Facebook-f Youtube X-twitter

ਖੇਤੀਬਾੜੀ ਵਿਭਾਗ ਵੱਲੋਂ ‘ਮਿਸ਼ਨ ਫਾਰ ਕਾਟਨ ਪ੍ਰੋਡਕਟੀਵਿਟੀ’ ਅਧੀਨ ਪਿੰਡ ਬਧਾਈ ਵਿਖੇ ‘ਖੇਤ ਦਿਵਸ’ ਆਯੋਜਿਤ

ਮਲੋਟ/ਸ੍ਰੀ ਮੁਕਤਸਰ ਸਾਹਿਬ, 29 ਜੁਲਾਈ:

ਪੰਜਾਬ ਸਰਕਾਰ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਅਤੇ ਡਿਪਟੀ ਡਾਇਰੈਕਟਰ (ਕਪਾਹ) ਡਾ. ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਹਾਇਕ ਪੌਦਾ ਸੁਰੱਖਿਆ ਅਫਸਰ ਡਾ. ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਦੇ ਅਧੀਨ ਆਉਂਦੇ ਸਰਕਲ ਬਧਾਈ ਦੇ ਪਿੰਡ ਗੰਧੜ ਵਿਖੇ ‘ਮਿਸ਼ਨ ਫਾਰ ਕਾਟਨ ਪ੍ਰੋਡਕਟੀਵਿਟੀ’ (Mission for Cotton Productivity) ਅਧੀਨ ਖੇਤ ਦਿਵਸ (ਫ਼ੀਲਡ ਡੇ) ਆਯੋਜਿਤ ਕੀਤਾ ਗਿਆ।

ਇਸ ਮੌਕੇ ਡਾ. ਮਨਮੀਤ ਸਿੰਘ (ਏ.ਡੀ.ਓ.) ਨੇ ਨਰਮੇ/ਕਪਾਹ ਦੀ ਫਸਲ ਵਿੱਚ ਖਾਦਾਂ ਦੇ ਸਹੀ ਪ੍ਰਬੰਧਨ ਅਤੇ ਸੰਤੁਲਿਤ ਵਰਤੋਂ ਬਾਰੇ ਤਕਨੀਕੀ ਨੁਕਤੇ ਸਾਂਝੇ ਕੀਤੇ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਨਰਮੇ ਦੀ ਫਸਲ ਨੂੰ ਕੀੜੇ-ਮਕੌੜਿਆਂ (ਖਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ) ਦੇ ਹਮਲੇ ਤੋਂ ਬਚਾਉਣ ਲਈ ਸਰਵਪੱਖੀ ਕੀਟ ਪ੍ਰਬੰਧਨ ਦੇ ਅਹਿਮ ਨੁਕਤੇ ਦੱਸੇ। ਉਨ੍ਹਾਂ ਕਿਸਾਨਾਂ ਨੂੰ ਖੇਤਾਂ ਵਿੱਚੋਂ ਨਦੀਨਾਂ ਦੀ ਸਾਫ-ਸਫਾਈ ਰੱਖਣ ਅਤੇ ਨਰਮੇ ਦੀ ਫਸਲ ਦਾ ਲਗਾਤਾਰ ਸਰਵੇਖਣ (ਨਿਰੀਖਣ) ਕਰਦੇ ਰਹਿਣ ਲਈ ਆਖਿਆ ਤਾਂ ਜੋ ਕੀੜੇ-ਮਕੌੜਿਆਂ ਦਾ ਖਾਸ ਧਿਆਨ ਰੱਖਿਆ ਜਾ ਸਕੇ। ਉਨ੍ਹਾਂ ਨੇ ਜ਼ੋਰ ਦੇ ਕੇ ਸਲਾਹ ਦਿੱਤੀ ਕਿ ਖੇਤਾਂ ਵਿੱਚ ਪੀ.ਏ.ਯੂ. (PAU) ਵੱਲੋਂ ਸਿਫਾਰਸ਼ ਕੀਤੀਆਂ ਕੀਟਨਾਸ਼ਕਾਂ ਅਤੇ ਨਦੀਨਨਾਸ਼ਕਾਂ ਦਾ ਹੀ ਸਪ੍ਰੇਅ ਕੀਤਾ ਜਾਵੇ।

