Facebook-f Youtube X-twitter

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ-ਪਿੰਡ ਦਿਖਾਈ ਜਾ ਰਹੀ ਹੈ ਡਾਕੂਮੈਂਟਰੀ

ਸ੍ਰੀ ਮੁਕਤਸਰ ਸਾਹਿਬ 01 ਅਗਸਤ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਮਰਪਿਤ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਸ਼ੇਸ਼ ਡਾਕੂਮੈਂਟਰੀ ਦਿਖਾਈ ਜਾ ਰਹੀ ਹੈ। ਇਸੇ ਲੜੀ ਤਹਿਤ ਬੀਤੀ ਸ਼ਾਮ ਪਿੰਡ ਕੋਠੇ ਬਰੜੇ ਵਾਲਾ ਅਤੇ ਕੋਠੇ ਕੇਸਰ ਸਿੰਘ ਵਿਖੇ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਫ਼ਿਲਮ ਦਿਖਾਈ ਗਈ।  

ਪੰਜਾਬ ਸਰਕਾਰ ਦੇ ਇਸ ਉਪਰਾਲੇ ਤਹਿਤ ਜ਼ਿਲੇ ਵਿਚ ਰੋਜਾਨਾਂ 2 ਪਿੰਡਾਂ ਵਿਚ ਇਹ ਡਾਕੂਮੈਂਟਰੀ ਦਿਖਾਈ ਜਾ ਰਹੀ ਹੈ। ਪਿੰਡ ਦੇ ਸਰਪੰਚਾ, ਪੰਚਾਇਤ ਨੁਮਾਇੰਦਿਆਂ, ਨੌਜਵਾਨਾਂ, ਮਹਿਲਾਵਾਂ, ਬਜ਼ੁਰਗਾਂ ਅਤੇ ਪਿੰਡ ਵਾਸੀਆਂ ਵਲੋਂ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਡਾਕੂਮੈਂਟਰੀ ਦੇਖੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਵਿਸ਼ੇਸ਼ ਮੁਹਿੰਮ ਦੀ ਸ਼ਲਾਘਾ ਕਰਦਿਆਂ ਪਿੰਡਾਂ ਦੇ ਵਸਨੀਕਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਪਹਿਲਕਦਮੀਆਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਮਹਾਨ ਗੁਰੂਆਂ ਦੇ ਜੀਵਨ, ਵਿਚਾਰਾਂ ਅਤੇ ਮਨੁੱਖੀ ਭਲਾਈ ਲਈ ਦਿੱਤੇ ਉਨ੍ਹਾਂ ਦੇ ਪ੍ਰੇਰਣਾਦਾਇਕ ਸੰਦੇਸ਼ਾਂ ਨੂੰ ਜਾਣਨ ਅਤੇ ਸਮਝਣ ਦਾ ਮੌਕਾ ਮਿਲ ਰਿਹਾ ਹੈ।

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਤਾਰ ਜਾਰੀ ਰਹੇਗੀ, ਤਾਂ ਜੋ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਬਰਾਬਰੀ, ਮਨੁੱਖਤਾ ਤੇ ਸਰਬੱਤ ਦੇ ਭਲੇ ਦਾ ਸੰਦੇਸ਼ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਇਆ ਜਾ ਸਕੇ

Gursharan Singh

garry6110@gmail.com

Leave a Reply

Your email address will not be published. Required fields are marked *

Trending

ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ‘ਚ ਦਿਖਾਈ ਜਾ ਰਹੀ ਹੈ  ਦਸਤਾਵੇਜੀ ਫਿਲਮ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਸਦਰਵਾਲਾ,ਮੜ੍ਹ ਮੱਲੂ,ਕਬਰਵਾਲਾਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਚੀਮਾ ਖੁੱਡੀ ਅਤੇ ਮਠੋਲਾ ਵਿਖੇ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਸਿਹਤ ਯੋਜਨਾਂ ਦੇ ਕਾਰਡ ਲਾਭਪਾਤਰੀਆਂ ਨੂੰ ਵੰਡੇ

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਚੀਮਾ ਖੁੱਡੀ ਅਤੇ ਮਠੋਲਾ ਵਿਖੇ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡ ਲਾਭਪਾਤਰੀਆਂ ਨੂੰ ਵੰਡੇ ਗਏ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਲੋਕ ਮਿਲਣੀ...

ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ-ਵਿਧਾਇਕ ਸ਼ੈਰੀ ਕਲਸੀ

ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਵਿੱਚ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ ਬਟਾਲਾ:- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਸਬੰਧਤ...

ਹਰਚੰਦ ਸਿੰਘ ਬਰਸਟ ਵੱਲੋਂ ਜੋੜਾਮਾਜਰਾ ਜਾਂਦੀ ਰੋਡ ਤੇ ਭਾਖੜਾ ਨਹਿਰ ‘ਤੇ ਨਵੇਂ ਪੁੱਲ ਦੇ ਨਿਰਮਾਣ ਕਾਰਜ ਦਾ ਉਦਘਾਟਨ

-6.18 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ 44 ਮੀਟਰ ਲੰਬਾ ਸਿੰਗਲ ਸਪੈਨ ਸਟੀਲ ਟਰੱਸ ਪੁੱਲ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਚੱਲ ਰਹੀ ਹੈ ਵਿਕਾਸ ਦੀ ਹਨੇਰੀ: ਬਰਸਟ -ਨਵੇਂ ਪੁੱਲ ਦੇ ਨਿਰਮਾਣ ਨਾਲ ਇਲਾਕਾ ਨਿਵਾਸੀਆਂ ਅਤੇ ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ, ਹਲਕੇ ਵਿੱਚ ਖੁਸ਼ੀ ਦੀ ਲਹਿਰ ਸਮਾਣਾ:- ਪੰਜਾਬ ਮੰਡੀ ਬੋਰਡ...

ਨਗਰ ਕੌਂਸਲ ਸਮਾਣਾ ਵੱਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕੀਤਾ

ਸਮਾਣਾ:- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਂਸਲ ਸਮਾਣਾ ਵੱਲੋਂ 17 ਸਤੰਬਰ ਤੋਂ 17 ਅਕਤੂਬਰ ਤੱਕ ਚਲਾਈ ਜਾ ਰਹੀ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਅੱਜ ਲੋਕਾਂ ਨੂੰ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਜਾਗਰੂਕ ਕੀਤਾ ਗਿਆ। ਇਸ ਮੌਕੇ ਨਗਰ ਕੌਂਸਲ ਸਮਾਣਾ ਦੇ ਪ੍ਰਧਾਨ ਸ੍ਰੀ ਕਪੂਰ ਚੰਦ ਬਾਂਸਲ ਅਤੇ ਕਾਰਜ ਸਾਧਕ ਅਫ਼ਸਰ ਸ੍ਰੀ ਅਪਰਾਪਾਰ ਸਿੰਘ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.