Facebook-f Youtube X-twitter

ਸੁਤੰਤਰਤਾ ਦਿਵਸ ਸਬੰਧੀ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਕਰਵਾਈ  ਰਿਹਰਸਲ

ਸੁਤੰਤਰਤਾ ਦਿਵਸ ਸਬੰਧੀ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਕਰਵਾਈ  ਰਿਹਰਸਲ
ਡਿਪਟੀ ਕਮਿਸ਼ਨਰ  ਵਲੋਂ ਲਹਿਰਾਇਆ ਜਾਵੇਗਾ  ਕੌਮੀ ਝੰਡਾ
13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ
ਸ੍ਰੀ ਮੁਕਤਸਰ ਸਾਹਿਬ, 11 ਅਗਸਤ
ਸ੍ਰੀ ਮੁਕਤਸਰ ਸਾਹਿਬ  ਵਿਖੇ ਸੁਤੰਤਰਤਾ ਦਿਵਸ ਸਮਾਰੋਹ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ, ਇਸ ਸਬੰਧੀ ਅੱਜ ਇਥੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਵਿਦਿਆਰਥੀਆਂ ਦੀ ਦੂਸਰੀ ਰਿਹਰਸਲ ਕਰਵਾਈ ਗਈ। ਰਿਹਰਸਲ ਦੌਰਾਨ ਵੱਖ—ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼ ਨਾਲ ਭਾਗ ਲਿਆ।
ਇਸ ਦੌਰਾਨ ਐਸ.ਡੀ.ਐਮ. ਗੁਰਕਿਰਨਦੀਪ ਸਿੰਘ ਨੇ ਚੱਲ ਰਹੀ ਰਿਹਰਸਲ ਦਾ ਜਾਇਜ਼ਾ ਲਿਆ ਅਤੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਨੂੰ ਦੇਖਿਆ। ਉਹਨਾਂ ਨੇ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਅਧਿਆਪਕਾਂ ਅਤੇ ਸਬੰਧਤ ਅਧਿਕਾਰੀਆਂ ਨਾਲ ਵੀ ਵਿਚਾਰ—ਵਟਾਂਦਰਾ ਕੀਤਾ। ਉਹਨਾਂ ਕਿਹਾ ਕਿ ਸੁਤੰਤਰਤਾ ਦਿਵਸ ਸਾਡੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਨ ਦਾ ਮਹੱਤਵਪੂਰਨ ਮੌਕਾ ਹੈ। ਅਧਿਕਾਰੀ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਰਿਹਰਸਲਾਂ ਜਾਰੀ ਰਹਿਣਗੀਆਂ ਤਾਂ ਜੋ ਸੁਤੰਤਰਤਾ ਦਿਵਸ ਸਮਾਰੋਹ ਨੂੰ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਇਆ ਜਾ ਸਕੇ।
ਇਸ ਮੌਕੇ ਵੱਖ—ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪਰੇਡ, ਪੀ.ਟੀ. ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦਿੱਤੀਆਂ ਗਈਆਂ। ਵਿਦਿਆਰਥੀਆਂ ਨੇ ਅਨੁਸ਼ਾਸਨ, ਦੇਸ਼ ਭਗਤੀ ਅਤੇ ਸੱਭਿਆਚਾਰਕ ਵਿਰਸੇ ਨੂੰ ਦਰਸਾਉਂਦੀਆਂ ਵੱਖ—ਵੱਖ ਗਤੀਵਿਧੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਰਿਹਰਸਲ ਦੌਰਾਨ
ਐਸ.ਡੀ.ਐਮ. ਨੇ ਟੀਮ ਦੇ ਇੰਚਾਰਜਾਂ ਨੂੰ ਲੋੜੀਂਦੇ ਦਿਸ਼ਾ—ਨਿਰਦੇਸ਼ ਵੀ ਦਿੱਤੇ ਗਏ ਤਾਂ ਜੋ ਮੁੱਖ ਸਮਾਰੋਹ ਮੌਕੇ ਪੇਸ਼ਕਾਰੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ।
ਇਸ ਮੌਕੇ ਐਸ.ਡੀ.ਐਮ ਸ੍ਰੀ ਗੁਰਕਿਰਨਦੀਪ ਸਿੰਘ ਨੇ ਦੱਸਿਆ ਕਿ 15 ਅਗਸਤ 2026 ਨੂੰ ਡਿਪਟੀ ਕਮਿਸ਼ਨਰ ਵਲੋਂ ਕੌਮੀ ਝੰਡਾ ਲਹਿਰਾਇਆ ਜਾਵੇਗਾ ਤੇ ਪਰੇਡ ਤੋਂ ਸਲਾਮੀ ਲਈ ਜਾਵੇਗੀ।  
       ਇਸ ਮੌਕੇ ਨਾਹਿਬ ਤਹਿਸੀਲਦਾਰ ਅੰਜੂ ਬਾਲਾ ਤੋਂ ਇਲਾਵਾ ਵੱਖ—ਵੱਖ ਸਕੂਲਾਂ ਦੇ ਅਧਿਆਪਕ ਤੇ ਵਿਦਿਆਰਥੀ ਆਦਿ ਹਾਜ਼ਰ ਸਨ