ਸ੍ਰੀਮਤੀ ਏਕਮਦੀਪ ਕੌਰ ਏ.ਐਸ.ਆਈ ਵੱਲੋਂ ਮਹਿਕਮੇ ਦੀਆਂ ਚੱਲ ਰਹੀਆਂ ਵੱਖ-ਵੱਖ ਕਿਸਾਨ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਵਿਸ਼ੇਸ਼ ਤੌਰ ‘ਤੇ ਸੁਚੇਤ ਕਰਦਿਆਂ ਅਪੀਲ ਕੀਤੀ ਕਿ ਉਹ ਬਾਜ਼ਾਰ ਵਿੱਚੋਂ ਕੋਈ ਵੀ ਬੀਜ, ਖਾਦ ਜਾਂ ਖੇਤੀ ਦਵਾਈਆਂ (ਇਨਪੁੱਟਸ) ਖਰੀਦਣ ਸਮੇਂ ਦੁਕਾਨਦਾਰ ਤੋਂ ਉਸ ਦਾ ਪੱਕਾ ਬਿੱਲ ਜ਼ਰੂਰ ਲੈਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਧੋਖਾਧੜੀ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਪੀ.ਐਮ. ਕਿਸਾਨ ਯੋਜਨਾ ਅਤੇ ਫਾਰਮਰ ਰਜਿਸਟਰੀ ਕਰਵਾਉਣ ਦੀ ਪ੍ਰਕਿਰਿਆ ਬਾਰੇ ਵੀ ਜਾਗਰੂਕ ਕੀਤਾ। ਅੰਤ ਵਿੱਚ ਇਸ ਪ੍ਰੋਗਰਾਮ ਦੇ ਵਿਸ਼ੇਸ਼ ਮਹਿਮਾਨ ਪਿੰਡ ਗੰਧੜ ਦੇ ਸਰਪੰਚ ਅੰਗਰੇਜ ਸਿੰਘ ਵੱਲੋਂ ਖੇਤ ਦਿਵਸ ਆਯੋਜਿਤ ਕਰਨ ਲਈ ਖੇਤੀਬਾੜੀ ਵਿਭਾਗ ਦਾ ਧੰਨਵਾਦ ਕੀਤਾ ਅਤੇ ਕਿਸਾਨਾਂ ਨੂੰ ਭਵਿੱਖ ਵਿੱਚ ਅਜਿਹੇ ਪ੍ਰੋਗਰਾਮਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।

ਇਸ ਖੇਤ ਦਿਵਸ ਦਾ ਸਾਰਾ ਸੁਚੱਜਾ ਪ੍ਰਬੰਧ ਗਗਨਦੀਪ ਸਿੰਘ (ਸਹਾਇਕ ਟੈਕਨਾਲੋਜੀ ਮੈਨੇਜਰ) ਅਤੇ ਅਮਨਦੀਪ ਸਿੰਘ ਸੇਵਾਦਾਰ ਵੱਲੋਂ ਕੀਤਾ ਗਿਆ। ਇਸ ਮੌਕੇ ਪਿੰਡ ਗੰਧੜ ਦੇ ਸਰਪੰਚ ਅੰਗਰੇਜ ਸਿੰਘ ਅਤੇ ਹੋਰ ਅਗਾਂਹਵਧੂ ਕਿਸਾਨ ਹਾਜ਼ਰ ਸਨ

Gursharan Singh

garry6110@gmail.com

Leave a Reply

Your email address will not be published. Required fields are marked *

Trending

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਝੰਡਾ

13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਸ੍ਰੀ ਮੁਕਤਸਰ ਸਾਹਿਬ, 07 ਅਗਸਤ: 15 ਅਗਸਤ 2026 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ...

ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ

ਬਟਾਲਾ, 7 ਅਗਸਤ (    ) ਵਿਧਾਨ ਸਭਾ ਵਿਚ ਇੱਕ ਵਾਰ ਫਿਰ ਤੋਂ ਵਿਧਾਇਕ ਸ਼ੈਰੀ ਕਲਸੀ ਵਲੋਂ ਵੱਖ-ਵੱਖ ਮੁੱਦੇ ਉਠਾਏ ਗਏ ਹਨ। ਉਨ੍ਹਾਂ ਵਲੋਂ ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ ਗਏ। ਵਿਧਾਨ ਸਭਾ ਵਿੱਚ ਬਟਾਲਾ ਦੇ ਲੋਕ ਹਿੱਤਾਂ ਦੀ ਆਵਾਜ਼ ਉਠਾਉਂਦਿਆਂ ਵਿਧਾਇਕ ਸ਼ੈਰੀ...

ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਪਟਿਆਲਾ, 07 ਅਗਸਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ।...

ਚੇਅਰਮੈਨ ਮਾਨਿਕ ਮਹਿਤਾ ਨੇ ‘ਮੇਰੀ ਰਸੋਈ’ ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਬਟਾਲਾ, 7 ਅਗਸਤ  ( ) ਮਾਰਕਿਟ ਕਮੇਟੀ ਬਟਾਲਾ ਦੇ ਚੇਅਰਮੈਨ ਮਾਨਿਕ ਮਹਿਤਾ ਵਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ “ਮੇਰੀ ਰਸੋਈ ” ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹੈ...

ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਰਵਾਈ ਜ਼ਿਲ੍ਹਾ ਪੱਧਰੀ ਰੈੱਡ ਰਨ ਮੈਰਾਥਨ

ਸ੍ਰੀ ਮੁਕਤਸਰ ਸਾਹਿਬ, 07 ਅਗਸਤ:           ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅਤੇ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ਼ ਬੀਤੇ ਦਿਨੀਂ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਰੈੱਡ ਰਨ ਮੈਰਾਥਨ ਕਰਵਾਈ ਗਈ। ਇਸ ਮੈਰਾਥਨ ਵਿੱਚ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.