Facebook-f Youtube X-twitter

ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਖਵਾਈ ਜਾਵੇਗੀ ਅਲਬੈਂਡਾਜੋਲ ਦੀ ਗੋਲੀ : ਸਿਵਲ ਸਰਜਨ ਡਾ. ਲਖਬੀਰ ਕੌਰ ਸਿੱਧੂ

•             ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਸਿੱਖਿਆ ਵਿਭਾਗ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਾਂਝੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ ਮੁਹਿੰਮ

•             ਸਰਕਾਰੀ, ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਦਵਾਈ ਬਿਲਕੁਲ ਮੁਫ਼ਤ ਮਿਲੇਗੀ

ਸ੍ਰੀ ਮੁਕਤਸਰ ਸਾਹਿਬ,  9 ਅਗਸਤ 2026:

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਨੈਸ਼ਨਲ ਡੀਵਰਮਿੰਗ ਡੇ ਯਾਨੀ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਿਤੀ 10 ਅਗਸਤ 2026 ਨੂੰ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਵਿਸਤ੍ਰਿਤ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਡਾ. ਲਖਬੀਰ ਕੌਰ ਸਿੱਧੂ ਨੇ ਦੱਸਿਆ ਕਿ ਇਸ ਮੁਹਿੰਮ ਨੂੰ 100 ਫੀਸਦੀ ਸਫਲ ਬਣਾਉਣ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਸਿੱਖਿਆ ਵਿਭਾਗ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਆਪਸੀ ਸਹਿਯੋਗ ਅਤੇ ਅੰਤਰ-ਵਿਭਾਗੀ ਤਾਲਮੇਲ  ਨਾਲ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। 

ਉਹਨਾਂ ਅੱਗੇ ਦੱਸਿਆ ਕਿ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ, ਸੁਪਰਵਾਈਜ਼ਰਾਂ ਅਤੇ ਆਂਗਣਵਾੜੀ ਵਰਕਰਾਂ ਦੇ ਸਹਿਯੋਗ ਨਾਲ 1 ਤੋਂ 5 ਸਾਲ ਤੱਕ ਦੇ ਬੱਚਿਆਂ ਅਤੇ ਸਕੂਲ ਨਾ ਜਾਣ ਵਾਲੇ ਬੱਚਿਆਂ ਨੂੰ ਆਂਗਣਵਾੜੀ ਕੇਂਦਰਾਂ ਵਿੱਚ ਦਵਾਈ ਦਿੱਤੀ ਜਾਵੇਗੀ,  ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਸਮੂਹ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਏਡਿਡ ਅਤੇ ਪ੍ਰਾਈਵੇਟ ਸਕੂਲਾਂ ਦੇ ਮੁਖੀਆਂ ਤੇ ਅਧਿਆਪਕਾਂ ਦੀ ਦੇਖ-ਰੇਖ ਹੇਠ 6 ਤੋਂ 19 ਸਾਲ ਤੱਕ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਕਵਰ ਕੀਤਾ ਜਾਵੇਗਾ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀਆਂ ਟੀਮਾਂ, ਏ.ਐੱਨ.ਐੱਮਜ਼ ਅਤੇ ਆਸ਼ਾ ਵਰਕਰਾਂ ਇਸ ਪੂਰੀ ਮੁਹਿੰਮ ਦੌਰਾਨ ਸੁਪਰਵੀਜ਼ਨ ਅਤੇ ਤਕਨੀਕੀ ਸਹਾਇਤਾ ਪ੍ਰਦਾਨ ਕਰਨਗੀਆਂ ਤਾਂ ਜੋ ਕੋਈ ਵੀ ਬੱਚਾ ਦਵਾਈ ਤੋਂ ਵਾਂਝਾ ਨਾ ਰਹੇ।

ਡਾ. ਲਖਬੀਰ ਕੌਰ ਸਿੱਧੂ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ 1 ਸਾਲ ਤੋਂ ਲੈ ਕੇ 19 ਸਾਲ ਤੱਕ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਪੇਟ ਦੇ ਕੀੜੇ ਮਾਰਨ ਵਾਲੀ ਦਵਾਈ ਅਲਬੈਂਡਾਜੋਲ ਖਵਾਈ ਜਾਣੀ ਹੈ। ਉਹਨਾਂ ਇਹ ਵੀ ਦੱਸਿਆ ਕਿ 1 ਤੋਂ 2 ਸਾਲ ਤੱਕ ਦੇ ਬੱਚਿਆਂ ਨੂੰ: ਐਲਬੈਂਡਾਜ਼ੋਲ ਦੀ ਅੱਧੀ ਗੋਲੀ ਪਾਣੀ ਵਿੱਚ ਘੋਲ ਕੇ ਦਿੱਤੀ ਜਾਵੇਗੀ। 2 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ 1 ਪੂਰੀ ਗੋਲੀ 400 ਮਿਲੀਗਰਾਮ ਚਬਾ ਕੇ ਖਾਣ ਲਈ ਦਿੱਤੀ ਜਾਵੇਗੀ।

ਉਨ੍ਹਾਂ ਸਪੱਸ਼ਟ ਕੀਤਾ ਕਿ ਜਿਹੜੇ ਬੱਚੇ ਕਿਸੇ ਬਿਮਾਰੀ, ਛੁੱਟੀ ਜਾਂ ਗੈਰ-ਹਾਜ਼ਰੀ ਕਰਕੇ 10 ਅਗਸਤ ਨੂੰ ਸਕੂਲ ਜਾਂ ਆਂਗਣਵਾੜੀ ਕੇਂਦਰ ਵਿੱਚ ਦਵਾਈ ਖਾਣ ਤੋਂ ਵਾਂਝੇ ਰਹਿ ਜਾਣਗੇ, ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਅਜਿਹੇ ਸਾਰੇ ਬੱਚਿਆਂ ਨੂੰ 17 ਅਗਸਤ 2026 ਨੂੰ ਚਲਾਏ ਜਾਣ ਵਾਲੇ ‘ਮੋਪ-ਅੱਪ ਰਾਊਂਡ’  ਤਹਿਤ ਇਹ ਦਵਾਈ ਹਰ ਹਾਲ ਵਿੱਚ ਖਵਾਈ ਜਾਵੇਗੀ।

