Facebook-f Youtube X-twitter

ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ

-‘ਯੁੱਧ ਨਸ਼ਿਆਂ ਵਿਰੁੱਧ-ਨਸ਼ਾ ਮੁਕਤ ਪੰਜਾਬ ਵੱਲ’ ਵਿਸ਼ੇ ’ਤੇ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਿਖੇ ਕੌਮੀ ਕਾਨਫਰੰਸ

-ਹਰਿਆਣਾ ਦੇ ਰਾਜਪਾਲ ਪ੍ਰੋ. ਅਸ਼ੀਮ ਘੋਸ਼ ਸਮੇਤ ਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਵੱਲੋਂ ਨਸ਼ਿਆਂ ਦੀ ਸਮੱਸਿਆ ਦੇ ਹੱਲ ਲਈ ਇੱਕਜੁਟਤਾ ਦਾ ਪ੍ਰਗਟਾਵਾ

ਪਟਿਆਲਾ, 1 ਅਗਸਤ:

ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਹੈ ਕਿ ਨਸ਼ਿਆਂ ਵਿਰੁੱਧ ਲੜਾਈ ਕੇਵਲ ਸਰਕਾਰ ਜਾਂ ਪੁਲਿਸ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨਸ਼ੇ ਸਿਰਫ਼ ਪੰਜਾਬ ਦੀ ਹੀ ਨਹੀਂ, ਸਗੋਂ ਪੂਰੇ ਦੇਸ਼ ਦੀ ਗੰਭੀਰ ਸਮੱਸਿਆ ਹੈ ਕਿਉਂਕਿ ਦੇਸ਼ ਵਿਰੋਧੀ ਤਾਕਤਾਂ ਸਾਡੇ ਨੌਜਵਾਨਾਂ ਨੂੰ ਨਸ਼ਿਆਂ ਦੇ ਜਾਲ ਵਿੱਚ ਫਸਾ ਕੇ ਦੇਸ਼ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਰਚ ਰਹੀਆਂ ਹਨ।

ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਿਖੇ ‘ਯੁੱਧ ਨਸ਼ਿਆਂ ਵਿਰੁੱਧ-ਨਸ਼ਾ ਮੁਕਤ ਪੰਜਾਬ ਵੱਲ’ ਵਿਸ਼ੇ ’ਤੇ ਕੌਮੀ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਹਰਿਆਣਾ ਦੇ ਰਾਜਪਾਲ ਪ੍ਰੋ. ਅਸ਼ੀਮ ਕੁਮਾਰ ਘੋਸ਼ ਵੀ ਮੌਜੂਦ ਸਨ, ਜਿਨ੍ਹਾਂ ਸਮੇਤ ਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਨੇ ਨਸ਼ਿਆਂ ਦੀ ਸਮੱਸਿਆ ਦੇ ਹੱਲ ਲਈ ਇੱਕਜੁਟਤਾ ਦਾ ਪ੍ਰਗਟਾਵਾ ਕੀਤਾ।

ਸ੍ਰੀ ਕਟਾਰੀਆ ਨੇ ਭਰੋਸਾ ਜਤਾਇਆ ਕਿ ਸਰਕਾਰ, ਪ੍ਰਸ਼ਾਸਨ, ਵਿਦਿਅਕ ਸੰਸਥਾਵਾਂ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਅਤੇ ਆਮ ਲੋਕਾਂ ਦੇ ਸਾਂਝੇ ਯਤਨਾਂ ਨਾਲ ਨਸ਼ਿਆਂ ਦੀ ਇਸ ਬੁਰਾਈ ਨੂੰ ਜੜ੍ਹੋਂ ਖਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਮੂਹਿਕ ਜਨ ਅੰਦੋਲਨ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਡੀ ਅਗਲੀ ਪੀੜ੍ਹੀ ਨੂੰ ਬਚਾਉਣਾ ਹੀ ਦੇਸ਼ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ ਹੈ।

