Facebook-f Youtube X-twitter

ਪੰਜਾਬ ਦੇ ਜ਼ਿਲ੍ਹਾ ਸਿੱਖਿਆ ਇੰਚਾਰਜਾਂ ਅਤੇ ਬਲਾਕ ਸਿੱਖਿਆ ਕੋਆਰਡੀਨੇਟਰਾਂ ਦੀ ਰਾਜ ਪੱਧਰੀ ਮੀਟਿੰਗ ਦੌਰਾਨ ਪੰਜਾਬ ਦੇ ਸਿੱਖਿਆ ਵਿੱਚ ਅੱਵਲ ਆਉਣ ਬਾਰੇ ਕੀਤੀ ਚਰਚਾ

ਸਟੇਟ ਸਿੱਖਿਆ ਇੰਚਾਰਜ ਗੁਲਸ਼ਨ ਛਾਬੜਾ ਨੇ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਨੁਮਾਇੰਦਿਆਂ ਨੂੰ ਵਲੰਟੀਅਰ ਵੱਜੋਂ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ

ਪਟਿਆਲਾ, 3 ਅਗਸਤ :

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸਿੱਖਿਆ ਇੰਚਾਰਜਾਂ ਅਤੇ ਬਲਾਕ ਸਿੱਖਿਆ ਕੋਆਰਡੀਨੇਟਰਾਂ ਦੀ ਰਾਜ ਪੱਧਰੀ ਮੀਟਿੰਗ ਪਟਿਆਲਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਦੇ ਕਾਨਫਰੰਸ ਹਾਲ ਵਿੱਚ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਆਮ ਆਦਮੀ ਪਾਰਟੀ ਦੇ ਸਟੇਟ ਸਿੱਖਿਆ ਇੰਚਾਰਜ ਗੁਲਸ਼ਨ ਛਾਬੜਾ ਅਤੇ ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ ਚੇਅਰਮੈਨ ਗੁਰਦੇਵ ਸਿੰਘ ਟਿਵਾਣਾ ਨੇ ਕੀਤੀ। ਮੀਟਿੰਗ ਦਾ ਆਯੋਜਨ ਜ਼ਿਲ੍ਹਾ ਸਿੱਖਿਆ ਇੰਚਾਰਜ ਵਿਜੇ ਮੈਨਰੋ ਦੀ ਅਗਵਾਈ ਹੇਠ ਕੀਤਾ ਗਿਆ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਲਸ਼ਨ ਛਾਬੜਾ ਨੇ ਕਿਹਾ ਕਿ ਪੰਜਾਬ ਦੀ ਸਕੂਲੀ ਸਿੱਖਿਆ ਨੂੰ ਦੇਸ਼ ਭਰ ਵਿੱਚ ਪਹਿਲੇ ਸਥਾਨ ‘ਤੇ ਲਿਆਉਣ ਲਈ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਆਪਣੇ ਸਫਲ ਤਜ਼ਰਬਿਆਂ ਦੇ ਆਧਾਰ ‘ਤੇ ਮਾਰਗਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਮੁੱਚੀ ਟੀਮ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਅੱਗੇ ਦੱਸਿਆ ਕਿ ਸਕੂਲਾਂ ਦੀਆਂ ਚਾਰਦੀਵਾਰੀਆਂ ਦੀ ਉਸਾਰੀ, ਵਿਦਿਆਰਥੀਆਂ ਲਈ ਡੈਸਕਾਂ ਦਾ ਪ੍ਰਬੰਧ, ਵੱਖ-ਵੱਖ ਵਿਸ਼ਿਆਂ ਦੀਆਂ ਪ੍ਰਯੋਗਸ਼ਾਲਾਵਾਂ ਦੀ ਸਥਾਪਨਾ, ਨਵੇਂ ਸਮਾਰਟ ਕਲਾਸਰੂਮਾਂ ਦਾ ਨਿਰਮਾਣ, ਲੜਕੀਆਂ ਲਈ ਵੱਖਰੇ ਪਖਾਨਿਆਂ ਦੀ ਸਹੂਲਤ, ਸਕੂਲ ਆਫ ਐਮੀਨੈਂਸ ਦੀ ਸਥਾਪਨਾ, ਸਕੂਲਾਂ ਵਿੱਚ ਸੁਰੱਖਿਆ ਗਾਰਡਾਂ ਅਤੇ ਕੈਂਪਸ ਮੈਨੇਜਰਾਂ ਦੀ ਨਿਯੁਕਤੀ, ਕੱਚੇ ਅਧਿਆਪਕਾਂ ਨੂੰ ਪੱਕਾ ਕਰਨਾ ਅਤੇ ਨਵੇਂ ਅਧਿਆਪਕਾਂ ਦੀ ਭਰਤੀ ਵਰਗੇ ਕਈ ਮਹੱਤਵਪੂਰਨ ਉਪਰਾਲੇ ਕੀਤੇ ਗਏ ਹਨ। ਇਸ ਤੋਂ ਇਲਾਵਾ ਅਧਿਆਪਕਾਂ ਨੂੰ ਸਿੰਗਾਪੁਰ, ਫਿਨਲੈਂਡ ਅਤੇ ਅਹਿਮਦਾਬਾਦ ਵਿੱਚ ਸਿਖਲਾਈ ਦੇਣ ਅਤੇ ਗੁਣਾਤਮਕ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ‘ਮਿਸ਼ਨ ਸਮਰੱਥ’ ਵਰਗੀਆਂ ਯੋਜਨਾਵਾਂ ਨੂੰ ਵੀ ਸਫ਼ਲਤਾਪੂਰਵਕ ਲਾਗੂ ਕੀਤਾ ਗਿਆ ਹੈ।

