Facebook-f Youtube X-twitter

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੈਨ ਨੇ ਪਿੰਡ ਰਾਮਗੜ੍ਹ ਚੁੰਘਾ,ਕੈਨੇਡਾ ਬਸਤੀ ਅਤੇ ਚੱਕ ਮਦਰੱਸਾ ਵਿਖੇ ਦਿਖਾਏ ਡਾਕੂਮੈਂਟਰੀ ਸ਼ੋਅ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੈਨ ਨੇ ਪਿੰਡ ਰਾਮਗੜ੍ਹ ਚੁੰਘਾ,ਕੈਨੇਡਾ ਬਸਤੀ ਅਤੇ ਚੱਕ ਮਦਰੱਸਾ ਵਿਖੇ ਦਿਖਾਏ ਡਾਕੂਮੈਂਟਰੀ ਸ਼ੋਅ
— ਡਾਕੂਮੈਂਟਰੀ ਸ਼ੋਅ ਨੂੰ ਸੰਗਤਾ ਨੇ ਬਹੁਤ ਸ਼ਰਧਾ ਤੇ ਉਤਸ਼ਾਹ ਨਾਲ ਦੇਖਿਆ
ਸ੍ਰੀ ਮੁਕਤਸਰ ਸਾਹਿਬ  21 ਅਗਸਤ
             ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਬੀਤੇ ਦਿਨ ਮਲੋਟ ਵਿਧਾਨ ਸਭਾ ਹਲਕੇ ਦੇ ਪਿੰਡ ਰਾਮਗੜ੍ਹ ਚੁੰਘਾ,ਕੈਨੇਡਾ ਬਸਤੀ ਅਤੇ ਚੱਕ ਮਦਰੱਸਾ ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।
                    ਇਸ ਮੌਕੇ ਪ੍ਰਚਾਰ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਹਨਾਂ ਦੀ ਬਾਣੀ, ਸਮਾਜਿਕ ਬਰਾਬਰੀ, ਆਪਸੀ ਸਦਭਾਵਨਾ ਅਤੇ ਉੱਚ—ਨੀਚ ਦੇ ਭੇਦਭਾਵ ਨੂੰ ਖਤਮ ਕਰਨ ਦੇ ਮਹਾਨ ਸੰਦੇਸ਼ ਤੇ ਆਧਾਰਿਤ ਕਰੀਬ 30 ਮਿੰਟ ਦੀ ਪ੍ਰਭਾਵਸ਼ਾਲੀ ਦਸਤਾਵੇਜੀ ਫਿਲਮ ਦਾ ਪ੍ਰਦਰਸ਼ਨ ਕੀਤਾ ਗਿਆ।
                       ਦਸਤਾਵੇਜੀ ਫਿਲਮ ਰਾਹੀਂ ਹਾਜ਼ਰ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਹਨਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਦੇ ਭਲੇ ਲਈ ਦਿੱਤੇ ਅਮੁੱਲੇ ਸੰਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਹਾਜ਼ਰ ਦਰਸ਼ਕਾਂ ਨੇ ਡਾਕੂਮੈਂਟਰੀ ਸ਼ੋਅ ਨੂੰ ਬਹੁਤ ਸ਼ਰਧਾ ਅਤੇ ਰੁਚੀ ਨਾਲ ਦੇਖਿਆ ਅਤੇ ਗੁਰੂ ਸਾਹਿਬ ਵੱਲੋਂ ਦਰਸਾਏ ਸਮਾਨਤਾ, ਭਾਈਚਾਰੇ ਅਤੇ ਮਨੁੱਖੀ ਏਕਤਾ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਕਲਪ ਲਿਆ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮਹੀਨਾਵਾਰ ਸਮੀਖਿਆ ਮੀਟਿੰਗ

ਪੈਂਡਿੰਗ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਨ ਦੇ ਜਾਰੀ ਕੀਤੇ ਆਦੇਸ਼ ਸ੍ਰੀ ਮੁਕਤਸਰ ਸਾਹਿਬ:- ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਪੰਚਾਲ ਨੇ ਮਾਲ ਵਿਭਾਗ ਦੇ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਮਹੀਨਾਵਾਰ ਸਮਿਖਿਆ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਮਾਲ ਵਿਭਾਗ ਦੇ ਚੱਲ ਰਹੇ ਕੰਮਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਪੈਂਡਿੰਗ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ...