ਰਾਜਪਾਲ ਕਟਾਰੀਆ ਨੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਫ਼ਲਤਾ ਦੇ ਅੰਕੜਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਯੁੱਧ ਕੇਵਲ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਤੱਕ ਸੀਮਤ ਨਹੀਂ, ਸਗੋਂ ਨੌਜਵਾਨਾਂ ਨੂੰ ਜਾਗਰੂਕ ਕਰਨ, ਇਲਾਜ, ਮੁੜ ਵਸੇਬੇ, ਸਿੱਖਿਆ, ਖੇਡਾਂ ਅਤੇ ਹੁਨਰ ਵਿਕਾਸ ਨਾਲ ਜੋੜਨ ਦੀ ਇੱਕ ਵਿਆਪਕ ਸਮਾਜਿਕ ਮੁਹਿੰਮ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀਆਂ, ਸਕੂਲਾਂ ਅਤੇ ਹੋਰ ਵਿਦਿਅਕ ਅਦਾਰਿਆਂ ਨੂੰ ਨਸ਼ਿਆਂ ਦੀ ਰੋਕਥਾਮ ਲਈ ਖੋਜ, ਜਾਗਰੂਕਤਾ ਅਤੇ ਸਮਾਜਿਕ ਭਾਗੀਦਾਰੀ ਵਿੱਚ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ।ਉਨ੍ਹਾਂ ਨੇ ਸਾਰੇ ਵਾਈਸ ਚਾਂਸਲਰਾਂ ਤੇ ਹੋਰ ਸਿੱਖਿਆ ਸ਼ਾਸਤਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਕੈਂਪਸ ਸੰਭਾਲਣ ਅਤੇ ਨਸ਼ਿਆਂ ਦੀ ਲਤ ਲਗਾ ਚੁੱਕੇ ਵਿਦਿਆਰਥੀਆਂ ਨਾਲ ਰਾਬਤਾ ਕਰਕੇ ਉਨ੍ਹਾਂ ਦੀ ਨਸ਼ਾ ਮੁਕਤੀ ‘ਚ ਮਦਦ ਕਰਨ। ਸ੍ਰੀ ਕਟਾਰੀਆ ਨੇ ਕਿਹਾ ਕਿ ਹੁਣ ਜਾਗਣ ਦਾ ਵੇਲਾ ਹੈ ਅਤੇ ਨਸ਼ਿਆਂ ਦੀ ਦਲਦਲ ‘ਚ ਫਸੇ ਨੌਜਵਾਨਾਂ ਨੂੰ ਤ੍ਰਿਸਕਾਰ ਦੀ ਥਾਂ ਪਿਆਰ ਦੀ ਲੋੜ ਹੈ ਕਿਉਂਕਿ ਨਸ਼ਿਆਂ ਦੇ ਹਾਲਾਤ ਪੈਦਾ ਕਰਨ ਲਈ ਜਿੰਮੇਵਾਰ ਵੀ ਅਸੀਂ ਹੀ ਹਾਂ ਤੇ ਹੁਣ ਇਸ ਬਿਮਾਰੀ ਨੂੰ ਦੂਰ ਕਰਨਾ ਵੀ ਸਾਡੀ ਜ਼ਿੰਮੇਵਾਰੀ ਹੈ।

ਇਸ ਦੌਰਾਨ ਹਰਿਆਣਾ ਦੇ ਰਾਜਪਾਲ ਪ੍ਰੋ. ਅਸ਼ੀਮ ਕੁਮਾਰ ਘੋਸ਼ ਨੇ ਵੀ ਨਸ਼ਿਆਂ ਦੀ ਸਮੱਸਿਆ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਨਾਲ ਹਰਿਆਣਾ ਦੀ ਪ੍ਰਥਮ ਮਹਿਲਾ ਸ਼੍ਰੀਮਤੀ ਮਿਤਰਾ ਘੋਸ਼ ਵੀ ਮੌਜੂਦ ਸਨ। ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਦੇ ਵਾਈਸ ਚਾਂਸਲਰ ਪ੍ਰੋ. ਜੈ ਸ਼ੰਕਰ ਸਿੰਘ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੁਲਿਸ ਅਧਿਕਾਰੀਆਂ ਨੂੰ ਨਸ਼ਾ ਤਸਕਰਾਂ ਖ਼ਿਲਾਫ਼ ਮਜ਼ਬੂਤ ਕਾਨੂੰਨੀ ਕਾਰਵਾਈ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਸਬੰਧੀ ਵਿਸ਼ੇਸ਼ ਕਾਨੂੰਨੀ ਸਿਖਲਾਈ ਦਿੱਤੀ ਜਾ ਰਹੀ ਹੈ।

