Facebook-f Youtube X-twitter

ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਜੋਬਨ ਰੰਧਾਵਾ ਨੇ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ

ਫਤਿਹਗੜ੍ਹ ਚੂੜੀਆਂ/ਬਟਾਲਾ, 20 ਅਗਸਤ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਰੁਜਗਾਰ ਦੇਣ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਜੋਬਨ ਰੰਧਾਵਾ ਵਲੋਂ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਸੀ.ਡੀ.ਪੀ.ਓ ਸ੍ਰੀਮਤੀ ਹਰਜੀਤ ਕੌਰ ਵੀ ਮੌਜੂਦ ਸਨ।

ਪਿੰਡ ਘਸੀਟਪੁਰ ਵਿਖੇ ਕਰਵਾਏ ਸਮਾਗਮ ਦੌਰਾਨ ਜੋਬਨ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਪੰਜਾਬ ਦੇ ਨੌਜਵਾਨਾਂ ਅਤੇ ਲੋਕਾਂ ਨੂੰ ਰੁਜਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਵੱਡੇ ਪੱਧਰ ’ਤੇ ਸਰਕਾਰੀ ਨੌਕਰੀਆਂ ਦੇ ਕੇ ਹਜਾਰਾਂ ਪਰਿਵਾਰਾਂ ਨੂੰ ਆਰਥਿਕ ਤੌਰ ’ਤੇ ਮਜਬੂਤ ਕਰਨ ਦਾ ਕੰਮ ਕੀਤਾ ਹੈ।

ਜੋਬਨ ਰੰਧਾਵਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀਆਂ ਲੋਕ-ਪੱਖੀ ਅਤੇ ਇਮਾਨਦਾਰ ਪ੍ਰਸਾਸਨ ਵਾਲੀਆਂ ਨੀਤੀਆਂ ਤੋਂ ਪ੍ਰੇਰਣਾ ਲੈਂਦਿਆਂ ਪੰਜਾਬ ਸਰਕਾਰ ਸਿੱਖਿਆ, ਸਿਹਤ, ਰੁਜਗਾਰ ਅਤੇ ਲੋਕ ਭਲਾਈ ਦੇ ਖੇਤਰਾਂ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮਕਸਦ ਸਿਰਫ ਚੋਣਾਂ ਦੌਰਾਨ ਵਾਅਦੇ ਕਰਨਾ ਨਹੀਂ, ਸਗੋਂ ਉਨ੍ਹਾਂ ਨੂੰ ਜਮੀਨੀ ਪੱਧਰ ’ਤੇ ਲਾਗੂ ਕਰਕੇ ਆਮ ਲੋਕਾਂ ਦੀ ਜਿੰਦਗੀ ਵਿੱਚ ਅਸਲ ਬਦਲਾਅ ਲਿਆਉਣਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਵੱਡੇ ਪੱਧਰ ’ਤੇ ਭਰਤੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਰੁਜਗਾਰ ਦੇ ਮੌਕੇ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਆਂਗਣਵਾੜੀ ਹੈਲਪਰਾਂ ਦੀ ਨਿਯੁਕਤੀ ਨਾਲ ਨਾ ਸਿਰਫ ਇਨ੍ਹਾਂ ਪਰਿਵਾਰਾਂ ਨੂੰ ਰੁਜਗਾਰ ਮਿਲਿਆ ਹੈ, ਸਗੋਂ ਸੂਬੇ ਵਿੱਚ ਬੱਚਿਆਂ ਅਤੇ ਮਹਿਲਾਵਾਂ ਨਾਲ ਸਬੰਧਤ ਸੇਵਾਵਾਂ ਨੂੰ ਵੀ ਹੋਰ ਮਜਬੂਤੀ ਮਿਲੇਗੀ।

ਜੋਬਨ ਰੰਧਾਵਾ ਨੇ ਕਿਹਾ ਕਿ ਉਹ ਹਲਕਾ ਫਤਿਹਗੜ੍ਹ ਚੂੜੀਆਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ ਕੀਤਾ ਜਾਵੇਗਾ ਅਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਅਤੇ ਸਮਾਜ ਦੇ ਬੱਚਿਆਂ ਤੇ ਮਹਿਲਾਵਾਂ ਦੀ ਬਿਹਤਰੀ ਲਈ ਆਪਣਾ ਯੋਗਦਾਨ ਪਾਉਣ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਜੋਬਨ ਰੰਧਾਵਾ ਨੇ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ

ਫਤਿਹਗੜ੍ਹ ਚੂੜੀਆਂ/ਬਟਾਲਾ, 20 ਅਗਸਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਰੁਜਗਾਰ ਦੇਣ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਜੋਬਨ ਰੰਧਾਵਾ ਵਲੋਂ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਸੀ.ਡੀ.ਪੀ.ਓ ਸ੍ਰੀਮਤੀ ਹਰਜੀਤ ਕੌਰ ਵੀ ਮੌਜੂਦ ਸਨ। ਪਿੰਡ...

