ਕਿਹਾ, ਨੌਜਵਾਨਾਂ ਲਈ ਇਹ ਵੱਡੀ ਸੌਗਾਤ
ਬਟਾਲਾ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਮ ਦੀ ਅਗਵਾਈ ਹੇਠ ਪਿੰਡ ਸੇਖਵਾਂ ਵਿਖੇ ਤਿਆਰ ਕੀਤਾ ਗਿਆ ਆਧੁਨਿਕ ਖੇਡ ਸਟੇਡੀਅਮ ਅੱਜ ਨੌਜਵਾਨਾਂ ਨੂੰ ਸਮਰਪਿਤ ਕਰ ਦਿੱਤਾ ਗਿਆ।
ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਖੇਡ ਸਟੇਡੀਅਮ ਦਾ ਰਸਮੀ ਉਦਘਾਟਨ ਕਰਦਿਆਂ ਕਿਹਾ ਕਿ ਜਦੋਂ ਨੌਜਵਾਨਾਂ ਨੂੰ ਵਧੀਆ ਮੈਦਾਨ ਅਤੇ ਆਧੁਨਿਕ ਸਹੂਲਤਾਂ ਮਿਲਦੀਆਂ ਹਨ ਤਾਂ ਉਨ੍ਹਾਂ ਦੀ ਊਰਜਾ ਸਹੀ ਦਿਸ਼ਾ ਵਿੱਚ ਲੱਗਦੀ ਹੈ ਅਤੇ ਉਹ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰਹਿੰਦੇ ਹਨ।
ਉਨ੍ਹਾਂ ਦੱਸਿਆ ਕਿ ਖਿਡਾਰੀਆਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਆਧੁਨਿਕ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ ਤਾਂ ਜੋ ਰਾਤ ਸਮੇਂ ਵੀ ਖੇਡ ਗਤੀਵਿਧੀਆਂ ਜਾਰੀ ਰੱਖਣ ਲਈ ਉੱਚ ਮਿਆਰੀ ਲਾਈਟਿੰਗ ਸਿਸਟਮ ਲਗਾਇਆ ਗਿਆ ਹੈ ਇਸ ਤੋਂ ਇਲਾਵਾ ਪੀਣ ਵਾਲੇ ਸਾਫ ਪਾਣੀ, ਬੈਠਣ ਦੀ ਵਿਵਸਥਾ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਹਲਕੇ ਦੇ ਹੋਰਨਾਂ ਪਿੰਡਾਂ ’ਚ ਖੇਡ ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੇ ਪ੍ਰੋਜੈਕਟ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਇਸ ਮੌਕੇ ਇਲਾਕੇ ਦੇ ਸਰਪੰਚ, ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ, ਜਿਨ੍ਹਾਂ ਨੇ ਇਸ ਵਿਕਾਸ ਕਾਰਜ ਲਈ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਦਾ ਧੰਨਵਾਦ ਕੀਤਾ।