Facebook-f Youtube X-twitter

ਬਟਾਲਾ ਪੁਲਿਸ ਨੇ ਅਪਰੇਸ਼ਨ ਪ੍ਰਹਾਰ 4.0 ਤਹਿਤ 102 ਦੋਸ਼ੀਆਂ ਨੂੰ ਕੀਤਾ ਕਾਬੂ

ਬਟਾਲਾ, 3 ਅਗਸਤ

ਡਾ. ਮਹਿਤਾਬ ਸਿੰਘ ਐੱਸ.ਐੱਸ.ਪੀ ਬਟਾਲਾ ਨੇ ਦੱਸਿਆ ਕਿ ਗੌਰਵ ਯਾਦਵ ਡਾਇਰੈਕਟਰ ਜਰਨਲ ਪੁਲਿਸ, ਪੰਜਾਬ ਦੇ ਦਿਸ਼ਾ- ਨਿਰਦੇਸ਼ਾ ਅਨੁਸਾਰ ਅਤੇ ਹਰਮਨਬੀਰ ਸਿੰਘ ਗਿੱਲ, ਡਿਪਟੀ ਇੰਸਪੈਕਟਰ ਜਰਨਲ ਪੁਲਿਸ, ਬਾਰਡਰ ਰੇਂਜ ਅੰਮ੍ਰਿਤਸਰ ਦੀ ਸੁਪਰਵਿਜ਼ਨ ਹੇਠ ਮਾੜੇ ਅਨਸਰਾਂ ਖਿਲਾਫ ਬਟਾਲਾ ਪੁਲਿਸ ਵੱਲੋਂ ਆਪਰੇਸ਼ਨ ਪ੍ਰਹਾਰ 4.0 ਤਹਿਤ ਗੈਂਗਸਟਰਾਂ, ਨਸ਼ਾ ਤਸਕਰੀ, ਗੈਰਕਾਨੂੰਨੀ ਹਥਿਆਰਾਂ ਅਤੇ ਅਪਰਾਧਿਕ ਗਤੀਵਿਧੀਆਂ ਖਿਲਾਫ ਵਿਸ਼ੇਸ ਮੁਹਿੰਮ ਚਲਾਈ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਵੱਲੋਂ ਵਿਸ਼ੇਸ ਟੀਮਾਂ ਬਣਾ ਕੇ ਸ਼ੱਕੀ ਵਿਅਕਤੀਆਂ, ਲੋੜੀਂਦੇ ਮੁਲਜ਼ਮਾਂ ਅਤੇ ਗੈਗਸਟਰਾਂ ਦੇ ਸਾਥੀਆਂ ਅਤੇ ਉਨ੍ਹਾਂ ਦੇ ਟਿਕਾਣਿਆਂ ‘ਤੇ ਰੇਡ ਕੀਤੇ ਗਏ ਹਨ। ਇਸ ਤੋਂ ਇਲਾਵਾ ਸੰਵੇਦਨਸ਼ੀਲ ਖੇਤਰਾਂ ਦੀ ਘੇਰਾਬੰਦੀ ਕਰਕੇ ਉਨ੍ਹਾਂ ਇਲਾਕਿਆਂ ਦੀ ਸਰਚ ਕੀਤੀ ਜਾ ਰਹੀ ਹੈ। ਇਸ ਆਪਰੇਸ਼ਨ ਦੌਰਾਨ 102 ਦੋਸ਼ੀ ਗ੍ਰਿਫਤਾਰ ਕੀਤੇ ਗਏ, 56 ਗ੍ਰਾਮ ਹੈਰੋਇਨ, 120 ਗੋਲੀਆਂ, 150 ਗ੍ਰਾਮ ਸੋਨਾ, 01 ਮੋਟਰਸਾਈਕਲ, 64 ਰੋਕੂ ਕਾਰਵਾਈਆਂ, 05 ਪੀ.ਓ ਗ੍ਰਿਫਤਾਰ ਕੀਤੇ ਗਏ। ਉਨ੍ਹਾਂ ਦੱਸਿਆ ਕਿ ਆਪਰੇਸ਼ਨ ਪ੍ਰਹਾਰ ਤਹਿਤ 04 ਐੱਸ.ਪੀ 08 ਡੀ.ਐੱਸ.ਪੀ, 355 ਐਨਜੀਓਜ ਅਤੇ 435 ਈਪੀਓਜ ਤਾਇਨਾਤ ਕੀਤੇ ਗਏ ਸਨ।

ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਬਟਾਲਾ ਪੁਲਿਸ ਸੰਗਠਿਤ ਅਪਰਾਧ, ਗੈਂਗਸਟਰਵਾਦ ਅਤੇ ਨਸ਼ਾ ਤਸਕਰੀ ਪ੍ਰਤੀ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾ ਰਹੀ ਹੈ। ਆਮ ਲੋਕਾਂ ਦੀ ਸੁਰੱਖਿਆਂ ਅਤੇ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਅਜਿਹੀਆਂ ਵਿਸ਼ੇਸ਼ ਮੁਹਿੰਮਾਂ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ। ਬਟਾਲਾ ਪੁਲਿਸ ਲੋਕਾਂ ਨੂੰ ਅਪੀਲ ਕਰਦੀ ਹੈ ਕਿ ਕਿਸੇ ਵੀ ਸ਼ੱਕੀ ਵਿਅਕਤੀਆਂ ਜਾਂ ਅਪਰਾਧਿਕ ਗਤੀਵਿਧੀ ਬਾਰੇ ਤੁਰੰਤ ਨਜ਼ਦੀਕੀ ਪੁਲਿਸ ਥਾਣੇ ਜਾਂ ਪੁਲਿਸ ਹੈਲਪਲਾਈਨ ‘ਤੇ ਸੂਚਨਾ ਦੇਣ। ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਝੰਡਾ

13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਸ੍ਰੀ ਮੁਕਤਸਰ ਸਾਹਿਬ, 07 ਅਗਸਤ: 15 ਅਗਸਤ 2026 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ...

ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ

ਬਟਾਲਾ, 7 ਅਗਸਤ (    ) ਵਿਧਾਨ ਸਭਾ ਵਿਚ ਇੱਕ ਵਾਰ ਫਿਰ ਤੋਂ ਵਿਧਾਇਕ ਸ਼ੈਰੀ ਕਲਸੀ ਵਲੋਂ ਵੱਖ-ਵੱਖ ਮੁੱਦੇ ਉਠਾਏ ਗਏ ਹਨ। ਉਨ੍ਹਾਂ ਵਲੋਂ ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ ਗਏ। ਵਿਧਾਨ ਸਭਾ ਵਿੱਚ ਬਟਾਲਾ ਦੇ ਲੋਕ ਹਿੱਤਾਂ ਦੀ ਆਵਾਜ਼ ਉਠਾਉਂਦਿਆਂ ਵਿਧਾਇਕ ਸ਼ੈਰੀ...

ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਪਟਿਆਲਾ, 07 ਅਗਸਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ।...

ਚੇਅਰਮੈਨ ਮਾਨਿਕ ਮਹਿਤਾ ਨੇ ‘ਮੇਰੀ ਰਸੋਈ’ ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਬਟਾਲਾ, 7 ਅਗਸਤ  ( ) ਮਾਰਕਿਟ ਕਮੇਟੀ ਬਟਾਲਾ ਦੇ ਚੇਅਰਮੈਨ ਮਾਨਿਕ ਮਹਿਤਾ ਵਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ “ਮੇਰੀ ਰਸੋਈ ” ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹੈ...

ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਰਵਾਈ ਜ਼ਿਲ੍ਹਾ ਪੱਧਰੀ ਰੈੱਡ ਰਨ ਮੈਰਾਥਨ

ਸ੍ਰੀ ਮੁਕਤਸਰ ਸਾਹਿਬ, 07 ਅਗਸਤ:           ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅਤੇ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ਼ ਬੀਤੇ ਦਿਨੀਂ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਰੈੱਡ ਰਨ ਮੈਰਾਥਨ ਕਰਵਾਈ ਗਈ। ਇਸ ਮੈਰਾਥਨ ਵਿੱਚ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.