ਕਿਸਾਨਾਂ ਨੂੰ ਬਿਹਤਰ ਨਹਿਰੀ ਪਾਣੀ ਦੀ ਸਹੂਲਤ ਦੇਣ ਦੇ ਨਾਲ ਮਿਲੇਗੀ ਸਾਫ਼ਸੁਥਰੀ ਤੇ ਸੁਰੱਖਿਅਤ ਸਿੰਚਾਈ ਵਿਵਸਥਾ- ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ

ਨਹਿਰੀ ਪਾਣੀ ਦੀ ਸੁਚਾਰੂ ਸਪਲਾਈ ਲਈ ਗਿੱਦੜਬਾਹਾ ਹਲਕੇ ਵਿੱਚ 8.38 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 19 ਅਗਸਤ ਕੈਬਨਿਟ ਮੰਤਰੀ, ਪੰਜਾਬ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਗਿੱਦੜਬਾਹਾ ਹਲਕੇ ਦੇ ਦੌਰੇ ਦੌਰਾਨ 8.38 ਕਰੋੜ ਰੁਪਏ ਦੀ ਲਾਗਤ ਨਾਲ ਕੋਟਭਾਈ ਰਜਬਾਹੇ ਨੂੰ ਪਾਈਪਲਾਈਨ ਵਿੱਚ ਤਬਦੀਲ ਕਰਨ, 10 ਨੰਬਰ ਮੋਘਿਆਂ ਦੇ ਖਾਲਾਂ ਦੀ ਮੁੜ ਉਸਾਰੀ ਅਤੇਪਿਉਰੀ ਰਜਬਾਹੇ ਦੀ ਐਕਸਟੈਂਸ਼ਨ ਅਤੇ...

ਬਲਵਿੰਦਰ ਸਿੰਘ ਲਾਡੀ ਵਲੋਂ ਪਿੰਡ ਭੋਮਾ ਵਿੱਚ ‘ਲੋਕ ਮਿਲਣੀ ‘ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 19 ਅਗਸਤ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਆਗੂ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਭੋਮਾ ਵਿਖੇ ਲੋਕ ਮਿਲਣੀ ਦੌਰਾਨ  ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ। ਬਲਵਿੰਦਰ ਸਿੰਘ ਲਾਡੀ ਨੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਕਿਹਾ ਕਿ ਉਹ ਸ੍ਰੀ ਹਰਗੋਬਿੰਦਪੁਰ ਸਾਹਿਬ ਹਲਕੇ ਦੇ ਚਹੁਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੋਰ ਤੇਜ਼ੀ ਨਾਲ...

“ਵਿਸ਼ਵਵਿਆਪੀ ਏਕਤਾ ਨੂੰ ਮਜ਼ਬੂਤ ਕਰਨਾ ਅਤੇ ਸਥਾਨਕ ਨਾਗਰਿਕਾਂ ਨੂੰ ਆਫਤਾਂ ਨਾਲ ਨਜਿੱਠਣ ਲਈ ਸਿੱਖਿਅਤ ਕਰਨਾ” ਉਦੇਸ਼-2026

ਬਟਾਲਾ, 19 ਅਗਸਤ ਵਾਰਡਨ ਸਰਵਿਸ ਪੋਸਟ ਨੰ. 8, ਸਿਵਲ ਡਿਫੈਂਸ ਵਲੋਂ ਆਰ.ਪੀ. ਅਗਰਵਾਲ ਡੀ.ਏ.ਵੀ. ਪ੍ਰਾਇਮਰੀ ਸਕੂਲ, ਬਟਾਲਾ ਵਿਖੇ ਪ੍ਰਿੰਸੀਪਲ ਸੀਮਾ ਦੱਤਾ ਦੀ ਅਗਵਾਈ ਵਿਚ ਵਿਸ਼ਵ ਮਾਨਵਤਾਵਾ ਦਿਵਸ ਮੌਕੇ ਨਾਗਰਿਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦਾ ਵਿਸ਼ਾ “ਵਿਸ਼ਵਵਿਆਪੀ ਏਕਤਾ ਨੂੰ ਮਜ਼ਬੂਤ ਕਰਨਾ ਅਤੇ ਸਥਾਨਕ ਨਾਗਰਿਕਾਂ ਨੂੰ ਆਫਤਾਂ ਨਾਲ ਨਜਿੱਠਣ ਲਈ ਸਿੱਖਿਅਤ ਕਰਨਾ” ਸੀ। ਇਸ ਮੌਕੇ ਸੀ ਡੀ ਪੋਸਟ ਵਾਰਡਨ/ਆਪਦਾ ਮਿੱਤਰਾ...

ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਤੋਂ ਤਿੰਨ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਹੋਈਆਂ ਰਵਾਨਾ

ਸੀਨੀਅਰ ਸਿਟੀਜਨ ਦੀ ਖੁਸ਼ੀ ਅਤੇ ਤਸੱਲੀ ਹੀ ਸਾਡੇ ਲਈ ਸੁਖਦ ਭਰੀ ਖਬਰ : ਕੁਲਵੰਤ ਸਿੰਘਮੋਹਾਲੀ 19 ਅਗਸਤ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ ਸੀਨੀਅਰ ਸਿਟੀਜਨ ਦੇ ਲਈ ਸ਼ੁਰੂ ਕੀਤੀ ਗਈ -ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ- ਦੇ ਤਹਿਤ ਵਿਧਾਨ ਸਭਾ ਹਲਕਾ ਮਹਾਲੀ ਤੋਂ ਅੱਜ 3 ਹੋਰ ਬੱਸਾਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.