Facebook-f Youtube X-twitter

ਕਿਸਾਨਾਂ ਨੂੰ ਬਿਹਤਰ ਨਹਿਰੀ ਪਾਣੀ ਦੀ ਸਹੂਲਤ ਦੇਣ ਦੇ ਨਾਲ ਮਿਲੇਗੀ ਸਾਫ਼ਸੁਥਰੀ ਤੇ ਸੁਰੱਖਿਅਤ ਸਿੰਚਾਈ ਵਿਵਸਥਾ- ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ

ਨਹਿਰੀ ਪਾਣੀ ਦੀ ਸੁਚਾਰੂ ਸਪਲਾਈ ਲਈ ਗਿੱਦੜਬਾਹਾ ਹਲਕੇ ਵਿੱਚ 8.38 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 19 ਅਗਸਤ

ਕੈਬਨਿਟ ਮੰਤਰੀ, ਪੰਜਾਬ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਗਿੱਦੜਬਾਹਾ ਹਲਕੇ ਦੇ ਦੌਰੇ ਦੌਰਾਨ 8.38 ਕਰੋੜ ਰੁਪਏ ਦੀ ਲਾਗਤ ਨਾਲ ਕੋਟਭਾਈ ਰਜਬਾਹੇ ਨੂੰ ਪਾਈਪਲਾਈਨ ਵਿੱਚ ਤਬਦੀਲ ਕਰਨ, 10 ਨੰਬਰ ਮੋਘਿਆਂ ਦੇ ਖਾਲਾਂ ਦੀ ਮੁੜ ਉਸਾਰੀ ਅਤੇਪਿਉਰੀ ਰਜਬਾਹੇ ਦੀ ਐਕਸਟੈਂਸ਼ਨ ਅਤੇ ਹੈੱਡ ਰੈਗੂਲੇਟਰ ਦੀ ਰੀਮਾਡਲਿੰਗ ਦੇ ਨੀਂਹ ਪੱਥਰ ਰੱਖੇ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਗਿੱਦੜਬਾਹਾ ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਸੁਚਾਰੂ ਅਤੇ ਬਿਹਤਰ ਸਪਲਾਈ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜਲ ਸਰੋਤ ਵਿਭਾਗ ਅਧੀਨ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਗਿੱਦੜਬਾਹਾ ਵਿਖੇ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਨੇਪਰੇ ਚੜਾਉਣ ਲਈ ਕੋਟਭਾਈ ਰਜਬਾਹੇ ਨੂੰ ਬੁਰਜੀ 127500 ਤੋਂ 134342 ਤੱਕ ਪਾਈਪਲਾਈਨ ਵਿੱਚ ਤਬਦੀਲ ਕਰਨ ਦੇ ਕੰਮ ਲਈ 2.30 ਕਰੋੜ ਰੁਪਏ, 10 ਨੰਬਰ ਮੋਘਿਆਂ ਦੇ ਖਾਲਾਂ ਦੀ ਮੁੜ ਉਸਾਰੀ ਲਈ 5.30 ਕਰੋੜ ਰੁਪਏ ਅਤੇ ਪਿਉਰੀ ਰਜਬਾਹੇ ਦੀ ਬੁਰਜੀ ਨੰਬਰ 20137 ਤੋਂ 26187 ਤੱਕ ਐਕਸਟੈਂਸ਼ਨ ਅਤੇ ਹੈੱਡ ਰੈਗੂਲੇਟਰ ਦੀ ਰੀਮਾਡਲਿੰਗ ਦੇ ਕੰਮ ਦੀ ਕੁੱਲ ਲੰਬਾਈ 1.84 ਕਿਲੋਮੀਟਰ ਹੈ ਅਤੇ ਇਸ ’ਤੇ ਲਗਭਗ 0.78 ਕਰੋੜ ਰੁਪਏ ਦੀ ਲਾਗਤ ਆਵੇਗੀ।

ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਆਪਣੇ ਸਾਰੇ ਵਾਅਦੇ ਪੂਰੇ ਕਰਨ ਦੇ ਨਾਲ-ਨਾਲ ਅਜਿਹੇ ਕਈ ਕੰਮ ਵੀ ਕਰਕੇ ਦਿਖਾਏ ਹਨ, ਜਿਨ੍ਹਾਂ ਦੀ ਪਹਿਲਾਂ ਕੋਈ ਗਰੰਟੀ ਨਹੀਂ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਸੂਬੇ ਦੀ ਦਿਸ਼ਾ ਅਤੇ ਦਸ਼ਾ ਬਦਲਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਦੇ ਬੱਚਿਆਂ ਦੇ ਸੁਨਹਿਰੀ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਸਿੱਖਿਆ ਸਮੇਤ ਵੱਖ-ਵੱਖ ਖੇਤਰਾਂ ਵਿੱਚ ਮਹੱਤਵਪੂਰਨ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕਰਨ ਲਈ ਖੇਤਾਂ ਦੀਆਂ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਨੂੰ ਯਕੀਨੀ ਬਣਾਇਆ ਹੈ, ਜਿਸ ਨਾਲ ਕਿਸਾਨਾਂ ਨੂੰ ਸਿੰਚਾਈ ਲਈ ਲੋੜੀਂਦਾ ਪਾਣੀ ਮਿਲਣ ਦੇ ਨਾਲ-ਨਾਲ ਧਰਤੀ ਨੂੰ ਬੰਜਰ ਹੋਣ ਤੋਂ ਬਚਾਉਣ ਵਿੱਚ ਵੀ ਮਦਦ ਮਿਲ ਰਹੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਿਉਰੀ ਰਜਬਾਹੇ ਦੀ ਐਕਸਟੈਂਸ਼ਨ ਅਤੇ ਹੈੱਡ ਰੈਗੂਲੇਟਰ ਦੀ ਰੀਮਾਡਲਿੰਗ ਨਾਲ ਨਹਿਰੀ ਪਾਣੀ ਦੀ ਵੰਡ ਅਤੇ ਸਿੰਚਾਈ ਪ੍ਰਬੰਧਨ ਵਿੱਚ ਹੋਰ ਸੁਧਾਰ ਆਵੇਗਾ। ਇਸ ਨਾਲ ਕਿਸਾਨਾਂ ਨੂੰ ਖੇਤੀਬਾੜੀ ਲਈ ਲੋੜੀਂਦੇ ਪਾਣੀ ਦੀ ਵਧੇਰੇ ਸੁਚਾਰੂ ਅਤੇ ਭਰੋਸੇਯੋਗ ਸਪਲਾਈ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ।

ਉਨ੍ਹਾਂ ਦੱਸਿਆ ਕਿ ਕੋਟਭਾਈ ਰਜਬਾਹੇ ਨੂੰ ਪਾਈਪਲਾਈਨ ਵਿੱਚ ਤਬਦੀਲ ਕਰਨ ਨਾਲ ਸ਼ਹਿਰੀ ਖੇਤਰ ਨੂੰ ਵੱਡਾ ਲਾਭ ਮਿਲੇਗਾ।ਮੌਜੂਦਾ ਡਿਸਟ੍ਰੀਬਿਊਟਰੀ ਗਿੱਦੜਬਾਹਾ ਸ਼ਹਿਰ ਦੇ ਰਿਹਾਇਸ਼ੀ ਅਤੇ ਸ਼ਹਿਰੀ ਖੇਤਰ ਵਿੱਚੋਂ ਲੰਘ ਰਹੀ ਹੈ। ਇਸ ਨੂੰ ਬੰਦ ਕਰਕੇ ਇਸ ਦੀ ਥਾਂ ਪਾਈਪਲਾਈਨ ਵਿਛਾਉਣ ਨਾਲ ਕਈ ਮਹੱਤਵਪੂਰਨ ਲਾਭ ਹੋਣਗੇ। ਮੌਜੂਦਾ ਖੁੱਲ੍ਹੀ ਡਿਸਟ੍ਰੀਬਿਊਟਰੀ ਵਿੱਚ ਸ਼ਹਿਰ ਵਾਸੀਆਂ ਵੱਲੋਂ ਕੂੜਾ-ਕਰਕਟ ਸੁੱਟਣ ਕਾਰਨ ਪੈਦਾ ਹੋਣ ਵਾਲੀ ਗੰਦਗੀ ਦੀ ਸਮੱਸਿਆ ਦੂਰ ਹੋਵੇਗੀ ਅਤੇ ਸਿੰਚਾਈ ਤੇ ਵਾਟਰ ਵਰਕਸ ਲਈ ਸਾਫ਼ ਪਾਣੀ ਦੀ ਸਪਲਾਈ ਯਕੀਨੀ ਬਣੇਗੀ।

