Facebook-f Youtube X-twitter

ਉਸਮਾਨਪੁਰ ਸਿਟੀ ਬਟਾਲਾ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਤਹਿਤ’ ਤਿੰਨ ਬੱਸਾਂ ਰਵਾਨਾ

ਵਿਧਾਇਕ ਸ਼ੈਰੀ ਕਲਸੀ ਦੀ ਧਰਮਪਤਨੀ ਸ੍ਰੀਮਤੀ ਰਾਜਬੀਰ ਕੌਰ ਕਲਸੀ ਨੇ ਸ਼ਰਧਾਲੂਆਂ ਨੂੰ ਮਿਲਕੇ ਦਿੱਤੀਆਂ ਸ਼ੁੱਭ ਇੱਛਾਵਾਂ

ਸ਼ਰਧਾਲੂ ਕਰਨਗੇ ਖਾਟੂ ਸ਼ਿਆਮ ਜੀ, ਸਾਲਾਸਰ ਧਾਮ, ਮਥੁਰਾ, ਵਰਿੰਦਾਵਨ, ਹਰਿਦੁਆਰ ਅਤੇ ਰਿਸ਼ੀਕੇਸ਼ ਦੇ ਦਰਸ਼ਨ

ਬਟਾਲਾ, 19 ਅਗਸਤ

‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਵਿਧਾਇਕ ਸ਼ੈਰੀ ਕਲਸੀ ਦੀ ਰਿਹਾਇਸ਼ ਉਸਮਾਨਪੁਰ ਸਿਟੀ ਬਟਾਲਾ ਤੋਂ ਤਿੰਨ ਏ.ਸੀ ਸਲਿੱਪਰ ਬੱਸਾਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਸਮੇਤ ਰਵਾਨਾ ਕੀਤਾ ਗਿਆ।

ਇਸ ਮੌਕੇ ਸ੍ਰੀਮਤੀ ਰਾਜਬੀਰ ਕੌਰ ਕਲਸੀ ਧਰਮਪਤਨੀ ਵਿਧਾਇਕ ਸ਼ੈਰੀ ਕਲਸੀ ਨੇ ਯਾਤਰਾ ‘ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁੱਭ ਇੱਛਾਵਾਂ  ਦਿੰਦਿਆਂ ਉਨ੍ਹਾਂ ਦੇ ਸੁਖਮਈ ਅਤੇ ਸੁਰੱਖਿਅਤ ਸਫ਼ਰ ਦੀ ਕਾਮਨਾ ਕੀਤੀ

ਇਸ ਮੌਕੇ ਯਾਤਰਾ ’ਤੇ ਜਾਣ ਵਾਲੀ ਸੰਗਤ ਵਿੱਚ ਭਾਰੀ ਉਤਸ਼ਾਹ ਅਤੇ ਖੁਸ਼ੀ ਦੇਖਣ ਨੂੰ ਮਿਲੀ।

 ਰਵਾਨਾ ਹੋਈਆਂ ਤਿੰਨੋਂ ਏਸੀ ਸਲਿੱਪਰ ਬੱਸਾਂ ਵਿੱਚ ਕੁੱਲ 99 ਸ਼ਰਧਾਲੂ ਸਵਾਰ ਹਨ, ਜਿਨ੍ਹਾਂ ਵਿੱਚ ਹਰੇਕ ਬੱਸ ਵਿੱਚ 33 ਸ਼ਰਧਾਲੂ ਯਾਤਰਾ ਕਰ ਰਹੇ ਹਨ। ਇੱਕ ਬੱਸ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਧਾਮ, ਦੂਜੀ ਬੱਸ ਮਥੁਰਾ ਅਤੇ ਵਰਿੰਦਾਵਨ ਅਤੇ ਤੀਜੀ ਬੱਸ ਹਰਿਦੁਆਰ ਅਤੇ ਰਿਸ਼ੀਕੇਸ਼ ਦੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਈ।

ਸ੍ਰੀਮਤੀ ਰਾਜਬੀਰ ਕੌਰ ਕਲਸੀ ਨੇ ਕਿਹਾ ਕਿ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਬਟਾਲਾ ਵਾਸੀਆਂ ਲਈ ਬਹੁਤ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਵੱਲੋਂ ਤੀਰਥ ਯਾਤਰਾ ਲਈ ਬਟਾਲਾ ਵਿਧਾਨ ਸਭਾ ਹਲਕੇ ਤੋਂ ਤਿੰਨ ਨਵੇਂ ਰੂਟ ਸ਼ੁਰੂ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਇਸ ਤੋਂ ਪਹਿਲਾਂ ਸੰਗਤਾਂ ਨੂੰ ਸ੍ਰੀ ਆਨੰਦਪੁਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਵਿਰਾਸਤ-ਏ-ਖਾਲਸਾ, ਸ੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਸਮੇਤ ਵੱਖ-ਵੱਖ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਅਤੇ ਆਰਾਮ ਨੂੰ ਧਿਆਨ ਵਿੱਚ ਰੱਖਦਿਆਂ ਏ.ਸੀ ਸਲਿੱਪਰ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਹ ਯਾਤਰਾ ਤਿੰਨ ਦਿਨ ਅਤੇ ਤਿੰਨ ਰਾਤਾਂ ਦੀ ਹੋਵੇਗੀ ਅਤੇ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਆਉਣ-ਜਾਣ, ਰਹਿਣ-ਸਹਿਣ ਅਤੇ ਖਾਣ-ਪੀਣ ਸਮੇਤ ਲੋੜੀਂਦੇ ਪ੍ਰਬੰਧਾਂ ਦਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ।

