Facebook-f Youtube X-twitter

ਪ੍ਰਸਿੱਧ ਮੰਦਿਰ ਮਾਤਾ ਸ਼੍ਰੀ ਕਾਲੀ ਦੇਵੀ ਵਿਖੇ ਨਤਮਸਤਕ ਹੋਏ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਮੰਦਿਰ ਦੇ ਨਵ-ਨਿਰਮਾਣ ਕਾਰਜਾਂ ਦਾ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਲਿਆ ਜਾਇਜ਼ਾ

ਪਟਿਆਲਾ, 29 ਜੁਲਾਈ:

ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਾਚਾਰੀ, ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਊਰਜਾ ਮੰਤਰੀ ਸ੍ਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਪਟਿਆਲਾ ਦੇ ਇਤਿਹਾਸਕ ਅਤੇ ਪ੍ਰਸਿੱਧ ਮੰਦਿਰ ਮਾਤਾ ਸ਼੍ਰੀ ਕਾਲੀ ਦੇਵੀ ਜੀ ਵਿਖੇ ਨਤਮਸਤਕ ਹੋ ਕੇ ਮਾਤਾ ਰਾਣੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਪੰਜਾਬ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਇਸ ਮੌਕੇ ਕੈਬਨਿਟ ਮੰਤਰੀ ਨੇ ਮੰਦਿਰ ਵਿਖੇ ਚੱਲ ਰਹੇ ਨਵ-ਨਿਰਮਾਣ ਅਤੇ ਵਿਕਾਸ ਕਾਰਜਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮੰਦਿਰ ਵਿੱਚ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਸਾਰੀਆਂ ਲੋੜੀਂਦੀਆਂ ਸੁਵਿਧਾਵਾਂ ਨੂੰ ਹੋਰ ਬਿਹਤਰ ਬਣਾਇਆ ਜਾ ਰਿਹਾ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਆਪਸੀ ਪਿਆਰ, ਭਾਈਚਾਰੇ ਅਤੇ ਧਾਰਮਿਕ ਸਥਾਨ ਦਾ ਪੂਰਾ ਸਤਿਕਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਦਿਆਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਕੰਮ ਕਰ ਰਹੀ ਹੈ।

ਕੈਬਨਿਟ ਮੰਤਰੀ ਨੇ ਅਰਦਾਸ ਕੀਤੀ ਕਿ ਮਾਤਾ ਰਾਣੀ ਦੀ ਕਿਰਪਾ ਸਦਕਾ ਪੰਜਾਬ ਵਿੱਚ ਹਮੇਸ਼ਾ ਅਮਨ, ਸ਼ਾਂਤੀ, ਆਪਸੀ ਭਾਈਚਾਰਾ ਅਤੇ ਖੁਸ਼ਹਾਲੀ ਬਣੀ ਰਹੇ ਅਤੇ ਸੂਬਾ ਤਰੱਕੀ ਅਤੇ ਵਿਕਾਸ ਦੇ ਰਾਹ ‘ਤੇ ਨਿਰੰਤਰ ਅੱਗੇ ਵਧਦਾ ਰਹੇ

Gursharan Singh

garry6110@gmail.com

Leave a Reply

Your email address will not be published. Required fields are marked *

Trending

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਝੰਡਾ

13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਸ੍ਰੀ ਮੁਕਤਸਰ ਸਾਹਿਬ, 07 ਅਗਸਤ: 15 ਅਗਸਤ 2026 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ...

ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ

ਬਟਾਲਾ, 7 ਅਗਸਤ (    ) ਵਿਧਾਨ ਸਭਾ ਵਿਚ ਇੱਕ ਵਾਰ ਫਿਰ ਤੋਂ ਵਿਧਾਇਕ ਸ਼ੈਰੀ ਕਲਸੀ ਵਲੋਂ ਵੱਖ-ਵੱਖ ਮੁੱਦੇ ਉਠਾਏ ਗਏ ਹਨ। ਉਨ੍ਹਾਂ ਵਲੋਂ ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ ਗਏ। ਵਿਧਾਨ ਸਭਾ ਵਿੱਚ ਬਟਾਲਾ ਦੇ ਲੋਕ ਹਿੱਤਾਂ ਦੀ ਆਵਾਜ਼ ਉਠਾਉਂਦਿਆਂ ਵਿਧਾਇਕ ਸ਼ੈਰੀ...

ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਪਟਿਆਲਾ, 07 ਅਗਸਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ।...

ਚੇਅਰਮੈਨ ਮਾਨਿਕ ਮਹਿਤਾ ਨੇ ‘ਮੇਰੀ ਰਸੋਈ’ ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਬਟਾਲਾ, 7 ਅਗਸਤ  ( ) ਮਾਰਕਿਟ ਕਮੇਟੀ ਬਟਾਲਾ ਦੇ ਚੇਅਰਮੈਨ ਮਾਨਿਕ ਮਹਿਤਾ ਵਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ “ਮੇਰੀ ਰਸੋਈ ” ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹੈ...

ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਰਵਾਈ ਜ਼ਿਲ੍ਹਾ ਪੱਧਰੀ ਰੈੱਡ ਰਨ ਮੈਰਾਥਨ

ਸ੍ਰੀ ਮੁਕਤਸਰ ਸਾਹਿਬ, 07 ਅਗਸਤ:           ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅਤੇ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ਼ ਬੀਤੇ ਦਿਨੀਂ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਰੈੱਡ ਰਨ ਮੈਰਾਥਨ ਕਰਵਾਈ ਗਈ। ਇਸ ਮੈਰਾਥਨ ਵਿੱਚ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.