ਗੁਲਸ਼ਨ ਛਾਬੜਾ ਨੇ ਸਕੂਲ ਪ੍ਰਬੰਧਨ ਕਮੇਟੀਆਂ ਦੇ ਮੈਂਬਰਾਂ ਅਤੇ ਹੋਰ ਸਹਿਯੋਗੀਆਂ ਨੂੰ ਅਪੀਲ ਕੀਤੀ ਕਿ ਉਹ ਵਲੰਟੀਅਰ ਵਜੋਂ ਸਕੂਲਾਂ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਆਪਣੇ ਕੀਮਤੀ ਸੁਝਾਵਾਂ ਰਾਹੀਂ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ।

ਇਸ ਮੌਕੇ ਸਮੂਹ ਸਕੂਲ ਪ੍ਰਬੰਧਨ ਕਮੇਟੀ ਮੈਂਬਰਾਂ ਅਤੇ ਚੇਅਰਮੈਨਾਂ ਵੱਲੋਂ ਗੁਲਸ਼ਨ ਛਾਬੜਾ ਨੂੰ ਸਨਮਾਨਿਤ ਵੀ ਕੀਤਾ ਗਿਆ। ਮੀਟਿੰਗ ਵਿੱਚ ਗੁਰਿੰਦਰਜੀਤ ਸਿੰਘ ਜਵੰਧਾ ਚੇਅਰਮੈਨ ਪੰਜਾਬ ਇਨਫੋਟੈਕ, ਹਰਮੀਤ ਸਿੰਘ ਛਿੱਬਰ ਜ਼ੋਨਲ ਸਿੱਖਿਆ ਇੰਚਾਰਜ, ਡਾ. ਗੁਰਪ੍ਰੀਤ ਸਿੰਘ, ਰਾਜ ਕੁਮਾਰ ਖੋਸਲਾ, ਹਾਕਮ ਸਿੰਘ, ਜਾਗਰ ਸਿੰਘ ਰਾਜਪੁਰਾ, ਜਸਪਾਲ ਸਿੰਘ, ਅਮਰੀਕ ਸਿੰਘ, ਗੁਰਬਾਜ ਸਿੰਘ, ਦਇਆ ਸਿੰਘ, ਗੋਪਾਲ ਕ੍ਰਿਸ਼ਨ, ਰਾਮ ਸ਼ਰਨ, ਦਿਨੇਸ਼ ਪੁਰੀ, ਰਵਿੰਦਰ ਮਹਿਤਾਬ, ਵਿਜੇ ਗੋਸਵਾਮੀ, ਸ਼ਸ਼ਾਂਕ, ਰਾਜਿੰਦਰ ਸਿੰਘ ਚਾਨੀ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਜ਼ਿਲ੍ਹਾ ਸਿੱਖਿਆ ਇੰਚਾਰਜ, ਬਲਾਕ ਕੋਆਰਡੀਨੇਟਰ, ਸਕੂਲ ਪ੍ਰਬੰਧਨ ਕਮੇਟੀਆਂ ਦੇ ਚੇਅਰਮੈਨ ਅਤੇ ਹੋਰ ਮੈਂਬਰ ਹਾਜ਼ਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਵਿਧਾਇਕ ਸ਼ੈਰੀ ਕਲਸੀ ਵਲੋਂ ਪੁਲਿਸ ਲਾਈਨ ਬਟਾਲਾ ਵਿਖੇ ਸੀ.ਸੀ.ਟੀ.ਵੀ ਕੈਮਰਿਆਂ ਦਾ ਉਦਘਾਟਨ, ਸੁਰੱਖਿਆ ਪ੍ਰਬੰਧ ਹੋਣਗੇ ਹੋਰ ਮਜ਼ਬੂਤ

ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅਤੇ ਪੁਲਿਸ ਵਿਭਾਗ ਦੀ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੁਲਿਸ ਲਾਈਨ ਵਿਖੇ ਆਧੁਨਿਕ ਸੀ.ਸੀ.ਟੀ.ਵੀ ਕੈਮਰਿਆਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਮੇਅਰ ਭੁਪਿੰਦਰ ਸਿੰਘ ਬਾਜਵਾ, ਚੇਅਰਮੈਨ ਮਾਨਿਕ ਮਹਿਤਾ, ਚੇਅਰਮੈਨ ਚਰਨਜੀਤ ਸਿੰਘ ਪਾਰੋਵਾਲ, ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ, ਡੀ....

ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ‘ਚ ਦਿਖਾਈ ਜਾ ਰਹੀ ਹੈ  ਦਸਤਾਵੇਜੀ ਫਿਲਮ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਸਦਰਵਾਲਾ,ਮੜ੍ਹ ਮੱਲੂ,ਕਬਰਵਾਲਾਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਚੀਮਾ ਖੁੱਡੀ ਅਤੇ ਮਠੋਲਾ ਵਿਖੇ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਸਿਹਤ ਯੋਜਨਾਂ ਦੇ ਕਾਰਡ ਲਾਭਪਾਤਰੀਆਂ ਨੂੰ ਵੰਡੇ

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਚੀਮਾ ਖੁੱਡੀ ਅਤੇ ਮਠੋਲਾ ਵਿਖੇ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡ ਲਾਭਪਾਤਰੀਆਂ ਨੂੰ ਵੰਡੇ ਗਏ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਲੋਕ ਮਿਲਣੀ...

ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ-ਵਿਧਾਇਕ ਸ਼ੈਰੀ ਕਲਸੀ

ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਵਿੱਚ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ ਬਟਾਲਾ:- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਸਬੰਧਤ...

ਹਰਚੰਦ ਸਿੰਘ ਬਰਸਟ ਵੱਲੋਂ ਜੋੜਾਮਾਜਰਾ ਜਾਂਦੀ ਰੋਡ ਤੇ ਭਾਖੜਾ ਨਹਿਰ ‘ਤੇ ਨਵੇਂ ਪੁੱਲ ਦੇ ਨਿਰਮਾਣ ਕਾਰਜ ਦਾ ਉਦਘਾਟਨ

-6.18 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ 44 ਮੀਟਰ ਲੰਬਾ ਸਿੰਗਲ ਸਪੈਨ ਸਟੀਲ ਟਰੱਸ ਪੁੱਲ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਚੱਲ ਰਹੀ ਹੈ ਵਿਕਾਸ ਦੀ ਹਨੇਰੀ: ਬਰਸਟ -ਨਵੇਂ ਪੁੱਲ ਦੇ ਨਿਰਮਾਣ ਨਾਲ ਇਲਾਕਾ ਨਿਵਾਸੀਆਂ ਅਤੇ ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ, ਹਲਕੇ ਵਿੱਚ ਖੁਸ਼ੀ ਦੀ ਲਹਿਰ ਸਮਾਣਾ:- ਪੰਜਾਬ ਮੰਡੀ ਬੋਰਡ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.