Facebook-f Youtube X-twitter

ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ- ਡਿਪਟੀ ਕਮਿਸ਼ਨਰ 

ਡਾ. ਹਿਮਾਂਸ਼ੂ ਅਗਰਵਾਲ ਵੱਲੋਂ 15 ਅਗਸਤ ਦੀਆਂ ਤਿਆਰੀਆਂ ਦਾ ਜਾਇਜ਼ਾ 

-ਦੱਸਿਆ, 15 ਅਗਸਤ ਨੂੰ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਲਹਿਰਾਉਣਗੇ ਤਿਰੰਗਾ

ਪਟਿਆਲਾ, 11 ਅਗਸਤ:

15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਰਾਜਾ ਭਾਲਿੰਦਰ ਸਿੰਘ ਖੇਡ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਇਸ ਵਾਰ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਕੌਮੀ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।

ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਪੁਲਿਸ, ਆਈਟੀਬੀਪੀ, ਹੋਮ ਗਾਰਡਜ, ਐਨ.ਸੀ.ਸੀ ਤੇ ਰੈਡ ਕਰਾਸ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪਰੇਡ ਪੇਸ਼ ਕੀਤੀ ਜਾਵੇਗੀ, ਜਦਕਿ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ਭਗਤੀ ਨਾਲ ਭਰਪੂਰ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਜਾਣਗੇ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।

ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਸਮਾਗਮ ਨਾਲ ਸਬੰਧਤ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਲਈ ਵੱਖ-ਵੱਖ ਵਿਭਾਗਾਂ ਵੱਲੋਂ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾ ਰਿਹਾ ਹੈ। ਸਮਾਗਮ ਵਿੱਚ ਆਉਣ ਵਾਲੇ ਮਹਿਮਾਨਾਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ ਤਾਂ ਜੋ ਸੁਤੰਤਰਤਾ ਦਿਵਸ ਨੂੰ ਪੂਰੇ ਉਤਸ਼ਾਹ, ਗੌਰਵ ਅਤੇ ਸ਼ਾਨ ਨਾਲ ਮਨਾਇਆ ਜਾ ਸਕੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਵਧੀਕ ਕਮਿਸ਼ਨਰ ਨਗਰ ਨਿਗਮ ਸਿਮਰਪ੍ਰੀਤ ਕੌਰ, ਐਸ ਪੀ ਸਿਟੀ ਪਲਵਿੰਦਰ ਸਿੰਘ ਚੀਮਾ, ਸਹਾਇਕ ਕਮਿਸ਼ਨਰ ਹਰਜੋਤ ਕੌਰ ਮਾਵੀ, ਐੱਸ.ਡੀ.ਐੱਮ. ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਮੌਜੂਦ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਫ਼ਕਰਸਰ ਵਿਖੇ 4.50 ਕਰੋੜ ਰੁਪਏ ਦੀ  ਲਾਗਤ  ਨਾਲ ਤਿਆਰ ਹੋਣ ਵਾਲੇ ਬਿਜਲੀ  ਗਰਿੱਡ ਦਾ ਰੱਖਿਆ ਨੀਂਹ ਪੱਥਰ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸ੍ਰੀ ਮੁਕਤਸਰ ਸਾਹਿਬਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਫ਼ਕਰਸਰ ਵਿਖੇ 4.50 ਕਰੋੜ ਰੁਪਏ ਦੀ  ਲਾਗਤ  ਨਾਲ ਤਿਆਰ ਹੋਣ ਵਾਲੇ ਬਿਜਲੀ  ਗਰਿੱਡ ਦਾ ਰੱਖਿਆ ਨੀਂਹ ਪੱਥਰਮਲੋਟ/ ਸ੍ਰੀ ਮੁਕਤਸਰ ਸਾਹਿਬ 12 ਅਗਸਤਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ  ਮੰਤਰੀ ਡਾ.ਬਲਜੀਤ ਕੌਰ ਨੇ ਪਿੰਡ ਫ਼ਕਰਸਰ ਵਿਖੇ 4.50 ਕਰੋੜ ਰੁਪਏ ਦੀ  ਲਾਗਤ  ਨਾਲ...