ਉਨ੍ਹਾਂ ਅੱਗੇ ਕਿਹਾ ਕਿ ਪਾਈਪਲਾਈਨ ਰਾਹੀਂ ਪਾਣੀ ਦੀ ਸੁਰੱਖਿਅਤ ਅਤੇ ਨਿਯੰਤਰਿਤ ਸਪਲਾਈ ਹੋਣ ਕਾਰਨ ਡਿਸਟ੍ਰੀਬਿਊਟਰੀ ਦੇ ਓਵਰਫਲੋ ਜਾਂ ਟੁੱਟਣ ਕਾਰਨ ਸ਼ਹਿਰੀ ਅਤੇ ਰਿਹਾਇਸ਼ੀ ਖੇਤਰ ਵਿੱਚ ਪਾਣੀ ਭਰਨ ਅਤੇ ਜਾਨੀ-ਮਾਲੀ ਨੁਕਸਾਨ ਦੇ ਖਤਰੇ ਨੂੰ ਵੀ ਘਟਾਇਆ ਜਾ ਸਕੇਗਾ।

ਇਸ ਤੋਂ ਇਲਾਵਾ ਡਿਸਟ੍ਰੀਬਿਊਟਰੀ ਦੀ ਟੇਲ ’ਤੇ ਸਥਿਤ ਵਾਟਰ ਵਰਕਸ ਨੂੰ ਲੋੜੀਂਦੇ ਪਾਣੀ ਦੀ ਨਿਰੰਤਰ ਅਤੇ ਭਰੋਸੇਯੋਗ ਸਪਲਾਈ ਯਕੀਨੀ ਹੋਵੇਗੀ। ਖੁੱਲ੍ਹੀ ਡਿਸਟ੍ਰੀਬਿਊਟਰੀ ਦੀ ਥਾਂ ਪਾਈਪਲਾਈਨ ਵਿਛਾਏ ਜਾਣ ਨਾਲ ਸ਼ਹਿਰ ਦੀ ਸਫ਼ਾਈ, ਸੁੰਦਰਤਾ ਅਤੇ ਜਨਤਕ ਸੁਰੱਖਿਆ ਵਿੱਚ ਵੀ ਸੁਧਾਰ ਹੋਵੇਗਾ। ਇਸ ਦੇ ਨਾਲ ਹੀ ਡਿਸਟ੍ਰੀਬਿਊਟਰੀ ਦੀ ਸਫ਼ਾਈ ਅਤੇ ਰੱਖ-ਰਖਾਅ ’ਤੇ ਹੋਣ ਵਾਲੇ ਖਰਚੇ ਵਿੱਚ ਵੀ ਕਮੀ ਆਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਇਹ ਵਿਕਾਸ ਕਾਰਜ ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤਾਂ ਪ੍ਰਦਾਨ ਕਰਨ ਦੇ ਨਾਲ-ਨਾਲ ਗਿੱਦੜਬਾਹਾ ਸ਼ਹਿਰ ਦੇ ਲੋਕਾਂ ਲਈ ਸਾਫ਼-ਸੁਥਰਾ, ਸੁਰੱਖਿਅਤ ਅਤੇ ਸੁਚਾਰੂ ਵਾਤਾਵਰਣ ਯਕੀਨੀ ਬਣਾਉਣ ਵਿੱਚ ਅਹਿਮ ਸਾਬਤ ਹੋਣਗੇ।