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਪੁਸ਼ਪਿੰਦਰ ਸਿੰਘ ਗਿੱਲ ਨੇ ਆਪਣੇ ਕੁੰਜੀਵਤ ਭਾਸ਼ਣ ਵਿੱਚ ਨਸ਼ਿਆਂ ਦੀ ਸਮਾਜਿਕ ਸਮੱਸਿਆ ਦੇ ਪ੍ਰਭਾਵਸ਼ਾਲੀ ਹੱਲਾਂ ਬਾਰੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਨੇ ਵੀ ਸੰਬੋਧਨ ਕਰਦਿਆਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਵਿਦਿਅਕ ਸੰਸਥਾਵਾਂ ਦੀ ਭੂਮਿਕਾ ਉੱਤੇ ਜ਼ੋਰ ਦਿੱਤਾ।

ਕਾਨਫਰੰਸ ਦੇ ਪ੍ਰਬੰਧਕੀ ਸਕੱਤਰ ਡਾ. ਜਸਲੀਨ ਕੇਵਲਾਨੀ ਨੇ ਕਾਨਫਰੰਸ ਦੇ ਉਦੇਸ਼ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਾਨਫਰੰਸ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਹਿਯੋਗ ਨਾਲ ਕਰਵਾਈ ਗਈ ਹੈ।

ਡਾ. ਜਸਲੀਨ ਕੇਵਲਾਨੀ ਨੇ ਦੱਸਿਆ ਕਿ ਕਾਨਫਰੰਸ ਦਾ ਉਦੇਸ਼ ਨਸ਼ਿਆਂ ਦੀ ਦੁਰਵਰਤੋਂ ਦੀ ਵਧ ਰਹੀ ਚੁਣੌਤੀ ‘ਤੇ ਵਿਚਾਰ-ਵਟਾਂਦਰਾ ਕਰਨਾ ਅਤੇ ਵਿਦਿਅਕ ਸੰਸਥਾਵਾਂ, ਕਾਨੂੰਨੀ ਜਾਗਰੂਕਤਾ, ਖੇਡਾਂ, ਪੁਨਰਵਾਸ ਅਤੇ ਭਾਈਚਾਰਕ ਭਾਗੀਦਾਰੀ ਨੂੰ ਸ਼ਾਮਲ ਕਰਨ ਵਾਲੀ ਇੱਕ ਵਿਆਪਕ ਰਣਨੀਤੀ ਦੀ ਪੜਚੋਲ ਕਰਨਾ ਸੀ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਝੰਡਾ

13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਸ੍ਰੀ ਮੁਕਤਸਰ ਸਾਹਿਬ, 07 ਅਗਸਤ: 15 ਅਗਸਤ 2026 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ...

ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ

ਬਟਾਲਾ, 7 ਅਗਸਤ (    ) ਵਿਧਾਨ ਸਭਾ ਵਿਚ ਇੱਕ ਵਾਰ ਫਿਰ ਤੋਂ ਵਿਧਾਇਕ ਸ਼ੈਰੀ ਕਲਸੀ ਵਲੋਂ ਵੱਖ-ਵੱਖ ਮੁੱਦੇ ਉਠਾਏ ਗਏ ਹਨ। ਉਨ੍ਹਾਂ ਵਲੋਂ ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ ਗਏ। ਵਿਧਾਨ ਸਭਾ ਵਿੱਚ ਬਟਾਲਾ ਦੇ ਲੋਕ ਹਿੱਤਾਂ ਦੀ ਆਵਾਜ਼ ਉਠਾਉਂਦਿਆਂ ਵਿਧਾਇਕ ਸ਼ੈਰੀ...

ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਪਟਿਆਲਾ, 07 ਅਗਸਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ।...

ਚੇਅਰਮੈਨ ਮਾਨਿਕ ਮਹਿਤਾ ਨੇ ‘ਮੇਰੀ ਰਸੋਈ’ ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਬਟਾਲਾ, 7 ਅਗਸਤ  ( ) ਮਾਰਕਿਟ ਕਮੇਟੀ ਬਟਾਲਾ ਦੇ ਚੇਅਰਮੈਨ ਮਾਨਿਕ ਮਹਿਤਾ ਵਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ “ਮੇਰੀ ਰਸੋਈ ” ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹੈ...

ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਰਵਾਈ ਜ਼ਿਲ੍ਹਾ ਪੱਧਰੀ ਰੈੱਡ ਰਨ ਮੈਰਾਥਨ

ਸ੍ਰੀ ਮੁਕਤਸਰ ਸਾਹਿਬ, 07 ਅਗਸਤ:           ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅਤੇ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ਼ ਬੀਤੇ ਦਿਨੀਂ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਰੈੱਡ ਰਨ ਮੈਰਾਥਨ ਕਰਵਾਈ ਗਈ। ਇਸ ਮੈਰਾਥਨ ਵਿੱਚ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.