Gursharan Singh

garry6110@gmail.com

Leave a Reply

Your email address will not be published. Required fields are marked *

Trending

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪੀਐਚਡੀਸੀਸੀਆਈ ਦੇ 12ਵੇਂ ਇਨਸ-ਆਊਟ ਐਕਸਪੋ ਦਾ ਉਦਘਾਟਨ ਕੀਤਾ

ਚੰਡੀਗੜ੍ਹ, 26 ਸਤੰਬਰ। ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ 12ਵੇਂ ਇਨਸ-ਆਊਟ ਐਕਸਪੋ ਦਾ ਉਦਘਾਟਨ ਸ਼ਨੀਵਾਰ ਨੂੰ ਸੈਕਟਰ 17, ਚੰਡੀਗੜ੍ਹ ਦੇ ਪਰੇਡ ਗਰਾਊਂਡ ਵਿਖੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕੀਤਾ। 25 ਤੋਂ 28 ਸਤੰਬਰ ਤੱਕ ਚੱਲਣ ਵਾਲੀ ਇਹ ਚਾਰ ਦਿਨਾਂ ਪ੍ਰਦਰਸ਼ਨੀ ਆਰਕੀਟੈਕਚਰ, ਕੰਸਟ੍ਰਕਸ਼ਨ, ਰੀਅਲ ਅਸਟੇਟ, ਇੰਟੀਰੀਅਰ ਡਿਜ਼ਾਈਨ, ਤਕਨਾਲੋਜੀ ਅਤੇ ਆਟੋਮੇਸ਼ਨ ਦੇ ਖੇਤਰਾਂ ਵਿੱਚ ਨਵੀਨਤਮ...

ਵਿਧਾਇਕ ਸ਼ੈਰੀ ਕਲਸੀ ਵਲੋਂ ਪੁਲਿਸ ਲਾਈਨ ਬਟਾਲਾ ਵਿਖੇ ਸੀ.ਸੀ.ਟੀ.ਵੀ ਕੈਮਰਿਆਂ ਦਾ ਉਦਘਾਟਨ, ਸੁਰੱਖਿਆ ਪ੍ਰਬੰਧ ਹੋਣਗੇ ਹੋਰ ਮਜ਼ਬੂਤ

ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅਤੇ ਪੁਲਿਸ ਵਿਭਾਗ ਦੀ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੁਲਿਸ ਲਾਈਨ ਵਿਖੇ ਆਧੁਨਿਕ ਸੀ.ਸੀ.ਟੀ.ਵੀ ਕੈਮਰਿਆਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਮੇਅਰ ਭੁਪਿੰਦਰ ਸਿੰਘ ਬਾਜਵਾ, ਚੇਅਰਮੈਨ ਮਾਨਿਕ ਮਹਿਤਾ, ਚੇਅਰਮੈਨ ਚਰਨਜੀਤ ਸਿੰਘ ਪਾਰੋਵਾਲ, ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ, ਡੀ....

ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ‘ਚ ਦਿਖਾਈ ਜਾ ਰਹੀ ਹੈ  ਦਸਤਾਵੇਜੀ ਫਿਲਮ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਸਦਰਵਾਲਾ,ਮੜ੍ਹ ਮੱਲੂ,ਕਬਰਵਾਲਾਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਚੀਮਾ ਖੁੱਡੀ ਅਤੇ ਮਠੋਲਾ ਵਿਖੇ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਸਿਹਤ ਯੋਜਨਾਂ ਦੇ ਕਾਰਡ ਲਾਭਪਾਤਰੀਆਂ ਨੂੰ ਵੰਡੇ

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਚੀਮਾ ਖੁੱਡੀ ਅਤੇ ਮਠੋਲਾ ਵਿਖੇ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡ ਲਾਭਪਾਤਰੀਆਂ ਨੂੰ ਵੰਡੇ ਗਏ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਲੋਕ ਮਿਲਣੀ...

ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ-ਵਿਧਾਇਕ ਸ਼ੈਰੀ ਕਲਸੀ

ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਵਿੱਚ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ ਬਟਾਲਾ:- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਸਬੰਧਤ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.