ਇਸ ਤੋਂ ਪਹਿਲਾਂ ਵਿਧਾਇਕ ਗਿੱਦੜਬਾਹਾ ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਦਾ ਧੰਨਵਾਦ ਕਰਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਅਤੇ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਹਲਕੇ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਕਰਨਾ ਸਰਕਾਰ ਅਤੇ ਲੋਕ ਨੁਮਾਇੰਦਿਆਂ ਦਾ ਫਰਜ਼ ਹੈ ਅਤੇ ਲੋਕਾਂ ਲਈ ਕੀਤੇ ਜਾ ਰਹੇ ਵਿਕਾਸ ਤੇ ਭਲਾਈ ਦੇ ਕੰਮ ਕਿਸੇ ’ਤੇ ਅਹਿਸਾਨ ਨਹੀਂ, ਸਗੋਂ ਜਨਤਾ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਹਿੱਸਾ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਹਲਕੇ ਦੇ ਲੋਕਾਂ ਦੀਆਂ ਜ਼ਰੂਰਤਾਂ ਅਤੇ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਕਿਸਾਨਾਂ ਨੂੰ ਬਿਹਤਰ ਨਹਿਰੀ ਪਾਣੀ ਦੀ ਸਹੂਲਤ ਦੇਣ ਦੇ ਨਾਲ ਮਿਲੇਗੀ ਸਾਫ਼ਸੁਥਰੀ ਤੇ ਸੁਰੱਖਿਅਤ ਸਿੰਚਾਈ ਵਿਵਸਥਾ- ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ

ਨਹਿਰੀ ਪਾਣੀ ਦੀ ਸੁਚਾਰੂ ਸਪਲਾਈ ਲਈ ਗਿੱਦੜਬਾਹਾ ਹਲਕੇ ਵਿੱਚ 8.38 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 19 ਅਗਸਤ ਕੈਬਨਿਟ ਮੰਤਰੀ, ਪੰਜਾਬ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਗਿੱਦੜਬਾਹਾ ਹਲਕੇ ਦੇ ਦੌਰੇ ਦੌਰਾਨ 8.38 ਕਰੋੜ ਰੁਪਏ ਦੀ ਲਾਗਤ ਨਾਲ ਕੋਟਭਾਈ ਰਜਬਾਹੇ ਨੂੰ ਪਾਈਪਲਾਈਨ ਵਿੱਚ ਤਬਦੀਲ ਕਰਨ, 10 ਨੰਬਰ ਮੋਘਿਆਂ ਦੇ ਖਾਲਾਂ ਦੀ ਮੁੜ ਉਸਾਰੀ ਅਤੇਪਿਉਰੀ ਰਜਬਾਹੇ ਦੀ ਐਕਸਟੈਂਸ਼ਨ ਅਤੇ...

ਬਲਵਿੰਦਰ ਸਿੰਘ ਲਾਡੀ ਵਲੋਂ ਪਿੰਡ ਭੋਮਾ ਵਿੱਚ ‘ਲੋਕ ਮਿਲਣੀ ‘ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 19 ਅਗਸਤ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਆਗੂ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਭੋਮਾ ਵਿਖੇ ਲੋਕ ਮਿਲਣੀ ਦੌਰਾਨ  ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ। ਬਲਵਿੰਦਰ ਸਿੰਘ ਲਾਡੀ ਨੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਕਿਹਾ ਕਿ ਉਹ ਸ੍ਰੀ ਹਰਗੋਬਿੰਦਪੁਰ ਸਾਹਿਬ ਹਲਕੇ ਦੇ ਚਹੁਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੋਰ ਤੇਜ਼ੀ ਨਾਲ...

“ਵਿਸ਼ਵਵਿਆਪੀ ਏਕਤਾ ਨੂੰ ਮਜ਼ਬੂਤ ਕਰਨਾ ਅਤੇ ਸਥਾਨਕ ਨਾਗਰਿਕਾਂ ਨੂੰ ਆਫਤਾਂ ਨਾਲ ਨਜਿੱਠਣ ਲਈ ਸਿੱਖਿਅਤ ਕਰਨਾ” ਉਦੇਸ਼-2026