ਮਿੱਟੀ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦੀ ਮੁਹਿੰਮ ਵਿੱਚ ਸਾਥ ਦੇਣ ਕਿਸਾਨ ਵੀਰ, ਪਿੰਡ ਗੰਡੇ ਵਿਖੇ ਪਰਾਲੀ ਦੀ ਸਾਂਭ ਸੰਭਾਲ ਲਈ ਜਾਗਰੂਕਤਾ ਕੈਂਪ

ਸ਼੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ਤੇ ਉਪ ਮੰਡਲ ਮੈਜਿਸਟਰੇਟ ਬਟਾਲਾ ਸਾਰੰਗਪ੍ਰੀਤ ਔਜਲਾ ਦੇ ਹੁਕਮਾਂ ਤਹਿਤ ਅਤੇ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾ. ਸ਼ਾਹਬਾਜ਼ ਸਿੰਘ ਚੀਮਾ ਦੀ ਰਹਿਨੁਮਾਈ ਹੇਠ ਅਤੇ ਬਲਾਕ ਇੰਚਾਰਜ ਰਜਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਦੇ ਯਤਨ ਸਦਕਾ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਗੰਡੇ ਕੇ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ...

ਪ੍ਰਸ਼ਾਸਨ ਨਾਲ ਇੰਟਰਨਜ ਵਜੋਂ ਕੰਮ ਕਰਕੇ ਹਾਸਲ ਕੀਤਾ ਤਜਰਬਾ ਵਿਦਿਆਰਥੀਆਂ ਦੇ ਕਰੀਅਰ ‘ਚ ਮੀਲ ਪੱਥਰ ਸਾਬਤ ਹੋਵੇਗਾ- ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਨੇ ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ ਦੇ ਪਹਿਲੇ ਬੈਚ ਦੇ ਇੰਟਰਨਜ ਨੂੰ ਸਰਟੀਫਿਕੇਟ ਤੇ ਵਧੀਆ ਕਾਰਗੁਜ਼ਾਰੀ ਲਈ ਦਿੱਤਾ ਨਗਦ ਇਨਾਮ ਪਟਿਆਲਾ:- ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਰਹਿਨੁਮਾਈ ਹੇਠ ਚਲਾਇਆ ਗਿਆ 3 ਮਹੀਨਿਆਂ ਦਾ ਪਹਿਲਾ “ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ 2026” ਸਫ਼ਲਤਾ ਪੂਰਵਕ ਸਮਾਪਤ ਹੋ ਗਿਆ। ਚੁਣੇ ਗਏ ਇੰਟਰਨਜ ਨੂੰ “ਇੰਟਰਨਸ਼ਿਪ ਕੰਪਲੀਸ਼ਨ...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਫੁਲਕੇ ਵਿਖੇ ‘ਮੇਰੀ ਰਸੋਈ ਯੋਜਨਾ’ ਤਹਿਤ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਮਾਨ ਸਰਾਕਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ- ਬਲਵਿੰਦਰ ਸਿੰਘ ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਫੁਲਕੇ ਵਿਖੇ “ਮੁੱਖ ਮੰਤਰੀ ਮੇਰੀ ਰਸੋਈ ਯੋਜਨਾਂ ਤਹਿਤ ਰਾਸ਼ਨ “ ਦੀਆ ਕਿੱਟਾਂ ਵੰਡੀਆਂ। ਇਸ ਮੌਕੇ ਹਰਜੀਤ...

ਪਰਾਲੀ ਸਾੜਨ ਵਾਲੇ ਹੌਟ-ਸਪੌਟ ਪਿੰਡਾਂ ਵੱਲ ਵਿਸ਼ੇਸ਼ ਧਿਆਨ ਦੇਣ ਨੋਡਲ ਅਧਿਕਾਰੀ: ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ -ਕਿਹਾ, ਪਿਛਲੇ ਸਾਲਾਂ ਦੌਰਾਨ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦਾ ਕੀਤਾ ਜਾਵੇਗਾ ਸਨਮਾਨ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਾਰੇ ਨੋਡਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.