ਸਿਵਲ ਸਰਜਨ ਨੇ ਦੱਸਿਆ ਕਿ ਪੇਟ ਵਿੱਚ ਕੀੜੇ ਹੋਣ ਨਾਲ ਬੱਚਿਆਂ ਵਿੱਚ ਖੂਨ ਦੀ ਕਮੀ (ਅਨੀਮੀਆ), ਕੁਪੋਸ਼ਣ ਅਤੇ ਸਰੀਰਕ ਤੇ ਮਾਨਸਿਕ ਵਿਕਾਸ ਵਿੱਚ ਰੁਕਾਵਟ ਆਉਂਦੀ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ, ਮਾਪਿਆਂ, ਸਮੂਹ ਸਕੂਲ ਸਟਾਫ਼ ਅਤੇ ਆਂਗਣਵਾੜੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਤਿੰਨਾਂ ਵਿਭਾਗਾਂ ਦੀ ਇਸ ਸਾਂਝੀ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇ ਕੇ ਬੱਚਿਆਂ ਦੇ ਤੰਦਰੁਸਤ ਭਵਿੱਖ ਦਾ ਹਿੱਸਾ ਬਣਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪੀਐਚਡੀਸੀਸੀਆਈ ਦੇ 12ਵੇਂ ਇਨਸ-ਆਊਟ ਐਕਸਪੋ ਦਾ ਉਦਘਾਟਨ ਕੀਤਾ

ਚੰਡੀਗੜ੍ਹ, 26 ਸਤੰਬਰ। ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਐਕਸਪੋ ਦਾ ਉਦਘਾਟਨ ਸ਼ਨੀਵਾਰ ਨੂੰ ਸੈਕਟਰ 17, ਚੰਡੀਗੜ੍ਹ ਦੇ ਪਰੇਡ ਗਰਾਊਂਡ ਵਿਖੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕੀਤਾ। 25 ਤੋਂ 28 ਸਤੰਬਰ ਤੱਕ ਚੱਲਣ ਵਾਲੀ ਇਹ ਚਾਰ ਦਿਨਾਂ ਪ੍ਰਦਰਸ਼ਨੀ ਆਰਕੀਟੈਕਚਰ, ਕੰਸਟ੍ਰਕਸ਼ਨ, ਰੀਅਲ ਅਸਟੇਟ, ਇੰਟੀਰੀਅਰ ਡਿਜ਼ਾਈਨ, ਤਕਨਾਲੋਜੀ ਅਤੇ ਆਟੋਮੇਸ਼ਨ ਦੇ ਖੇਤਰਾਂ ਵਿੱਚ ਨਵੀਨਤਮ...

ਵਿਧਾਇਕ ਸ਼ੈਰੀ ਕਲਸੀ ਵਲੋਂ ਪੁਲਿਸ ਲਾਈਨ ਬਟਾਲਾ ਵਿਖੇ ਸੀ.ਸੀ.ਟੀ.ਵੀ ਕੈਮਰਿਆਂ ਦਾ ਉਦਘਾਟਨ, ਸੁਰੱਖਿਆ ਪ੍ਰਬੰਧ ਹੋਣਗੇ ਹੋਰ ਮਜ਼ਬੂਤ

ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅਤੇ ਪੁਲਿਸ ਵਿਭਾਗ ਦੀ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੁਲਿਸ ਲਾਈਨ ਵਿਖੇ ਆਧੁਨਿਕ ਸੀ.ਸੀ.ਟੀ.ਵੀ ਕੈਮਰਿਆਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਮੇਅਰ ਭੁਪਿੰਦਰ ਸਿੰਘ ਬਾਜਵਾ, ਚੇਅਰਮੈਨ ਮਾਨਿਕ ਮਹਿਤਾ, ਚੇਅਰਮੈਨ ਚਰਨਜੀਤ ਸਿੰਘ ਪਾਰੋਵਾਲ, ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ, ਡੀ....

ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ‘ਚ ਦਿਖਾਈ ਜਾ ਰਹੀ ਹੈ  ਦਸਤਾਵੇਜੀ ਫਿਲਮ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਸਦਰਵਾਲਾ,ਮੜ੍ਹ ਮੱਲੂ,ਕਬਰਵਾਲਾਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਚੀਮਾ ਖੁੱਡੀ ਅਤੇ ਮਠੋਲਾ ਵਿਖੇ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਸਿਹਤ ਯੋਜਨਾਂ ਦੇ ਕਾਰਡ ਲਾਭਪਾਤਰੀਆਂ ਨੂੰ ਵੰਡੇ

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਚੀਮਾ ਖੁੱਡੀ ਅਤੇ ਮਠੋਲਾ ਵਿਖੇ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡ ਲਾਭਪਾਤਰੀਆਂ ਨੂੰ ਵੰਡੇ ਗਏ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਲੋਕ ਮਿਲਣੀ...

ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ-ਵਿਧਾਇਕ ਸ਼ੈਰੀ ਕਲਸੀ

ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਵਿੱਚ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ ਬਟਾਲਾ:- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਸਬੰਧਤ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.