ਬਟਾਲਾ, 19 ਅਗਸਤ ਵਾਰਡਨ ਸਰਵਿਸ ਪੋਸਟ ਨੰ. 8, ਸਿਵਲ ਡਿਫੈਂਸ ਵਲੋਂ ਆਰ.ਪੀ. ਅਗਰਵਾਲ ਡੀ.ਏ.ਵੀ. ਪ੍ਰਾਇਮਰੀ ਸਕੂਲ, ਬਟਾਲਾ ਵਿਖੇ ਪ੍ਰਿੰਸੀਪਲ ਸੀਮਾ ਦੱਤਾ ਦੀ ਅਗਵਾਈ ਵਿਚ ਵਿਸ਼ਵ ਮਾਨਵਤਾਵਾ ਦਿਵਸ ਮੌਕੇ ਨਾਗਰਿਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦਾ ਵਿਸ਼ਾ “ਵਿਸ਼ਵਵਿਆਪੀ ਏਕਤਾ ਨੂੰ ਮਜ਼ਬੂਤ ਕਰਨਾ ਅਤੇ ਸਥਾਨਕ ਨਾਗਰਿਕਾਂ ਨੂੰ ਆਫਤਾਂ ਨਾਲ ਨਜਿੱਠਣ ਲਈ ਸਿੱਖਿਅਤ ਕਰਨਾ” ਸੀ। ਇਸ ਮੌਕੇ ਸੀ ਡੀ ਪੋਸਟ ਵਾਰਡਨ/ਆਪਦਾ ਮਿੱਤਰਾ...

ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਤੋਂ ਤਿੰਨ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਹੋਈਆਂ ਰਵਾਨਾ

ਸੀਨੀਅਰ ਸਿਟੀਜਨ ਦੀ ਖੁਸ਼ੀ ਅਤੇ ਤਸੱਲੀ ਹੀ ਸਾਡੇ ਲਈ ਸੁਖਦ ਭਰੀ ਖਬਰ : ਕੁਲਵੰਤ ਸਿੰਘਮੋਹਾਲੀ 19 ਅਗਸਤ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ ਸੀਨੀਅਰ ਸਿਟੀਜਨ ਦੇ ਲਈ ਸ਼ੁਰੂ ਕੀਤੀ ਗਈ -ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ- ਦੇ ਤਹਿਤ ਵਿਧਾਨ ਸਭਾ ਹਲਕਾ ਮਹਾਲੀ ਤੋਂ ਅੱਜ 3 ਹੋਰ ਬੱਸਾਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੀ...

ਉਸਮਾਨਪੁਰ ਸਿਟੀ ਬਟਾਲਾ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਤਹਿਤ’ ਤਿੰਨ ਬੱਸਾਂ ਰਵਾਨਾ

ਵਿਧਾਇਕ ਸ਼ੈਰੀ ਕਲਸੀ ਦੀ ਧਰਮਪਤਨੀ ਸ੍ਰੀਮਤੀ ਰਾਜਬੀਰ ਕੌਰ ਕਲਸੀ ਨੇ ਸ਼ਰਧਾਲੂਆਂ ਨੂੰ ਮਿਲਕੇ ਦਿੱਤੀਆਂ ਸ਼ੁੱਭ ਇੱਛਾਵਾਂ ਸ਼ਰਧਾਲੂ ਕਰਨਗੇ ਖਾਟੂ ਸ਼ਿਆਮ ਜੀ, ਸਾਲਾਸਰ ਧਾਮ, ਮਥੁਰਾ, ਵਰਿੰਦਾਵਨ, ਹਰਿਦੁਆਰ ਅਤੇ ਰਿਸ਼ੀਕੇਸ਼ ਦੇ ਦਰਸ਼ਨ ਬਟਾਲਾ, 19 ਅਗਸਤ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਵਿਧਾਇਕ ਸ਼ੈਰੀ ਕਲਸੀ ਦੀ ਰਿਹਾਇਸ਼ ਉਸਮਾਨਪੁਰ ਸਿਟੀ ਬਟਾਲਾ ਤੋਂ ਤਿੰਨ ਏ.ਸੀ ਸਲਿੱਪਰ ਬੱਸਾਂ ਨੂੰ ਵੱਖ-ਵੱਖ ਪਵਿੱਤਰ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.