ਵਿਧਾਇਕ ਸ਼ੈਰੀ ਕਲਸੀ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਬਟਾਲਾ ਤੋਂ ਖਾਟੂ ਸ਼ਿਆਮ ਜੀ ਅਤੇ ਹਰਿਦੁਆਰ ਦੇ ਦਰਸ਼ਨਾਂ ਲਈ 2 ਬੱਸਾਂ ਨੂੰ ਕੀਤਾ ਗਿਆ ਰਵਾਨਾ

ਬਟਾਲਾ, 12 ਅਗਸਤ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ  ਅੱਜ ਬਟਾਲਾ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਖਾਟੂ ਸ਼ਿਆਮ ਜੀ ਅਤੇ ਹਰਿਦੁਆਰ ਦੇ ਦਰਸ਼ਨਾਂ ਲਈ ਦੋ ਬੱਸਾਂ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਮੇਅਰ ਭੁਪਿੰਦਰ ਸਿੰਘ ਬਾਜਵਾ,ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਤੇ ਮਾਰਕੀਟ ਕਮੇਟੀ ਕਲਾਨੌਰ ਦੇ ਚੇਅਰਮੈਨ ਰਣਜੇਤ ਸਿੰਘ ਬਾਠ ਝੰਗੀ,...

ਐਚਆਈਵੀ/ਏਡਜ਼ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਆਯੋਜਿਤ ਕੀਤਾ ਗਿਆ

ਪਟਿਆਲਾ 12 ਅਗਸਤ  ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਪਟਿਆਲਾ ਸ਼ਾਲੂ ਮਹਿਰਾ ਦੇ ਦਿਸ਼ਾ-ਨਿਰਦੇਸ਼ ਅਤੇ ਡਿਪਟੀ ਡੀਈਓ ਸੈਕੰਡਰੀ ਪਟਿਆਲਾ ਡਾ. ਰਵਿੰਦਰਪਾਲ ਸਿੰਘ ਦੀ ਦੇਖ-ਰੇਖ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨ, ਪਟਿਆਲਾ ਵਿਖੇ ਕਰਵਾਏ ਗਏ ।ਇਸ ਮੁਕਾਬਲੇ ਦਾ ਵਿਸ਼ਾ ‘ਐਚਆਈਵੀ/ਏਡਜ਼ ਦੇ ਖਾਤਮੇ ਲਈ ਨੌਜਵਾਨਾਂ ਨੂੰ ਸਸ਼ਕਤ ਬਣਾਉਣਾ: ਜਾਗਰੂਕਤਾ, ਰੋਕਥਾਮ ਅਤੇ ਹਮਦਰਦੀ’ ਸੀ। ਮੁਕਾਬਲੇ ਵਿੱਚ...

ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ- ਡਿਪਟੀ ਕਮਿਸ਼ਨਰ 

ਡਾ. ਹਿਮਾਂਸ਼ੂ ਅਗਰਵਾਲ ਵੱਲੋਂ 15 ਅਗਸਤ ਦੀਆਂ ਤਿਆਰੀਆਂ ਦਾ ਜਾਇਜ਼ਾ  -ਦੱਸਿਆ, 15 ਅਗਸਤ ਨੂੰ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਲਹਿਰਾਉਣਗੇ ਤਿਰੰਗਾ ਪਟਿਆਲਾ, 11 ਅਗਸਤ: 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਰਾਜਾ ਭਾਲਿੰਦਰ ਸਿੰਘ ਖੇਡ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ...

ਤੰਬਾਕੂ ਦੀ ਵਰਤੋਂ ਨੂੰ ਰੋਕਣ ਲਈ ਵਿਭਾਗਾਂ ਨੂੰ ਸਾਂਝੇ ਤੌਰ ’ਤੇ ਯਤਨ ਕਰਨ ਦੀ ਅਪੀਲ

ਪਟਿਆਲਾ, 11 ਅਗਸਤ: ਰਾਸ਼ਟਰੀ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਤੰਬਾਕੂ ਕੰਟਰੋਲ ਕਮੇਟੀ ਦੀ ਮੀਟਿੰਗ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਅਤੇ ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਟਲੀ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਦਾ ਤਾਲਮੇਲ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ (ਐਨ.ਟੀ.ਸੀ.ਪੀ.) ਡਾ. ਇੰਦਰਪ੍ਰੀਤ ਰੰਧਾਵਾ ਵੱਲੋਂ ਕੀਤਾ ਗਿਆ। ਮੀਟਿੰਗ ਵਿੱਚ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.