ਯਾਤਰਾ ‘ਤੇ ਗਏ ਸ਼ਰਧਾਲੂਆਂ ਵਲੋਂ ਵੱਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਇਸ ਸੁਵਿਧਾ ਲਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦੇ ਹਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ ਵਿੱਚ ਚੱਲਣਗੀਆ ਪੀ. ਆਰ. ਟੀ. ਸੀ ਜੂਨੀਅਰ ਬੱਸਾਂ- ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ

-ਸਮਾਣਾ ਹਲਕੇ ਦੇ ਵੱਖ-ਵੱਖ ਬੰਦ ਪਏ ਬੱਸ ਰੂਟਾਂ ਨੂੰ ਮੁੜ ਚਲਾਉਂਣ ਸਬੰਧੀ ਸਾਬਕਾ ਮੰਤਰੀ ਰੱਖੜਾ ਨਾਲ ਚਰਚਾ  ਪਟਿਆਲਾ, 13 ਨਵੰਬਰ: ਪੀ. ਆਰ. ਟੀ. ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਦਿੱਤੇ ਗਏ ਨਿੱਘੇ ਸੱਦੇ ‘ਤੇ ਅੱਜ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਹਲਕਾ ਇੰਚਾਰਜ ਸਮਾਣਾ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਪਹੁੰਚੇ। ਇਸ ਮੌਕੇ ਚੇਅਰਮੈਨ ਐਡਵੋਕੇਟ...

ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ

ਬਟਾਲਾ:- ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਦਿਆਰਥੀਆਂ ਵਿੱਚ ਵੋਟ ਦੇ ਮਹੱਤਵ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ।  ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਸ਼ਰਮਾ ਸਟੇਟ ਐਵਾਰਡੀ ਨੇ ਕਿਹਾ ਕਿ ਭਾਰਤ ਚੋਣ...

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵਿਸ਼ੇਸ਼ CASO ਸਰਚ ਅਭਿਆਨ

ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਦੇ ਟਿਕਾਣਿਆਂ ’ਤੇ ਪੁਲਿਸ ਲਗਾਤਾਰ ਚੈਕਿੰਗ ਜਾਰੀ ਸ੍ਰੀ ਮੁਕਤਸਰ ਸਾਹਿਬ:- ਮਾਨਯੋਗ ਡੀਜੀਪੀ ਪੰਜਾਬ ਜੀ ਅਤੇ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮਨਯੂ ਰਾਣਾ ਆਈ.ਪੀ.ਐਸ. ਜੀ ਦੀਆਂ ਹਦਾਇਤਾਂ ਤਹਿਤ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ, ਸ਼ਰਾਰਤੀ ਅਨਸਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਲਗਾਤਾਰ ਸਖ਼ਤ...

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

• ਵੈਟਰਨਰੀ ਅਫ਼ਸਰਾਂ ਨੂੰ ਬਿਮਾਰੀਆਂ ਦੀ ਰੋਕਥਾਮ, ਵਿਗਿਆਨਕ ਖੁਰਾਕ ਅਤੇ ਪਸ਼ੂ ਫਾਰਮਾਂ ਦੀ ਸਫ਼ਾਈ ਤੇ ਜੈਵਿਕ ਸੁਰੱਖਿਆ ਨੂੰ ਤਰਜੀਹ ਦੇਣ ਦਾ ਸੱਦਾ • ਸੂਬਾ-ਪੱਧਰੀ ਤਕਨੀਕੀ ਸੈਮੀਨਾਰ ਦੌਰਾਨ ਆਧੁਨਿਕ ਡੇਅਰੀ ਫਾਰਮਿੰਗ, ਬਿਮਾਰੀਆਂ ਦੀ ਰੋਕਥਾਮ ਅਤੇ ਪ੍ਰਜਨਣ ਸਮਰੱਥਾ ‘ਤੇ ਜ਼ੋਰ ਚੰਡੀਗੜ੍ਹ:- ਪੰਜਾਬ ਦੀ ਡੇਅਰੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਅਤੇ ਪਸ਼ੂਆਂ ਦੇ ਵਿਗਿਆਨਕ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਦੀ...

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

62 ਕਥਿਤ ਮਾਮਲਿਆਂ ਦੀ ਨਿਰਪੱਖ ਜਾਂਚ; ਦੋਸ਼ੀਆਂ ਵਿਰੁੱਧ ਕੀਤੀ ਗਈ ਸਖ਼ਤ ਕਾਰਵਾਈ, ਸੂਬੇ ਭਰ ਵਿੱਚ ਪੜਤਾਲ ਦੇ ਨਿਰਦੇਸ਼ ਚੰਡੀਗੜ੍ਹ:- ਡਾ. ਬਲਜੀਤ ਕੌਰ ਨੇ ਕਿਹਾ ਕਿ ਆਸ਼ੀਰਵਾਦ ਸਕੀਮ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਪਰਿਵਾਰਾਂ ਲਈ ਇੱਕ ਮਹੱਤਵਪੂਰਨ ਲੋਕ ਭਲਾਈ ਯੋਜਨਾ ਹੈ, ਜਿਸ ਤਹਿਤ ਯੋਗ ਲਾਭਪਾਤਰੀਆਂ ਨੂੰ ਧੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ।...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.