ਵਿਖੇ ਸਥਿਤ ਹੈ, ਜਿੱਥੇ ਇੱਕ ਆਧੁਨਿਕ ਕੈਂਪਸ ਵਿੱਚ ਸਿਖਿਆਰਥੀਆਂ ਲਈ ਕਲਾਸਰੂਮ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਉਪਲਬਧ ਹਨ।

ਸ੍ਰੀ ਗੁਪਤਾ ਨੇ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਪੇਂਡੂ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਉਨ੍ਹਾਂ ਨੂੰ ਆਰਥਿਕ ਤੌਰ 'ਤੇ ਸਸ਼ਕਤ ਕਰਨਾ ਹੈ। ਸਿਖਲਾਈ ਤੋਂ ਬਾਅਦ ਭਾਗੀਦਾਰਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਮਾਰਗਦਰਸ਼ਨ ਵੀ ਦਿੱਤਾ ਜਾਂਦਾ ਹੈ, ਜਿਸ ਨਾਲ ਉਹ ਸਫ਼ਲ ਉੱਦਮੀ ਬਣ ਸਕਣ।

ਇਸ ਮੌਕੇ ਮੌਜੂਦ ਅਧਿਕਾਰੀਆਂ ਨੇ ਵੀ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਰਸੇਟੀ ਮੋਗਾ ਵੱਲੋਂ ਚਲਾਏ ਜਾ ਰਹੇ ਮੁਫ਼ਤ ਹੁਨਰ ਸਿਖਲਾਈ ਕੋਰਸਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਭਵਿੱਖ ਨੂੰ ਆਤਮਨਿਰਭਰਤਾ ਅਤੇ ਸਵੈ-ਰੁਜ਼ਗਾਰ ਵੱਲ ਲੈ ਕੇ ਜਾਣ।

ਫੋਟੋ ਕੈਪਸ਼ਨ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਆਰਸੇਟੀ ਦੇ ਮੁਫ਼ਤ ਹੁਨਰ ਸਿਖਲਾਈ ਕੋਰਸਾਂ ਦਾ ਪ੍ਰਚਾਰ ਪੋਸਟਰ ਜਾਰੀ ਕਰਵਾਉਂਦੇ ਹੋਏ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮਹੀਨਾਵਾਰ ਸਮੀਖਿਆ ਮੀਟਿੰਗ

ਪੈਂਡਿੰਗ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਨ ਦੇ ਜਾਰੀ ਕੀਤੇ ਆਦੇਸ਼ ਸ੍ਰੀ ਮੁਕਤਸਰ ਸਾਹਿਬ:- ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਪੰਚਾਲ ਨੇ ਮਾਲ ਵਿਭਾਗ ਦੇ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਮਹੀਨਾਵਾਰ ਸਮਿਖਿਆ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਮਾਲ ਵਿਭਾਗ ਦੇ ਚੱਲ ਰਹੇ ਕੰਮਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਪੈਂਡਿੰਗ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ...

ਮਿੱਟੀ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦੀ ਮੁਹਿੰਮ ਵਿੱਚ ਸਾਥ ਦੇਣ ਕਿਸਾਨ ਵੀਰ, ਪਿੰਡ ਗੰਡੇ ਵਿਖੇ ਪਰਾਲੀ ਦੀ ਸਾਂਭ ਸੰਭਾਲ ਲਈ ਜਾਗਰੂਕਤਾ ਕੈਂਪ

ਸ਼੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ਤੇ ਉਪ ਮੰਡਲ ਮੈਜਿਸਟਰੇਟ ਬਟਾਲਾ ਸਾਰੰਗਪ੍ਰੀਤ ਔਜਲਾ ਦੇ ਹੁਕਮਾਂ ਤਹਿਤ ਅਤੇ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾ. ਸ਼ਾਹਬਾਜ਼ ਸਿੰਘ ਚੀਮਾ ਦੀ ਰਹਿਨੁਮਾਈ ਹੇਠ ਅਤੇ ਬਲਾਕ ਇੰਚਾਰਜ ਰਜਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਦੇ ਯਤਨ ਸਦਕਾ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਗੰਡੇ ਕੇ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ...

ਪ੍ਰਸ਼ਾਸਨ ਨਾਲ ਇੰਟਰਨਜ ਵਜੋਂ ਕੰਮ ਕਰਕੇ ਹਾਸਲ ਕੀਤਾ ਤਜਰਬਾ ਵਿਦਿਆਰਥੀਆਂ ਦੇ ਕਰੀਅਰ ‘ਚ ਮੀਲ ਪੱਥਰ ਸਾਬਤ ਹੋਵੇਗਾ- ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਨੇ ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ ਦੇ ਪਹਿਲੇ ਬੈਚ ਦੇ ਇੰਟਰਨਜ ਨੂੰ ਸਰਟੀਫਿਕੇਟ ਤੇ ਵਧੀਆ ਕਾਰਗੁਜ਼ਾਰੀ ਲਈ ਦਿੱਤਾ ਨਗਦ ਇਨਾਮ ਪਟਿਆਲਾ:- ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਰਹਿਨੁਮਾਈ ਹੇਠ ਚਲਾਇਆ ਗਿਆ 3 ਮਹੀਨਿਆਂ ਦਾ ਪਹਿਲਾ “ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ 2026” ਸਫ਼ਲਤਾ ਪੂਰਵਕ ਸਮਾਪਤ ਹੋ ਗਿਆ। ਚੁਣੇ ਗਏ ਇੰਟਰਨਜ ਨੂੰ “ਇੰਟਰਨਸ਼ਿਪ ਕੰਪਲੀਸ਼ਨ...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਫੁਲਕੇ ਵਿਖੇ ‘ਮੇਰੀ ਰਸੋਈ ਯੋਜਨਾ’ ਤਹਿਤ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਮਾਨ ਸਰਾਕਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ- ਬਲਵਿੰਦਰ ਸਿੰਘ ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਫੁਲਕੇ ਵਿਖੇ “ਮੁੱਖ ਮੰਤਰੀ ਮੇਰੀ ਰਸੋਈ ਯੋਜਨਾਂ ਤਹਿਤ ਰਾਸ਼ਨ “ ਦੀਆ ਕਿੱਟਾਂ ਵੰਡੀਆਂ। ਇਸ ਮੌਕੇ ਹਰਜੀਤ...

ਪਰਾਲੀ ਸਾੜਨ ਵਾਲੇ ਹੌਟ-ਸਪੌਟ ਪਿੰਡਾਂ ਵੱਲ ਵਿਸ਼ੇਸ਼ ਧਿਆਨ ਦੇਣ ਨੋਡਲ ਅਧਿਕਾਰੀ: ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ -ਕਿਹਾ, ਪਿਛਲੇ ਸਾਲਾਂ ਦੌਰਾਨ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦਾ ਕੀਤਾ ਜਾਵੇਗਾ ਸਨਮਾਨ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਾਰੇ ਨੋਡਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.